ਰੇਤ ਦੀ ਨਾਜਾਇਜ਼ ਮਾਈਨਿੰਗ ਮਾਮਲੇ ‘ਚ ਗ੍ਰਿਫਤਾਰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ ਨੂੰ 8 ਫਰਵਰੀ ਤੱਕ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ। ਹਨੀ ਨੂੰ ਜਲੰਧਰ ਦੀ ਸੀਜੇਐਮ ਅਦਾਲਤ ਵਿੱਚ ਪੇਸ਼ ਕੀਤਾ ਗਿਆ।
ਦੱਸ ਦੇਈਏ ਕਿ ਵੀਰਵਾਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਹਨੀ ਨੂੰ ਪੁੱਛਗਿੱਛ ਲਈ ਬੁਲਾਇਆ ਸੀ। ਇਸ ਦੌਰਾਨ ਉਸ ਕੋਲੋਂ ਬਰਾਮਦ ਹੋਈ ਨਕਦੀ ਬਾਰੇ ਪੁੱਛਗਿੱਛ ਕੀਤੀ ਗਈ।
ਇਸ ਦੇ ਨਾਲ ਹੀ ਹਨੀ ਪੈਸਿਆਂ ਨੂੰ ਲੈ ਕੇ ਟਾਲ-ਮਟੋਲ ਦੇ ਜਵਾਬ ਦਿੰਦਾ ਰਿਹਾ, ਜਿਸ ਤੋਂ ਬਾਅਦ ਈਡੀ ਅਧਿਕਾਰੀਆਂ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ।