ਅੰਮ੍ਰਿਤਸਰ ਦੇ ਛੇਹਰਟਾ ਇਲਾਕੇ ਤੋਂ ਬਹੁਤ ਹੀ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਇਕ ਮਹਿਲਾ ਨੇ ਸਹੁਰੇ ਤੋਂ ਤੰਗ ਆ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਮਹਿਲਾ ਦੇ ਪੇਕੇ ਪਰਿਵਾਰ ਨੇ ਸਹੁਰੇ ‘ਤੇ ਮਹਿਲਾ ਨਾਲ ਛੇੜਛਾੜ ਕਰਨ ਦੇ ਇਲਜ਼ਾਮ ਲਗਾਏ ਹਨ। ਮ੍ਰਿਤਕਾ ਦੀ ਪਛਾਣ ਅਨੂ ਵਜੋਂ ਹੋਈ ਹੈ ਤੇ ਉਹ 4 ਸਾਲਾ ਮਾਸੂਮ ਧੀ ਦੀ ਮਾਂ ਵੀ ਸੀ। ਉਸ ਦਾ ਪਤੀ ਦੁਬਈ ‘ਚ ਨੌਕਰੀ ਕਰਦਾ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਤੇ ਸਹੁਰੇ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।






