ਐਤਵਾਰ, ਜਨਵਰੀ 11, 2026 05:30 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਠਿੰਡਾ ਨੂੰ ਦਿੱਤਾ 90 ਕਰੋੜ ਰੁਪਏ ਦੇ ਬੁਨਿਆਦੀ ਢਾਂਚੇ ਦਾ ਤੋਹਫ਼ਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਠਿੰਡਾ ਦੇ ਵਸਨੀਕਾਂ ਲਈ ਲਗਭਗ 90 ਕਰੋੜ ਰੁਪਏ ਦੇ ਵੱਡੇ ਬੁਨਿਆਦੀ ਢਾਂਚੇ ਦਾ ਤੋਹਫ਼ੇ ਦਿੱਤਾ ਹੈ

by Pro Punjab Tv
ਜਨਵਰੀ 10, 2026
in Featured, Featured News, ਪੰਜਾਬ, ਰਾਜਨੀਤੀ
0

ਬਠਿੰਡਾ, 10 ਜਨਵਰੀ 2026 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਠਿੰਡਾ ਦੇ ਵਸਨੀਕਾਂ ਲਈ ਲਗਭਗ 90 ਕਰੋੜ ਰੁਪਏ ਦੇ ਵੱਡੇ ਬੁਨਿਆਦੀ ਢਾਂਚੇ ਦਾ ਤੋਹਫ਼ੇ ਦਿੱਤਾ ਹੈ, ਜਿਸ ਤਹਿਤ ਮੁੜ ਨਿਰਮਾਣ ਕੀਤਾ ਮੁਲਤਾਨੀਆ ਰੇਲਵੇ ਓਵਰ ਬ੍ਰਿਜ (ਆਰ.ਓ.ਬੀ.) ਜਨਤਾ ਨੂੰ ਸਮਰਪਿਤ ਕੀਤਾ ਗਿਆ ਅਤੇ ਜਨਤਾ ਨਗਰ ਵਿਖੇ ਇੱਕ ਨਵੇਂ ਰੇਲਵੇ ਓਵਰ ਬ੍ਰਿਜ ਦੇ ਨਿਰਮਾਣ ਨੂੰ ਪ੍ਰਵਾਨਗੀ ਦਿੱਤੀ ਗਈ। ਦੋਵਾਂ ਪ੍ਰੋਜੈਕਟਾਂ ਦਾ ਉਦੇਸ਼ ਸ਼ਹਿਰ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਟ੍ਰੈਫਿਕ ਸਮੱਸਿਆਵਾਂ ਨੂੰ ਹੱਲ ਕਰਨਾ ਹੈ।

ਮੁਲਤਾਨੀਆ ਆਰ.ਓ.ਬੀ. ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਦਘਾਟਨ ਵਿੱਚ ਸ਼ਾਮਲ ਹੋਏ ਨਿਵਾਸੀਆਂ ਦਾ ਨਿੱਘਾ ਸਵਾਗਤ ਕੀਤਾ ਅਤੇ ਕਿਹਾ ਕਿ ਪੰਜਾਬ ਦਾ ਇੱਕ ਮਹੱਤਵਪੂਰਨ ਰੇਲਵੇ ਜੰਕਸ਼ਨ ਹੋਣ ਕਰਕੇ, ਬਠਿੰਡਾ ਵਿੱਚੋਂ ਕਈ ਰੇਲਵੇ ਲਾਈਨਾਂ ਲੰਘਦੀਆਂ ਹਨ ਅਤੇ ਇਹ ਲਾਈਨਾਂ ਸ਼ਹਿਰ ਨੂੰ ਵੱਖ-ਵੱਖ ਹਿੱਸਿਆਂ ਵਿੱਚ ਵੰਡਦੀਆਂ ਹਨ। ਉਨ੍ਹਾਂ ਕਿਹਾ, “ਅੰਬਾਲਾ, ਦਿੱਲੀ, ਸਿਰਸਾ ਅਤੇ ਬੀਕਾਨੇਰ ਰੇਲਵੇ ਲਾਈਨਾਂ ਉੱਤੇ ਬਣਿਆ ਮੁਲਤਾਨੀਆ ਪੁਲ, ਬਠਿੰਡਾ ਦੇ ਵੰਡੇ ਹੋਏ ਹਿੱਸਿਆਂ ਨੂੰ ਆਪਸ ਵਿੱਚ ਜੋੜਨ ‘ਚ ਅਹਿਮ ਭੂਮਿਕਾ ਨਿਭਾਉਂਦਾ ਹੈ।”

