ਵੀਰਵਾਰ, ਦਸੰਬਰ 25, 2025 08:55 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਮੁੱਖ ਮੰਤਰੀ ਵੱਲੋਂ ਖੇਤੀਬਾੜੀ ਨੂੰ ਲਾਹੇਵੰਦਾ ਬਣਾਉਣ ਲਈ ਪੰਜਾਬ ਤੇ ਅਰਜਨਟੀਨਾ ਵਿਚਾਲੇ ਆਪਸੀ ਸਹਿਯੋਗ ਵਧਾਉਣ ਦੀ ਵਕਾਲਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਪੰਜਾਬ ਤੇ ਅਰਜਨਟੀਨਾ ਵਿਚਾਲੇ ਆਪਸੀ ਸਹਿਯੋਗ ਵਧਾਉਣ ਦੀ ਵਕਾਲਤ ਕੀਤੀ।

by Pro Punjab Tv
ਅਕਤੂਬਰ 14, 2025
in Featured, Featured News, ਕਾਰੋਬਾਰ, ਪੰਜਾਬ, ਰਾਜਨੀਤੀ, ਵਿਦੇਸ਼
0

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਪੰਜਾਬ ਤੇ ਅਰਜਨਟੀਨਾ ਵਿਚਾਲੇ ਆਪਸੀ ਸਹਿਯੋਗ ਵਧਾਉਣ ਦੀ ਵਕਾਲਤ ਕੀਤੀ। ਅਰਜਨਟੀਨਾ ਦੇ ਸੈਂਟਰੋ ਐਗਰੋਟੈਕਨੀਕੋ ਰੀਜਨਲ ਦੇ ਵਫ਼ਦ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਖ਼ੁਸ਼ੀ ਦੀ ਗੱਲ ਹੈ ਕਿ ਇਸ ਵੱਕਾਰੀ ਸੰਸਥਾ ਦਾ ਸਟਾਫ਼ ਤੇ ਵਿਦਿਆਰਥੀ 8 ਤੋਂ 17 ਅਕਤੂਬਰ ਤੱਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਦੌਰੇ ਉੱਤੇ ਆਏ ਹੋਏ ਹਨ। ਉਨ੍ਹਾਂ ਕਿਹਾ ਕਿ ਅਰਜਨਟੀਨਾ ਦੇ ਅਰਥਚਾਰੇ ਵਿੱਚ ਖੇਤੀਬਾੜੀ ਦਾ ਅਹਿਮ ਸਥਾਨ ਹੈ, ਖ਼ਾਸ ਤੌਰ ਉੱਤੇ ਪਸ਼ੂ-ਪਾਲਣ ਅਤੇ ਅਨਾਜ ਉਤਪਾਦਨ ਨਾਲ ਅਰਜਨਟੀਨਾ ਵਿਸ਼ਵ ਦੇ ਮੋਹਰੀ ਖੁਰਾਕ ਉਤਪਾਦਕਾਂ ਵਿੱਚ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪਣੀਆਂ ਸੰਸਥਾਵਾਂ ਵਿੱਚ ਖੇਤੀਬਾੜੀ ਦੇ ਵਿਸ਼ੇ ਬਾਰੇ ਪੜ੍ਹਾਈ ਕਰ ਰਹੇ ਇਹ ਵਿਦਿਆਰਥੀ ਪੰਜਾਬ ਵਿੱਚ ਚੱਲ ਰਹੀਆਂ ਆਧੁਨਿਕ ਖੇਤੀਬਾੜੀ ਜੁਗਤਾਂ ਬਾਰੇ ਜਾਣਨ ਲਈ ਇੱਥੇ ਆਏ ਹਨ।

