ਸ਼ੁੱਕਰਵਾਰ, ਨਵੰਬਰ 7, 2025 12:27 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਬੰਗਲੁਰੂ ‘ਚ ਹੋਵੇਗਾ ਯੋਧਿਆਂ ਵਿਚਾਲੇ ਗੱਤਕਾ ਮੁਕਾਬਲਾ: ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਦੂਜਾ ਫੈਡਰੇਸ਼ਨ ਗੱਤਕਾ ਕੱਪ 7 ਤੋਂ 9 ਨਵੰਬਰ ਤੱਕ

ਵਿਸ਼ਵ ਗੱਤਕਾ ਫੈਡਰੇਸ਼ਨ ਤੋਂ ਮਾਨਤਾ ਪ੍ਰਾਪਤ ਦੇਸ਼ ਦੀ ਸਰਵਉੱਚ ਕੌਮੀ ਗੱਤਕਾ ਸੰਸਥਾ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ (ਐਨ.ਜੀ.ਏ.ਆਈ.) ਵੱਲੋਂ 7 ਤੋਂ 9 ਨਵੰਬਰ ਤੱਕ ਬੰਗਲੁਰੂ ਸਿਟੀ ਯੂਨੀਵਰਸਿਟੀ, ਬੰਗਲੁਰੂ, ਕਰਨਾਟਕਾ ਵਿਖੇ ਦੂਜਾ ਫੈਡਰੇਸ਼ਨ ਗੱਤਕਾ ਕੱਪ-2025 ਕਰਵਾਇਆ ਜਾ ਰਿਹਾ ਹੈ

