ਐਤਵਾਰ, ਸਤੰਬਰ 28, 2025 07:30 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪੰਜਾਬ ਦੇ ਮੁਸ਼ਕਿਲ ਸਮੇਂ ਵਿੱਚ ਸਿਰਫ਼ 1600 ਕਰੋੜ ਰੁਪਏ, ਜਦਕਿ ਬਿਹਾਰ ਨੂੰ ਮਿਲੇ 7500 ਕਰੋੜ ਰੁਪਏ

ਹੜ੍ਹਾਂ ਦੇ ਮੁੱਦੇ ਦੇ ਸਿਆਸੀਕਰਨ ਲਈ ਵਿਰੋਧੀ ਪਾਰਟੀਆਂ ਨੂੰ ਆੜੇ ਹੱਥੀਂ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Pro Punjab Tv
ਸਤੰਬਰ 28, 2025
in Featured, Featured News, ਕੇਂਦਰ, ਪੰਜਾਬ, ਰਾਜਨੀਤੀ
0

ਚੰਡੀਗੜ੍ਹ : ਹੜ੍ਹਾਂ ਦੇ ਮੁੱਦੇ ਦੇ ਸਿਆਸੀਕਰਨ ਲਈ ਵਿਰੋਧੀ ਪਾਰਟੀਆਂ ਨੂੰ ਆੜੇ ਹੱਥੀਂ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਸੰਕਟ ਦੀ ਘੜੀ ਵਿੱਚ ਸੂਬੇ ਨਾਲ ਦਗਾ ਕਮਾਉਣ ਵਾਲੇ ਸੰਵੇਦਨਹੀਣ ਅਤੇ ਮੌਕਾਪ੍ਰਸਤ ਸਿਆਸਤਦਾਨਾਂ ਨੂੰ ਕਦੇ ਮੁਆਫ ਨਹੀਂ ਕਰਨਗੇ।

ਅੱਜ ਇੱਥੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਹੜ੍ਹਾਂ ’ਤੇ ਬਹਿਸ ਨੂੰ ਸਮੇਟਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਹੜ੍ਹਾਂ ਦੇ ਸੰਕਟ ਵਾਲੇ ਸਮੇਂ ਇਕਜੁਟਤਾ ਪ੍ਰਗਟਾਉਣ ਦੀ ਬਜਾਏ ਸੂਬੇ ਦੇ ਇਹ ਅਖੌਤੀ ਤਜਰਬੇਕਾਰ ਸਿਆਸਤਦਾਨ ਸਰਕਾਰ ਵਿਰੁੱਧ ਜ਼ਹਿਰ ਉਗਲ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਿਆਸਤਦਾਨ ਸਿਰਫ਼ ਆਪਣੇ ਨਿੱਜੀ ਸਿਆਸੀ ਹਿੱਤਾਂ ਦੀ ਪੂਰਤੀ ਲਈ ਇਸ ਮੁੱਦੇ ਦਾ ਸਿਆਸੀਕਰਨ ਕਰ ਰਹੇ ਹਨ ਜੋ ਕਿ ਗੈਰ-ਵਾਜਬ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਸੂਬੇ ਦੇ ਲੋਕ ਹੜ੍ਹਾਂ ਵਿੱਚ ਰਾਹਤ ਅਤੇ ਮੁੜ ਵਸੇਬੇ ਲਈ ਦਿਨ-ਰਾਤ ਕੋਸ਼ਿਸ਼ਾਂ ਕਰ ਰਹੇ ਸਨ ਤਾਂ ਉਸ ਵੇਲੇ ਇਹ ਸਿਆਸਤਦਾਨ ਮੀਡੀਆ ਦੀ ਸੁਰਖੀਆਂ ਬਟੋਰਨ ਲਈ ਤਰਲੋਮੱਛੀ ਹੋ ਰਹੇ ਸਨ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਵਿਸ਼ੇਸ਼ ਸੈਸ਼ਨ ਹੜ੍ਹਾਂ ਤੋਂ ਬਾਅਦ ਸੂਬੇ ਦੇ ਮੁੜ ਵਸੇਬੇ ‘ਤੇ ਚਰਚਾ ਕਰਨ ਲਈ ਬੁਲਾਇਆ ਗਿਆ ਸੀ ਪਰ ਇਨ੍ਹਾਂ ਆਗੂਆਂ ਦੀ ਸੌੜੀ ਮਾਨਸਿਕਤਾ ਕਾਰਨ ਇਹ ਆਲੋਚਨਾ ਤੱਕ ਸਿਮਟ ਗਿਆ। ਉਨ੍ਹਾਂ ਕਿਹਾ ਕਿ ਪੰਜਾਬ, ਭਾਗਾਂ ਵਾਲੀ ਧਰਤੀ ਹੈ ਅਤੇ ਇੱਥੇ ਸਭ ਕੁਝ ਗੁਆ ਲੈਣ ਤੋਂ ਬਾਅਦ ਮੁੜ ਉਭਰਨ ਦੀ ਪ੍ਰਵਿਰਤੀ ਹੈ ਪਰ ਪਿੱਠ ਵਿੱਚ ਛੁਰਾ ਮਾਰਨ ਵਾਲੇ ਅਜਿਹੇ ਸਿਆਸਦਾਨਾਂ ਨੇ ਹਮੇਸ਼ਾ ਇਸ ਨੂੰ ਬਰਬਾਦ ਕਰਨ ਦੀ ਕੋਸ਼ਿਸ਼ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੁਦਰਤੀ ਆਫ਼ਤਾਂ ਵੀ ਪੰਜਾਬੀਆਂ ਦੀ ਸਖ਼ਤ ਮਿਹਨਤ ਅਤੇ ਦ੍ਰਿੜ ਇਰਾਦੇ ਅੱਗੇ ਝੁਕਦੀਆਂ ਹਨ। ਉਨ੍ਹਾਂ ਨੇ ਪੰਜਾਬੀਆਂ ਦੀ ਬਹਾਦਰੀ ਤੋਂ ਜਾਣੂੰ ਕਰਵਾਉਣ ਲਈ ਸਾਰਾਗੜ੍ਹੀ ਦੀ ਲੜਾਈ, ਲੌਂਗੇਵਾਲਾ ਦੀ ਲੜਾਈ ਅਤੇ ਹੋਰ ਇਤਿਹਾਸਕ ਘਟਨਾਵਾਂ ਦਾ ਹਵਾਲਾ ਦਿੱਤਾ।

ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਵੀ ਦੇਸ਼ ਨੂੰ ਕੋਈ ਸਮੱਸਿਆ ਜਾਂ ਮੁਸ਼ਕਲ ਦਾ ਸਾਹਮਣਾ ਕਰਨਾ ਪਿਆ ਹੈ ਤਾਂ ਪੰਜਾਬ ਨੇ ਢਾਲ ਬਣ ਕੇ ਦੇਸ਼ ਨੂੰ ਬਚਾਇਆ ਹੈ, ਭਾਵੇਂ ਉਹ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਸਵੈ-ਨਿਰਭਰ ਬਣਾਉਣਾ ਹੋਵੇ, ਆਪਣੀਆਂ ਸਰਹੱਦਾਂ ਦੀ ਰਾਖੀ ਕਰਨਾ ਹੋਵੇ ਜਾਂ ਕੌਮੀ ਆਜ਼ਾਦੀ ਸੰਘਰਸ਼ ਹੋਵੇ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਉਤੇ ਕੋਈ ਸੰਕਟ ਆਉਂਦਾ ਹੈ ਤਾਂ ਕੇਂਦਰ ਸਰਕਾਰ ਸਾਡੀਆਂ ਸਮੱਸਿਆਵਾਂ ਪ੍ਰਤੀ ਬੇਗਾਨਗੀ ਵਾਲਾ ਰਵੱਈਆ ਅਪਨਾਉਂਦੀ ਹੈ ਅਤੇ ਸੰਕਟ ਵਿੱਚ ਪੰਜਾਬ ਨੂੰ ਆਪਣੇ ਰਹਿਮੋ-ਕਰਮ ਉਤੇ ਛੱਡ ਦਿੰਦੀ ਹੈ। ਭਗਵੰਤ ਸਿੰਘ ਮਾਨ ਨੇ ਇਸ ਦਾ ਹਵਾਲਾ ਦਿੰਦਿਆਂ ਕਿਹਾ ਕਿ ਦੀਨਾਨਗਰ ਹਮਲੇ ਤੋਂ ਬਾਅਦ ਪੰਜਾਬ ਨੂੰ ਭਾਰਤੀ ਫੌਜ ਦੀ ਕੀਮਤ ਅਦਾ ਕਰਨ ਲਈ ਕਿਹਾ ਗਿਆ ਸੀ, ਜੋ ਸਰਹੱਦ ਪਾਰ ਤੋਂ ਹੋਏ ਅੱਤਵਾਦੀ ਹਮਲੇ ਨੂੰ ਬੇਅਸਰ ਕਰਨ ਲਈ ਪੰਜਾਬ ਆਈ ਸੀ।

