ਵੀਰਵਾਰ, ਜਨਵਰੀ 29, 2026 11:14 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਪੰਜਾਬ ਵਿੱਚ ਕੇਂਦਰੀ ਹਾਰਟੀਕਲਚਰ ਯੂਨੀਵਰਸਿਟੀ ਦੀ ਸਥਾਪਨਾ ਦੀ ਕੀਤੀ ਮੰਗ

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਅੱਜ ਰਾਜ ਸਭਾ ਵਿੱਚ ਖੇਤੀਬਾੜੀ ਅਤੇ ਕਿਸਾਨੀ ਨਾਲ ਜੁੜਿਆ ਅਹਿਮ ਮੁੱਦਾ ਚੁੱਕਿਆ।

by Pro Punjab Tv
ਜਨਵਰੀ 29, 2026
in Featured News, ਸਿੱਖਿਆ
0

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਅੱਜ ਰਾਜ ਸਭਾ ਵਿੱਚ ਖੇਤੀਬਾੜੀ ਅਤੇ ਕਿਸਾਨੀ ਨਾਲ ਜੁੜਿਆ ਅਹਿਮ ਮੁੱਦਾ ਚੁੱਕਿਆ। ਉਨ੍ਹਾਂ ਨੇ ਪੰਜਾਬ ਵਿੱਚ ਬਾਗ਼ਬਾਨੀ ਨੂੰ ਉਤਸ਼ਾਹਿਤ ਕਰਨ ਲਈ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਹਾਰਟੀਕਲਚਰ ਦੀ ਸਥਾਪਨਾ ਦੇ ਇੱਕ ਦਹਾਕੇ ਤੋਂ ਲਟਕੇ ਹੋਏ ਕੰਮ ਦਾ ਮੁੱਦਾ ਉਠਾਇਆ ਅਤੇ ਕਿਸਾਨਾਂ ਨੂੰ ਆਤਮ ਨਿਰਭਰ ਬਣਾਉਣ ਲਈ ਕੇਂਦਰੀ ਹਾਰਟੀਕਲਚਰ (ਬਾਗ਼ਬਾਨੀ) ਯੂਨੀਵਰਸਿਟੀ ਬਣਾਉਣ ਦੀ ਮੰਗ ਕੀਤੀ।
ਸੰਸਦ ਦੇ ਬਜਟ ਸੈਸ਼ਨ ਦੌਰਾਨ ਰਾਜ ਸਭਾ ਵਿੱਚ ਸਿਫ਼ਰ ਕਾਲ ਦੌਰਾਨ ਬੋਲਦਿਆਂ ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਕਿਹਾ, “ਭਾਰਤ ਦੇ ਮਾਣਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਲ 2015-16 ਦੇ ਬਜਟ ਦੌਰਾਨ ਪੰਜਾਬ ਦੇ ਕਿਸਾਨਾਂ ਨੂੰ ਰਵਾਇਤੀ ਖੇਤੀ ਵਿੱਚੋਂ ਬਾਹਰ ਕੱਢ ਕੇ ਬਾਗ਼ਬਾਨੀ ਵੱਲ ਵਧਾਉਣ ਲਈ ਪੰਜਾਬ ਵਿੱਚ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਹਾਰਟੀਕਲਚਰ ਰਿਸਰਚ ਐਂਡ ਐਜੂਕੇਸ਼ਨ ਦੀ ਸਥਾਪਨਾ ਕਰਨ ਦਾ ਫ਼ੈਸਲਾ ਕੀਤਾ ਸੀ, ਪਰ ਪਿਛਲੇ 10 ਸਾਲਾਂ ਤੋਂ ਇਹ ਪ੍ਰੋਜੈਕਟ ਰੁਕਿਆ ਹੋਇਆ ਹੈ। ਆਈਸੀਏਆਰ ਵੱਲੋਂ ਜ਼ਮੀਨ ਮਿਲਣ ਅਤੇ ਸਮਾਜਿਕ ਪ੍ਰਭਾਵ ਮੁੱਲਾਂਕਣ ਦੇ ਬਾਵਜੂਦ ਇੱਕ ਦਹਾਕੇ ਤੱਕ ਸਮਾਂ ਬਰਬਾਦ ਕੀਤਾ ਗਿਆ। ਅੱਜ 2026 ਵਿੱਚ ਜਦੋਂ ਅਸੀਂ “ਵਿਕਸਿਤ ਭਾਰਤ” ਵੱਲ ਵਧ ਰਹੇ ਹਾਂ, ਤਾਂ ਬਦਕਿਸਮਤੀ ਦੇ ਨਾਲ 10 ਸਾਲ ਪੁਰਾਣੀ ਯੋਜਨਾ ਅੱਜ ਦੀਆਂ ਨਵੀਆਂ ਸੰਭਾਵਨਾਵਾਂ ਅਤੇ ਚੁਣੌਤੀਆਂ ਲਈ ਕਾਫ਼ੀ ਨਹੀਂ ਹੈ।”
ਇਸ ਦੇ ਨਾਲ ਹੀ ਐਮਪੀ ਸੰਧੂ ਨੇ ਇਹ ਵੀ ਕਿਹਾ, “ਮੌਜੂਦਾ ਸਮੇਂ ਵਿੱਚ ਪੰਜਾਬ ਵਿੱਚ 7 ਫ਼ੀਸਦੀ ਤੋਂ ਵੀ ਘੱਟ ਜ਼ਮੀਨ ‘ਤੇ ਬਾਗ਼ਬਾਨੀ ਹੋ ਰਹੀ ਹੈ। ਸਾਲ 2011 ਵਿੱਚ ਬਾਗਬਾਨੀ ਤੋਂ ਕਿਸਾਨਾਂ ਨੂੰ 6,267 ਕਰੋੜ ਦੀ ਆਮਦਨ ਹੋਈ ਸੀ, ਜੋ ਹਾਲੀਆ ਸਮੇਂ ਵਿੱਚ ਵਧ ਕੇ 26,580 ਕਰੋੜ ਨੂੰ ਪਾਰ ਕਰ ਚੁੱਕੀ ਹੈ। ਇਹ ਅੰਕੜੇ ਦਰਸਾਉਂਦੇ ਹਨ ਕਿ ਪੰਜਾਬ ਵਿੱਚ ਬਾਗ਼ਬਾਨੀ ਨੂੰ ਲੈਕੇ ਅਪਾਰ ਸੰਭਾਵਨਾਵਾਂ ਹਨ। ਪੰਜਾਬ ਦਾ ਕਿਸਾਨ ਬਾਗ਼ਬਾਨੀ ਨੂੰ ਅਪਣਾ ਰਿਹਾ ਹੈ, ਜੇਕਰ ਸੂਬੇ ਵਿੱਚ ਇਸ ਕਿੱਤੇ ਨੂੰ ਹੁਲਾਰਾ ਦਿੱਤਾ ਜਾਵੇ ਤਾਂ ਕਿਸਾਨ ਰਵਾਇਤੀ ਖੇਤੀ ਵਿੱਚੋਂ ਬਾਹਰ ਨਿਕਲ ਸਕਦੇ ਹਨ।”
