ਪੰਜਾਬ ਯੂਨੀਵਰਸਿਟੀ ‘ਚ ਸੈਨੇਟ ਦੀਆਂ ਚੋਣਾਂ ਨੂੰ ਲੈ ਕੇ ਵਿਦਿਆਰਥੀਆਂ ਦੇ ਸਾਂਝੇ ਮੋਰਚੇ ਵੱਲੋਂ ਕੀਤੇ ਜਾ ਰਹੇ ਰੋਸ ਤਹਿਤ ਅੱਜ ਵੱਡਾ ਇਕੱਠ ਸੱਦਿਆ ਗਿਆ ਸੀ। ਵਿਦਿਆਰਥੀਆਂ ਨੇ ਇਸ ਇਕੱਠ ਨੂੰ ਅਸਫਲ ਕਰਨ ਲਈ ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਚੰਡੀਗੜ੍ਹ ਪ੍ਰਸ਼ਾਸਨ ਹਰ ਤਰ੍ਹਾਂ ਦਾ ਹੱਥ ਕੰਢਾ ਵਰਤਣ ਦੀ ਕੋਸ਼ਿਸ਼ ਕਰ ਰਿਹਾ ਹੈ।
ਇਹ ਵੀ ਜ਼ਿਕਰਯੋਗ ਹੈ ਕਿ ਪੰਜਾਬ ਯੂਨੀਵਰਸਿਟੀ ਵੱਲੋਂ ਜਿੱਥੇ ਯੂਨੀਵਰਸਿਟੀ ‘ਚ 2 ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਉੱਥੇ ਬਾਹਰੋਂ ਕਿਸੇ ਨੂੰ ਯੂਨੀਵਰਸਿਟੀ ‘ਚ ਦਾਖਲ ਹੋਣ ਤੋਂ ਰੋਕਣ ਲਈ ਸਾਰੇ ਗੇਟਾਂ ‘ਤੇ ਵੱਡੀ ਗਿਣਤੀ ਪੁਲਿਸ ਤਾਇਨਾਤ ਕੀਤੀ ਗਈ ਹੈ। ਵਿਦਿਆਰਥੀਆਂ ਨੂੰ ਆਈ ਕਾਰਡ ਦਿਖਾਉਣ ਤੋਂ ਬਾਅਦ ਅੰਦਰ ਦਾਖਲ ਹੋਣਗੇ।
ਐਤਵਾਰ ਦੀ ਰਾਤ ਨੂੰ ਵੀ ਪੁਲਿਸ ਵੱਲੋਂ ਧਰਨੇ ਵਾਲੇ ਥਾਂ ਵਾਸਤੇ ਨਾ ਤਾਂ ਸਾਊਂਡ ਸਿਸਟਮ ਅੰਦਰ ਜਾਣ ਦਿੱਤਾ ਅਤੇ ਨਾ ਹੀ ਟੈਂਟ। ਪੁਲਿਸ ਨੇ ਯੂਨੀਵਰਸਿਟੀ ਦੇ ਗੇਟ ਬੰਦ ਕਰ ਦਿੱਤੇ। ਇਸ ਤੋਂ ਬਾਅਦ ਵੱਡੀ ਗਿਣਤੀ ਵਿਦਿਆਰਥੀ ਯੂਨੀਵਰਸਿਟੀ ਦੇ ਗੇਟ ਨੰਬਰ 2 ਉਤੇ ਪਹੁੰਚ ਗਏ ਅਤੇ ਚੰਡੀਗੜ੍ਹ ਪੁਲਿਸ ਵਾਪਸ ਜਾਓ ਦੇ ਨਾਅਰੇ ਲਗਾਏ ਗਏ।