ਇਸ ਗੰਭੀਰ ਸੰਕਟ ਦੀ ਘੜੀ ਵਿੱਚ ਸਾਰੇ ਪੰਜਾਬੀਆਂ ਨੂੰ ਇਕਜੁੱਟ ਹੋਣ ਦਾ ਸੱਦਾ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੂੰ ਮੁੜ ਪੈਰਾਂ ਉਤੇ ਖੜ੍ਹਾ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜੇਕਰ ਲੋੜ ਪਈ ਤਾਂ ਉਹ ਪੰਜਾਬ ਦੀ ਖਾਤਰ ਪ੍ਰਧਾਨ ਮੰਤਰੀ ਦੀ ਰਿਹਾਇਸ਼ ਦੇ ਬਾਹਰ ਵਿਰੋਧ ਪ੍ਰਦਰਸ਼ਨ ਕਰਨ ਤੋਂ ਵੀ ਝਿਜਕਣਗੇ ਨਹੀਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਲੋਕਤੰਤਰ ਦੀ ਆਵਾਜ਼ ਨੂੰ ਦਬਾਉਣ ਲਈ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਤੋਂ ਨਹੀਂ ਡਰਦੇ ਅਤੇ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਲੜਦੇ ਰਹਿਣਗੇ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿਉਂਕਿ ਇਤਿਹਾਸ ਉਨ੍ਹਾਂ ਸਾਰਿਆਂ ਨੂੰ ਯਾਦ ਰੱਖੇਗਾ ਜਿਨ੍ਹਾਂ ਨੇ ਇਸ ਸੰਕਟ ਦੀ ਘੜੀ ਵਿੱਚ ਸੂਬੇ ਦੀ ਭਲਾਈ ਲਈ ਕੰਮ ਕੀਤਾ ਅਤੇ ਜਿਨ੍ਹਾਂ ਨੇ ਰੁਕਾਵਟਾਂ ਖੜ੍ਹੀਆਂ ਕੀਤੀਆਂ।ਮੁੱਖ ਮੰਤਰੀ ਨੇ ਕਿਹਾ ਕਿ ਇਹ ਉਹ ਸਮਾਂ ਹੈ ਜਦੋਂ ਸਾਨੂੰ ਸਾਰਿਆਂ ਨੂੰ ਇਕੱਠੇ ਹੋ ਕੇ ਅਤੇ ਆਪਣੇ ਮਤਭੇਦ ਭੁਲਾ ਕੇ ਪੰਜਾਬ ਅਤੇ ਇਸ ਦੇ ਲੋਕਾਂ ਨੂੰ ਇਸ ਗੰਭੀਰ ਸੰਕਟ ਵਿੱਚੋਂ ਕੱਢਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਰੇ ਆਗੂਆਂ ਨੂੰ ਆਪਣੇ ਰਸੂਖ਼ ਦੀ ਵਰਤੋਂ ਕਰਕੇ ਸੂਬੇ ਦੇ ਲੋਕਾਂ ਨੂੰ ਇਸ ਸੰਕਟ ਵਿੱਚੋਂ ਬਾਹਰ ਕੱਢਣ ਵਿੱਚ ਮਦਦ ਕਰਨੀ ਚਾਹੀਦੀ ਹੈ ਅਤੇ ਇਹੀ ਪੰਜਾਬ ਦੀ ਅਸਲ ਸੇਵਾ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਸੂਬਾ ਸਰਕਾਰ ਦੇ ਸਾਂਝੇ ਯਤਨਾਂ ਅਤੇ ਸਾਰੇ ਸਮਾਜ ਸੇਵੀ ਲੋਕਾਂ ਦੇ ਸਮਰਥਨ ਨਾਲ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਦੇਸ਼ ਵਿੱਚ ਮੋਹਰੀ ਸੂਬੇ ਵਜੋਂ ਮੁੜ ਉਭਰੇਗਾ।

ਮੁੱਖ ਮੰਤਰੀ ਨੇ ਵਿਰੋਧੀ ਧਿਰ ਨੂੰ ਦੂਸ਼ਣਬਾਜ਼ੀ ਦੀ ਖੇਡ ਬੰਦ ਕਰਨ ਲਈ ਕਿਹਾ ਕਿਉਂਕਿ ਹੜ੍ਹ ਵਿਰੋਧੀਆਂ ਦੇ ਕਹਿਣ ਅਨੁਸਾਰ ਮਨੁੱਖ ਦੁਆਰਾ ਰਚੀ ਨਹੀਂ ਬਲਕਿ ਇੱਕ ਕੁਦਰਤੀ ਆਫ਼ਤ ਸੀ । ਉਨ੍ਹਾਂ ਵਿਰੋਧੀ ਧਿਰ ਨੂੰ ਇਹ ਸਪੱਸ਼ਟ ਕਰਨ ਦੀ ਚੁਣੌਤੀ ਦਿੱਤੀ ਕਿ ਕੀ ਹਿਮਾਚਲ ਪ੍ਰਦੇਸ਼, ਉਤਰਾਖੰਡ ਅਤੇ ਹੋਰ ਰਾਜਾਂ ਵਿੱਚ ਆਏ ਹੜ੍ਹ ਵੀ ਉਨ੍ਹਾਂ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੁਆਰਾ ਯੋਜਨਾਬੱਧ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਰੋਧੀ ਧਿਰ ਨੂੰ ਇਸ ਗੰਭੀਰ ਸੰਕਟ ਦੀ ਘੜੀ, ਜਦੋਂ ਸੂਬਾ ਆਪਣੀ ਸਭ ਤੋਂ ਵੱਡੀ ਆਫ਼ਤ ਦਾ ਸਾਹਮਣਾ ਕਰ ਰਿਹਾ ਹੈ, ਦੌਰਾਨ ਰਾਜਨੀਤੀ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।

