ਮੰਗਲਵਾਰ, ਅਪ੍ਰੈਲ 7, 2026 07:16 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਅਮਰੀਕੀ ਖੇਤੀਬਾੜੀ ਵਸਤੂਆਂ ਲਈ ਜ਼ੀਰੋ-ਟੈਕਸ ਐਂਟਰੀ ਭਾਰਤੀ ਕਿਸਾਨਾਂ ਨੂੰ ਤਬਾਹ ਕਰ ਦੇਵੇਗੀ, ਭਾਜਪਾ ਆਪਣੇ ਕਿਸਾਨ ਵਿਰੋਧੀ ਏਜੰਡੇ ਨੂੰ ਅੱਗੇ ਵਧਾ ਰਹੀ ਹੈ: ਧਾਲੀਵਾਲ

ਆਪ ਪੰਜਾਬ ਨੇ ਮੋਦੀ-ਟਰੰਪ ਦੇ 'ਗੁਪਤ ਸੌਦੇ' 'ਤੇ ਭਾਜਪਾ ਦੀ ਕੀਤੀ ਨਿੰਦਾ, ਕਿਹਾ- ਇਹ ਸੌਦਾ ਭਾਰਤੀ ਕਿਸਾਨਾਂ ਨੂੰ ਤਬਾਹ ਕਰ ਦੇਵੇਗਾ ਅਤੇ ਦੇਸ਼ ਦੇ ਬਾਜ਼ਾਰ ਅਮਰੀਕਾ ਨੂੰ ਸੌਂਪ ਦੇਵੇਗਾ

by Pro Punjab Tv
ਫਰਵਰੀ 4, 2026
in Featured, Featured News, ਖੇਤੀਬਾੜੀ, ਪੰਜਾਬ, ਰਾਜਨੀਤੀ
0
  • ਜਦੋਂ ਇਹ ਸੌਦਾ ਸਾਡੇ ਬਾਜ਼ਾਰਾਂ ਨੂੰ ਤਬਾਹ ਕਰ ਦੇਵੇਗਾ ਤਾਂ ਪੰਜਾਬ ਦੇ ਕਿਸਾਨ ਕਿੱਥੇ ਜਾਣਗੇ ? — ਧਾਲੀਵਾਲ

ਚੰਡੀਗੜ੍ਹ, 4 ਫਰਵਰੀ 2026 : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਕਥਿਤ “ਗੁਪਤ ਵਪਾਰਕ ਸੌਦੇ” ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਬੋਲਿਆ। ਪਾਰਟੀ ਨੇ ਚੇਤਾਵਨੀ ਦਿੱਤੀ ਕਿ ਇਹ ਸਮਝੌਤਾ ਭਾਰਤ ਦੇ ਕਿਸਾਨਾਂ ਨੂੰ ਬਰਬਾਦ ਕਰਨ ਅਤੇ ਦੇਸ਼ ਦੀ ਖੇਤੀ ਆਰਥਿਕਤਾ ਨੂੰ ਤਬਾਹ ਕਰਨ ਦੀ ਸਿੱਧੀ ਸਾਜ਼ਿਸ਼ ਹੈ।

ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਇਹ ਹੈਰਾਨ ਕਰਨ ਵਾਲੀ ਅਤੇ ਅਪਮਾਨਜਨਕ ਗੱਲ ਹੈ ਕਿ ਜਦੋਂ ਮੁੱਦਾ ਭਾਰਤ ਦੇ ਭਵਿੱਖ ਅਤੇ 80 ਕਰੋੜ ਤੋਂ ਵੱਧ ਲੋਕਾਂ ਦੀ ਰੋਜ਼ੀ-ਰੋਟੀ ਨਾਲ ਜੁੜਿਆ ਹੋਇਆ ਹੈ, ਤਾਂ ਇਸ ਦੇ ਵੇਰਵੇ ਪ੍ਰਧਾਨ ਮੰਤਰੀ ਵੱਲੋਂ ਸੰਸਦ ਵਿੱਚ ਸਾਂਝੇ ਨਹੀਂ ਕੀਤੇ ਜਾ ਰਹੇ, ਸਗੋਂ ਟਰੰਪ ਦੇ ਟਵੀਟਾਂ ਰਾਹੀਂ ਸਾਹਮਣੇ ਆ ਰਹੇ ਹਨ