by Pro Punjab Tv
ਨਵੰਬਰ 6, 2025
in Featured News, ਖੇਡ
0

ਵਿਸ਼ਵ ਗੱਤਕਾ ਫੈਡਰੇਸ਼ਨ ਤੋਂ ਮਾਨਤਾ ਪ੍ਰਾਪਤ ਦੇਸ਼ ਦੀ ਸਰਵਉੱਚ ਕੌਮੀ ਗੱਤਕਾ ਸੰਸਥਾ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ (ਐਨ.ਜੀ.ਏ.ਆਈ.) ਵੱਲੋਂ 7 ਤੋਂ 9 ਨਵੰਬਰ ਤੱਕ ਬੰਗਲੁਰੂ ਸਿਟੀ ਯੂਨੀਵਰਸਿਟੀ, ਬੰਗਲੁਰੂ, ਕਰਨਾਟਕਾ ਵਿਖੇ ਦੂਜਾ ਫੈਡਰੇਸ਼ਨ ਗੱਤਕਾ ਕੱਪ-2025 ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਭਾਰਤ ਦੇ ਬਿਹਤਰੀਨ ਨੌਜਵਾਨ ਗੱਤਕਈ ਯੋਧੇ ਰੋਮਾਂਚਕ ਜੰਗਜੂ ਮੁਕਾਬਲਿਆਂ ਦੌਰਾਨ ਆਪਣੀ ਕਲਾ ਦੇ ਜੌਹਰ ਦਿਖਾਉਣਗੇ।
ਐਨ.ਜੀ.ਏ.ਆਈ. ਦੇ ਪ੍ਰਧਾਨ ਐਡਵੋਕੇਟ ਹਰਜੀਤ ਸਿੰਘ ਗਰੇਵਾਲ ਅਤੇ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਕੌਂਸਲ ਦੇ ਉਪ-ਪ੍ਰਧਾਨ ਸੁਖਚੈਨ ਸਿੰਘ ਕਲਸਾਨੀ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੰਨਾਂ ਸਲਾਨਾ ਕੌਮੀ ਮੁਕਾਬਲਿਆਂ ਵਿੱਚ 19 ਸਾਲ ਤੋਂ ਘੱਟ ਉਮਰ ਵਰਗ ਵਿੱਚ ਦਸ ਰਾਜਾਂ ਦੀਆਂ ਟੀਮਾਂ ਗੱਤਕਾ ਸੋਟੀ ਅਤੇ ਫੱਰੀ-ਸੋਟੀ ਈਵੈਂਟਾਂ ਵਿੱਚ ਵਿਅਕਤੀਗਤ ਅਤੇ ਟੀਮ ਮੁਕਾਬਲਿਆਂ ਵਿੱਚ ਹਿੱਸਾ ਲੈਣਗੀਆਂ। ਉਨ੍ਹਾਂ ਦੱਸਿਆ ਕਿ ਵਿਸ਼ਵ ਗੱਤਕਾ ਫੈਡਰੇਸ਼ਨ (ਡਬਲਿਊ.ਜੀ.ਐਫ.) ਅਤੇ ਏਸ਼ੀਅਨ ਗੱਤਕਾ ਫੈਡਰੇਸ਼ਨ (ਏ.ਜੀ.ਐਫ.) ਦੀ ਅਗਵਾਈ ਹੇਠ ਆਯੋਜਿਤ ਇਹ ਸਮਾਗਮ ਦੂਜੀਆਂ ਰਾਸ਼ਟਰੀ ਸੱਭਿਆਚਾਰਕ ਪਾਈਥੀਅਨ ਖੇਡਾਂ ਦੇ ਨਾਲ-ਨਾਲ ਆਯੋਜਿਤ ਹੋਵੇਗਾ ਜਿੱਥੇ ਭਾਰਤ ਦੇ ਸੱਭਿਆਚਾਰ ਅਤੇ ਵਿਰਾਸਤ ਦਾ ਵੱਡਾ ਮੁਜੱਸਮਾ ਦੇਖਣ ਨੂੰ ਮਿਲੇਗਾ।
ਗੱਤਕਾ ਪ੍ਰਮੋਟਰ ਗਰੇਵਾਲ ਅਤੇ ਕਲਸਾਣੀ ਨੇ ਕਿਹਾ ਕਿ ਇਹ ਦੂਜਾ ਫੈਡਰੇਸ਼ਨ ਗੱਤਕਾ ਕੱਪ ਨਵੀਂ ਪੀੜ੍ਹੀ ਦੇ ਗੱਤਕਾ ਖਿਡਾਰੀਆਂ ਪ੍ਰਤਿਭਾ ਨੂੰ ਉਜਾਗਰ ਕਰੇਗਾ। ਉਨ੍ਹਾਂ ਦੱਸਿਆ ਕਿ ਬੰਗਲੁਰੂ ਦੇ ਸੋਨ ਤਗਮਾ ਜੇਤੂ ਮਾਸਕੋ ਵਿਖੇ ਅਗਲੇ ਸਾਲ 2026 ਵਿੱਚ ਹੋਣ ਵਾਲੀਆਂ ਪਹਿਲੀਆਂ ਕੌਮਾਂਤਰੀ ਪਾਈਥੀਅਨ ਸੱਭਿਆਚਾਰਕ ਖੇਡਾਂ ਵਿੱਚ ਭਾਰਤ ਦੀ ਨੁਮਾਇੰਦਗੀ ਕਰਨ ਲਈ ਸਿੱਧੀ ਟਿਕਟ ਹਾਸਲ ਕਰਨਗੇ ਜੋ ਕਿ ਗੱਤਕੇ ਦੀ ਵਿਸ਼ਵ ਯਾਤਰਾ ਵਿੱਚ ਇੱਕ ਵੱਡਾ ਕਦਮ ਸਾਬਤ ਹੋਵੇਗਾ।