ਭਗਵੰਤ ਸਿੰਘ ਮਾਨ ਨੇ ਹੜ੍ਹਾਂ ਕਾਰਨ ਹੋਈ ਤਬਾਹੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਨਾਲ 2,300 ਤੋਂ ਵੱਧ ਪਿੰਡ ਡੁੱਬ ਗਏ ਹਨ, 20 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ ਅਤੇ ਪੰਜ ਲੱਖ ਏਕੜ ਜ਼ਮੀਨ ਵਿੱਚ ਫਸਲਾਂ ਤਬਾਹ ਕਰ ਦਿੱਤੀਆਂ ਹਨ। ਮੁੱਖ ਮੰਤਰੀ ਨੇ ਦੁੱਖ ਪ੍ਰਗਟ ਕੀਤਾ ਕਿ ਇਸ ਤਬਾਹੀ ਵਿੱਚ 56 ਜਾਨਾਂ ਚਲੀਆਂ ਗਈਆਂ ਅਤੇ ਲਗਭਗ ਸੱਤ ਲੱਖ ਲੋਕ ਬੇਘਰ ਹੋ ਗਏ। ਉਨ੍ਹਾਂ ਅੱਗੇ ਕਿਹਾ ਕਿ 3,200 ਸਰਕਾਰੀ ਸਕੂਲ ਨੁਕਸਾਨੇ ਗਏ, 19 ਕਾਲਜ ਮਲਬੇ ਵਿੱਚ ਬਦਲ ਗਏ, 1,400 ਕਲੀਨਿਕ ਅਤੇ ਹਸਪਤਾਲ ਖੰਡਰ ਬਣ ਗਏ, 8,500 ਕਿਲੋਮੀਟਰ ਸੜਕਾਂ ਤਬਾਹ ਹੋ ਗਈਆਂ ਅਤੇ 2,500 ਪੁਲ ਢਹਿ ਗਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ੁਰੂਆਤੀ ਅਨੁਮਾਨਾਂ ਅਨੁਸਾਰ ਕੁੱਲ ਨੁਕਸਾਨ ਲਗਭਗ 13,800 ਕਰੋੜ ਰੁਪਏ ਹੈ, ਹਾਲਾਂਕਿ ਅਸਲ ਅੰਕੜਾ ਹੋਰ ਵੀ ਵੱਧ ਹੋ ਸਕਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਾਲਿਆਂ ਦੀ ਸਫ਼ਾਈ ਅਤੇ ਗਾਰ ਕੱਢਣ ਦਾ ਕੰਮ ਵਧੇਰੇ ਕੁਸ਼ਲ ਢੰਗ ਨਾਲ ਕੀਤਾ ਹੈ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਦੌਰਾਨ 2066 ਕਿਲੋਮੀਟਰ ਨਾਲਿਆਂ ਦੀ ਸਫਾਈ ਕੀਤੀ ਗਈ ਸੀ ਜਦੋਂ ਕਿ ਉਨ੍ਹਾਂ ਦੀ ਸਰਕਾਰ ਨੇ ਸਿਰਫ਼ ਤਿੰਨ ਸਾਲਾਂ ਵਿੱਚ 3825 ਕਿਲੋਮੀਟਰ ਨਾਲਿਆਂ ਦੀ ਸਫਾਈ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਕੇਂਦਰ ਸਰਕਾਰ ਕੋਲ ਭਾਖੜਾ ਅਤੇ ਪੌਂਗ ਡੈਮ ਵਿੱਚੋਂ ਗਾਰ ਕੱਢਣ ਦੀ ਜ਼ੋਰਦਾਰ ਮੰਗ ਕਰ ਰਹੇ ਹਨ ਪਰ ਬਦਕਿਸਮਤੀ ਨਾਲ ਪਿਛਲੇ 70 ਸਾਲਾਂ ਤੋਂ ਅਜਿਹਾ ਨਹੀਂ ਹੋਇਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸਾਲ ਘੱਗਰ ਦਰਿਆ ਵਿੱਚੋਂ ਗਾਰ ਕੱਢਣ ਕਾਰਨ ਜ਼ਿਆਦਾ ਪਾਣੀ ਹੋਣ ਦੇ ਬਾਵਜੂਦ ਵੀ ਦਰਿਆ ਵਿੱਚ ਹੜ੍ਹ ਦੀ ਕੋਈ ਰਿਪੋਰਟ ਨਹੀਂ ਆਈ।

