ਪੰਜਾਬ ਸਰਕਾਰ ਨੇ ਸੂਬੇ ਦੇ ਸਰਪੰਚਾਂ ਅਤੇ ਪੰਚਾਂ ਲਈ ਨਵਾਂ ਹੁਕਮ ਜਾਰੀ ਕੀਤਾ ਹੈ। ਇਸ ਹੁਕਮ ਤਹਿਤ ਹੁਣ ਕੋਈ ਵੀ ਪੰਚ ਜਾਂ ਸਰਪੰਚ ਬਿਨਾਂ ਪ੍ਰਵਾਨਗੀ ਦੇ ਵਿਦੇਸ਼ ਯਾਤਰਾ ਨਹੀਂ ਕਰ ਸਕੇਗਾ।
ਪੰਚਾਇਤ ਵਿਭਾਗ ਨੇ ਇਸਦੇ ਲਈ ਸਾਰੇ ਪੰਚਾਇਤ ਅਫ਼ਸਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ (ADCs) ਨੂੰ ਪੱਤਰ ਲਿਖ ਕੇ ਨਿਰਦੇਸ਼ ਜਾਰੀ ਕਰ ਦਿੱਤੇ ਹਨ ਕਿ ਇਸ ਨਿਯਮ ਦੀ ਸਖ਼ਤੀ ਨਾਲ ਪਾਲਣਾ ਕਰਵਾਈ ਜਾਵੇ।
ਸਰਕਾਰ ਦਾ ਕਹਿਣਾ ਹੈ ਕਿ ਕਈ ਨੁਮਾਇੰਦਿਆਂ ਦੇ ਲੰਬੇ ਸਮੇਂ ਤੱਕ ਵਿਦੇਸ਼ ‘ਚ ਰਹਿਣ ਕਾਰਨ ਪਿੰਡਾਂ ਦੇ ਵਿਕਾਸ ਕਾਰਜ ਪ੍ਰਭਾਵਿਤ ਹੋ ਰਹੇ ਹਨ, ਇਸ ਲਈ ਇਹ ਕਦਮ ਜ਼ਰੂਰੀ ਹੈ।