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਆਤਮ ਨਿਰਭਰ ਭਾਰਤ ਮੁਹਿੰਮ ਵਿੱਚ ਬਾਗ਼ਬਾਨੀ ਨੂੰ ਸ਼ਾਮਲ ਕਰਨ ਬਾਰੇ ਬੋਲਦਿਆਂ ਐਮਪੀ ਸੰਧੂ ਨੇ ਕਿਹਾ, “ਪੰਜਾਬ ਦੇ ਕਿਸਾਨ ਬਾਗ਼ਬਾਨੀ ਦੇ ਖੇਤਰ ਵਿੱਚ ਦੇਸ਼ ਨੂੰ ਆਤਮ ਨਿਰਭਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾ ਸਕਦੇ ਹਨ। ਨਾਲ ਹੀ ਪੋਸਟ ਗ੍ਰੈਜੂਏਟ ਇੰਸਟੀਚਿਊਟ ਨੂੰ ਅੱਪਗ੍ਰੇਡ ਕਰਕੇ ‘ਕੇਂਦਰੀ ਹਾਰਟੀਕਲਚਰ ਯੂਨੀਵਰਸਿਟੀ’ ਦੀ ਸਥਾਪਨਾ ਕਰਨੀ ਚਾਹੀਦੀ ਹੈ।”
ਐਮਪੀ ਸੰਧੂ ਨੇ ਅੱਗੇ ਕਿਹਾ, “ਪੰਜਾਬ ਵਿੱਚ ਹਾਰਟੀਕਲਚਰ ਯੂਨੀਵਰਸਿਟੀ ਬਣਾਉਣ ਨਾਲ ਕਾਫ਼ੀ ਫ਼ਾਇਦਾ ਹੋਵੇਗਾ। ਕਿਉਂਕਿ ਹਾਲ ਹੀ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਯੂਰਪੀਅਨ ਯੂਨੀਅਨ ਨਾਲ ਇਸੇ ਹਫ਼ਤੇ ਵੱਡਾ ਵਪਾਰਕ ਸਮਝੌਤਾ ਵੀ ਕੀਤਾ ਹੈ, ਜਿਸ ਨੂੰ ਪੂਰੀ ਦੁਨੀਆ “ਮਦਰ ਆਫ਼ ਆਲ ਡੀਲਜ਼” ਕਹਿ ਰਹੀ ਹੈ, ਇਸ ਦੇ ਨਾਲ ਕਿਸਾਨਾਂ ਦੀਆਂ ਫ਼ਸਲਾਂ ਦੀ ਵਿਦੇਸ਼ਾਂ ਵਿੱਚ ਨਿਰਯਾਤ ਕਰਨ ਦੇ ਦਰਵਾਜ਼ੇ ਖੁੱਲ੍ਹ ਸਕਦੇ ਹਨ। ਕੇਂਦਰੀ ਬਾਗ਼ਬਾਨੀ ਯੂਨੀਵਰਸਿਟੀ ਕਿਸਾਨਾਂ ਨੂੰ ਵਿਦੇਸ਼ਾਂ ਵਿੱਚ ਆਪਣੀ ਫ਼ਸਲ ਨਿਰਯਾਤ ਕਰਨ ਦੇ ਯੋਗ ਬਣਾਵੇਗੀ। ਇਸ ਦੇ ਨਾਲ ਨਾ ਸਿਰਫ਼ ਪੰਜਾਬ ਦੇ ਕਿਸਾਨ ਆਰਥਿਕ ਰੂਪ ਵਿੱਚ ਮਜ਼ਬੂਤ ਅਤੇ ਆਤਮ ਨਿਰਭਰ ਬਣਨਗੇ, ਸਗੋਂ ਵਿਕਸਿਤ ਭਾਰਤ ਦਾ ਟੀਚਾ ਵੀ ਪੂਰਾ ਹੋਵੇਗਾ। ਯੂਨੀਵਰਸਿਟੀ ਬਣਨ ਨਾਲ ਇੱਥੇ ਕੌਮਾਂਤਰੀ ਪੱਧਰ ਦੀਆਂ ਟੈਸਟਿੰਗ ਲੈਬ ਅਤੇ ਨਿਰਯਾਤ ਸਰਟੀਫ਼ਿਕੇਸ਼ਨ ਕੇਂਦਰ” ਸਥਾਪਤ ਹੋਣਗੇ, ਜਿਸ ਨਾਲ ਪੰਜਾਬ ਗਲੋਬਲ ਬਾਜ਼ਾਰ ਵਿੱਚ ਉੱਤਰਨ ਲਈ ਸਮਰੱਥ ਬਣ ਜਾਵੇਗਾ।”
ਦੱਸਣਯੋਗ ਹੈ ਕਿ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਹਾਰਟੀਕਲਚਰ ਰਿਸਰਚ ਐਂਡ ਐਜੂਕੇਸ਼ਨ ਦੀ ਸਥਾਪਨਾ ਕਰਨ ਦੀ ਪੇਸ਼ਕਸ਼ 2015 ਵਿੱਚ ਤਤਕਾਲੀਨ ਵਿੱਤ ਮੰਤਰੀ ਅਰੁਣ ਜੇਤਲੀ ਵੱਲੋਂ ਕੇਂਦਰੀ ਬਜਟ 2015-16 ਦੌਰਾਨ ਕੀਤੀ ਗਈ ਸੀ। ਉਸ ਸਮੇਂ ਇਸ ਨੂੰ ਮਨਜ਼ੂਰੀ ਵੀ ਮਿਲ ਗਈ ਸੀ। ਇਸ ਇੰਸਟੀਚਿਊਟ ਦੀ ਉਸਾਰੀ 130 ਏਕੜ ਜ਼ਮੀਨ ਉੱਪਰ 2000 ਕਰੋੜ ਦੀ ਲਾਗਤ ਨਾਲ ਕੀਤੀ ਜਾਣੀ ਹੈ, ਪਰ ਬਦਕਿਸਮਤੀ ਨਾਲ ਜ਼ਮੀਨੀ ਮੁੱਦਿਆਂ ਦੀ ਵਜ੍ਹਾ ਕਰਕੇ ਹਾਲੇ ਤੱਕ ਉਸਾਰੀ ਸ਼ੁਰੂ ਨਹੀਂ ਹੋ ਸਕੀ ਹੈ।
2015 ਵਿੱਚ ਹਾਰਟੀਕਲਚਰ ਇੰਸਟੀਚਿਊਟ ਦੇ ਐਲਾਨ ਤੋਂ ਬਾਅਦ 2016-21 ਵਿਚਾਲੇ ਪ੍ਰੋਜੈਕਟ ਲਈ ਜ਼ਮੀਨ ਲਈ ਗਈ। ਇਸ ਪ੍ਰੋਜੈਕਟ ਲਈ ਅਟਾਰੀ ਪਿੰਡ (ਅੰਮ੍ਰਿਤਸਰ) ਵਿੱਚ 100 ਏਕੜ ਜ਼ਮੀਨ ਅਲਾਟ ਕੀਤੀ ਗਈ ਸੀ, ਪਰ ਇੰਸਟੀਚਿਊਟ ਦੀ ਸਥਾਪਨਾ ਲਈ 30 ਏਕੜ ਜ਼ਮੀਨ ਹੋਰ ਚਾਹੀਦੀ ਸੀ, ਇਸ ਲਈ ਰਹਿੰਦੀ ਜ਼ਮੀਨ ਨੂੰ ਛਿਦਾਨ ਪਿੰਡ (ਲੋਪੋਕੇ ਤਹਿਸੀਲ), ਅੰਮ੍ਰਿਤਸਰ-ਅਟਾਰੀ ਮਾਰਗ ‘ਤੇ ਅਲਾਟ ਕੀਤਾ ਗਿਆ, ਪਰ ਇਸ ਵਾਧੂ ਜ਼ਮੀਨ ਨੂੰ ਐਕੁਆਇਰ ਕਰਨ ਲਈ ਨੋਟੀਫ਼ਿਕੇਸ਼ਨ ਜੁਲਾਈ 2022 ਵਿੱਚ ਜਾਰੀ ਕੀਤਾ ਗਿਆ ਸੀ। ਹਾਲਾਂਕਿ ਨਿਰਮਾਣ ਕਾਰਜ ਹਾਲੇ ਸ਼ੁਰੂ ਨਹੀਂ ਹੋਇਆ, ਕਿਉਂਕਿ ਲਗਭਗ 29-30 ਏਕੜ ਦੀ ਇਸ ਵਾਧੂ ਜ਼ਮੀਨ ਲਈ ਰਸਮੀ ਐਕੁਆਇਰ ਨੋਟਿਸ 20 ਮਾਰਚ, 2023 ਨੂੰ ਜਾਰੀ ਕੀਤਾ ਗਿਆ ਸੀ।
PGIHRE ਦਾ ਨਿਰਮਾਣ ਕਾਰਜ ਹਾਲੇ ਵੀ ਸ਼ੁਰੂ ਨਹੀਂ ਹੋ ਸਕਿਆ, ਕਿਉਂਕਿ ਲੋੜੀਂਦੀ ਜ਼ਮੀਨ ਭਾਰਤੀ ਖੇਤੀਬਾੜੀ ਖੋਜ ਪ੍ਰੀਸ਼ਦ ਦੇ ਨਾਮ ‘ਤੇ ਰਜਿਸਟਰਡ ਨਹੀਂ ਹੋ ਸਕੀ। PGIHRE ਦੀ ਸਥਾਪਨਾ ਲਈ ਫੰਡਿੰਗ ICAR ਦੁਆਰਾ ਅਸਥਾਈ ਤੌਰ ‘ਤੇ ਰੋਕ ਦਿੱਤੀ ਗਈ ਸੀ, ਜਿਸਨੇ 2021-22 ਤੋਂ 2025-26 ਤੱਕ ਅੰਮ੍ਰਿਤਸਰ ਵਿੱਚ ਜ਼ਮੀਨ ਦੀ ਅਣਹੋਂਦ ਕਾਰਨ ਕੋਈ ਵਿੱਤੀ ਪ੍ਰਬੰਧ ਨਹੀਂ ਕੀਤਾ।
ਪੰਜਾਬ ਵਿੱਚ ਕੇਂਦਰ ਸਰਕਾਰ ਦੁਆਰਾ ਫੰਡ ਪ੍ਰਾਪਤ ਇੱਕ ਵਿਸ਼ਵ ਪੱਧਰੀ ਬਾਗਬਾਨੀ ਸੰਸਥਾ ਦੇ ਰੂਪ ਵਿੱਚ, 206 ਬਾਗਬਾਨੀ ਵਿਗਿਆਨੀ ਅਹੁਦਿਆਂ ਦੇ ਨਾਲ, PGIHRE ਤੋਂ ਫਲਾਂ, ਸਬਜ਼ੀਆਂ ਅਤੇ ਬਾਗਬਾਨੀ ਫਸਲਾਂ ਵਿੱਚ ਉੱਨਤ ਖੋਜ ਪ੍ਰਦਾਨ ਕਰਨ, ਸੁਧਰੀਆਂ ਅਤੇ ਬੀਜ ਰਹਿਤ ਕਿਸਮਾਂ (ਅੰਬ, ਲੀਚੀ, ਬੇਰੀਆਂ, ਨਿੰਬੂ ਜਾਤੀ ਦੇ ਫਲ, ਆਦਿ) ਵਿਕਸਤ ਕਰਨ, ਬਾਗਬਾਨੀ ਵਿਗਿਆਨ ਵਿੱਚ ਪੋਸਟ ਗ੍ਰੈਜੂਏਟ ਸਿੱਖਿਆ ਅਤੇ ਸਿਖਲਾਈ ਪ੍ਰਦਾਨ ਕਰਨ, ਪੰਜਾਬ ਦੀ ਬਾਗਬਾਨੀ ਆਰਥਿਕਤਾ ਅਤੇ ਕਿਸਾਨਾਂ ਦੀ ਆਮਦਨ ਨੂੰ ਵਧਾਉਣ, ਅਤੇ ਕਿਸਾਨਾਂ ਅਤੇ ਖੇਤੀਬਾੜੀ ਉਦਯੋਗਾਂ ਨੂੰ ਤਕਨਾਲੋਜੀ ਟ੍ਰਾਂਸਫਰ ਕਰਨ ਦੀ ਉਮੀਦ ਹੈ।

