ਬੁੱਧਵਾਰ, ਅਕਤੂਬਰ 7, 2026 04:01 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਪੰਜਾਬ ਸਰਕਾਰ ਬਣਾ ਰਹੀ “ਸੁਧਾਰ ਘਰ”; 126 ਕਰੋੜ ਰੁਪਏ ਨੇ ਜੇਲ੍ਹਾਂ ਨੂੰ ਬਦਲਿਆ AI -ਸਮਰਥਿਤ ਉੱਚ-ਤਕਨੀਕ ਨਾਲ ਕੀਤਾ ਲੈਸ

ਪੰਜਾਬ ਜੇਲ੍ਹ ਵਿਭਾਗ ਨੇ ਵਿਭਿੰਨ ਪਹਿਲਕਦਮੀਆਂ ਨੂੰ ਉਜਾਗਰ ਕੀਤਾ ਹੈ, ਜਿਨ੍ਹਾਂ ਨੇ ਸੂਬੇ ਦੀਆਂ ਸੁਧਾਰ ਸਹੂਲਤਾਂ ਨੂੰ ਪੁਨਰਵਾਸ, ਸਥਿਰਤਾ ਅਤੇ ਆਧੁਨਿਕ ਸੁਰੱਖਿਆ ਦੇ ਕੇਂਦਰਾਂ ਵਿੱਚ ਬਦਲ ਦਿੱਤਾ ਹੈ।

