ਲੁਧਿਆਣਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਲੁਧਿਆਣਾ ਦੇ ਵੇਰਕਾ ਮਿਲਕ ਪਲਾਂਟ ਅੰਦਰ ਦੇਰ ਰਾਤ ਸਟੀਮਰ ਯੂਨਿਟ ‘ਚ ਜ਼ੋਰਦਾਰ ਧਮਾਕਾ ਹੋਇਆ। ਧਮਾਕੇ ਦੀ ਆਵਾਜ਼ ਇੰਨੀ ਤੇਜ਼ ਸੀ ਕਿ ਆਸ-ਪਾਸ ਦੇ ਇਲਾਕੇ ਵਿੱਚ ਹੜਕੰਪ ਮਚ ਗਿਆ।
ਮਿਲੀ ਜਾਣਕਾਰੀ ਅਨੁਸਾਰ, ਇਸ ਹਾਦਸੇ ‘ਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ ਜਦਕਿ ਛੇ ਕਰਮਚਾਰੀ ਗੰਭੀਰ ਤੌਰ ‘ਤੇ ਝੁਲਸੇ ਹਨ। ਸਾਰੇ ਜ਼ਖ਼ਮੀ ਕਰਮਚਾਰੀਆਂ ਨੂੰ ਤੁਰੰਤ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ।