ਪੰਜਾਬ ਪੁਲਿਸ ਵੱਲੋਂ ਮੁਅੱਤਲ DIG ਹਰਚਰਨ ਸਿੰਘ ਭੁੱਲਰ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਭੁੱਲਰ ਸਮੇਤ ਉਸਦੇ ਵਿਚੋਲੀਆ ਕ੍ਰਿਸ਼ਨੂ ਸ਼ਾਰਦਾ ਨੂੰ ਕੋਰਟ ਵਿੱਚ ਪੇਸ਼ ਕੀਤਾ ਗਿਆ। ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਵਿੱਚ ਮਾਮਲੇ ਦੀ ਸੁਣਵਾਈ ਹੋਈ। ਕੋਰਟ ਨੇ ਭੁੱਲਰ ਨੂੰ ਚਾਰਜਸ਼ੀਟ ਦੀ ਕਾਪੀ ਸੌਂਪੀ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 18 ਜਨਵਰੀ ਨੂੰ ਹੋਵੇਗੀ।







