ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪਵਿੱਤਰ ਸਰੋਵਰ ਦੀ ਮਰਿਯਾਦਾ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਪੁਲਿਸ ਵੱਲੋਂ ਇੱਕ ਮੁਸਲਿਮ ਨੌਜਵਾਨ ਨੂੰ ਗਾਜ਼ੀਆਬਾਦ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਉਕਤ ਨੌਜਵਾਨ ‘ਤੇ ਸਰੋਵਰ ਵਿੱਚ ਕੁਰਲੀ ਕਰਨ ਦਾ ਇਲਜ਼ਾਮ ਹੈ। ਇਸ ਮੁਸਲਿਮ ਨੌਜਵਾਨ ਨੂੰ ਸ਼ਨੀਵਾਰ ਨੂੰ ਗਾਜ਼ੀਆਬਾਦ ਵਿੱਚ ਨਿਹੰਗਾਂ ਨੇ ਘੇਰ ਲਿਆ।ਪੁਲਿਸ ਨੇ ਉਸਨੂੰ ਹਿਰਾਸਤ ਵਿੱਚ ਲੈ ਲਿਆ ਹੈ।
ਗਾਜ਼ੀਆਬਾਦ ਦੇ ਅੰਕੁਰ ਵਿਹਾਰ ਪੁਲਿਸ ਸਟੇਸ਼ਨ ਵਿੱਚ ਉਸਦੇ ਖਿਲਾਫ ਸ਼ਿਕਾਇਤ ਦਰਜ ਕਰਵਾਈ ਗਈ ਸੀ। ਗਾਜ਼ੀਆਬਾਦ ਪੁਲਿਸ ਹੁਣ ਉਸਨੂੰ ਅੰਮ੍ਰਿਤਸਰ ਪੁਲਿਸ ਦੇ ਹਵਾਲੇ ਕਰੇਗੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਵੀ ਅੰਮ੍ਰਿਤਸਰ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਐਸਜੀਪੀਸੀ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨੌਜਵਾਨ ਦੀ ਜਾਂਚ ਕੀਤੀ ਅਤੇ ਪਾਇਆ ਕਿ ਉਹ ਬੇਅਦਬੀ ਕਰਨ ਦੇ ਇਰਾਦੇ ਨਾਲ ਉੱਥੇ ਆਇਆ ਸੀ।
ਸਰੋਵਰ ‘ਚ ਕੁਲਰੀ ਕਰਨ ਵਾਲੇ ਨੌਜਵਾਨ ਨੇ ਦੋ ਵਾਰ ਮੁਆਫ਼ੀ ਮੰਗੀ ਸੀ, ਪਰ ਪਹਿਲੀ ਵਾਰ ਜੇਬਾਂ ਵਿੱਚ ਹੱਥ ਪਾ ਕੇ ਅਤੇ ਦੂਜੀ ਵਾਰ ਸਿਰਫ਼ ਹੱਥ ਜੋੜ ਕੇ, ਜਿਸ ਤੋਂ ਬਾਅਦ ਸਿੱਖ ਭਾਈਚਾਰੇ ਨੇ ਉਸਦੇ ਮੁਆਫ਼ੀ ਮੰਗਣ ਦੇ ਤਰੀਕੇ ‘ਤੇ ਸਵਾਲ ਖੜ੍ਹੇ ਕੀਤੇ ਸਨ।