ਮੁੱਖ ਮੰਤਰੀ ਨੇ ਕਿਹਾ ਕਿ ਇਹ ਪੁਲ ਲਗਭਗ 35 ਸਾਲ ਪੁਰਾਣਾ ਸੀ ਅਤੇ ਸ਼ਹਿਰ ਦੀਆਂ ਆਵਾਜਾਈ ਸਬੰਧੀ ਮੌਜੂਦਾ ਜ਼ਰੂਰਤਾਂ ਲਈ ਢੁੱਕਵਾਂ ਨਹੀਂ ਸੀ। ਮੁੱਖ ਮੰਤਰੀ ਨੇ ਕਿਹਾ, “ਸਿਰਫ਼ 23 ਫੁੱਟ ਦੇ ਤੰਗ ਰਸਤੇ ਅਤੇ ਸਰਵਿਸ ਰੋਡ ਦੀ ਨਾਕਾਫ਼ੀ ਚੌੜਾਈ ਕਾਰਨ ਪੁਰਾਣਾ ਪੁਲ ਵਧ ਰਹੀ ਆਵਾਜਾਈ ਲਈ ਢੁਕਵਾਂ ਨਹੀਂ ਸੀ।” ਉਨ੍ਹਾਂ ਅੱਗੇ ਕਿਹਾ ਕਿ ਇਸ ਨਾਲ ਸਕੂਲ ਵੈਨਾਂ, ਵਪਾਰੀਆਂ, ਐਂਬੂਲੈਂਸਾਂ ਅਤੇ ਭਾਰੀ ਵਾਹਨਾਂ ਨੂੰ ਕਾਫ਼ੀ ਅਸੁਵਿਧਾ ਦਾ ਸਾਹਮਣਾ ਕਰਨਾ ਪੈਂਦਾ ਸੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੁਲ ਦੀ ਪੁਰਾਣੀ ਅਤੇ ਖਸਤਾ ਹਾਲਤ ਕਾਰਨ, ਬਰਸਾਤ ਦੇ ਮੌਸਮ ਦੌਰਾਨ ਮਿੱਟੀ ਦੀ ਖਾਰ ਕਾਰਨ ਇਸ ਪੁਲ ਵਿੱਚ ਅਕਸਰ ਟੋਏ ਪੈ ਜਾਂਦੇ ਸਨ, ਜਿਸ ਕਾਰਨ ਮਾਨਸੂਨ ਦੌਰਾਨ ਇਸ ਨੂੰ ਅਸਥਾਈ ਤੌਰ ‘ਤੇ ਬੰਦ ਕਰਨਾ ਪੈਂਦਾ ਸੀ। ਉਨ੍ਹਾਂ ਕਿਹਾ, “ਲੰਬੇ ਸਮੇਂ ਤੋਂ ਸ਼ਹਿਰ ਦੇ ਵਸਨੀਕ ਇਸ ਰੇਲਵੇ ਓਵਰ ਬ੍ਰਿਜ ਦੇ ਮੁੜ ਨਿਰਮਾਣ ਦੀ ਮੰਗ ਕਰ ਰਹੇ ਸਨ। ਇਨ੍ਹਾਂ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦਿਆਂ ਸੂਬਾ ਸਰਕਾਰ ਵੱਲੋਂ ਪੁਰਾਣੇ ਪੁਲ ਦੀਆਂ ਪਹੁੰਚਾਂ ਨੂੰ ਢਾਹ ਕੇ ਮੌਜੂਦਾ ਥੰਮ੍ਹਾਂ ‘ਤੇ ਨਵਾਂ ਪੁਲ ਬਣਾਉਣ ਦਾ ਫੈਸਲਾ ਕੀਤਾ ਗਿਆ।”

