ਚੰਡੀਗੜ੍ਹ : ਪੰਜਾਬ ਸਰਕਾਰ ਨੇ ਸਰਕਾਰੀ ਥਰਮਲ ਪਾਵਰ ਪਲਾਂਟਾਂ ਵਿੱਚ ਵਧੀਆਂ ਈਂਧਨ ਕੀਮਤਾਂ ਨਾਲ ਸਬੰਧਤ ਵਿੱਤੀ ਬੇਨਿਯਮੀਆਂ ਦੇ ਦੋਸ਼ਾਂ ਤੋਂ ਬਾਅਦ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਡਾਇਰੈਕਟਰ ਹਰਜੀਤ ਸਿੰਘ ਦੀਆਂ ਸੇਵਾਵਾਂ ਖਤਮ ਕਰ ਦਿੱਤੀਆਂ ਹਨ। ਬਿਜਲੀ ਵਿਭਾਗ ਦੇ ਸਕੱਤਰ ਬਸੰਤ ਗਰਗ ਵੱਲੋਂ ਜਾਰੀ ਹੁਕਮਾਂ ਵਿੱਚ ਹਰਜੀਤ ਸਿੰਘ ਖ਼ਿਲਾਫ਼ ਗੰਭੀਰ ਦੋਸ਼ ਲਗਾਏ ਗਏ ਹਨ।
ਜਾਰੀ ਹੁਕਮਾਂ ਅਨੁਸਾਰ, ਪਾਵਰਕਾਮ ਵੱਲੋਂ ਆਪਣੇ ਕੋਲੇ ਦੀ ਖੁਦਾਈ ਕਰਨ ਦੇ ਬਾਵਜੂਦ, ਸ੍ਰੀ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ, ਰੋਪੜ ਅਤੇ ਸ੍ਰੀ ਗੁਰੂ ਅਮਰਦਾਸ ਥਰਮਲ ਪਲਾਂਟ, ਗੋਇੰਦਵਾਲ ਸਾਹਿਬ ਵਿੱਚ ਬਾਲਣ ਦੀ ਕੀਮਤ 0.75 ਪੈਸੇ ਮਹਿੰਗੀ ਹੋ ਕੇ 1.25 ਰੁਪਏ ਪ੍ਰਤੀ ਯੂਨਿਟ ਹੋ ਰਹੀ ਹੈ। ਨਤੀਜੇ ਵਜੋਂ, ਸੂਬੇ ਨੂੰ ਕਰੋੜਾਂ ਰੁਪਏ ਦਾ ਨੁਕਸਾਨ ਹੋ ਰਿਹਾ ਹੈ।








