ਸ਼ੁੱਕਰਵਾਰ, ਜਨਵਰੀ 23, 2026 03:52 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਭਾਰਤੀ ਯੂਨੀਵਰਸਿਟੀਆਂ ਦੇ ਵਿਦੇਸ਼ਾਂ ‘ਚ ਕੈਂਪਸ ਖੁੱਲ੍ਹਣ ਅਤੇ ਵਿਦੇਸ਼ੀ ਵਿਦਿਆਰਥੀਆਂ ਤੇ ਫ਼ੈਕਲਟੀ ਦੀ ਆਮਦ ਵਧਾਉਣ ਲਈ ਕੇਂਦਰ ਸਰਕਾਰ ਦੇ ਉਪਰਾਲਿਆਂ ਕਰਕੇ ਦੁਨੀਆ ਭਰ ਵਿੱਚ ਉੱਚਾ ਹੋਇਆ ਭਾਰਤ ਦਾ ਸਿੱਖਿਅਕ ਮਿਆਰ

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਰਾਜ ਸਭਾ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ਹਿੰਦੂ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਤੋਂ ਰੋਕਣ ਦਾ ਮੁੱਦਾ ਚੁੱਕਿਆ।

by Pro Punjab Tv
ਦਸੰਬਰ 4, 2025
in Featured News, ਸਿੱਖਿਆ
0

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਰਾਜ ਸਭਾ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ਹਿੰਦੂ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਤੋਂ ਰੋਕਣ ਦਾ ਮੁੱਦਾ ਚੁੱਕਿਆ। ਦੱਸਣਯੋਗ ਹੈ ਕਿ 5 ਨਵੰਬਰ ਨੂੰ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ 1900 ਲੋਕਾਂ ਦਾ ਜੱਥਾ ਭਾਰਤ ਤੋਂ ਪਾਕਿਸਤਾਨ ਗਿਆ ਸੀ, ਜਿਸ ਵਿੱਚ ਸਿੱਖਾਂ ਦੇ ਨਾਲ ਨਾਲ 14 ਹਿੰਦੂ ਵੀ ਸ਼ਾਮਲ ਸਨ, ਪਰ ਉਨ੍ਹਾਂ ਨੂੰ ਧਰਮ ਦਾ ਹਵਾਲਾ ਦੇ ਕੇ ਸਰਹੱਦ ਤੋਂ ਹੀ ਵਾਪਸ ਮੋੜ ਦਿੱਤਾ ਗਿਆ ਸੀ।

ਇਸ ਘਟਨਾ ਨੂੰ ਭੇਵਭਾਵ ਨਾਲ ਭਰਪੂਰ ਅਤੇ ਭਾਵਨਾਵਾਂ ਨੂੰ ਭੜਕਾਉਣ ਵਾਲਾ ਦੱਸਦਿਆਂ ਐਮਪੀ ਸੰਧੂ ਨੇ ਸੰਸਦ ਦੇ ਸਰਦ ਰੁੱਤ ਇਜਲਾਸ ਦੇ ‘ਸਪੈਸ਼ਨ ਮੈਨਸ਼ਨ’ ਦੌਰਾਨ ਕਿਹਾ, “ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ‘ਤੇ ਹਿੰਦੂ ਸ਼ਰਧਾਲੂਆਂ ਨੂੰ ਰੋਕਣ ਦੀ ਘਟਨਾ ਨਿੰਦਣਯੋਗ ਹੈ। ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਜੱਥੇ ਨੇ ਪੂਰੀ ਪ੍ਰਕਿਰਿਆ ਦੇ ਤਹਿਤ ਵੀਜ਼ੇ ਲਈ ਬੇਨਤੀ ਕੀਤੀ ਅਤੇ ਉਨ੍ਹਾਂ ਦੀਆਂ ਅਰਜ਼ੀਆਂ ਮਨਜ਼ੂਰ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਪਾਕਿਸਤਾਨ ਵਿੱਚ ਜਾਣ ਨਹੀਂ ਦਿੱਤਾ ਗਿਆ। ਇਹ ਨਾ ਸਿਰਫ਼ ਭਾਰਤ-ਪਾਕਿਸਤਾਨ ਵਿਚਾਲੇ ਹੋਏ ਸਮਝੌਤੇ ਦੀ ਉਲੰਘਣਾ ਹੈ, ਬਲਕਿ ਭਾਰਤ ਦੇ ਕਰੋੜਾਂ ਸ਼ਰਧਾਲੂਆਂ ਦੇ ਵਿਸ਼ਵਾਸ ਨੂੰ ਸੱਟ ਪਹੁੰਚਾਉਣ ਵਾਲੀ ਗੱਲ ਹੈ।”