ਉਨ੍ਹਾਂ ਕਿਹਾ ਕਿ ਨਵਾਂ ਮੁਲਤਾਨੀਆ ਆਰ.ਓ.ਬੀ. 38.08 ਕਰੋੜ ਦੀ ਲਾਗਤ ਨਾਲ ਬਣਾਇਆ ਗਿਆ ਹੈ। ਇਸ ਦੀ ਕੁੱਲ ਲੰਬਾਈ ਇੱਕ ਕਿਲੋਮੀਟਰ ਤੋਂ ਥੋੜ੍ਹੀ ਜ਼ਿਆਦਾ ਹੈ ਅਤੇ ਚੌੜਾਈ 23 ਫੁੱਟ ਤੋਂ ਵਧਾ ਕੇ 34.5 ਫੁੱਟ ਕਰ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ, “ਪੁਲ ਦੇ ਹੇਠਾਂ ਵਾਲੀ ਜਗ੍ਹਾ ਨੂੰ ਇੱਕ ਖੇਡ ਮੈਦਾਨ ਵਜੋਂ ਵਿਕਸਤ ਕੀਤਾ ਜਾਵੇਗਾ ਜਿਸ ਵਿੱਚ ਵਾਕਿੰਗ ਟਰੈਕ, ਬਾਕਸ ਕ੍ਰਿਕਟ, ਸਕੇਟਿੰਗ ਖੇਤਰ, ਬਾਸਕਟਬਾਲ ਕੋਰਟ, ਜਿੰਮ ਸਪੇਸ ਅਤੇ ਹੋਰ ਸਹੂਲਤਾਂ ਸ਼ਾਮਲ ਹੋਣਗੀਆਂ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪੁਲ ਦਾ ਕੰਮ 11 ਸਤੰਬਰ, 2023 ਨੂੰ ਸ਼ੁਰੂ ਹੋਇਆ ਸੀ ਅਤੇ ਇਸ ਨੂੰ ਸਮੇਂ ਸਿਰ ਮੁਕੰਮਲ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ, “ਅੱਜ ਇਹ ਪੁਲ ਆਵਾਜਾਈ ਲਈ ਲੋਕਾਂ ਨੂੰ ਸਮਰਪਿਤ ਕੀਤਾ ਗਿਆ ਹੈ।”

ਇੱਕ ਹੋਰ ਵੱਡੇ ਪ੍ਰੋਜੈਕਟ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸਮੇਂ ਬਠਿੰਡਾ-ਫਿਰੋਜ਼ਪੁਰ ਰੇਲਵੇ ਲਾਈਨ ਉੱਤੇ ਜਨਤਾ ਨਗਰ ਵਿਖੇ ਇੱਕ ਅੰਡਰਬ੍ਰਿਜ ਮੌਜੂਦ ਹੈ, ਜੋ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਨੂੰ ਵੀ ਜੋੜਦਾ ਹੈ। ਉਨ੍ਹਾਂ ਕਿਹਾ, “ਬਠਿੰਡਾ-ਗੋਨਿਆਣਾ ਰੋਡ ਅਤੇ ਬਾਦਲ ਘੁੱਦਾ ਰੋਡ ਨੂੰ ਜੋੜਣ ਵਾਲਾ ਇਹ ਅੰਡਰਬ੍ਰਿਜ ਬਹੁਤ ਤੰਗ ਹੈ ਅਤੇ ਰੋਜ਼ਾਨਾ ਆਉਣ-ਜਾਣ ਵਾਲੇ ਲੋਕਾਂ ਨੂੰ ਕਾਫੀ ਅਸੁਵਿਧਾ ਦਾ ਸਾਹਮਣਾ ਕਰਨਾ ਪੈਂਦਾ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਅੰਡਰਬ੍ਰਿਜ ਰਾਹੀਂ ਆਉਣਾ-ਜਾਣਾ ਕਾਫ਼ੀ ਜੋਖਮ ਭਰਿਆ ਹੈ ਅਤੇ ਇੱਥੇ ਹਾਦਸਿਆਂ ਦਾ ਖ਼ਤਰਾ ਬਣਿਆ ਰਹਿੰਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਬਰਸਾਤ ਦੇ ਮੌਸਮ ਦੌਰਾਨ ਇੱਥੇ ਪਾਣੀ ਭਰ ਜਾਂਦਾ ਹੈ ਜੋ ਸਥਿਤੀ ਨੂੰ ਹੋਰ ਵੀ ਗੰਭੀਰ ਬਣਾ ਦਿੰਦਾ ਹੈ। ਉਨ੍ਹਾਂ ਕਿਹਾ, “ਵਿਦਿਆਰਥੀਆਂ, ਸਕੂਲ ਵੈਨਾਂ, ਐਂਬੂਲੈਂਸਾਂ ਅਤੇ ਆਮ ਲੋਕਾਂ ਨੂੰ ਇੱਥੇ ਹਰ ਰੋਜ਼ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ।” ਉਨ੍ਹਾਂ ਕਿਹਾ ਕਿ ਸਥਾਨਕ ਨਿਵਾਸੀ ਲੰਬੇ ਸਮੇਂ ਤੋਂ ਇਸ ਸਥਾਨ ‘ਤੇ ਰੇਲਵੇ ਓਵਰਬ੍ਰਿਜ ਦੀ ਮੰਗ ਕਰ ਰਹੇ ਹਨ।

