ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਮੌਤ ਤੋਂ ਬਾਅਦ ਪੰਜਾਬੀ ਸੰਗੀਤ ਜਗਤ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ। ਅੰਤਰਰਾਸ਼ਟਰੀ ਅਲਗੋਜ਼ਾ ਵਾਦਕ ਕਰਮਜੀਤ ਸਿੰਘ ਬੱਗਾ ਨੇ ਸਦਾ ਲਈ ਦੁਨੀਆ ਨੂੰ ਅਲਵਿਦਾ ਆਖ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਿਕ ਬੱਗਾ ਨੂੰ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ।
ਜਾਣਕਾਰੀ ਮੁਤਾਬਕ ਕਰਮਜੀਤ ਸਿੰਘ ਬੱਗਾ ਨੇ ਖਰੜ ‘ਚ ਆਖਰੀ ਸਾਹ ਲਏ । ਅਜੇ ਉਹ 3 ਦਿਨ ਪਹਿਲਾਂ ਹੀ ਕੈਨੇਡਾ ਤੋਂ ਵਾਪਸ ਪਰਤੇ ਸਨ। ਬੀਤੀ ਸ਼ਾਮ ਜਦੋਂ ਉਹ ਆਪਣੇ ਘਰ ਬੈਠੇ ਸਨ ਤਾਂ ਅਚਾਨਕ ਛਾਤੀ ‘ਚ ਤੇਜ਼ ਦਰਦ ਮਹਿਸੂਸ ਹੋਇਆ। ਉਨ੍ਹਾਂ ਦੇ ਭਤੀਜੇ ਨੇ ਤੁਰੰਤ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਪਰ ਡਾਕਟਰਾਂ ਨੇ ਉੱਥੇ ਉਨ੍ਹਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।