ਐਡਵੋਕੇਟ ਗਰੇਵਾਲ ਨੇ ਕਿਹਾ ਕਿ ਐਨ.ਜੀ.ਏ.ਆਈ. ਨੂੰ ਡਬਲਿਊ.ਜੀ.ਐਫ. ਅਤੇ ਏ.ਜੀ.ਐਫ. ਤੋਂ ਮਾਨਤਾ ਮਿਲਣ ਕਰਕੇ ਦੇਸ਼ ਦੀ ਸਭ ਤੋਂ ਪੁਰਾਣੀ ਗੱਤਕਾ ਸੰਸਥਾ ਇਸ ਖੇਡ ਨੂੰ ਵਿਸ਼ਵ ਪੱਧਰ ‘ਤੇ ਲਿਜਾਣ ਦੇ ਯੋਗ ਬਣੀ ਹੈ। ਇਸੇ ਅਗਵਾਈ ਸਦਕਾ ਹੀ ਐਨ.ਜੀ.ਏ.ਆਈ. ਵੱਲੋਂ ਇਸ ਖੇਡ ਨੂੰ ਕੌਮੀ ਪਾਈਥੀਅਨ ਸੱਭਿਆਚਾਰਕ ਖੇਡਾਂ, ਖੇਲੋ ਇੰਡੀਆ ਯੂਥ ਗੇਮਜ਼, ਨੈਸ਼ਨਲ ਗੇਮਜ਼, ਆਲ ਇੰਡੀਆ ਅੰਤਰ-ਯੂਨੀਵਰਸਿਟੀ ਟੂਰਨਾਮੈਂਟ ਅਤੇ ਨੈਸ਼ਨਲ ਸਕੂਲ ਖੇਡਾਂ ਵਿੱਚ ਮਾਨਤਾ ਮਿਲੀ ਹੈ।
ਹੋਰ ਵੇਰਵੇ ਦਿੰਦਿਆਂ ਐਨ.ਜੀ.ਏ.ਆਈ. ਦੇ ਜਨਰਲ ਸਕੱਤਰ ਹਰਜਿੰਦਰ ਕੁਮਾਰ ਅਤੇ ਗੱਤਕਾ ਐਸੋਸੀਏਸ਼ਨ ਆਫ਼ ਪੰਜਾਬ ਦੇ ਸੰਯੁਕਤ ਸਕੱਤਰ ਬਲਜੀਤ ਸਿੰਘ ਸੈਣੀ ਨੇ ਦੱਸਿਆ ਕਿ ਇਸ ਹਫਤੇ ਬੰਗਲੁਰੂ ਸ਼ਹਿਰ ਭਾਰਤੀ ਮਾਰਸ਼ਲ ਆਰਟਸ ਦਾ ਕੇਂਦਰ ਬਣੇਗਾ ਗਿਆ ਜਿੱਥੇ ਕੌਮੀ ਪੱਧਰੀ ਚੈਂਪੀਅਨਸ਼ਿਪ ਨੌਜਵਾਨ ਐਥਲੀਟਾਂ ਨੂੰ ਜੰਗਜੂ ਕਲਾ ਅਤੇ ਵਿਰਾਸਤੀ ਕਦਰਾਂ-ਕੀਮਤਾਂ ਨਾਲ ਜੋੜਨ ਲਈ ਇੱਕ ਪਲੇਟਫਾਰਮ ਹੋ ਨਿੱਬੜੇਗੀ। ਉਨ੍ਹਾਂ ਦੱਸਿਆ ਕਿ ਸਾਲ 2004 ਵਿੱਚ ਸਥਾਪਿਤ ਹੋਈ ਐਨ.ਜੀ.ਏ.ਆਈ. ਗੱਤਕਾ ਖੇਡ ਨੂੰ ਇੱਕ ਮਾਨਤਾ ਪ੍ਰਾਪਤ ਕੌਮਾਂਤਰੀ ਖੇਡ ਵਜੋਂ ਪ੍ਰਫੁੱਲਿਤ ਕਰਨ ਲਈ ਯਤਨਸ਼ੀਲ ਹੈ।
ਹਰਜੀਤ ਗਰੇਵਾਲ, ਜੋ ਕਿ ਵਿਸ਼ਵ ਗੱਤਕਾ ਫੈਡਰੇਸ਼ਨ ਦੇ ਪ੍ਰਧਾਨ ਵੀ ਹਨ, ਨੇ ਐਲਾਨ ਕੀਤਾ ਕਿ ਤੀਜੇ ਫੈਡਰੇਸ਼ਨ ਗੱਤਕਾ ਕੱਪ ਤੋਂ ਪਹਿਲਾਂ ਡਬਲਯੂਜੀਐਫ ਅਤੇ ਏਜੀਐਫ ਵੱਲੋਂ ਅਗਲੇ ਸਾਲ ਸਾਂਝੇ ਤੌਰ ‘ਤੇ ਪਹਿਲਾ ਕੌਮਾਂਤਰੀ ਫੈਡਰੇਸ਼ਨ ਗੱਤਕਾ ਕੱਪ ਕਰਵਾਇਆ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਇਹ ਕੌਮਾਂਤਰੀ ਮੁਕਾਬਲੇ ਦੋ ਦਹਾਕੇ ਪਹਿਲਾਂ ਗੱਤਕੇ ਦੀ ਪ੍ਰਫੁੱਲਤਾ ਲਈ ਸ਼ੁਰੂ ਹੋਈ ਯਾਤਰਾ ਬਾਰੇ ਪ੍ਰਤੀਬੱਧਤਾ ਨੂੰ ਦਰਸਾਉਂਦੇ ਹਨ ਜਿਸ ਵਿੱਚ ਇਸ ਪੁਰਾਤਨ ਮਾਰਸ਼ਲ ਆਰਟ ਨੂੰ ਦੁਨੀਆ ਭਰ ਵਿੱਚ ਇੱਕ ਮਾਨਤਾ ਪ੍ਰਾਪਤ ਖੇਡ ਵਜੋਂ ਮਾਨਤਾ ਦਿਵਾਉਣ ਦਾ ਬੀੜਾ ਚੁੱਕਿਆ ਗਿਆ ਸੀ।

