ਪੰਜਾਬ ਪੁਲਿਸ ਦੀ ਖੁਫੀਆ ਸ਼ਾਖਾ ਨੇ ਦੁਸਹਿਰੇ ਦੀ ਰਾਤ ਨੂੰ ਤਿੰਨ ਲੋਕਾਂ ਨੂੰ ਪਾਕਿਸਤਾਨ ਤੋਂ ਭੇਜੇ ਗਏ ਚਾਰ ਗ੍ਰਨੇਡਾਂ ਸਮੇਤ ਗ੍ਰਿਫ਼ਤਾਰ ਕੀਤਾ। ਫੌਜ ਵਿਚ ਕਮਾਂਡੋ ਰਹਿ ਚੁੱਕਾ ਬਟਾਲਾ ਦਾ ਧਰਮੇਂਦਰ ਵੀ ਦੋਸ਼ੀਆਂ ਵਿੱਚ ਸ਼ਾਮਲ ਹੈ।
ਮਿਲੀ ਜਾਣਕਾਰੀ ਮੁਤਾਬਿਕ ਧਰਮੇਂਦਰ ਇੱਕ ਅਪਰਾਧ ਲਈ ਚਾਰ ਸਾਲ ਜੇਲ੍ਹ ਵਿੱਚ ਰਹਿ ਚੁੱਕਾ ਹੈ ਅਤੇ ਹਾਲ ਹੀ ਵਿੱਚ ਜ਼ਮਾਨਤ ‘ਤੇ ਰਿਹਾਅ ਹੋਇਆ ਹੈ। ਪੁਲਿਸ ਅਧਿਕਾਰੀ ਫਿਲਹਾਲ ਗ੍ਰਿਫ਼ਤਾਰੀ ਅਤੇ ਜ਼ਬਤੀ ਦੇ ਵੇਰਵਿਆਂ ‘ਤੇ ਚੁੱਪ ਹਨ। ਸੀਨੀਅਰ ਪੁਲਿਸ ਅਧਿਕਾਰੀਆਂ ਵੱਲੋਂ ਸ਼ੁੱਕਰਵਾਰ ਨੂੰ ਪ੍ਰੈਸ ਕਾਨਫਰੰਸ ਕਰਨ ਦੀ ਉਮੀਦ ਹੈ।