ਪੰਜਾਬ ਯੂਨੀਵਰਸਿਟੀ ਵਿਚ ਵਿਦਿਆਰਥੀਆਂ ਦੇ ਸੰਘਰਸ਼ ਦੇ ਚਲਦਿਆਂ ਯੂਨੀਵਰਸਿਟੀ ਵੱਲੋਂ ਪ੍ਰੀਖਿਆਵਾਂ ਨੂੰ ਮੁਲਤਵੀ ਕੀਤਾ ਗਿਆ ਹੈ। ਪੰਜਾਬ ਯੂਨੀਵਰਸਿਟੀ ਬਚਾਓ ਮੋਰਚਾ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਜੇਕਰ ਸੈਨੇਟ ਦੀਆਂ ਚੋਣਾਂ ਦਾ ਸ਼ਡਿਊਲ ਜਾਰੀ ਨਹੀਂ ਜਾਂਦਾ ਤਾਂ 18 ਨਵੰਬਰ ਤੋਂ ਹੋਣ ਵਾਲੀਆਂ ਪ੍ਰੀਖਿਆਵਾਂ ਨਹੀਂ ਹੋਣ ਦਿੱਤੀਆਂ ਜਾਣਗੀਆਂ। ਇਸ ਤੋਂ ਬਾਅਦ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਪ੍ਰੀਖਿਆਵਾਂ ਮੁਲਤਵੀ ਕੀਤੀਆਂ ਗਈਆਂ ਹਨ।
ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਕਿਹਾ ਗਿਆ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ 18, 19 ਅਤੇ 20 ਨਵੰਬਰ 2025 ਨੂੰ ਨਿਰਧਾਰਤ ਯੂਨੀਵਰਸਿਟੀ ਦੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਨਵੀਆਂ ਪ੍ਰੀਖਿਆ ਤਾਰੀਕਾਂ ਜਲਦੀ ਹੀ ਜਾਰੀ ਕੀਤੀਆਂ ਜਾਣਗੀਆਂ। ਵਿਦਿਆਰਥੀਆਂ ਨੂੰ ਬੇਨਤੀ ਹੈ ਕਿ ਉਹ ਨਿਯਮਿਤ ਤੌਰ ਉਤੇ ਪੀਯੂ ਦੀ ਅਧਿਕਾਰਤ ਵੈਬਸਾਈਟ ਅਤੇ ਸੋਸ਼ਲ ਮੀਡੀਆ ਹੈਂਡਲਾਂ ਉਤੇ ਨਜ਼ਰ ਬਣਾਈ ਰੱਖਣ।