ਆਈ.ਐਮ.ਡੀ. ਵੱਲੋਂ ਕੀਤੀਆਂ ਭਵਿੱਖਬਾਣੀਆਂ ਦੀ ਤਿੱਖੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਏਜੰਸੀ ਵੱਲੋਂ ਕੀਤੀਆਂ ਗਈਆਂ ਸਾਰੀਆਂ ਭਵਿੱਖਬਾਣੀਆਂ ਗਲਤ ਅਤੇ ਸੱਚਾਈ ਤੋਂ ਕਿਤੇ ਦੂਰ ਸਨ। ਇੱਕ ਉਦਾਹਰਣ ਦਿੰਦਿਆਂ ਉਨ੍ਹਾਂ ਕਿਹਾ ਕਿ ਇੱਕ ਦਿਨ ਇਸ ਏਜੰਸੀ ਵੱਲੋਂ ਕੀਤੀ ਗਈ ਭਵਿੱਖਬਾਣੀ ਨਾਲੋਂ 1961 ਫੀਸਦ ਵੱਧ ਮੀਂਹ ਦਰਜ ਕੀਤਾ ਗਿਆ, ਜੋ ਇਸ ਏਜੰਸੀ ਦੀ ਭਰੋਸੇਯੋਗਤਾ ‘ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਾਇਦ ਕੇਂਦਰ ਸਰਕਾਰ ਦਾ ਕੋਈ ਪਸੰਦੀਦਾ ਅਧਿਕਾਰੀ ਜੋ ਇਸ ਕੰਮ ਤੋਂ ਚੰਗੀ ਤਰ੍ਹਾਂ ਜਾਣੂ ਨਹੀਂ ਹੈ, ਇਸ ਦਫ਼ਤਰ ਦਾ ਚਾਰਜ ਸਾਂਭ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਆਫ਼ਤ ਬਹੁਤ ਵੱਡੀ ਸੀ ਕਿਉਂਕਿ ਪੌਂਗ ਡੈਮ ਵਿੱਚ 1988 ਨਾਲੋਂ 60.4 ਫੀਸਦ ਵੱਧ ਪਾਣੀ ਆਇਆ, ਜਦੋਂ ਕਿ 1988 ਵਿੱਚ ਆਏ ਹੜ੍ਹਾਂ ਦੌਰਾਨ ਭਾਖੜਾ ਡੈਮ ਵਿੱਚ 2.65 ਫੀਸਦ ਵੱਧ ਪਾਣੀ ਆਇਆ ਸੀ। ਇਸੇ ਤਰ੍ਹਾਂ ਉਨ੍ਹਾਂ ਕਿਹਾ ਕਿ ਰਣਜੀਤ ਸਾਗਰ ਡੈਮ ਵਿੱਚ 2023 ਵਿੱਚ ਆਏ ਪਾਣੀ ਨਾਲੋਂ 65.3 ਫੀਸਦ ਵੱਧ ਪਾਣੀ ਆਇਆ, ਜੋ ਕਿ ਕਲਪਨਾ ਤੋਂ ਪਰ੍ਹੇ ਹੈ। ਰਾਜ ਆਫ਼ਤ ਰਾਹਤ ਫੰਡ, ਜਿਸ ਨੂੰ ਪਹਿਲਾਂ ਆਫ਼ਤ ਰਾਹਤ ਫੰਡ ਵਜੋਂ ਜਾਣਿਆ ਜਾਂਦਾ ਸੀ, ਬਾਰੇ ਗੱਲ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੇ 25 ਸਾਲਾਂ ਵਿੱਚ, ਜਿਸ ਵਿੱਚੋਂ 12 ਸਾਲ ਅਕਾਲੀ-ਭਾਜਪਾ ਸੱਤਾ ਵਿੱਚ ਸੀ ਅਤੇ 10 ਸਾਲ ਕਾਂਗਰਸ, ਸੂਬੇ ਨੂੰ 6190 ਕਰੋੜ ਰੁਪਏ ਫੰਡ ਵਜੋਂ ਪ੍ਰਾਪਤ ਹੋਏ ਸਨ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਕੋਲ ਐਸ.ਡੀ.ਆਰ.ਐਫ. ਵਿੱਚ 12,000 ਕਰੋੜ ਰੁਪਏ ਹੋਣ ਦਾ ਤੱਥ ਉਨ੍ਹਾਂ ਸਾਰੇ ਆਗੂਆਂ ਦੀ ਕਲਪਨਾ ਹੈ ਜੋ ਆਪਣੇ ਨਿੱਜੀ ਸਿਆਸੀ ਹਿੱਤਾਂ ਲਈ ਸਰਕਾਰ ਦੀ ਆਲੋਚਨਾ ਕਰਨ ਤੋਂ ਸਿਵਾਏ ਹੋਰ ਕੁਝ ਨਹੀਂ ਸੋਚਦੇ। ਉਨ੍ਹਾਂ ਕਿਹਾ ਇਹ ਅਫ਼ਵਾਹ ਫੈਲਾਈ ਜਾ ਰਹੀ ਹੈ ਕਿ ਇਸੇ ਆਧਾਰ ‘ਤੇ ਹੀ ਪ੍ਰਧਾਨ ਮੰਤਰੀ ਨੇ ਪੰਜਾਬ ਦੀ ਆਪਣੀ ਫੇਰੀ ਦੌਰਾਨ ਸੂਬੇ ਨੂੰ ਸਿਰਫ਼ 1600 ਕਰੋੜ ਰੁਪਏ ਦਿੱਤੇ। ਉਨ੍ਹਾਂ ਕਿਹਾ ਕਿ ਸ੍ਰੀ ਮੋਦੀ ਵੱਲੋਂ ਐਲਾਨਿਆ ਫੰਡ ਸੂਬੇ ਲਈ ਮਹਿਜ਼ ਇੱਕ ਖਾਨਾਪੂਰਤੀ ਤੋਂ ਸਿਵਾਏ ਹੋਰ ਕੁਝ ਨਹੀਂ ਹਨ ਕਿਉਂਕਿ ਪੰਜਾਬ ਦੇ 2305 ਪਿੰਡ ਹੜ੍ਹਾਂ ਕਾਰਨ ਤਬਾਹ ਹੋ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇ 1600 ਕਰੋੜ ਰੁਪਏ ਦੇ ਪੈਕੇਜ ਨਾਲ ਹਰ ਹੜ੍ਹ ਪ੍ਰਭਾਵਿਤ ਪਿੰਡ ਨੂੰ ਸਿਰਫ਼ 80 ਲੱਖ ਰੁਪਏ ਆਉਣਗੇ ਜੋ ਕਿ ਬਹੁਤ ਘੱਟ ਰਾਸ਼ੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਦੌਰੇ ਦੌਰਾਨ ਵੀ ਪ੍ਰਧਾਨ ਮੰਤਰੀ ਨੇ ਅਸਲ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮਿਲਣ ਦੀ ਬਜਾਏ ਭਾਜਪਾ ਦੇ ਉਸ ਕਾਂਗਰਸ ਵਿੰਗ ਨਾਲ ਹੀ ਮੁਲਾਕਾਤ ਕੀਤੀ, ਜਿਸ ਨੂੰ ਉਨ੍ਹਾਂ ਨੇ ਆਪਣੀ ਪਸੰਦ ਨਾਲ ਚੁਣਿਆ ਸੀ। ਉਨ੍ਹਾਂ ਕਿਹਾ ਕਿ ਇਹ ਮੰਦਭਾਗਾ ਹੈ ਕਿ ਪ੍ਰਧਾਨ ਮੰਤਰੀ ਨੂੰ ਆਪਣੇ ਦੇਸ਼ ਵਾਸੀਆਂ ਦੀਆਂ ਸਮੱਸਿਆਵਾਂ ਦੀ ਬਿਲਕੁਲ ਵੀ ਪਰਵਾਹ ਨਹੀਂ ਹੈ ਅਤੇ ਉਹ ਵਿਦੇਸ਼ਾਂ ਦੇ ਦੌਰੇ ਕਰਨ ਵਿੱਚ ਰੁੱਝੇ ਹੋਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦੇਸ਼ ਦੇ ਲੋਕਾਂ ਦਾ ਘੋਰ ਅਪਮਾਨ ਅਤੇ ਉਨ੍ਹਾਂ ਪ੍ਰਤੀ ਅਸੰਵੇਦਨਸ਼ੀਲਤਾ ਵਾਲਾ ਵਤੀਰਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੇ ਇਨ੍ਹਾਂ ਵਿਦੇਸ਼ੀ ਦੌਰਿਆਂ ਅਤੇ ਵਿਦੇਸ਼ ਨੀਤੀ ਦਾ ਕੋਈ ਨਤੀਜਾ ਨਹੀਂ ਨਿਕਲਿਆ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੜ੍ਹਾਂ ਦੇ ਕਹਿਰ ਤੋਂ ਸੂਬੇ ਦੇ ਲੋਕਾਂ ਨੂੰ ਬਚਾ ਕੇ ਪਹਿਲੇ ਪੜਾਅ ਨੂੰ ਸਫਲਤਾਪੂਰਵਕ ਪਾਰ ਕਰ ਲਿਆ ਹੈ। ਉਨ੍ਹਾਂ ਨੌਜਵਾਨਾਂ, ਫੌਜ ਅਤੇ ਹੋਰ ਸਮਾਜ ਸੇਵਕਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਖੁਦ ਨੂੰ ਖ਼ਤਰੇ ਵਿੱਚ ਪਾ ਕੇ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਈਆਂ। ਭਗਵੰਤ ਸਿੰਘ ਮਾਨ ਨੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਸ ਮੁਸ਼ਕਿਲ ਘੜੀ ਵਿੱਚ ਵੀ ਬਹੁਤ ਸਾਰੇ ਲੋਕ ਉਨ੍ਹਾਂ ਦੀ ਆਲੋਚਨਾ ਕਰਨ ਦਾ ਮੌਕਾ ਭਾਲਦੇ ਰਹੇ।
ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਸੱਤਾਧਾਰੀ ਪਾਰਟੀ ਦੇ ਆਗੂ ਲੋਕਾਂ ਦੀ ਸੇਵਾ ਅਤੇ ਬਚਾਅ ਕਾਰਜਾਂ ਵਿੱਚ ਰੁੱਝੇ ਹੋਏ ਸਨ, ਉਦੋਂ ਵਿਰੋਧੀ ਧਿਰ ਦੇ ਕੁਝ ਮੁੱਖ ਆਗੂਆਂ ‘ਜੌਂਗੇ’ ਵਿੱਚ ਬੈਠ ਕੇ ਫੋਟੋ ਸੈਸ਼ਨ ਕਰਵਾ ਰਹੇ ਸਨ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਹੜ੍ਹਾਂ ਕਾਰਨ ਦੁੱਖ ਝੱਲ ਰਹੇ ਸਨ ਪਰ ਵਿਰੋਧੀ ਧਿਰ ਦੇ ਆਗੂਆਂ ਨੇ ਮਗਰਮੱਛ ਦੇ ਹੰਝੂ ਵਹਾ ਰਹੇ ਸਨ ਅਤੇ ਆਪਣੇ ਸੌੜੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਉਨ੍ਹਾਂ ਦੀ ਆਲੋਚਨਾ ਕਰ ਰਹੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੜ੍ਹਾਂ ਦੌਰਾਨ ਕੇਂਦਰੀ ਮੰਤਰੀ ਵੀ ਫੋਟੋ ਸੈਸ਼ਨ ਲਈ ਹੀ ਪੰਜਾਬ ਆਏ ਸਨ, ਜਿਸਦੇ ਨਤੀਜਾ ਵਜੋਂ ਪ੍ਰਧਾਨ ਮੰਤਰੀ ਨੇ 1600 ਕਰੋੜ ਰੁਪਏ ਦੀ ਨਿਗੁਣੀ ਰਾਹਤ ਦਾ ਐਲਾਨ ਕਰਕੇ ਸੂਬੇ ਦੇ ਲੋਕਾਂ ਨਾਲ ਭੱਦਾ ਮਜ਼ਾਕ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਹੜ੍ਹਾਂ ਦੇ ਕਹਿਰ ਤੋਂ ਸੂਬੇ ਨੂੰ ਬਚਾਉਣ ਲਈ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪਹਿਲੀ ਹੜ੍ਹ ਕੰਟਰੋਲ ਮੀਟਿੰਗ 4 ਅਪ੍ਰੈਲ ਨੂੰ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਇਸ ਦੇ ਉਲਟ ਪਿਛਲੀਆਂ ਕਾਂਗਰਸ ਸਰਕਾਰਾਂ ਨੇ ਇਹ ਮੀਟਿੰਗਾਂ ਜੁਲਾਈ ਦੇ ਮਹੀਨਿਆਂ ਵਿੱਚ ਜਾਂ ਉਸ ਤੋਂ ਵੀ ਬਾਅਦ ਵੀ ਕੀਤੀਆਂ ਸਨ। ਉਨ੍ਹਾਂ ਕਿਹਾ ਕਿ ਇਹ ਮੀਟਿੰਗਾਂ 2017 ਵਿੱਚ 12 ਜੂਨ ਨੂੰ, 2018 ਵਿੱਚ 1 ਜੁਲਾਈ ਨੂੰ ਅਤੇ 2019 ਵਿੱਚ 19 ਜੁਲਾਈ ਨੂੰ ਹੋਈਆਂ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਰਾਹਤ ਅਤੇ ਮੁੜ ਵਸੇਬੇ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਰੰਗਲਾ ਪੰਜਾਬ ਫੰਡ ਸ਼ੁਰੂ ਕੀਤਾ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਫੰਡ ਵਿੱਚ ਪਾਏ ਗਏ ਇੱਕ-ਇੱਕ ਪੈਸੇ ਦੀ ਵਰਤੋਂ ਸੂਬੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਭਲਾਈ ਲਈ ਪੂਰੀ ਸੂਝ ਨਾਲ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਰਾਹਤ ਫੰਡ ਦੀਆਂ ਕੁਝ ਸੀਮਾਵਾਂ ਨੂੰ ਵੇਖਦਿਆਂ ਇਹ ਨਵਾਂ ਫੰਡ ਸ਼ੁਰੂ ਕੀਤਾ ਗਿਆ ਹੈ ਅਤੇ ਸੀ.ਐਸ.ਆਰ. ਰਾਹੀਂ ਦਿੱਤੇ ਗਏ ਫੰਡ ਇਸ ਵਿੱਚ ਨਹੀਂ ਪਾਏ ਜਾ ਸਕਦੇ ਸਨ। ਉਨ੍ਹਾਂ ਕਿਹਾ ਕਿ ਸੰਸਦ ਮੈਂਬਰ ਵੀ ਮੁੱਖ ਮੰਤਰੀ ਰਾਹਤ ਫੰਡ ਵਿੱਚ 20 ਲੱਖ ਤੋਂ ਵੱਧ ਦਾ ਯੋਗਦਾਨ ਨਹੀਂ ਪਾ ਸਕਦੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਚੁਣੌਤੀਆਂ ਨੂੰ ਦੂਰ ਕਰਨ ਲਈ ਇਹ ਨਵਾਂ ਫੰਡ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਨੂੰ ਪਹਿਲਾਂ ਹੀ ਸਮਾਜ ਦੇ ਹਰ ਵਰਗ ਤੋਂ ਭਰਵਾਂ ਹੁੰਗਾਰਾ ਮਿਲਿਆ ਹੈ।

ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਪ੍ਰਧਾਨ ਹੁਣ ਸ਼ੇਖੀ ਮਾਰ ਰਿਹਾ ਹੈ ਕਿ ਦਰਿਆਵਾਂ ਦੁਆਲੇ ਕੰਕਰੀਟ ਦੀਆਂ ਕੰਧਾਂ ਬਣਾਈਆਂ ਜਾਣਗੀਆਂ ਪਰ ਲੋਕ ਸੱਚਾਈ ਜਾਣਦੇ ਹਨ ਕਿ ਉਨ੍ਹਾਂ ਨੇ ਆਪਣੇ ਲੰਬੇ ਕੁਸ਼ਾਸਨ ਦੌਰਾਨ ਗਲੀਆਂ ਵੀ ਨਹੀਂ ਬਣਾਈਆਂ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਗਲਤ ਤਰੀਕਿਆਂ ਨਾਲ ਕਮਾਏ ਪੈਸੇ ਲੋਕਾਂ ਵਿੱਚ ਵੰਡ ਰਿਹਾ ਹੈ ਅਤੇ ਜ਼ਿਆਦਾਤਰ ਪਿੰਡਾਂ ਵਿੱਚ ਲੋਕਾਂ ਨੂੰ ਗੁੰਮਰਾਹ ਕਰਨ ਲਈ ਇੱਕੋ ਫੰਡਾਂ ਨੂੰ ਘੁੰਮਾਇਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸਾਬਕਾ ਉਪ ਮੁੱਖ ਮੰਤਰੀ ਦਾਅਵਾ ਕਰਦੇ ਹਨ ਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਸੂਬੇ ਦਾ ਵਿਆਪਕ ਵਿਕਾਸ ਹੋਇਆ ਪਰ ਕੀ ਉਨ੍ਹਾਂ ਨੇ ਕੋਟਕਪੂਰਾ, ਬਹਿਬਲ ਕਲਾਂ ਅਤੇ ਹੋਰ ਥਾਵਾਂ ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਈ ਅਤੇ ਬੇਕਸੂਰਾਂ ਨੂੰ ਮਾਰਿਆ ਗਿਆ, ‘ਤੇ ਵਾਪਰੀਆਂ ਘਟਨਾਵਾਂ ਅਣਗੌਲਿਆ ਕਰ ਦਿੱਤਾ ਸੀ।