ਮੁੱਖ ਮੰਤਰੀ ਨੇ ਅਰਜਨਟੀਨਾ ਤੇ ਪੰਜਾਬ ਵਿਚਾਲੇ ਲੰਬੇ ਸਮੇਂ ਤੋਂ ਚੱਲ ਰਹੇ ਸਹਿਯੋਗ ਬਾਰੇ ਗੱਲ ਕੀਤੀ ਅਤੇ ਕਿਹਾ ਕਿ ਇਹ ਦੋਵਾਂ ਖਿੱਤਿਆਂ ਲਈ ਲਾਹੇਵੰਦ ਹੋਵੇਗਾ ਕਿਉਂਕਿ ਖੇਤੀਬਾੜੀ ਦੋਵਾਂ ਖਿੱਤਿਆਂ ਦੇ ਅਰਥਚਾਰੇ ਦਾ ਅਹਿਮ ਪਹਿਲੂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਤੇ ਅਰਜਨਟੀਨਾ ਦੋਵੇਂ ਖਿੱਤੇ ਦੁਵੱਲੇ ਆਪਸੀ ਸਹਿਯੋਗ ਨੂੰ ਹੁਲਾਰਾ ਦੇਣ ਲਈ ਖੇਤੀਬਾੜੀ ਦੇ ਖ਼ੇਤਰ ਵਿੱਚ ਮਿਲ ਕੇ ਕੰਮ ਕਰ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਜਾਣ ਕੇ ਖ਼ੁਸ਼ੀ ਹੋਈ ਕਿ ਅਰਜਨਟੀਨਾ ਤੋਂ ਵਫ਼ਦ ਹਰੇਕ ਸਾਲ ਵਿੱਦਿਅਕ ਟੂਰ ਉੱਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ ਦੌਰਾ ਕਰਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਯੂਨੀਵਰਸਿਟੀ ਦਾ ਵਫ਼ਦ ਵੀ ਹਰੇਕ ਸਾਲ ਅਰਜਨਟੀਨਾ ਦਾ ਦੌਰਾ ਕਰਦਾ ਹੈ ਤਾਂ ਕਿ ਯੂਨੀਵਰਸਿਟੀ ਦੇ ਵਿਦਿਆਰਥੀ ਖੇਤੀਬਾੜੀ ਖ਼ੇਤਰ ਵਿੱਚ ਆਪਣੀ ਮੁਹਾਰਤ ਨੂੰ ਨਿਖ਼ਾਰ ਸਕਣ। ਉਨ੍ਹਾਂ ਕਿਹਾ ਕਿ ਅਰਜਨਟੀਨਾ ਤੇ ਪੰਜਾਬ ਵਿੱਚ ਖੇਤੀਬਾੜੀ ਨਾਲ ਸਬੰਧਤ ਸਮੱਸਿਆਵਾਂ ਤੇ ਹੱਲ ਇਕੋ ਜਿਹੇ ਹਨ। ਉਨ੍ਹਾਂ ਉਮੀਦ ਜਤਾਈ ਕਿ ਦੁਵੱਲਾ ਸਹਿਯੋਗ ਖੇਤੀਬਾੜੀ ਨੂੰ ਲਾਹੇਵੰਦਾ ਬਣਾਉਣ ਵੱਲ ਵੱਡੀ ਪੁਲਾਂਘ ਹੋਵੇਗਾ। ਭਗਵੰਤ ਸਿੰਘ ਮਾਨ ਨੇ ਵਫ਼ਦ ਨੂੰ ਪੰਜਾਬ ਦੇ ਅਮੀਰ ਸੱਭਿਆਚਾਰ ਬਾਰੇ ਜਾਣੂੰ ਕਰਵਾਇਆ ਅਤੇ ਉਮੀਦ ਜਤਾਈ ਕਿ ਉਨ੍ਹਾਂ ਨੂੰ ਆਪਣੇ ਦੌਰੇ ਦੌਰਾਨ ਇਸ ਦੀ ਝਲਕ ਦਿਸੇਗੀ।

ਇਸ ਦੌਰਾਨ ਜਨਰਲ ਕੋਆਰਡੀਨੇਟਰ ਆਫ਼ ਪ੍ਰੈਕਟੀਕਲ ਐਕਟੀਵਿਟੀ ਹੂਬਰ ਕੈਟਾਲਿਨਾ ਫੇਲੀਸਾ, ਇੰਸਟ੍ਰਕਟਰ/ਅਧਿਆਪਕ ਕਸਾਲ ਯੁਆਨ ਪਾਬਲੋ, ਅਧਿਆਪਕ ਇਗਨਾਸੀਓ ਇਸਤੇਬਾਨ, ਵਿਦਿਆਰਥੀ ਕਿਆਰਾ ਅਮਾਇਰਾ ਵਿਕਟੋਰੀਆ, ਵਿਦਿਆਰਥੀ ਟਿਆਗੋ ਇਲੂਨੀ ਅਰਨੈਸਟੋ, ਮੈਹਫੁਡ ਟੇਰੇ ਸੈਂਟੀਆਗੋ ਅਤੇ ਹੋਰਾਂ ਨੇ ਪੰਜਾਬ ਵਿੱਚ ਨਿੱਘੀ ਮਹਿਮਾਨਨਿਵਾਜ਼ੀ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ। ਆਪਣੇ ਦੌਰੇ ਨੂੰ ਵਿਲੱਖਣ ਤਜਰਬਾ ਦੱਸਦਿਆਂ ਵਫ਼ਦ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਉਨ੍ਹਾਂ ਨੂੰ ਇਸ ਦੌਰੇ ਨਾਲ ਬਹੁਤ ਜ਼ਿਆਦਾ ਫਾਇਦਾ ਹੋਇਆ ਹੈ।

