ਮਰਹੂਮ ਪੰਜਾਬੀ ਗਾਇਕ ਅਤੇ ਰੈਪਰ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ ਗਿਆ ਹੈ। ਮਾਨਸਾ ਵਿੱਚ ਜ਼ਿਲ੍ਹਾ ਪ੍ਰਧਾਨਗੀ ਨੂੰ ਲੈ ਕੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤੇ ਉਦੋਂ ਹੀ ਮੀਟਿੰਗ ਦੌਰਾਨ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਵਿਧਾਨ ਸਭਾ ਚੋਣ ਲੜਨ ਦਾ ਐਲਾਨ ਕੀਤਾ।
ਮੀਡੀਆ ਨਾਲ ਗੱਲਬਾਤ ਦੌਰਾਨ ਬਲਕੌਰ ਸਿੰਘ ਨੇ ਕਿਹਾ, “ਮੇਰੇ ਪੁੱਤ ਦਾ ਸੁਪਨਾ ਵਿਧਾਨ ਸਭਾ ਦੀਆਂ ਪੌੜੀਆਂ ਚੜ੍ਹਨਾ ਸੀ ਤੇ ਉਹ ਸੁਪਨੇ ਨੂੰ ਮੈਂ ਜ਼ਰੂਰ ਪੂਰਾ ਕਰਾਂਗਾ ਤੇ ਉਸ ਦੀ ਫੋਟੋ ਜੇਬ੍ਹ ‘ਤੇ ਲਗਾ ਕੇ ਵਿਧਾਨ ਸਭਾ ਦੀਆਂ ਪੌੜੀਆਂ ਚੜਾਂਗਾ। ਉਨ੍ਹਾਂ ਕਿਹਾ ਕਿ ਮੇਰੇ ਪੁੱਤ ਦੇ ਇਸ ਦੁਨੀਆਂ ਤੋਂ ਚਲੇ ਜਾਣ ਦੇ ਬਾਅਦ ਵੀ ਲੋਕਾਂ ਨੇ ਮੇਰਾ ਸਾਥ ਦਿੱਤਾ ਤੇ ਅੱਜ ਵੀ ਮੇਰੇ ਨਾਲ ਖੜੇ ਹਨ। ਉਨ੍ਹਾਂ ਕਿਹਾ ਕਿ ਮੈਂ ਮੇਰੇ ਪੁੱਤ ਦੇ ਅਧੂਰੇ ਸੁਪਨੇ ਨੂੰ ਪੂਰਾ ਕਰਾਂਗਾ। ਅਸੀਂ ਚੋਣ ਵੀ ਜ਼ਰੂਰ ਲੜਾਂਗੇ ਅਤੇ ਜਿੱਤਾਂਗੇ ਵੀ ਅਤੇ ਆਪਣੇ ਪੁੱਤ ਦੀ ਫੋਟੋ ਨੂੰ ਜੇਬ੍ਹ ‘ਤੇ ਲਗਾ ਕੇ ਵਿਧਾਨ ਸਭਾ ਦੀਆਂ ਪੌੜੀਆਂ ਚੜਾਂਗਾ। ਜੋ ਉਸ ਨੇ ਆਪਣੇ ਹਲਕੇ ਦੇ ਲਈ ਸੁਪਨੇ ਸੋਚੇ ਸਨ, ਉਨ੍ਹਾਂ ਸੁਫ਼ਨਿਆਂ ਨੂੰ ਮੈਂ ਜ਼ਰੂਰ ਪੂਰਾ ਕਰਾਂਗਾ।”