Tags: latest newslatest Updatepropunjabnewspropunjabtvsports news
Share197Tweet123Share49

Related Posts

ਮਾਨ ਸਰਕਾਰ ਨੇ ਪੰਜਾਬ ਨੂੰ ਬਣਾਇਆ ਦੇਸ਼ ਦਾ ਪਹਿਲਾ ਐਂਟੀ-ਡਰੋਨ ਕਵਰੇਜ ਸੂਬਾ, ‘ਸੈਕਿੰਡ ਲਾਈਨ ਆਫ਼ ਡਿਫੈਂਸ’ ਬਣੀ ਸੁਰੱਖਿਆ ਦੀ ਮਿਸਾਲ

ਨਵੰਬਰ 6, 2025

ਨਸ਼ਿਆਂ ਦੇ ਸੌਦਾਗਰਾਂ ‘ਤੇ ਮਾਨ ਦਾ ਵਾਰ ! ਅਕਾਲੀ ਰਾਜ ਵਿੱਚ ‘ਚਿੱਟਾ’ ਨਹੀਂ, ‘ਮਜੀਠੀਆ’ ਕਿਹਾ ਜਾਂਦਾ ਸੀ!

ਨਵੰਬਰ 6, 2025

ਪੰਜਾਬ ਦੇ ਖਿਡਾਰੀਆਂ ਨੂੰ ਮਿਲਿਆ ‘ਮੈਡੀਕਲ ਕਵਚ’! ਮਾਨ ਸਰਕਾਰ ਨੇ ਸਪੋਰਟਸ ਮੈਡੀਕਲ ਕਾਡਰ ਵਿੱਚ 100+ ਅਸਾਮੀਆਂ ਭਰਨ ਨੂੰ ਦਿੱਤੀ ਮਨਜ਼ੂਰੀ