ਇਸ ਮੌਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਸਤਬੀਰ ਸਿੰਘ ਗੋਸਲ, ਡਾਇਰੈਕਟਰ ਸਟੂਡੈਂਟਸ ਵੈਲਫੇਅਰ ਡਾ. ਨਿਰਮਲ ਜੌੜਾ, ਐਸੋਸੀਏਟ ਡਾਇਰੈਕਟਰ ਡਾ. ਵਿਸ਼ਾਲ ਬੈਕਟਰ, ਹੈੱਡ ਆਫ਼ ਦਿ ਡਿਪਾਰਟਮੈਂਟ ਰਿਸੋਰਸ ਮੈਨੇਜਮੈਂਟ ਅਤੇ ਕੰਜਿਊਮਰ ਸਾਇੰਸ ਡਾ. ਸ਼ਰਨਬੀਰ ਕੌਰ ਬੱਲ ਤੇ ਹੋਰ ਹਾਜ਼ਰ ਸਨ।

Tags: latest newsLatest News Pro Punjab Tvlatest punjabi news pro punjab tvmutual cooperation between Punjab and Argentinapro punjab tvpro punjab tv newspro punjab tv punjabi newspro punjba tvpunjab government
Share200Tweet125Share50

Related Posts

ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਦਸੰਬਰ 25, 2025

DGP ਗੌਰਵ ਯਾਦਵ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਦਸੰਬਰ 25, 2025

ਵੱਡੇ ਉਦਯੋਗਪਤੀ SP Oswal ਦੀ ਡਿਜੀਟਲ ਗ੍ਰਿਫ਼ਤਾਰੀ ਕੇਸ ‘ਚ ਵੱਡਾ ਅਪਡੇਟ

ਦਸੰਬਰ 25, 2025

ਕਰਨਲ ਪੁਸ਼ਪਿੰਦਰ ਬਾਠ ਹਮਲੇ ਦੇ ਮਾਮਲੇ ‘ਚ ਸੀਬੀਆਈ ਨੇ ਪੰਜਾਬ ਦੇ 4 ਪੁਲਿਸ ਮੁਲਾਜ਼ਮਾਂ ਵਿਰੁੱਧ ਦਾਇਰ ਕੀਤੀ ਚਾਰਜਸ਼ੀਟ

ਦਸੰਬਰ 25, 2025

ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ 101ਵੀਂ ਜਯੰਤੀ ‘ਤੇ ਸ਼ਰਧਾਂਜਲੀ ਭੇਟ ਕਰਨ ਪਹੁੰਚੇ ਪ੍ਰਧਾਨ ਮੰਤਰੀ ਮੋਦੀ

ਦਸੰਬਰ 25, 2025

ਕ੍ਰਿਸਮਸ ਵਾਲੇ ਦਿਨ ਚਰਚ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਪ੍ਰਾਰਥਨਾ ‘ਚ ਹੋਏ ਸ਼ਾਮਲ

ਦਸੰਬਰ 25, 2025
Load More

Recent News

ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਦਸੰਬਰ 25, 2025

DGP ਗੌਰਵ ਯਾਦਵ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਦਸੰਬਰ 25, 2025

ਵੱਡੇ ਉਦਯੋਗਪਤੀ SP Oswal ਦੀ ਡਿਜੀਟਲ ਗ੍ਰਿਫ਼ਤਾਰੀ ਕੇਸ ‘ਚ ਵੱਡਾ ਅਪਡੇਟ

ਦਸੰਬਰ 25, 2025

ਕਰਨਲ ਪੁਸ਼ਪਿੰਦਰ ਬਾਠ ਹਮਲੇ ਦੇ ਮਾਮਲੇ ‘ਚ ਸੀਬੀਆਈ ਨੇ ਪੰਜਾਬ ਦੇ 4 ਪੁਲਿਸ ਮੁਲਾਜ਼ਮਾਂ ਵਿਰੁੱਧ ਦਾਇਰ ਕੀਤੀ ਚਾਰਜਸ਼ੀਟ

ਦਸੰਬਰ 25, 2025

ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ 101ਵੀਂ ਜਯੰਤੀ ‘ਤੇ ਸ਼ਰਧਾਂਜਲੀ ਭੇਟ ਕਰਨ ਪਹੁੰਚੇ ਪ੍ਰਧਾਨ ਮੰਤਰੀ ਮੋਦੀ

ਦਸੰਬਰ 25, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.