ਇਸ ਮੰਗ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜਨਤਾ ਨਗਰ ਵਿਖੇ 50.86 ਕਰੋੜ ਰੁਪਏ ਦੀ ਲਾਗਤ ਨਾਲ ਰੇਲਵੇ ਓਵਰ ਬ੍ਰਿਜ ਦੇ ਨਿਰਮਾਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਉਨ੍ਹਾਂ ਕਿਹਾ, “ਪ੍ਰਸਤਾਵਿਤ ਪੁਲ ਦੀ ਲੰਬਾਈ 650 ਮੀਟਰ ਹੋਵੇਗੀ ਅਤੇ ਚੌੜਾਈ 31 ਫੁੱਟ ਹੋਵੇਗੀ। ਇਸ ਦੇ ਨਾਲ ਲੱਗਦੀ ਸਰਵਿਸ ਰੋਡ ਨੂੰ ਵੀ 18 ਫੁੱਟ ਤੋਂ ਵਧਾ 33 ਫੁੱਟ ਤੱਕ ਚੌੜਾ ਕੀਤਾ ਜਾਵੇਗਾ।” ਉਨ੍ਹਾਂ ਕਿਹਾ ਕਿ ਇਸ ਸਬੰਧੀ ਟੈਂਡਰ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਹੋ ਚੁੱਕੀ ਹੈ ਅਤੇ ਉਸਾਰੀ ਦਾ ਕੰਮ ਜਲਦ ਸ਼ੁਰੂ ਹੋ ਜਾਵੇਗਾ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਨਵਾਂ ਪੁਲ ਨਾ ਸਿਰਫ਼ ਇਲਾਕੇ ਵਿੱਚ ਆਵਾਜਾਈ ਦੀ ਸਮੱਸਿਆ ਨੂੰ ਹੱਲ ਕਰੇਗਾ ਸਗੋਂ ਵਸਨੀਕਾਂ ਦਾ ਕੀਮਤੀ ਸਮਾਂ ਵੀ ਬਚਾਏਗਾ ਅਤੇ ਉਨ੍ਹਾਂ ਦੀਆਂ ਰੋਜ਼ਾਨਾ ਦੀਆਂ ਸਮੱਸਿਆਵਾਂ ਦਾ ਅੰਤ ਕਰੇਗਾ। ਉਨ੍ਹਾਂ ਕਿਹਾ, “ਇਸ ਪੂਰੇ ਖੇਤਰ ਨੂੰ ਸੂਬੇ ਵਿੱਚ ਵਿਕਾਸ ਦੇ ਇੱਕ ਵੱਡੇ ਕੇਂਦਰ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।”

ਵਿਕਾਸ ਸਬੰਧੀ ਆਪਣੀ ਸਰਕਾਰ ਦੇ ਵਿਆਪਕ ਦ੍ਰਿਸ਼ਟੀਕੋਣ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿੱਥੇ ਸਕੂਲ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ, ਉੱਥੇ ਹੀ ਵਿਦਿਆਰਥੀਆਂ ਲਈ ਬਿਹਤਰ ਨਤੀਜੇ ਯਕੀਨੀ ਬਣਾਉਣ ਲਈ ਅਧਿਆਪਕਾਂ ਦੇ ਹੁਨਰ ਅਤੇ ਮੁਹਾਰਤ ਨੂੰ ਵੀ ਨਿਖਾਰਿਆ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੀ ਸਰਕਾਰ ਪੂਰੇ ਸੂਬੇ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸਾਰੇ ਫੈਸਲੇ ਲੋਕਾਂ ਅਤੇ ਹੋਰ ਭਾਈਵਾਲਾਂ ਨਾਲ ਸਲਾਹ-ਮਸ਼ਵਰਾ ਕਰਨ ਉਪਰੰਤ ਲਏ ਜਾ ਰਹੇ ਹਨ।”

