ਕੇਂਦਰ ਸਰਕਾਰ ਦੀ ਮਨਜ਼ੂਰੀ ਦੇ ਬਾਵਜੂਦ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਅਜੇ ਤੱਕ ਨਹੀਂ ਹੋਈ। ਇਸ ‘ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅਪੀਲ ਕੀਤੀ ਹੈ।
ਇੱਕ ਵੀਡੀਓ ਜਾਰੀ ਕਰਦਿਆਂ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਅੱਜ ਦੇਸ਼ ਦੇ ਸਾਹਮਣੇ ਇੱਕ ਬਹੁਤ ਵੱਡਾ ਮੁੱਦਾ ਹੈ ਕਿ ਸਰਦਾਰ ਦਵਿੰਦਰਪਾਲ ਸਿੰਘ ਲੰਬੇ ਸਮੇਂ ਤੋਂ ਜੇਲ੍ਹ ਵਿੱਚ ਹਨ ਅਤੇ ਆਪਣੀ ਜੇਲ੍ਹ ਯਾਤਰਾ ਪੂਰੀ ਕਰ ਚੁੱਕੇ ਹਨ।
ਹਾਲਾਂਕਿ ਉਨ੍ਹਾਂ ਦੀ ਰਿਹਾਈ ਨੂੰ ਕੇਂਦਰ ਸਰਕਾਰ ਨੇ ਵੀ ਮਨਜ਼ੂਰੀ ਦੇ ਦਿੱਤੀ ਹੈ ਪਰ ਉਨ੍ਹਾਂ ਦੀ ਰਿਹਾਈ ਲਈ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਦਸਤਖਤ ਦੀ ਲੋੜ ਹੈ।
ਉਨ੍ਹਾਂ ਅੱਗੇ ਕੇਜਰੀਵਾਲ ਨੂੰ ਅਪੀਲ ਕੀਤੀ ਕਿ ਉਹ ਜਲਦੀ ਤੋਂ ਜਲਦੀ ਇਸ ਫਾਈਲ ‘ਤੇ ਗੌਰ ਕਰਨ ਅਤੇ ਦਵਿੰਦਰ ਪਾਲ ਭੁੱਲਰ ਨੂੰ ਰਿਹਾਅ ਕਰਨ ਤਾਂ ਜੋ ਉਹ ਵੀ ਆਪਣੇ ਪਰਿਵਾਰ ਅਤੇ ਦੋਸਤਾਂ ਨੂੰ ਮਿਲ ਸਕਣ।