ਵੀਰਵਾਰ, ਨਵੰਬਰ 6, 2025 04:17 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਮੁੱਖ ਮੰਤਰੀ ਵੱਲੋਂ ਪੰਜਾਬ ਵਾਸੀਆਂ ਨੂੰ ਵੱਡੀ ਸੌਗਾਤ, ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ

ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਵਾਸੀਆਂ ਨੂੰ ਵੱਡੀ ਸੌਗਾਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Pro Punjab Tv
ਨਵੰਬਰ 6, 2025
in Featured, Featured News, ਪੰਜਾਬ
0

ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਵਾਸੀਆਂ ਨੂੰ ਵੱਡੀ ਸੌਗਾਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 3394.49 ਕਰੋੜ ਦੀ ਲਾਗਤ ਵਾਲੇ ਸ਼ਾਹਪੁਰ ਕੰਢੀ ਪ੍ਰਾਜੈਕਟ ਦਾ ਰਸਮੀ ਤੌਰ ’ਤੇ ਉਦਘਾਟਨ ਕੀਤਾ ਜਿਸ ਨਾਲ ਸੂਬੇ ਵਿੱਚ ਬਿਜਲੀ ਤੇ ਸਿੰਚਾਈ ਸਹੂਲਤਾਂ ਵਿੱਚ ਵੱਡਾ ਵਾਧਾ ਹੋਵੇਗਾ।

ਇਹ ਪ੍ਰਾਜੈਕਟ ਨੂੰ ਸਮਰਪਿਤ ਕਰਨ ਮੌਕੇ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦੇਸ਼ ਲਈ ਖਾਸ ਕਰਕੇ ਪੰਜਾਬ ਲਈ ਇਤਿਹਾਸਕ ਦਿਨ ਹੈ। ਉਨ੍ਹਾਂ ਕਿਹਾ ਕਿ ਉਹ ਡੈਮ ਦਾ ਨਿਰਮਾਣ ਕਰਨ ਵਾਲੇ ਇੰਜਨੀਅਰਾਂ, ਮੁਲਾਜ਼ਮਾਂ ਅਤੇ ਕਿਰਤੀ-ਕਾਮਿਆਂ ਦਾ ਸਾਰੇ ਪੰਜਾਬੀਆਂ ਵੱਲੋਂ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ ਦਿਨ-ਰਾਤ ਮਿਹਨਤ ਕਰਕੇ ਇਸ ਪ੍ਰਾਜੈਕਟ ਨੂੰ ਹਕੀਕਤ ਵਿੱਚ ਬਦਲ ਦਿੱਤਾ। ਉਨ੍ਹਾਂ ਕਿਹਾ ਕਿ ਇਹ ਡੈਮ ਕਿਸਾਨਾਂ, ਸਨਅਤਕਾਰਾਂ, ਕਾਰੋਬਾਰੀਆਂ ਅਤੇ ਆਮ ਲੋਕਾਂ ਲਈ ਵਰਦਾਨ ਸਾਬਤ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਰਗੇ ਖੇਤੀ ਪ੍ਰਧਾਨ ਸੂਬੇ ਨੂੰ ਸਭ ਤੋਂ ਵੱਧ ਫਾਇਦਾ ਹੋਵੇਗਾ ਕਿਉਂਕਿ ਇਸ ਨਾਲ ਇਸ ਡੈਮ ਨਾਲ ਜਿੱਥੇ ਬਿਜਲੀ ਦਾ ਉਤਪਾਦਨ ਵਧੇਗਾ, ਉਥੇ ਸਿੰਚਾਈ ਦੀ ਸਹੂਲਤ ਵੀ ਮਿਲੇਗੀ। ਇਸ ਪ੍ਰਾਜੈਕਟ ਨਾਲ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਡੇ ਮੌਕੇ ਹਾਸਲ ਹੋਣਗੇ।

ਮੁੱਖ ਮੰਤਰੀ ਨੇ ਕਿਹਾ, “ਸ਼ਾਹਪੁਰ ਕੰਢੀ ਡੈਮ ਪੰਜਾਬ ਦੀ ਖਾਸ ਕਰਕੇ ਮਾਝੇ ਦੇ ਇਲਾਕੇ ਦੀ ਲਾਈਫ ਲਾਈਨ (ਜੀਵਨ ਰੇਖਾ) ਸਾਬਤ ਹੋਵੇਗੀ। ਮੈਨੂੰ ਉਮੀਦ ਹੈ ਕਿ ਇਹ ਡੈਮ ਜਿੱਥੇ ਲੱਖਾਂ ਘਰਾਂ ਨੂੰ ਰੌਸ਼ਨ ਕਰੇਗਾ, ਉਥੇ ਲੱਖਾਂ ਲੋਕਾਂ ਦੀਆਂ ਜ਼ਿੰਦਗੀਆਂ ਵੀ ਰੁਸ਼ਨਾਏਗਾ।”

ਇਸ ਪ੍ਰਾਜੈਕਟ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਦੀ ਕੀਮਤ 3394.49 ਕਰੋੜ ਰੁਪਏ ਹੈ। ਇਸ ਵਿੱਚੋਂ 2694.02 ਕਰੋੜ ਰੁਪਏ (ਲਗਪਗ 80 ਫੀਸਦੀ) ਪੰਜਾਬ ਵੱਲੋਂ ਖਰਚੇ ਜਾ ਰਹੇ ਹਨ ਜਦਕਿ ਬਾਕੀ 700.45 ਕਰੋੜ ਰੁਪਏ (20 ਫੀਸਦੀ) ਦੀ ਸਹਾਇਤਾ ਭਾਰਤ ਸਰਕਾਰ ਵੱਲੋਂ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸ਼ਾਹਪੁਰ ਕੰਢੀ ਪ੍ਰਾਜੈਕਟ ਲਈ 3171.72 ਏਕੜ ਜ਼ਮੀਨ ਐਕੁਵਾਇਰ ਕੀਤੀ ਜਿਸ ਵਿੱਚ 1643.77 ਏਕੜ ਜ਼ਮੀਨ ਪੰਜਾਬ ਦੀ ਜਦਕਿ 1527.95 ਏਕੜ ਜ਼ਮੀਨ ਜੰਮੂ ਕਸ਼ਮੀਰ ਦੀ ਹੈ।

ਨਵੇਂ ਡੈਮ ਨਾਲ ਸਿੰਚਾਈ ਸਹੂਲਤਾਂ ਦਾ ਜ਼ਿਕਰ ਕਰਦਿਆਂ ਇਸ ਪ੍ਰਾਜੈਕਟ ਨਾਲ ਪੰਜਾਬ ਵਿੱਚ 5000 ਹੈਕਟੇਅਰ (12500 ਏਕੜ) ਵਿੱਚ ਸਿੰਚਾਈ ਸਹੂਲਤ ਹੋਵੇਗੀ ਜਿਸ ਨਾਲ ਮਾਝੇ ਇਲਾਕੇ ਦੇ ਪਠਾਨਕੋਟ, ਗੁਰਦਾਸਪੁਰ ਅਤੇ ਅੰਮ੍ਰਿਤਸਰ ਸਮੇਤ ਹੋਰ ਜ਼ਿਲ੍ਹਿਆਂ ਦੇ ਖੇਤਾਂ ਵਿੱਚ ਪਾਣੀ ਪਹੁੰਚੇਗਾ। ਇਸ ਪ੍ਰਾਜੈਕਟ ਨਾਲ ਅਪਰ ਬਾਰੀ ਦੁਆਬ ਨਹਿਰ ਅਧੀਨ ਇਕ ਲੱਖ 18 ਹਜ਼ਾਰ ਹੈਕਟੇਅਰ ਰਕਬੇ ਲਈ ਹੁਣ ਨਿਰੰਤਰ ਸਿੰਚਾਈ ਸਹੂਲਤਾਂ ਮਿਲਣਗੀਆਂ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸ਼ਾਹਪੁਰ ਕੰਢੀ ਡੈਮ ਪ੍ਰੋਜੈਕਟ ਦੇ ਨਿਰਮਾਣ ਤੋਂ ਪਹਿਲਾਂ, ਰਣਜੀਤ ਸਾਗਰ ਡੈਮ ਪਾਵਰ ਹਾਊਸ ਸਵੇਰੇ ਤੇ ਸ਼ਾਮ ਸਮੇਂ ਬਿਜਲੀ ਦੀ ਵੱਧ ਲੋੜ ਹੋਣ ਦੇ ਮੌਕੇ ਆਪਣੀ ਪੂਰੀ 600 ਮੈਗਾਵਾਟ ਦੀ ਸਮਰੱਥਾ ਨਾਲ ਕੰਮ ਨਹੀਂ ਕਰ ਸਕਦਾ ਸੀ, ਕਿਉਂਕਿ ਹੇਠਾਂ ਪਾਣੀ ਸਟੋਰ ਕਰਨ ਲਈ ਕੋਈ ਰਿਜ਼ਰਵਾਇਰ ਮੌਜੂਦ ਨਹੀਂ ਸੀ ਅਤੇ ਪਾਣੀ ਪਾਕਿਸਤਾਨ ਅਜਾਈਂ ਚਲਾ ਜਾਂਦਾ ਸੀ।

