ਬੁੱਧਵਾਰ, ਜਨਵਰੀ 28, 2026 09:18 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਸਰਹੱਦ ਪਾਰੋਂ ਨਾਰਕੋ-ਆਰਮਜ਼ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਮੁਲਜ਼ਮ ਕਾਬੂ: ਹੈਰੋਇਨ, ਡਰੱਗ ਮਨੀ, ਪਿਸਤੌਲਾਂ ਸਮੇਤ ਕਾਰਤੂਸ ਬਰਾਮਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ

by Pro Punjab Tv
ਜਨਵਰੀ 28, 2026
in Featured, Featured News, ਪੰਜਾਬ
0

ਚੰਡੀਗੜ੍ਹ/ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ (ਸੀਪੀ) ਨੇ ਸਰਹੱਦ ਪਾਰੋਂ ਨਾਰਕੋ-ਆਰਮਜ਼ ਤਸਕਰੀ ਮਾਡਿਊਲ ਦੇ ਚਾਰ ਕਾਰਕੁਨਾਂ ਨੂੰ 1.5 ਕਿਲੋ ਹੈਰੋਇਨ ਅਤੇ 1.98 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜਸਕਿੰਦਰ ਸਿੰਘ ਉਰਫ਼ ਸਿਕੰਦਰ, ਹਰਪਾਲ ਸਿੰਘ, ਗੁਰਮੁਖ ਸਿੰਘ ਅਤੇ ਸੁਖਦੀਪ ਸਿੰਘ ਵਜੋਂ ਹੋਈ ਹੈ। ਇਹ ਸਾਰੇ ਦੋਸ਼ੀ ਪਿੰਡ ਰਣੀਆਂ, ਅੰਮ੍ਰਿਤਸਰ ਦੇ ਰਹਿਣ ਵਾਲੇ ਹਨ। ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਆਧੁਨਿਕ ਪਿਸਤੌਲਾਂ ਜਿਨ੍ਹਾਂ ਵਿੱਚ ਇੱਕ 9 ਐਮਐਮ ਪਿਸਤੌਲ ਅਤੇ ਇੱਕ .30 ਬੋਰ ਪਿਸਤੌਲ ਸ਼ਾਮਲ ਹੈ, ਸਮੇਤ ਪਾਕਿਸਤਾਨ ਆਰਡੀਨੈਂਸ ਫੈਕਟਰੀ (ਪੀਓਐਫ) ਵਿੱਚ ਬਣੇ 34 ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ, ਆਪਣੇ ਵਿਦੇਸ਼ੀ ਹੈਂਡਲਰਾਂ ਦੀ ਮਿਲੀਭੁਗਤ ਨਾਲ, ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ ਸਥਿਤ ਤਸਕਰਾਂ ਦੇ ਸੰਪਰਕ ਵਿੱਚ ਸਨ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਆਪਣੇ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੀਆਂ ਜਾ ਰਹੀਆਂ ਗੈਰ-ਕਾਨੂੰਨੀ ਹਥਿਆਰਾਂ ਅਤੇ ਹੈਰੋਇਨ ਦੀਆਂ ਖੇਪਾਂ ਨੂੰ ਪ੍ਰਾਪਤ ਕਰਕੇ ਪੰਜਾਬ ਦੀਆਂ ਵੱਖ-ਵੱਖ ਥਾਵਾਂ ‘ਤੇ ਸਪਲਾਈ ਕਰ ਰਹੇ ਸਨ।

ਡੀਜੀਪੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ। ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਕਮਿਸ਼ਨਰ ਆਫ ਪੁਲਿਸ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਖਾਸ ਅਤੇ ਭਰੋਸੇਯੋਗ ਸੂਚਨਾ ‘ਤੇ ਕਾਰਵਾਈ ਕਰਦਿਆਂ, ਸੀਪੀ ਅੰਮ੍ਰਿਤਸਰ ਦੀਆਂ ਟੀਮਾਂ ਨੇ ਯੋਜਨਾਬੱਧ ਕਾਰਵਾਈ ਸ਼ੁਰੂ ਕੀਤੀ ਅਤੇ ਸਰਹੱਦ ਪਾਰੋਂ ਤਸਕਰੀ ਵਿੱਚ ਸ਼ਾਮਲ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਡਰੱਗ ਮਨੀ ਅਤੇ 34 ਜ਼ਿੰਦਾ ਕਾਰਤੂਸ ਬਰਾਮਦ ਕੀਤੇ। ਉਨ੍ਹਾਂ ਅੱਗੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਗੁਰਮੁਖ ਸਿੰਘ ਅਤੇ ਸੁਖਦੀਪ ਸਿੰਘ ਦੇ ਖੁਲਾਸੇ ਦੇ ਅਧਾਰ ‘ਤੇ ਪੁਲਿਸ ਟੀਮਾਂ ਨੇ ਦੋ ਪਿਸਤੌਲ ਬਰਾਮਦ ਕੀਤੇ ਜਦੋਂ ਕਿ ਮੁਲਜ਼ਮ ਜਸਕਿੰਦਰ ਸਿੰਘ ਅਤੇ ਹਰਪਾਲ ਸਿੰਘ ਦੇ ਖੁਲਾਸੇ ‘ਤੇ 1.5 ਕਿਲੋ ਹੈਰੋਇਨ ਦੀ ਖੇਪ ਬਰਾਮਦ ਕੀਤੀ ਗਈ।

