ਸੋਮਵਾਰ, ਨਵੰਬਰ 24, 2025 02:34 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪੰਜਾਬ ਦੇ ਹੱਕਾਂ ‘ਤੇ ਡਾਕਾ ਮਾਰਨ ਦੀ ਕੋਸ਼ਿਸ਼ ਬੰਦ ਕਰੇ ਕੇਂਦਰ ਦੀ ਭਾਜਪਾ ਸਰਕਾਰ : ਬਲਤੇਜ ਪੰਨੂ

ਆਮ ਆਦਮੀ ਪਾਰਟੀ (ਆਪ) ਨੇ ਸੰਸਦ ਦੇ ਆਗਾਮੀ ਸਰਦ ਰੁੱਤ ਸੈਸ਼ਨ ਵਿੱਚ ਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਪ੍ਰਸਤਾਵਿਤ ਸੰਵਿਧਾਨ (131ਵੇਂ ਸੋਧ)

by Pro Punjab Tv
ਨਵੰਬਰ 24, 2025
in Featured, Featured News, ਕੇਂਦਰ, ਪੰਜਾਬ, ਰਾਜਨੀਤੀ
0

ਆਮ ਆਦਮੀ ਪਾਰਟੀ (ਆਪ) ਨੇ ਸੰਸਦ ਦੇ ਆਗਾਮੀ ਸਰਦ ਰੁੱਤ ਸੈਸ਼ਨ ਵਿੱਚ ਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਪ੍ਰਸਤਾਵਿਤ ਸੰਵਿਧਾਨ (131ਵੇਂ ਸੋਧ) ਬਿੱਲ ਦਾ ਸਖ਼ਤ ਸ਼ਬਦਾਂ ਵਿੱਚ ਵਿਰੋਧ ਕੀਤਾ ਹੈ। ‘ਆਪ’ ਪੰਜਾਬ ਦੇ ਸੂਬਾ ਜਨਰਲ ਸਕੱਤਰ ਬਲਤੇਜ ਪੰਨੂ ਨੇ ਇਸ ਸੋਧ ਨੂੰ ਪੰਜਾਬ ਦੇ ਹਿੱਤਾਂ ਦੇ ਬਿਲਕੁਲ ਵਿਰੁੱਧ ਕਰਾਰ ਦਿੰਦਿਆਂ ਚਿਤਾਵਨੀ ਦਿੱਤੀ ਹੈ ਕਿ ਪਾਰਟੀ ਕੇਂਦਰ ਦੀ ਪੰਜਾਬ ਵਿਰੁੱਧ ਘੜੀ ਜਾ ਰਹੀ ਇਸ ਸਾਜ਼ਿਸ਼ ਨੂੰ ਕਿਸੇ ਵੀ ਕੀਮਤ ‘ਤੇ ਕਾਮਯਾਬ ਨਹੀਂ ਹੋਣ ਦੇਵੇਗੀ।