Tags: cm bhagwant mannlatest newsLatest News Pro Punjab Tvlatest punjabi news pro punjab tvpro punjab tvpro punjab tv newspro punjab tv punjabi news
Share198Tweet124Share50

Related Posts

ਪੰਜਾਬ ਸਰਕਾਰ ਨੌਜਵਾਨਾਂ ਨੂੰ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਲਈ ਸਖ਼ਤ ਯਤਨ ਕਰ ਰਹੀ ਹੈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਾਰਟੀ ਵਰਕਰਾਂ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਦੇ ਦੂਜੇ ਪੜਾਅ ਨੂੰ ਲੋਕ ਲਹਿਰ ਵਿੱਚ ਬਦਲ ਲਈ ਕਿਹਾ

ਜਨਵਰੀ 11, 2026

ਪੰਜਾਬ ਨੂੰ ਰੱਖਿਆ ਨਿਰਮਾਣ ਖੇਤਰ ਦੇ ਪ੍ਰਮੁੱਖ ਕੇਂਦਰ ਵਜੋਂ ਕੀਤਾ ਜਾਵੇਗਾ ਵਿਕਸਿਤ: ਅਮਨ ਅਰੋੜਾ

ਜਨਵਰੀ 11, 2026

‘ਯੁੱਧ ਨਸ਼ਿਆਂ ਵਿਰੁੱਧ’ ਦੇ 315ਵੇਂ ਦਿਨ ਪੰਜਾਬ ਪੁਲਿਸ ਵੱਲੋਂ 82 ਨਸ਼ਾ ਤਸਕਰ ਕਾਬੂ

ਜਨਵਰੀ 11, 2026

9.12 ਕਰੋੜ ਦੀ ਲਾਗਤ ਨਾਲ ਤਿਆਰ “ਸਤਿਕਾਰ ਘਰ” ਕੈਬਨਿਟ ਮੰਤਰੀ ਬਲਜੀਤ ਕੌਰ ਵਲੋਂ ਬਜ਼ੁਰਗਾਂ ਨੂੰ ਸਮਰਪਿਤ

ਜਨਵਰੀ 10, 2026

ਲਾਲ ਚੰਦ ਕਟਾਰੂਚੱਕ ਅਨਾਜ ਭਵਨ ਵਿਖੇ ਲੋਹੜੀ ਦੇ ਜਸ਼ਨ ਵਿੱਚ ਸ਼ਾਮਲ ਹੋਏ

ਜਨਵਰੀ 10, 2026
Load More

Recent News

ਪੰਜਾਬ ਸਰਕਾਰ ਨੌਜਵਾਨਾਂ ਨੂੰ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਲਈ ਸਖ਼ਤ ਯਤਨ ਕਰ ਰਹੀ ਹੈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਾਰਟੀ ਵਰਕਰਾਂ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਦੇ ਦੂਜੇ ਪੜਾਅ ਨੂੰ ਲੋਕ ਲਹਿਰ ਵਿੱਚ ਬਦਲ ਲਈ ਕਿਹਾ

ਜਨਵਰੀ 11, 2026

ਪੰਜਾਬ ਨੂੰ ਰੱਖਿਆ ਨਿਰਮਾਣ ਖੇਤਰ ਦੇ ਪ੍ਰਮੁੱਖ ਕੇਂਦਰ ਵਜੋਂ ਕੀਤਾ ਜਾਵੇਗਾ ਵਿਕਸਿਤ: ਅਮਨ ਅਰੋੜਾ

ਜਨਵਰੀ 11, 2026

‘ਯੁੱਧ ਨਸ਼ਿਆਂ ਵਿਰੁੱਧ’ ਦੇ 315ਵੇਂ ਦਿਨ ਪੰਜਾਬ ਪੁਲਿਸ ਵੱਲੋਂ 82 ਨਸ਼ਾ ਤਸਕਰ ਕਾਬੂ

ਜਨਵਰੀ 11, 2026

9.12 ਕਰੋੜ ਦੀ ਲਾਗਤ ਨਾਲ ਤਿਆਰ “ਸਤਿਕਾਰ ਘਰ” ਕੈਬਨਿਟ ਮੰਤਰੀ ਬਲਜੀਤ ਕੌਰ ਵਲੋਂ ਬਜ਼ੁਰਗਾਂ ਨੂੰ ਸਮਰਪਿਤ

ਜਨਵਰੀ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.