Tags: Aam Aadmi Partycm bhagwant mannlatest newsLatest News Pro Punjab Tvlatest punjabi news pro punjab tvpro punjab tvpro punjab tv newspro punjab tv punjabi newsPunjab Floods Flood affected Areaspunjab newsPunjab Relief Fund
Share198Tweet124Share50

Related Posts

ਪੰਜਾਬੀ ਕਲਾਕਾਰਾਂ ਨੇ ਜਤਾਇਆ ਭਰੋਸਾ: ਕਨੇਡਾ ਨਾਲੋਂ ਜ਼ਿਆਦਾ ਸੁਰੱਖਿਅਤ ਹੈ ਪੰਜਾਬ, ਮਾਨ ਸਰਕਾਰ ਅਤੇ ਪੰਜਾਬ ਪੁਲਿਸ ਦੀ ਸਰਗਰਮੀ ਦਾ ਅਸਰ

ਸਤੰਬਰ 28, 2025

ਰੋਜਰ ਬਿੰਨੀ ਦੀ ਥਾਂ ਮਿਥੁਨ ਮਨਹਾਸ ਬਣੇ BCCI ਦੇ ਨਵੇਂ ਪ੍ਰਧਾਨ

ਸਤੰਬਰ 28, 2025

ਪੰਜਾਬ ਦਾ ਖਾਧ ਖੇਤਰ! ਏਆਈ ਅਤੇ ਐਗਰੀਟੈਕ ਨਾਲ ਬਦਲੀ ਤਸਵੀਰ, ਵਿਸ਼ਵ ਖੁਰਾਕ ਮੇਲਾ 2025 ‘ਚ ਕੇਂਦਰ ਬਣਿਆ ਪੰਜਾਬ

ਸਤੰਬਰ 28, 2025

CM ਮਾਨ ਨੇ ਫੋਰਟਿਸ ਹਸਪਤਾਲ ਪਹੁੰਚ ਕੇ ਰਾਜਵੀਰ ਜਵੰਦਾ ਦੀ ਸਿਹਤ ਦਾ ਜਾਣਿਆ ਹਾਲ

ਸਤੰਬਰ 28, 2025

PUNSUP ’ਚ ਹੋਏ ਫ਼ਰਜ਼ਵਾੜੇ ’ਚ CM ਮਾਨ ਦਾ ਵੱਡਾ ਐਕਸ਼ਨ, 5 ਅਧਿਕਾਰੀ ਸਸਪੈਂਡ

ਸਤੰਬਰ 28, 2025

ਨੌਜਵਾਨਾਂ ਦੀ Mental Health ਕਿਉਂ ਵਿਗੜ ਰਹੀ ਹੈ, ਕੀ ਹਨ ਇਸਦੇ ਸ਼ੁਰੂਆਤੀ ਲੱਛਣ ?

ਸਤੰਬਰ 28, 2025
Load More

Recent News

ਪੰਜਾਬੀ ਕਲਾਕਾਰਾਂ ਨੇ ਜਤਾਇਆ ਭਰੋਸਾ: ਕਨੇਡਾ ਨਾਲੋਂ ਜ਼ਿਆਦਾ ਸੁਰੱਖਿਅਤ ਹੈ ਪੰਜਾਬ, ਮਾਨ ਸਰਕਾਰ ਅਤੇ ਪੰਜਾਬ ਪੁਲਿਸ ਦੀ ਸਰਗਰਮੀ ਦਾ ਅਸਰ

ਸਤੰਬਰ 28, 2025

ਰੋਜਰ ਬਿੰਨੀ ਦੀ ਥਾਂ ਮਿਥੁਨ ਮਨਹਾਸ ਬਣੇ BCCI ਦੇ ਨਵੇਂ ਪ੍ਰਧਾਨ

ਸਤੰਬਰ 28, 2025

ਪੰਜਾਬ ਦੇ ਮੁਸ਼ਕਿਲ ਸਮੇਂ ਵਿੱਚ ਸਿਰਫ਼ 1600 ਕਰੋੜ ਰੁਪਏ, ਜਦਕਿ ਬਿਹਾਰ ਨੂੰ ਮਿਲੇ 7500 ਕਰੋੜ ਰੁਪਏ

ਸਤੰਬਰ 28, 2025

ਪੰਜਾਬ ਦਾ ਖਾਧ ਖੇਤਰ! ਏਆਈ ਅਤੇ ਐਗਰੀਟੈਕ ਨਾਲ ਬਦਲੀ ਤਸਵੀਰ, ਵਿਸ਼ਵ ਖੁਰਾਕ ਮੇਲਾ 2025 ‘ਚ ਕੇਂਦਰ ਬਣਿਆ ਪੰਜਾਬ

ਸਤੰਬਰ 28, 2025

CM ਮਾਨ ਨੇ ਫੋਰਟਿਸ ਹਸਪਤਾਲ ਪਹੁੰਚ ਕੇ ਰਾਜਵੀਰ ਜਵੰਦਾ ਦੀ ਸਿਹਤ ਦਾ ਜਾਣਿਆ ਹਾਲ

ਸਤੰਬਰ 28, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.