ਇਸ ਸਾਲ ਭਾਰਤ ਤੋਂ 2100 ਲੋਕਾਂ ਦੇ ਜੱਥੇ ਨੂੰ ਸ੍ਰੀ ਕਰਤਾਰਪੁਰ ਸਾਹਿਬ ਜਾਣ ਦੀ ਮਨਜ਼ੂਰੀ ਮਿਲੀ ਸੀ, ਜਿਨ੍ਹਾਂ ਵਿੱਚੋਂ 1900 ਲੋਕਾਂ ਦਾ ਜੱਥਾ 4 ਨਵੰਬਰ ਨੂੰ ਅਟਾਰੀ ਵਾਘਾ ਸਰਹੱਦ ਰਾਹੀਂ ਪਾਕਿਸਤਾਨ ਵਿੱਚ ਦਾਖ਼ਲ ਹੋਇਆ ਸੀ। ਹਾਲਾਂਕਿ ਪਾਕਿਸਤਾਨੀ ਅਧਿਕਾਰੀਆਂ ਨੇ 14 ਹਿੰਦੂ ਸ਼ਰਧਾਲੂਆਂ ਨੂੰ ਪਾਕਿਸਤਾਨ ਵਿੱਚ ਦਾਖ਼ਲ ਹੋਣ ਤੋਂ ਰੋਕਿਆ ਗਿਆ ਸੀ। ਜ਼ਿਕਰਯੋਗ ਹੈ ਕਿ ਭਾਰਤ ਤੋਂ ਸ਼ਰਧਾਲੂਆਂ ਦਾ ਜੱਥਾ ਹਰ ਸਾਲ ਚਾਰ ਵੱਖ-ਵੱਖ ਮੌਕਿਆਂ ‘ਤੇ ਪਾਕਿਸਤਾਨ ਵਿੱਚ ਪਵਿੱਤਰ ਅਸਥਾਨਾਂ ‘ਤੇ ਨਤਮਸਤਕ ਹੋਣ ਲਈ ਜਾਂਦਾ ਹੈ।

ਇਸ ਦੇ ਨਾਲ ਹੀ ਸੰਸਦ ਮੈਂਬਰ (ਰਾਜ ਸਭਾ) ਸਤਨਾਮ ਸੰਧੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅਪਰੇਸ਼ਨ ਸੰਧੂਰ ਅਤੇ ਪਾਕਿਸਤਾਨ ਨਾਲ ਤਣਾਅ ਦੇ ਬਾਵਜੂਦ ਸ੍ਰੀ ਨਨਕਾਣਾ ਸਾਹਿਬ ਦੀ ਯਾਤਰਾ ਨੂੰ ਜਾਰੀ ਰੱਖਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ, “ਸ੍ਰੀ ਗੁਰੂ ਨਾਨਕ ਦੇਵ ਜੀ ਸਿਰਫ਼ ਸਿੱਖਾਂ ਦੇ ਹੀ ਨਹੀਂ, ਬਲਕਿ ਹਿੰਦੂਆਂ ਦੇ ਵੀ ਗੁਰੂ ਹਨ। ਸ੍ਰੀ ਨਨਕਾਣਾ ਸਾਹਿਬ ਦੀ ਯਾਤਰਾ ਸਾਡੇ ਲਈ ਸੱਭਿਆਚਾਰਕ, ਧਾਰਮਿਕ ਅਤੇ ਅਧਿਆਤਮਕ ਰੂਪ ਵਿੱਚ ਵੀ ਬੇਹੱਦ ਅਹਿਮ ਹੈ। ਪਾਕਿਸਤਾਨ ਵੱਲੋਂ ਵਾਰ-ਵਾਰ ਆਖ਼ਰੀ ਸਮੇਂ ‘ਤੇ ਰੋਕ ਲਗਾਉਣਾ ਅਤੇ ਪ੍ਰਕਿਰਿਆ ਵਿੱਚ ਰੁਕਾਵਟ ਪੈਦਾ ਕਰਨਾ ਇਹ ਦਰਸਾਉਂਦਾ ਹੈ ਕਿ ਗੁਆਂਢੀ ਮੁਲਕ ਨਾ ਤਾਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਦਾ ਸਨਮਾਨ ਕਰਦਾ ਹੈ ਅਤੇ ਨਾ ਹੀ ਉਸ ਨੂੰ ਆਪਣਾ ਕੋਈ ਵਾਅਦਾ ਯਾਦ ਰਹਿੰਦਾ ਹੈ।”

ਐਮਪੀ ਸੰਧੂ ਨੇ ਇਸ ਮਾਮਲੇ ‘ਤੇ ਸਰਕਾਰ ਨੂੰ ਪਾਕਿਸਤਾਨ ਨਾਲ ਇਸ ਮੁੱਦੇ ਨੂੰ ਹੱਲ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ, “ਭਾਰਤੀ ਸ਼ਰਧਾਲੂਆਂ ਨਾਲ ਪਹਿਲਾਂ ਵੀ ਅਜਿਹੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਸ ਨਾਲ ਇਹ ਸਾਫ਼ ਜ਼ਾਹਿਰ ਹੁੰਦਾ ਹੈ ਕਿ ਇਹ ਕੋਈ ਇੱਕ-ਦੋ ਵਾਰ ਦੀ ਗ਼ਲਤੀ ਨਹੀਂ, ਬਲਕਿ ਲਗਾਤਾਰ ਚੱਲਦੀ ਆ ਰਹੀ ਸਮੱਸਿਆ ਹੈ। ਇਸ ਕਰਕੇ ਪਾਕਿਸਤਾਨ ਨੂੰ ਚੰਗੀ ਤਰ੍ਹਾਂ ਸਮਝਾਉਣ ਦੀ ਲੋੜ ਹੈ, ਤਾਂ ਜੋ ਭਾਰਤੀ ਸ਼ਰਧਾਲੂਆਂ ਨੂੰ ਭਵਿੱਖ ਵਿੱਚ ਇਸ ਤਰ੍ਹਾਂ ਦੀਆਂ ਸਮੱਸਿਆਵਾਂ ਦਰਪੇਸ਼ ਨਾ ਆਉਣ।”

Tags: Education Newslatest newslatest UpdateMP Satnam SandhuMp Satnam sANSDHUpropunjabnewspropunjabtvpunjab news
Share200Tweet125Share50

Related Posts

ਸੱਭਿਆਚਾਰ ਮੰਤਰਾਲਾ 2026 ਦੇ ਗਣਤੰਤਰ ਦਿਵਸ ‘ਤੇ ‘ਵੰਦੇ ਮਾਤਰਮ ਦੇ 150 ਸਾਲ’ ਦੇ ਥੀਮ ‘ਤੇ ਇੱਕ ਝਾਕੀ ਕਰੇਗਾ ਪੇਸ਼