ਬਲਤੇਜ ਪੰਨੂ ਨੇ ਕੇਂਦਰ ਦੀ ਭਾਰਤੀ ਜਨਤਾ ਪਾਰਟੀ ‘ਤੇ ਸਿੱਧਾ ਹਮਲਾ ਕਰਦਿਆਂ ਕਿਹਾ ਕਿ ਇਹ ਸਮਝ ਤੋਂ ਪਰੇ ਹੈ ਕਿ ਕੇਂਦਰ ਦੀ ਬੀਜੇਪੀ ਦੀ ਪੰਜਾਬ ਨਾਲ ਕੀ ਦੁਸ਼ਮਣੀ ਹੈ। ਉਨ੍ਹਾਂ ਕਿਹਾ ਕਿ ਹਰ ਰੋਜ਼ ਕੋਈ ਨਾ ਕੋਈ ਅਜਿਹੀ ਚੀਜ਼ ਕੱਢ ਕੇ ਲਿਆਈ ਜਾਂਦੀ ਹੈ ਜਿਸ ਨਾਲ ਪੰਜਾਬ ਅਤੇ ਪੰਜਾਬੀਆਂ ਦੀ ਅਣਖ ਨੂੰ ਪਰਖਿਆ ਜਾ ਸਕੇ। ਉਨ੍ਹਾਂ ਪਿਛਲੀਆਂ ਉਦਾਹਰਣਾਂ ਦਿੰਦਿਆਂ ਕਿਹਾ ਕਿ ਚਾਹੇ ਉਹ ਬੀਬੀਐਮਬੀ ‘ਤੇ ਜ਼ਬਰਨ ਕਬਜ਼ਾ ਕਰਨ ਦੀ ਗੱਲ ਹੋਵੇ ਤਾਂ ਕਿ ਪਾਣੀਆਂ ਨੂੰ ਆਪਣੇ ਹੱਥਾਂ ਵਿੱਚ ਕੀਤਾ ਜਾ ਸਕੇ, ਜਾਂ ਪਿਛਲੇ ਦਿਨਾਂ ਵਿੱਚ ਪੰਜਾਬ ਯੂਨੀਵਰਸਿਟੀ ਵਿਵਾਦ ਉੱਤੇ ਜਾਰੀ ਹੋਏ ਨੋਟੀਫਿਕੇਸ਼ਨ ਹੋਣ, ਜਿਸ ਕਾਰਨ ਵਿਦਿਆਰਥੀ ਅਜੇ ਵੀ ਧਰਨੇ ‘ਤੇ ਬੈਠੇ ਹਨ।

ਉਨ੍ਹਾਂ ਅੱਗੇ ਕਿਹਾ ਕਿ ਹੁਣ ਜੋ ਨਵੀਂ ਗੱਲ ਸਾਹਮਣੇ ਆ ਰਹੀ ਹੈ, ਉਹ ਇਹ ਹੈ ਕਿ ਸੰਸਦ ਦੇ ਆਉਣ ਵਾਲੇ ਸੈਸ਼ਨ ਵਿੱਚ ਧਾਰਾ 240 ਵਿੱਚ ਸੋਧ ਲਿਆਂਦੀ ਜਾ ਰਹੀ ਹੈ। ਇਸ ਸੋਧ ਰਾਹੀਂ ਚੰਡੀਗੜ੍ਹ, ਜੋ ਕਿ ਇਸ ਵੇਲੇ ਕੇਂਦਰ ਸ਼ਾਸਿਤ ਪ੍ਰਦੇਸ਼ ਹੈ, ਦੇ ਸਾਰੇ ਅਖਤਿਆਰ ਅਤੇ ਪ੍ਰਸ਼ਾਸਨ ਮੁਕੰਮਲ ਤੌਰ ‘ਤੇ ਰਾਸ਼ਟਰਪਤੀ ਸਾਹਿਬ ਦੇ ਅੰਡਰ ਆ ਜਾਣਗੇ। ਇਸ ਦਾ ਸਿੱਧਾ ਮਤਲਬ ਇਹ ਹੋਵੇਗਾ ਕਿ ਚੰਡੀਗੜ੍ਹ ‘ਤੇ ਪੰਜਾਬ ਦੇ ਹੱਕ ਨੂੰ ਮੁਕੰਮਲ ਤੌਰ ‘ਤੇ ਖ਼ਤਮ ਕਰ ਦਿੱਤਾ ਜਾਵੇਗਾ।

‘ਆਪ’ ਦੇ ਜਨਰਲ ਸਕੱਤਰ ਪੰਨੂ ਨੇ ਦੋਸ਼ ਲਾਇਆ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਇਹ ਤਿਆਰੀ ਇਸ ਲਈ ਕੀਤੀ ਜਾ ਰਹੀ ਹੈ ਤਾਂ ਜੋ ‘ਨਾ ਰਹੇਗਾ ਬਾਂਸ ਨਾ ਵੱਜੂ ਬੰਸਰੀ’ ਵਾਲੀ ਨੀਤੀ ਲਾਗੂ ਕੀਤੀ ਜਾ ਸਕੇ। ਉਨ੍ਹਾਂ ਸਪੱਸ਼ਟ ਕੀਤਾ ਕਿ ਚੰਡੀਗੜ੍ਹ ਉਹ ਸ਼ਹਿਰ ਹੈ ਜੋ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਿਆ ਸੀ ਅਤੇ ਇਸ ‘ਤੇ ਸਿਰਫ਼ ਪੰਜਾਬ ਦਾ ਹੱਕ ਹੈ। ਇਸ ਸੋਧ ਤੋਂ ਬਾਅਦ ਚੰਡੀਗੜ੍ਹ ਨੂੰ ਅੰਡੇਮਾਨ-ਨਿੱਕੋਬਾਰ ਜਾਂ ਪੁਡੂਚੇਰੀ ਵਰਗੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀ ਤਰਜ਼ ‘ਤੇ ਲਿਆਂਦਾ ਜਾਵੇਗਾ ਅਤੇ ਸਾਰਾ ਪ੍ਰਬੰਧ ਰਾਸ਼ਟਰਪਤੀ ਦੇ ਅਧੀਨ ਹੋ ਜਾਵੇਗਾ।

ਪੰਨੂ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਹਮੇਸ਼ਾ ਆਪਣੇ ਹੱਕਾਂ ਲਈ ਲੜਦਾ ਰਿਹਾ ਹੈ ਅਤੇ ਭਵਿੱਖ ਵਿੱਚ ਵੀ ਲੜੇਗਾ। ਉਨ੍ਹਾਂ ਭਰੋਸਾ ਦਿੱਤਾ ਕਿ ਆਮ ਆਦਮੀ ਪਾਰਟੀ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਇਸ ਦਾ ਡਟ ਕੇ ਵਿਰੋਧ ਕਰਦੀ ਹੈ। “ਅਸੀਂ ਆਪਣੇ ਹੱਕ ਨੂੰ ਅਜਾਈਂ ਨਹੀਂ ਜਾਣ ਦੇਵਾਂਗੇ। ਕਿਸੇ ਵੀ ਹਾਲਤ ਵਿੱਚ ਧਾਰਾ 240 ਵਿੱਚ ਸੋਧ ਨਹੀਂ ਹੋਣ ਦਿੱਤੀ ਜਾਵੇਗੀ। ਇਸ ਲਈ ਸਾਨੂੰ ਜੋ ਵੀ ਸਖ਼ਤ ਕਦਮ ਚੁੱਕਣਾ ਪਿਆ, ਅਸੀਂ ਉਹ ਚੁੱਕਾਂਗੇ।”

Share198Tweet124Share50

Related Posts

350ਵੇਂ ਸ਼ਹੀਦੀ ਦਿਹਾੜੇ ’ਤੇ : ਪੰਜਾਬ ਸਰਕਾਰ ਦੇ ਮੰਤਰੀ-ਅਫ਼ਸਰ ਸ਼ਰਧਾ ਨਾਲ ਜੁੜੇ, ਲੰਗਰ ਬਣਾਉਣ ਤੋਂ ਲੈ ਕੇ ਵਰਤਾਉਣ ਤਕ ਦੀ ਸੇਵਾ ਵਿੱਚ ਦਿਖਾਇਆ ਪੂਰਾ ਸਮਰਪਣ

ਨਵੰਬਰ 24, 2025

ਪੰਜਾਬ ਦੇ ਵਿਰੁੱਧ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦੇ ਘਿਨਾਉਣੇ ਕਦਮ ਦੀ ਜ਼ੋਰਦਾਰ ਮੁਖਾਲਫ਼ਤ ਕਰਾਂਗੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੰਬਰ 24, 2025