ਉਨ੍ਹਾਂ ਦੱਸਿਆ ਕਿ ਸ਼ਾਹਪੁਰ ਕੰਢੀ ਡੈਮ ਦੇ ਚਾਲੂ ਹੋਣ ਨਾਲ, ਰਣਜੀਤ ਸਾਗਰ ਪਾਵਰ ਹਾਊਸ ਹੁਣ ਸਵੇਰੇ ਅਤੇ ਸ਼ਾਮ ਦੌਰਾਨ ਬਿਜਲੀ ਦੀ ਲੋੜ ਅਨੁਸਾਰ ਪ੍ਰਭਾਵਸ਼ਾਲੀ ਤਰੀਕੇ ਨਾਲ ਬਿਜਲੀ ਉਤਪਾਦਨ ਕਰ ਰਿਹਾ ਹੈ। ਰਣਜੀਤ ਸਾਗਰ ਡੈਮ ਤੋਂ ਛੱਡਿਆ ਗਿਆ ਪਾਣੀ ਹੁਣ ਸ਼ਾਹਪੁਰ ਕੰਢੀ ਰਿਜ਼ਰਵਾਇਰ ਵਿੱਚ ਸਟੋਰ ਕੀਤਾ ਜਾਂਦਾ ਹੈ। ਇਸ ਨਾਲ ਬਿਜਲੀ ਦਾ ਉਤਪਾਦਨ ਕਰਨ ਅਤੇ ਕਿਸਾਨਾਂ ਨੂੰ ਸਿੰਚਾਈ ਲਈ ਪਾਣੀ ਦੀ ਸਪਲਾਈ ਯਕੀਨੀ ਬਣ ਰਹੀ ਹੈ।

ਮੁੱਖ ਮੰਤਰੀ ਨੇ ਦੱਸਿਆ ਕਿ ਸ਼ਾਹਪੁਰ ਕੰਢੀ ਡੈਮ ਦੀ ਉਚਾਈ 55.5 ਮੀਟਰ ਹੈ ਅਤੇ ਇਸ ਪ੍ਰਾਜੈਕਟ ਵਿੱਚ 7.7 ਕਿਲੋਮੀਟਰ ਹਾਈਡਲ ਚੈਨਲ ਹੋਵੇਗਾ। ਉਨ੍ਹਾਂ ਦੱਸਿਆ ਕਿ 206 ਮੈਗਾਵਾਟ ਦੀ ਸਮਰੱਥਾ ਵਾਲੇ ਦੋ ਬਿਜਲੀ ਘਰ (ਪਾਵਰ ਹਾਊਸ) ਬਣਾਏ ਜਾ ਰਹੇ ਹਨ ਅਤੇ ਇਨ੍ਹਾਂ ਦਾ 75 ਫੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ। ਇਹ ਪ੍ਰਾਜੈਕਟ ਮਾਰਚ, 2026 ਤੱਕ ਪੂਰਾ ਕਰਕੇ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ ਜਿਸ ਨਾਲ ਬਿਜਲੀ ਦਾ ਉਤਪਾਦਨ ਸ਼ੁਰੂ ਹੋਵੇਗਾ।

Tags: Latest News Pro Punjab Tvlatest punjabi news pro punjab tvpro punjab tvpro punjab tv newspro punjab tv punjabi newsPro Punjab TV ਪੰਜਾਬ ਯੂਨੀਵਰਸਿਟੀsri guru nanak dev ji parkash purab
Share198Tweet124Share50

Related Posts

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਭਾਈ ਰਣਜੀਤ ਸਿੰਘ ਢੱਡਰੀਆਂ ਨਾਲ ਪਿੰਡ ਢੱਡਰੀਆਂ ਵਿਖੇ ਰੱਖਿਆ ਸਰਕਾਰੀ ITI ਦਾ ਨੀਂਹ ਪੱਥਰ

ਨਵੰਬਰ 6, 2025

ਰਿਸ਼ਤੇਦਾਰਾਂ ਬਣ ਆਏ ਵਿਆਹ ‘ਚ ਵਿਅਕਤੀ ਕਰ ਗਏ ਵੱਡਾ ਕਾਰਾ!