Tags: Education Newslatest newslatest UpdateMP Sarnam Singh Sandhupropunjabnewspropunjabtvpunjab news
Share199Tweet124Share50

Related Posts

ਲਾਲਾ ਲਾਜਪਤ ਰਾਏ ਦੇ ਜਨਮ ਸਥਾਨ ਢੁੱਡੀਕੇ ਨੂੰ ਮਾਡਲ ਪਿੰਡ ਵਜੋਂ ਕੀਤਾ ਜਾਵੇਗਾ ਵਿਕਸਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 29, 2026

ਪੰਜਾਬ ਨੂੰ ਮਿਲੇਗਾ ਨਵਾਂ ਏਅਰਪੋਰਟ, 1 ਫਰਵਰੀ ਨੂੰ PM ਮੋਦੀ ਕਰਨਗੇ ਉਦਘਾਟਨ

ਜਨਵਰੀ 29, 2026

ਪੰਜ ਤੱਤਾਂ ‘ਚ ਵਲੀਨ ਹੋਏ ਉੱਪ ਮੁੱਖ ਮੰਤਰੀ ਅਜੀਤ ਪਵਾਰ

ਜਨਵਰੀ 29, 2026

ਯੂਜੀਸੀ ਦੇ ਨਵੇਂ ਨਿਯਮਾਂ ‘ਤੇ ਸੁਪਰੀਮ ਕੋਰਟ ਨੇ ਲਗਾਈ ਰੋਕ, ਸੀਜੇਆਈ ਨੂੰ ਦੁਰਵਰਤੋਂ ਦਾ ਸ਼ੱਕ

ਜਨਵਰੀ 29, 2026

ਵਿਜੀਲੈਂਸ ਵੱਲੋਂ ਜੰਗਲਾਤ ਗਾਰਡ ਅਤੇ ਦਿਹਾੜੀਦਾਰ 20 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਜਨਵਰੀ 28, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026
Load More

Recent News

ਚੰਡੀਗੜ੍ਹ ਦੇ ਨਵੇਂ ਮੇਅਰ ਬਣੇ ਸੌਰਭ ਜੋਸ਼ੀ, ਆਪਣੇ ਪਿਤਾ ਨੂੰ ਯਾਦ ਕਰ ਹੋਏ ਭਾਵੁਕ

ਜਨਵਰੀ 29, 2026

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਪੰਜਾਬ ਵਿੱਚ ਕੇਂਦਰੀ ਹਾਰਟੀਕਲਚਰ ਯੂਨੀਵਰਸਿਟੀ ਦੀ ਸਥਾਪਨਾ ਦੀ ਕੀਤੀ ਮੰਗ

ਜਨਵਰੀ 29, 2026

ਲਾਲਾ ਲਾਜਪਤ ਰਾਏ ਦੇ ਜਨਮ ਸਥਾਨ ਢੁੱਡੀਕੇ ਨੂੰ ਮਾਡਲ ਪਿੰਡ ਵਜੋਂ ਕੀਤਾ ਜਾਵੇਗਾ ਵਿਕਸਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 29, 2026

ਪੰਜਾਬ ਨੂੰ ਮਿਲੇਗਾ ਨਵਾਂ ਏਅਰਪੋਰਟ, 1 ਫਰਵਰੀ ਨੂੰ PM ਮੋਦੀ ਕਰਨਗੇ ਉਦਘਾਟਨ

ਜਨਵਰੀ 29, 2026

ਪੰਜ ਤੱਤਾਂ ‘ਚ ਵਲੀਨ ਹੋਏ ਉੱਪ ਮੁੱਖ ਮੰਤਰੀ ਅਜੀਤ ਪਵਾਰ

ਜਨਵਰੀ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.