ਜਨਵਰੀ 22, 2026

ਵੰਦੇ ਮਾਤਰਮ ਦੇ 150 ਸਾਲ ਪੂਰੇ ਹੋਣ ਦਾ ਮਨਾਇਆ ਜਾ ਰਿਹਾ ਜਸ਼ਨ

ਜਨਵਰੀ 22, 2026

ਡੀਜੀਸੀਏ ਨੇ ਏਅਰਲਾਈਨ ਟ੍ਰਾਂਸਪੋਰਟ ਪਾਇਲਟ ਲਾਇਸੈਂਸ ਲਈ ਇਲੈਕਟ੍ਰਾਨਿਕ ਪਰਸੋਨਲ ਲਾਇਸੈਂਸ ਸੇਵਾ ਕੀਤੀ ਸ਼ੁਰੂ

ਜਨਵਰੀ 22, 2026

ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸ਼ੁਰੂ : ਕੇਜਰੀਵਾਲ ਨੇ ਕਿਹਾ, “ਹੁਣ ਕੋਈ ਵੀ ਬਿਮਾਰੀ ਨਾਲ ਨਹੀਂ ਮਰੇਗਾ, 10 ਲੱਖ ਰੁਪਏ ਦਾ ਮੁਫ਼ਤ ਇਲਾਜ ਹੋਵੇਗਾ ਉਪਲਬਧ

ਜਨਵਰੀ 22, 2026

ਯੂਕੇ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੂੰ ’ਸਰਕਾਰ-ਏ-ਖਾਲਸਾ ਪੁਰਸਕਾਰ’ ਨਾਲ ਕੀਤਾ ਗਿਆ ਸਨਮਾਨਿਤ

ਜਨਵਰੀ 22, 2026

ਪੰਜਾਬ ਸਰਕਾਰ ਨੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸਮੇਤ 10 ਚੇਅਰਮੈਨ ਅਤੇ ਉਪ-ਚੇਅਰਮੈਨ ਕੀਤੇ ਨਿਯੁਕਤ

ਜਨਵਰੀ 22, 2026
Load More

Recent News

ਸੱਭਿਆਚਾਰ ਮੰਤਰਾਲਾ 2026 ਦੇ ਗਣਤੰਤਰ ਦਿਵਸ ‘ਤੇ ‘ਵੰਦੇ ਮਾਤਰਮ ਦੇ 150 ਸਾਲ’ ਦੇ ਥੀਮ ‘ਤੇ ਇੱਕ ਝਾਕੀ ਕਰੇਗਾ ਪੇਸ਼

ਜਨਵਰੀ 22, 2026

ਵੰਦੇ ਮਾਤਰਮ ਦੇ 150 ਸਾਲ ਪੂਰੇ ਹੋਣ ਦਾ ਮਨਾਇਆ ਜਾ ਰਿਹਾ ਜਸ਼ਨ

ਜਨਵਰੀ 22, 2026

ਡੀਜੀਸੀਏ ਨੇ ਏਅਰਲਾਈਨ ਟ੍ਰਾਂਸਪੋਰਟ ਪਾਇਲਟ ਲਾਇਸੈਂਸ ਲਈ ਇਲੈਕਟ੍ਰਾਨਿਕ ਪਰਸੋਨਲ ਲਾਇਸੈਂਸ ਸੇਵਾ ਕੀਤੀ ਸ਼ੁਰੂ

ਜਨਵਰੀ 22, 2026

ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸ਼ੁਰੂ : ਕੇਜਰੀਵਾਲ ਨੇ ਕਿਹਾ, “ਹੁਣ ਕੋਈ ਵੀ ਬਿਮਾਰੀ ਨਾਲ ਨਹੀਂ ਮਰੇਗਾ, 10 ਲੱਖ ਰੁਪਏ ਦਾ ਮੁਫ਼ਤ ਇਲਾਜ ਹੋਵੇਗਾ ਉਪਲਬਧ

ਜਨਵਰੀ 22, 2026

ਯੂਕੇ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੂੰ ’ਸਰਕਾਰ-ਏ-ਖਾਲਸਾ ਪੁਰਸਕਾਰ’ ਨਾਲ ਕੀਤਾ ਗਿਆ ਸਨਮਾਨਿਤ

ਜਨਵਰੀ 22, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.