ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ‘ਤੇ ਸ਼ੁੱਕਰਵਾਰ ਸਵੇਰੇ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਅਤੇ ਤਸਕਰਾਂ ਵਿਚਕਾਰ ਮੁੱਠਭੇੜ ਸ਼ੁਰੂ ਹੋ ਗਈ। ਇਸ ਦੌਰਾਨ ਫ਼ੌਜ ਦਾ ਇੱਕ ਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਇਸ ਦੇ ਨਾਲ ਹੀ ਬੀਐਸਐਫ ਨੇ ਮੁਕਾਬਲੇ ਵਾਲੀ ਥਾਂ ਤੋਂ 49 ਕਿਲੋ ਹੈਰੋਇਨ ਵੀ ਬਰਾਮਦ ਕੀਤੀ ਹੈ।
BAF ਦੇ ਡੀਆਈਜੀ ਪ੍ਰਭਾਕਰ ਜੋਸ਼ੀ ਨੇ ਦੱਸਿਆ ਕਿ ਅੱਜ ਸਵੇਰੇ ਕਰੀਬ 5 ਵਜੇ ਗੁਰਦਾਸਪੁਰ ਸੈਕਟਰ ਵਿੱਚ ਚੰਦੂ ਵਡਾਲਾ, ਫਾਰਵਰਡ ਬਾਰਡਰ ਪੋਸਟ (ਬੀਓਪੀ) ਵਿਖੇ ਅੰਤਰਰਾਸ਼ਟਰੀ ਸਰਹੱਦ ਨੇੜੇ ਕੁਝ ਹਿਲਜੁਲ ਦੇਖੀ ਗਈ।
ਬੀਐਸਐਸ ਦੇ ਜਵਾਨਾਂ ਨੇ ਧੁੰਦ ਦੇ ਬਾਵਜੂਦ ਨਸ਼ਾ ਤਸਕਰਾਂ ਨੂੰ ਰੁਕਣ ਦੀ ਚੇਤਾਵਨੀ ਦਿੱਤੀ ਪਰ ਉਨ੍ਹਾਂ ਨੇ ਜਵਾਨ ‘ਤੇ ਗੋਲੀਆਂ ਚਲਾ ਦਿੱਤੀਆਂ।
ਜਵਾਨਾਂ ਨੇ ਵੀ ਜਵਾਬੀ ਕਾਰਵਾਈ ਕੀਤੀ ਅਤੇ ਮੁਕਾਬਲਾ ਸ਼ੁਰੂ ਹੋ ਗਿਆ। ਮੁਕਾਬਲੇ ਦੌਰਾਨ ਸਿਰ ਵਿੱਚ ਗੋਲੀ ਲੱਗਣ ਕਾਰਨ ਇੱਕ ਜਵਾਨ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਬੀਐਸਐਫ ਜਵਾਨ ਦਾ ਨਾਮ ਗਿਆਨ ਚੰਦ ਹੈ। ਉਨ੍ਹਾਂ ਦੱਸਿਆ ਕਿ ਇਲਾਕੇ ‘ਚ ਤਲਾਸ਼ੀ ਮੁਹਿੰਮ ਜਾਰੀ ਹੈ।