ਨਵੰਬਰ 6, 2025

CBI ਕੋਰਟ ‘ਚ ਪੇਸ਼ ਮੁਅੱਤਲ DIG ਨੂੰ ਮੁੜ 5 ਦਿਨਾਂ ਦੇ ਰਿਮਾਂਡ ‘ਤੇ ਭੇਜਿਆ

ਨਵੰਬਰ 6, 2025

ਦਮੇ ਦੇ ਮਰੀਜ਼ਾਂ ਲਈ ਖ਼ਤਰਨਾਕ ਬਣਦਾ ਜਾ ਰਿਹਾ ਹੈ ਵਧਦਾ ਪ੍ਰਦੂਸ਼ਣ, ਡਾਕਟਰਾਂ ਨੇ ਦਿੱਤੀ ਇਹ ਸਲਾਹ

ਨਵੰਬਰ 6, 2025

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਭਾਈ ਰਣਜੀਤ ਸਿੰਘ ਢੱਡਰੀਆਂ ਨਾਲ ਪਿੰਡ ਢੱਡਰੀਆਂ ਵਿਖੇ ਰੱਖਿਆ ਸਰਕਾਰੀ ITI ਦਾ ਨੀਂਹ ਪੱਥਰ

ਨਵੰਬਰ 6, 2025
Load More

Recent News

ਬੰਗਲੁਰੂ ‘ਚ ਹੋਵੇਗਾ ਯੋਧਿਆਂ ਵਿਚਾਲੇ ਗੱਤਕਾ ਮੁਕਾਬਲਾ: ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਦੂਜਾ ਫੈਡਰੇਸ਼ਨ ਗੱਤਕਾ ਕੱਪ 7 ਤੋਂ 9 ਨਵੰਬਰ ਤੱਕ

ਨਵੰਬਰ 6, 2025

ਮਾਨ ਸਰਕਾਰ ਨੇ ਪੰਜਾਬ ਨੂੰ ਬਣਾਇਆ ਦੇਸ਼ ਦਾ ਪਹਿਲਾ ਐਂਟੀ-ਡਰੋਨ ਕਵਰੇਜ ਸੂਬਾ, ‘ਸੈਕਿੰਡ ਲਾਈਨ ਆਫ਼ ਡਿਫੈਂਸ’ ਬਣੀ ਸੁਰੱਖਿਆ ਦੀ ਮਿਸਾਲ

ਨਵੰਬਰ 6, 2025

ਨਸ਼ਿਆਂ ਦੇ ਸੌਦਾਗਰਾਂ ‘ਤੇ ਮਾਨ ਦਾ ਵਾਰ ! ਅਕਾਲੀ ਰਾਜ ਵਿੱਚ ‘ਚਿੱਟਾ’ ਨਹੀਂ, ‘ਮਜੀਠੀਆ’ ਕਿਹਾ ਜਾਂਦਾ ਸੀ!

ਨਵੰਬਰ 6, 2025

ਪੰਜਾਬ ਦੇ ਖਿਡਾਰੀਆਂ ਨੂੰ ਮਿਲਿਆ ‘ਮੈਡੀਕਲ ਕਵਚ’! ਮਾਨ ਸਰਕਾਰ ਨੇ ਸਪੋਰਟਸ ਮੈਡੀਕਲ ਕਾਡਰ ਵਿੱਚ 100+ ਅਸਾਮੀਆਂ ਭਰਨ ਨੂੰ ਦਿੱਤੀ ਮਨਜ਼ੂਰੀ

ਨਵੰਬਰ 6, 2025

CBI ਕੋਰਟ ‘ਚ ਪੇਸ਼ ਮੁਅੱਤਲ DIG ਨੂੰ ਮੁੜ 5 ਦਿਨਾਂ ਦੇ ਰਿਮਾਂਡ ‘ਤੇ ਭੇਜਿਆ

ਨਵੰਬਰ 6, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.