ਹਰਿਆਣਾ ਦੇ ADGP Y ਪੂਰਨ ਸਿੰਘ ਦੇ ਮੌਤ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮ੍ਰਿਤਕ ADGP ਪਰਿਵਾਰ ਪੋਸਟਮਾਰਟਮ ਲਈ ਰਾਜ਼ੀ ਹੋ ਗਿਆ ਹੈ। ਪੀਜੀਆਈ ਵਿਚ ਉਨ੍ਹਾਂ ਦਾ ਪੋਸਟਮਾਰਟਮ ਕੀਤਾ ਜਾਵੇਗਾ। ਪਰਿਵਾਰ PGI ਪਹੁੰਚ ਗਿਆ ਹੈ ਤੇ ਉਨ੍ਹਾਂ ਦਾ ਅੰਤਿਮ ਸਸਕਾਰ ਸ਼ਾਮ 4 ਵਜੇ ਕੀਤਾ ਜਾ ਸਕਦਾ ਹੈ।
ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਵਾਈ ਪੂਰਨ ਸਿੰਘ ਵੱਲੋਂ ਖੁਦਕੁਸ਼ੀ ਕਰ ਲਈ ਗਈ ਸੀ। ਮੌਤ ਤੋਂ ਬਾਅਦ ਕਈ ਸਵਾਲ ਵੀ ਖੜ੍ਹੇ ਹੋਏ ਸੀ। ਕਾਫੀ ਲੋਕਾਂ ਖਿਲਾਫ ਇਸ ਮਾਮਲੇ ਵਿਚ FIR ਦਰਜ ਕੀਤੀ ਗਈ ਸੀ। ਹਾਲਾਂਕਿ ਪੋਸਟਮਾਰਟਮ ਨੂੰ ਲੈ ਕੇ ਕਾਫੀ ਵਿਵਾਦ ਛਿੜ ਗਿਆ ਸੀ।