ਨਵੰਬਰ 6, 2025

ਪੰਜਾਬੀ ਗਾਇਕ ਸਤਿੰਦਰ ਸਰਤਾਜ ਦੇ ਨਾਂ ‘ਤੇ ਰੱਖਿਆ ਜਾਵੇਗਾ ਸੜਕ ਦਾ ਨਾਮ, CM ਮਾਨ ਕਰਨਗੇ ਉਦਘਾਟਨ

ਨਵੰਬਰ 6, 2025

ਮਾਨ ਸਰਕਾਰ ਵੱਲੋਂ “ਟੋਲ ਲੁੱਟ” ਖ਼ਿਲਾਫ਼ ਸਖ਼ਤ ਐਕਸ਼ਨ! ਹੁਣ ਤੱਕ 19 ਟੋਲ ਪਲਾਜ਼ਾ ਬੰਦ

ਨਵੰਬਰ 6, 2025

ਮਾਨ ਸਰਕਾਰ ਨੇ ਪੰਜਾਬ ਵਿੱਚ ਮਿਡ-ਡੇ ਮੀਲ ਵਿੱਚ ਕੀਤੇ ਵੱਡੇ ਸੁਧਾਰ

ਨਵੰਬਰ 6, 2025

₹1000 ਦੀ ‘ਗਾਰੰਟੀ’ ‘ਤੇ CM ਮਾਨ ਦਾ ਵੱਡਾ ਦਾਅ! ਜਾਣੋ ਪੰਜਾਬ ਦੀਆਂ ਮਾਤਾਵਾਂ-ਭੈਣਾਂ ਦੇ ਖਾਤੇ ‘ਚ ਕਦੋਂ ਆਉਣਗੇ ਪੈਸੇ?

ਨਵੰਬਰ 6, 2025
Load More

Recent News

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਭਾਈ ਰਣਜੀਤ ਸਿੰਘ ਢੱਡਰੀਆਂ ਨਾਲ ਪਿੰਡ ਢੱਡਰੀਆਂ ਵਿਖੇ ਰੱਖਿਆ ਸਰਕਾਰੀ ITI ਦਾ ਨੀਂਹ ਪੱਥਰ

ਨਵੰਬਰ 6, 2025

ਰਿਸ਼ਤੇਦਾਰਾਂ ਬਣ ਆਏ ਵਿਆਹ ‘ਚ ਵਿਅਕਤੀ ਕਰ ਗਏ ਵੱਡਾ ਕਾਰਾ!

ਨਵੰਬਰ 6, 2025

ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਮੁੱਖ ਮੰਤਰੀ ਵੱਲੋਂ ਪੰਜਾਬ ਵਾਸੀਆਂ ਨੂੰ ਵੱਡੀ ਸੌਗਾਤ, ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ

ਨਵੰਬਰ 6, 2025

ਪੰਜਾਬੀ ਗਾਇਕ ਸਤਿੰਦਰ ਸਰਤਾਜ ਦੇ ਨਾਂ ‘ਤੇ ਰੱਖਿਆ ਜਾਵੇਗਾ ਸੜਕ ਦਾ ਨਾਮ, CM ਮਾਨ ਕਰਨਗੇ ਉਦਘਾਟਨ

ਨਵੰਬਰ 6, 2025

ਮਾਨ ਸਰਕਾਰ ਵੱਲੋਂ “ਟੋਲ ਲੁੱਟ” ਖ਼ਿਲਾਫ਼ ਸਖ਼ਤ ਐਕਸ਼ਨ! ਹੁਣ ਤੱਕ 19 ਟੋਲ ਪਲਾਜ਼ਾ ਬੰਦ

ਨਵੰਬਰ 6, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.