ਤਰਨਤਾਰਨ ਜ਼ਿਮਨੀ ਚੋਣਾਂ ਨੂੰ ਲੈ ਕੇ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ ਹੋਣਗੀਆਂ। ਦੱਸ ਦਈਏ ਕਿ 21 ਅਕਤੂਬਰ ਤੱਕ ਨਾਮਜ਼ਦਗੀਆਂ ਭਰੀਆਂ ਜਾਣਗੀਆਂ ਤੇ 22 ਅਕਤੂਬਰ ਤੱਕ ਕਾਗਜ਼ਾਂ ਦੀ ਜਾਂਚ ਕੀਤੀ ਜਾਵੇਗੀ। 24 ਅਕਤੂਬਰ ਤੱਕ ਨਾਂ ਵਾਪਸ ਲਏ ਜਾਣਗੇ।
ਜ਼ਿਕਰਯੋਗ ਹੈ ਕਿ ਤਰਨਤਾਰਨ ਜ਼ਿਮਨੀ ਚੋਣਾਂ ਦੀ 11 ਨਵੰਬਰ ਨੂੰ ਵੋਟਿੰਗ ਹੋਵੇਗੀ ਅਤੇ 14 ਨਵੰਬਰ ਨੂੰ ਨਤੀਜੇ ਆਉਣਗੇ। ਸ਼੍ਰੋਮਣੀ ਅਕਾਲੀ ਦਲ ਵੱਲੋਂ ਸੁਖਵਿੰਦਰ ਕੌਰ ਰੰਧਾਵਾ ਨੂੰ ਟਿਕਟ ਦਿੱਤੀ ਗਈ ਹੈ ਤੇ ਕਾਂਗਰਸ ਨੇ ਕਰਨਬੀਰ ਸਿੰਘ ਬੁਰਜ ਨੂੰ ਉਮੀਦਵਾਰ ਐਲਾਨਿਆ ਹੈ। ‘ਆਪ’ ਨੇ ਹਰਮਜੀਤ ਸਿੰਘ ਸੰਧੂ ਨੂੰ ਉਮੀਦਵਾਰ ਐਲਾਨਿਆ ਹੈ। ਇਸੇ ਤਰ੍ਹਾਂ ਭਾਜਪਾ ਨੇ ਹਰਜੀਤ ਸੰਧੂ ਨੂੰ ਤੇ ਅਕਾਲੀ ਦਲ ਅੰਮ੍ਰਿਤਸਰ ਨੇ ਸੰਦੀਪ ਸੰਨੀ ਦੇ ਭਰਾ ਮਨਦੀਪ ਨੂੰ ਉਮੀਦਵਾਰ ਐਲਾਨਿਆ ਹੈ।