ਸੀਪੀ ਨੇ ਦੱਸਿਆ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਸਾਰੇ ਦੋਸ਼ੀ ਇੱਕ ਦੂਜੇ ਦੇ ਨਜ਼ਦੀਕੀ ਹਨ ਅਤੇ ਇੱਕੋ ਪਰਿਵਾਰ ਨਾਲ ਸਬੰਧਤ ਹਨ। ਉਨ੍ਹਾਂ ਦੱਸਿਆ ਕਿ ਦੋਸ਼ੀ ਹਰਪਾਲ ਸਿੰਘ ਅਤੇ ਗੁਰਮੁਖ ਸਿੰਘ ਭਰਾ ਹਨ, ਜਸਕਿੰਦਰ ਸਿੰਘ ਉਰਫ਼ ਸਿਕੰਦਰ ਅਤੇ ਸੁਖਦੀਪ ਸਿੰਘ ਉਨ੍ਹਾਂ ਦੇ ਭਤੀਜੇ ਹਨ। ਉਨ੍ਹਾਂ ਦੱਸਿਆ ਕਿ ਚਾਰੇ ਦੋਸ਼ੀਆਂ ਦੀ ਉਮਰ 19 ਤੋਂ 33 ਸਾਲ ਹੈ ਅਤੇ ਉਨ੍ਹਾਂ ਦਾ ਕੋਈ ਅਪਰਾਧਿਕ ਪਿਛੋਕੜ ਨਹੀਂ ਹੈ।

ਇਸ ਸਬੰਧੀ, ਐਫਆਈਆਰ ਨੰਬਰ 11 ਮਿਤੀ 22-01-2026 ਨੂੰ ਅੰਮ੍ਰਿਤਸਰ ਦੇ ਸਿਵਲ ਲਾਈਨਜ਼ ਪੁਲਿਸ ਸਟੇਸ਼ਨ ਵਿਖੇ ਅਸਲਾ ਐਕਟ ਦੀ ਧਾਰਾ 25 ਤਹਿਤ ਦਰਜ ਕੀਤੀ ਗਈ ਹੈ।

Tags: drug smugglersdrug smugglers arrestedlatest newsLatest News Pro Punjab Tvlatest punjabi news pro punjab tvpro punjab tvpro punjab tv newspro punjab tv punjabi newspunjab news
Share197Tweet123Share49

Related Posts

ਵਿਜੀਲੈਂਸ ਵੱਲੋਂ ਜੰਗਲਾਤ ਗਾਰਡ ਅਤੇ ਦਿਹਾੜੀਦਾਰ 20 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਜਨਵਰੀ 28, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026

ਮਹਾਰਾਸ਼ਟਰ ‘ਚ ਜਹਾਜ਼ ਹਾਦਸਾਗ੍ਰਸਤ, ਉਪ ਮੁੱਖ ਮੰਤਰੀ ਅਜੀਤ ਪਵਾਰ ਸਮੇਤ 3 ਲੋਕਾਂ ਦੀ ਮੌਤ

ਜਨਵਰੀ 28, 2026

ਪੰਜਾਬ ਕਿਸੇ ਦਾ ਹੱਕ ਨਹੀਂ ਮਾਰ ਰਿਹਾ, ਪੰਜਾਬ ਕੋਲ ਵਾਧੂ ਪਾਣੀ ਨਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 28, 2026

ਪਾਣੀਆਂ ਦੇ ਵਿਵਾਦ ‘ਤੇ ਪੰਜਾਬ ਦੇ ਹਿੱਤਾਂ ਉੱਤੇ ਡਟ ਕੇ ਪਹਿਰਾ ਦੇ ਰਹੀ ਪੰਜਾਬ ਸਰਕਾਰ

ਜਨਵਰੀ 28, 2026

ਯੁੱਧ ਨਸ਼ਿਆਂ ਵਿਰੁੱਧ ਨੂੰ ਹੋਰ ਹੁਲਾਰਾ ਦੇਣ ਲਈ ਆਉਣ ਵਾਲੇ ਮਹੀਨੇ ਵਿਲੇਜ ਡਿਫੈਂਸ ਕਮੇਟੀਆਂ (ਵੀ.ਡੀ.ਸੀ.) ਦੀ ਮਹੱਤਵਪੂਰਨ ਰਾਜ ਪੱਧਰੀ ਮੀਟਿੰਗ ਕੀਤੀ ਜਾਵੇਗੀ : CM ਮਾਨ

ਜਨਵਰੀ 28, 2026
Load More

Recent News

ਵਿਜੀਲੈਂਸ ਵੱਲੋਂ ਜੰਗਲਾਤ ਗਾਰਡ ਅਤੇ ਦਿਹਾੜੀਦਾਰ 20 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਜਨਵਰੀ 28, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026

ਮਹਾਰਾਸ਼ਟਰ ‘ਚ ਜਹਾਜ਼ ਹਾਦਸਾਗ੍ਰਸਤ, ਉਪ ਮੁੱਖ ਮੰਤਰੀ ਅਜੀਤ ਪਵਾਰ ਸਮੇਤ 3 ਲੋਕਾਂ ਦੀ ਮੌਤ

ਜਨਵਰੀ 28, 2026

ਪੰਜਾਬ ਕਿਸੇ ਦਾ ਹੱਕ ਨਹੀਂ ਮਾਰ ਰਿਹਾ, ਪੰਜਾਬ ਕੋਲ ਵਾਧੂ ਪਾਣੀ ਨਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 28, 2026

ਸਰਹੱਦ ਪਾਰੋਂ ਨਾਰਕੋ-ਆਰਮਜ਼ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਮੁਲਜ਼ਮ ਕਾਬੂ: ਹੈਰੋਇਨ, ਡਰੱਗ ਮਨੀ, ਪਿਸਤੌਲਾਂ ਸਮੇਤ ਕਾਰਤੂਸ ਬਰਾਮਦ

ਜਨਵਰੀ 28, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.