by Pro Punjab Tv
ਜਨਵਰੀ 27, 2026
in Featured News, ਪੰਜਾਬ
0

ਪੰਜਾਬ ਜੇਲ੍ਹ ਵਿਭਾਗ ਨੇ ਵਿਭਿੰਨ ਪਹਿਲਕਦਮੀਆਂ ਨੂੰ ਉਜਾਗਰ ਕੀਤਾ ਹੈ, ਜਿਨ੍ਹਾਂ ਨੇ ਸੂਬੇ ਦੀਆਂ ਸੁਧਾਰ ਸਹੂਲਤਾਂ ਨੂੰ ਪੁਨਰਵਾਸ, ਸਥਿਰਤਾ ਅਤੇ ਆਧੁਨਿਕ ਸੁਰੱਖਿਆ ਦੇ ਕੇਂਦਰਾਂ ਵਿੱਚ ਬਦਲ ਦਿੱਤਾ ਹੈ। ਪੰਜਾਬ ਸਰਕਾਰ ਜੇਲ੍ਹ ਵਿਭਾਗ ਅੰਦਰ ਆਪਣੀਆਂ ਮਾਨਵਪੱਖੀ ਪਹਿਲਕਦਮੀਆਂ ਦਾ ਵਿਸਥਾਰ ਕਰਨ, ਤਕਨਾਲੋਜੀ ਰਾਹੀਂ ਸੁਰੱਖਿਆ ਵਧਾਉਣ, ਅਤੇ ਕੈਦੀਆਂ ਨੂੰ ਹੁਨਰਾਮੰਦ ਬਣਾਉਣ ਲਈ ਕਿੱਤਾਮੁਖੀ ਸਿਖਲਾਈ ਨੂੰ ਵਧਾਉਣ ਲਈ ਵਚਨਬੱਧ ਹੈ। ਜੇਲ ਮੰਤਰੀ ਲਾਲਜੀਤ ਸਿੰਘ ਭੁੱਲਰ ਕਿਹਾ ਕਿ ਚਾਲੂ ਵਰ੍ਹੇ ਦੌਰਾਨ ਪੰਜਾਬ ਦੀਆਂ ਜੇਲ੍ਹਾਂ ਨੂੰ ਸਾਫ ਸੁਥਰੇ ਵਾਤਾਵਰਨ ਤੋਂ ਲੈ ਕੇ ਉੱਚ-ਤਕਨੀਕੀ ਸੁਰੱਖਿਆ ਤੱਕ ਮੁੜ ਪਰਿਭਾਸ਼ਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ “ਸਾਡਾ ਧਿਆਨ ਕੈਦੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਂਦੇ ਹੋਏ ਉਨ੍ਹਾਂ ਦੇ ਜੀਵਨ ਨੂੰ ਦੁਬਾਰਾ ਬਣਾਉਣ ਦਾ ਮੌਕਾ ਦੇਣ ‘ਤੇ ਰਿਹਾ ਹੈ।” ਸਾਲ 2025 ਦੀਆਂ ਮੁੱਖ ਉਪਲੱਬਧੀਆਂ ਬਾਰੇ ਜਾਣਕਾਰੀ ਦਿੰਦਿਆਂ ਜੇਲ ਮੰਤਰੀ ਲਾਲਜੀਤ ਸਿੰਘ ਭੁੱਲਰ Vਨੇ ਦੱਸਿਆ ਕਿ ਕੈਦੀਆਂ ਨੂੰ ਖੇਡ ਭਾਵਨਾ ਅਤੇ ਸਰੀਰਕ ਤੰਦਰੁਸਤੀ ਵੱਲ ਪ੍ਰੇਰਿਤ ਕਰਨ ਲਈ ਪੰਜਾਬ ਜੇਲ੍ਹ ਓਲੰਪਿਕ ਆਯੋਜਿਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜੇਲ੍ਹਾਂ ‘ਚ ਪੌਦੇ ਲਗਾਉਣ ਦੀ ਮੁਹਿੰਮ ਨੇ ਬਹੁਤ ਸਾਰੀਆਂ ਥਾਵਾਂ ਨੂੰ ਹਰਿਆਲੀ ਵਾਲੀਆਂ ਥਾਵਾਂ ਵਿੱਚ ਬਦਲ ਦਿੱਤਾ ਹੈ, ਜਿਸ ਨਾਲ “ਸਾਫ਼ ਅਤੇ ਹਰਿਆਲੀ” ਦ੍ਰਿਸ਼ਟੀਕੋਣ ਨੂੰ ਹੋਰ ਮਜ਼ਬੂਤੀ ਮਿਲੀ ਹੈ। ਜੇਲ੍ਹਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਗੋਰਸੀਆਂ ਕਾਦਰਬਖਸ਼ ਲੁਧਿਆਣਾ ਜੇਲ੍ਹ ਨੂੰ 100 ਕਰੋੜ ਰੁਪਏ ਦੀ ਲਾਗਤ ਨਾਲ ਨਵੀਂ ਉੱਚ-ਸੁਰੱਖਿਆ ਵਾਲੀ ਜੇਲ੍ਹ ਬਣਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਮੋਹਾਲੀ ਵਿੱਚ ‘ਜੇਲ੍ਹ ਭਵਨ’ ਹੈੱਡਕੁਆਰਟਰ ਦੀ ਉਸਾਰੀ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ 815 ਵਾਰਡਰ/32 ਮੈਟਰਨ ਭਰਤੀ ਕੀਤੇ ਜਾ ਚੁੱਕੇ ਹਨ। ਇਸੇ ਤਰ੍ਹਾਂ 175 ਵਾਰਡਰਾਂ ਅਤੇ 4 ਮੈਟਰਨਾਂ ਦੀ ਭਰਤੀ ਜਲਦੀ ਹੀ ਪੂਰੀ ਹੋਣ ਜਾ ਰਹੀ ਹੈ ਇਸ ਤੋਂ ਇਲਾਵਾ 13 ਡਿਪਟੀ ਸੁਪਰਡੈਂਟ ਗ੍ਰੇਡ-2, 29 ਸਹਾਇੱਕ ਸੁਪਰਡੈਂਟ, 451 ਵਰਡਰ ਅਤੇ 20 ਮੈਟਰਨ ਦੀ ਭਰਤੀ ਪ੍ਰਕਿਰਿਆ ਵੀ ਚਲ ਰਹੀ ਹੈ ਜੋ ਕਿ ਜਲਦ ਹੀ ਮੁਕੰਮਲ ਹੋ ਜਾਵੇਗੀ। ਇਸ ਤੋਂ ਇਲਾਵਾ ਪੈਸਕੋ ਦੇ 509 ਹੋਰ ਕਰਮਚਾਰੀ ਭਰਤੀ ਕੀਤੇ ਗਏ ਹਨ ਅਤੇ 359 ਹੋਰ ਪੈਸਕੋ ਕਰਮਚਾਰੀ ਜਲਦੀ ਭਰਤੀ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਕੇਂਦਰੀ ਜੇਲ ਬਠਿੰਡਾ ਵਿਖੇ ਸੀ.ਆਰ.ਪੀ.ਐਫ. ਦੀ ਇਕ ਹੋਰ ਕੰਪਨੀ ਤੈਨਾਤ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਚਾਲੂ ਸਾਲ ਦੌਰਾਨ ਆਧੁਨਿਕ ਸੁਰੱਖਿਆ ਸਾਜ਼ੋ ਸਾਮਾਨ ਜਿਵੇਂ ਏ.ਆਈ. (ਆਰਟੀਫੀਸ਼ਿਅਲ ਇੰਟੈਲੀਜੈਂਸ) ਅਧਾਰਿਤ ਸੀ.ਸੀ.ਟੀ.ਵੀ., ਐਕਸਰੇ ਬੈਗੇਜ ਸਕੈਨਰ, ਸਰੀਰ ‘ਤੇ ਲੱਗਣ ਵਾਲੇ ਕੈਮਰੇ ਆਦਿ, 126 ਕਰੋੜ ਰੁਪਏ ਦੀ ਲਾਗਤ ਨਾਲ ਜੇਲ੍ਹਾਂ ਲਈ ਖਰੀਦੇ ਜਾ ਰਹੇ ਹਨ। ਜੇਲ੍ਹਾਂ ਵਿੱਚ ਮੋਬਾਈਲ ਦੀ ਵਰਤੋਂ ਨੂੰ ਰੋਕਣ ਲਈ ਵੱਧ ਊਰਜਾ ਵਾਲੇ ਜੈਮਰ ਪੰਜਾਬ ਦੀਆਂ 13 ਸੰਵੇਦਨਸ਼ੀਲ ਜੇਲ੍ਹਾਂ ਵਿੱਚ ਲਗਵਾਏ ਜਾ ਰਹੇ ਹਨ। ਕੈਦੀਆਂ ਦੁਆਰਾ ਚਲਾਏ ਜਾ ਰਹੇ 9 ਪੈਟਰੋਲ ਪੰਪ ਲੁਧਿਆਣਾ, ਫਿਰੋਜ਼ਪੁਰ, ਹੁਸ਼ਿਆਰਪੁਰ, ਪਟਿਆਲਾ, ਨਾਭਾ, ਰੋਪੜ, ਫਾਜ਼ਿਲਕਾ, ਨਵੀ ਜੇਲ ਨਾਭਾ ਅਤੇ ਸੰਗਰੂਰ ਵਿਖੇ ਸ਼ੁਰੂ ਕੀਤੇ ਗਏ ਹਨ। ਇਸ ਤੋਂ ਇਲਾਵਾ 3 ਹੋਰ ਪੈਟਰੋਲ ਪੰਪ ਆਉਣ ਵਾਲੇ ਸਮੇਂ ਦੌਰਾਨ ਚਾਲੂ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਪੰਜਾਬ ਦੀਆਂ ਜੇਲ੍ਹਾਂ ਵਿੱਚ ਵੇਲਡਰ, ਐਲੇਕਟਰੀਸ਼ਨ, ਕੰਪਊਟਰ ਆਪਰੇਟਰ, ਸੁੰਦਰਤਾ, ਸਿਲਾਈ, ਦੇ ਕੰਮ ਆਦਿ ਵਰਗੇ ਹੁਨਰ ਵਿਕਾਸ ਪ੍ਰੋਗਰਾਮ ਦੇ ਕੋਰਸ 11 ਜੇਲ੍ਹਾਂ ਵਿਚ ਆਈ. ਟੀ. ਆਈ. ਖੋਲ ਕੇ ਸ਼ੁਰੂ ਕਰਵਾ ਦਿੱਤੇ ਗਏ ਹਨ ਜਿਨ੍ਹਾਂ ਵਿਚ ਤਕਰੀਬਨ 1016 ਬੰਦੀਆਂ ਨੂੰ ਸਰਟੀਫਾਇਡ ਕੋਰਸ ਕਰਵਾਉਣ ਦਾ ਟੀਚਾ ਹੈ।

