ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ ਪਹਿਲਾਂ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਉਨ੍ਹਾਂ ਸਭ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਉਨ੍ਹਾਂ ਨੂੰ ਪੇਸ਼ ਹੋਣ ਲਈ ਦੁਪਹਿਰ 12 ਵਜੇ ਦਾ ਸਮਾਂ ਦਿੱਤਾ ਹੈ।
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਅਮਨ ਅਰੋੜਾ ਤੇ ਤਰੁਣਪ੍ਰੀਤ ਸਿੰਘ ਸੌਂਦ ਵੀ ਮੁੱਖ ਮੰਤਰੀ ਮਾਨ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ ਹਨ। ਦੱਸ ਦੇਈਏ ਕਿ ਗੁਰੂ ਕੀ ਗੋਲਕ ‘ਤੇ ਜੋ ਬਿਆਨ ਭਗਵੰਤ ਮਾਨ ਵੱਲੋਂ ਦਿੱਤ ਗਿਆ ਸੀ ਉਸ ‘ਤੇ ਸਪੱਸ਼ਟੀਕਰਨ ਦੇਣ ਲਈ ਸੀਐੱਮ ਨੂੰ ਤਲਬ ਕੀਤਾ ਗਿਆ ਹੈ। CM ਪੇਸ਼ੀ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੁਲਾਜ਼ਮਾਂ ਦਾ ਸਖ਼ਤ ਪਹਿਰਾ ਹੈ। ਚੱਪੇ-ਚੱਪੇ ‘ਤੇ ਪੁਲਿਸ ਮੁਲਾਜਮ ਤਾਇਨਾਤ ਕੀਤੇ ਗਏ ਹਨ।