ਪੰਜਾਬ ਦੇ ਇਤਿਹਾਸ ‘ਚ ਅੱਜ ਪਹਿਲੀ ਵਾਰ ਚੰਡੀਗੜ੍ਹ ਤੋਂ ਬਾਹਰ ਹੋਵੇਗਾ ਵਿਧਾਨ ਸਭਾ ਦਾ ਇਜਲਾਸ

ਨਵੰਬਰ 24, 2025

350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬਾਬਾ ਬੁੱਢਾ ਦਲ ਛਾਉਣੀ ਵਿਖੇ ਕਰਵਾਇਆ ਕਥਾ ਤੇ ਕੀਰਤਨ ਦਰਬਾਰ

ਨਵੰਬਰ 24, 2025

ਚੰਡੀਗੜ੍ਹ ਦਾ ਸਟੇਟਸ ਬਦਲਣ ਨੂੰ ਲੈ ਕੇ ਕੇਂਦਰ ਨੇ ਲਿਆ ਯੂ-ਟਰਨ, CM ਮਾਨ ਨੇ ਟਵੀਟ ਕਰ ਫੈਸਲੇ ‘ਤੇ ਪ੍ਰਗਟਾਈ ਖੁਸ਼ੀ

ਨਵੰਬਰ 23, 2025

CM ਮਾਨ ਅਤੇ ਕੇਜਰੀਵਾਲ ਨੇ ਗੁਰਦੁਆਰਾ ਬਾਬਾ ਬੁੱਢਾ ਦਲ ਛਾਉਣੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਅਕਾਲ ਪੁਰਖ ਦਾ ਲਿਆ ਅਸ਼ੀਰਵਾਦ

ਨਵੰਬਰ 23, 2025
Load More

Recent News

350ਵੇਂ ਸ਼ਹੀਦੀ ਦਿਹਾੜੇ ’ਤੇ : ਪੰਜਾਬ ਸਰਕਾਰ ਦੇ ਮੰਤਰੀ-ਅਫ਼ਸਰ ਸ਼ਰਧਾ ਨਾਲ ਜੁੜੇ, ਲੰਗਰ ਬਣਾਉਣ ਤੋਂ ਲੈ ਕੇ ਵਰਤਾਉਣ ਤਕ ਦੀ ਸੇਵਾ ਵਿੱਚ ਦਿਖਾਇਆ ਪੂਰਾ ਸਮਰਪਣ

ਨਵੰਬਰ 24, 2025

ਪੰਜਾਬ ਦੇ ਵਿਰੁੱਧ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦੇ ਘਿਨਾਉਣੇ ਕਦਮ ਦੀ ਜ਼ੋਰਦਾਰ ਮੁਖਾਲਫ਼ਤ ਕਰਾਂਗੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੰਬਰ 24, 2025

ਪੰਜਾਬ ਦੇ ਹੱਕਾਂ ‘ਤੇ ਡਾਕਾ ਮਾਰਨ ਦੀ ਕੋਸ਼ਿਸ਼ ਬੰਦ ਕਰੇ ਕੇਂਦਰ ਦੀ ਭਾਜਪਾ ਸਰਕਾਰ : ਬਲਤੇਜ ਪੰਨੂ

ਨਵੰਬਰ 24, 2025

ਪੰਜਾਬ ਦੇ ਇਤਿਹਾਸ ‘ਚ ਅੱਜ ਪਹਿਲੀ ਵਾਰ ਚੰਡੀਗੜ੍ਹ ਤੋਂ ਬਾਹਰ ਹੋਵੇਗਾ ਵਿਧਾਨ ਸਭਾ ਦਾ ਇਜਲਾਸ

ਨਵੰਬਰ 24, 2025

350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬਾਬਾ ਬੁੱਢਾ ਦਲ ਛਾਉਣੀ ਵਿਖੇ ਕਰਵਾਇਆ ਕਥਾ ਤੇ ਕੀਰਤਨ ਦਰਬਾਰ

ਨਵੰਬਰ 24, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.