Tags: latest newslatest UpdatepropunjabnewspropunjabtvPunjab CMpunjab govtpunjab news
Share200Tweet125Share50

Related Posts

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅਕਤੂਬਰ 6, 2026

ਜਲ ਸਪਲਾਈ ਸਕੀਮ ਨਾਲ 167 ਪਿੰਡਾਂ ਦੇ 45 ਹਜ਼ਾਰ ਤੋਂ ਵੱਧ ਘਰਾਂ ਨੂੰ ਮਿਲੇਗਾ ਸਾਫ਼ ਪੀਣਯੋਗ ਪਾਣੀ : ਮੰਤਰੀ ਹਰਦੀਪ ਸਿੰਘ ਮੁੰਡੀਆਂ

ਅਕਤੂਬਰ 6, 2026

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ: ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ

ਅਕਤੂਬਰ 6, 2026

ਧੜੇਬੰਦੀਆਂ ਦੇ ਸਮਝੌਤਿਆਂ ’ਤੇ ਟਿਕੀ ਲੀਡਰਸ਼ਿਪ ਤੋਂ ਕਾਂਗਰਸੀ ਵਰਕਰ ਨਿਰਾਸ਼; ਸੰਗਰੂਰ ਤੇ ਮਾਲਵੇ ਦੀ ਕੀਤੀ ਅਣਦੇਖੀ : ਅਮਨ ਅਰੋੜਾ

ਅਕਤੂਬਰ 6, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

ਅਕਤੂਬਰ 6, 2026

ਲੋਕਤੰਤਰ ਦੇ ਕਾਤਲ ਗਿਆਨੇਸ਼ ਕੁਮਾਰ ਦਾ ਝੂਠ ਸੁਪਰੀਮ ਕੋਰਟ ਵਿੱਚ ਫੜਿਆ ਗਿਆ : ਮਨੀਸ਼ ਸਿਸੋਦੀਆ

ਅਕਤੂਬਰ 6, 2026
Load More

Recent News

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅਕਤੂਬਰ 6, 2026

ਜਲ ਸਪਲਾਈ ਸਕੀਮ ਨਾਲ 167 ਪਿੰਡਾਂ ਦੇ 45 ਹਜ਼ਾਰ ਤੋਂ ਵੱਧ ਘਰਾਂ ਨੂੰ ਮਿਲੇਗਾ ਸਾਫ਼ ਪੀਣਯੋਗ ਪਾਣੀ : ਮੰਤਰੀ ਹਰਦੀਪ ਸਿੰਘ ਮੁੰਡੀਆਂ

ਅਕਤੂਬਰ 6, 2026

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ: ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ

ਅਕਤੂਬਰ 6, 2026

ਧੜੇਬੰਦੀਆਂ ਦੇ ਸਮਝੌਤਿਆਂ ’ਤੇ ਟਿਕੀ ਲੀਡਰਸ਼ਿਪ ਤੋਂ ਕਾਂਗਰਸੀ ਵਰਕਰ ਨਿਰਾਸ਼; ਸੰਗਰੂਰ ਤੇ ਮਾਲਵੇ ਦੀ ਕੀਤੀ ਅਣਦੇਖੀ : ਅਮਨ ਅਰੋੜਾ

ਅਕਤੂਬਰ 6, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

ਅਕਤੂਬਰ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.