ਆਪ ਆਗੂ ਨੇ ਸਵਾਲ ਕਰਦਿਆਂ ਪੁਛਿਆ ਕਿ ਭਾਰਤ ਦੇ ਲੋਕਾਂ ਲਈ ਟਰੰਪ ਕੌਣ ਹੈ? ਉਹ ਮੋਦੀ ਦਾ “ਦੋਸਤ” ਹੋ ਸਕਦਾ ਹੈ, ਪਰ ਜਦੋਂ ਪ੍ਰਧਾਨ ਮੰਤਰੀ ਚੁੱਪ ਹਨ ਤਾਂ ਉਹ ਸੋਸ਼ਲ ਮੀਡੀਆ ‘ਤੇ ਭਾਰਤ ਦੀਆਂ ਨੀਤੀਆਂ ਦਾ ਐਲਾਨ ਕਿਉਂ ਕਰ ਰਿਹਾ ਹੈ? ਬੰਦ ਕਮਰਿਆਂ ਦੇ ਪਿੱਛੇ ਕਿਹੜਾ ਸੌਦਾ ਹੋਇਆ ਹੈ ਅਤੇ ਇਸ ਨੂੰ ਦੇਸ਼ ਤੋਂ ਕਿਉਂ ਛੁਪਾਇਆ ਜਾ ਰਿਹਾ ਹੈ?

ਧਾਲੀਵਾਲ ਨੇ ਚੇਤਾਵਨੀ ਦਿੱਤੀ ਕਿ ਇਸ ਸੌਦੇ ਤਹਿਤ ਭਾਜਪਾ ਅਮਰੀਕੀ ਖੇਤੀ ਉਤਪਾਦਾਂ ਲਈ ਭਾਰਤ ਦੇ ਦਰਵਾਜ਼ੇ ਜ਼ੀਰੋ ਟੈਕਸ ‘ਤੇ ਖੋਲ੍ਹਣ ਦੀ ਤਿਆਰੀ ਕਰ ਰਹੀ ਹੈ, ਜੋ ਸਸਤੇ ਦਰਾਮਦ ਕੀਤੇ ਉਤਪਾਦਾਂ ਨਾਲ ਬਾਜ਼ਾਰ ਭਰ ਕੇ ਭਾਰਤੀ ਕਿਸਾਨਾਂ ਨੂੰ ਤਬਾਹ ਕਰ ਦੇਵੇਗੀ। ਉਨ੍ਹਾਂ ਕਿਹਾ ਕਿਹਾ ਕਿ ਇਹ ਵਪਾਰ ਨਹੀਂ ਹੈ। ਇਹ ਆਤਮ-ਸਮਰਪਣ ਹੈ। ਇਹ ਭਾਰਤ ਵਿੱਚ ਖੇਤੀਬਾੜੀ ਸੈਕਟਰ ਨੂੰ ਖਤਮ ਕਰਨ ਦੀ ਭਾਜਪਾ ਦੀ ਯੋਜਨਾ ਹੈ ਤਾਂ ਜੋ ਉਨ੍ਹਾਂ ਦੇ ਪੂੰਜੀਪਤੀ ਦੋਸਤ ਮੁਨਾਫਾ ਕਮਾ ਸਕਣ।

ਧਾਲੀਵਾਲ ਨੇ ਯਾਦ ਦਿਵਾਇਆ ਕਿ ਕਿਸਾਨ ਯੂਨੀਅਨਾਂ ਅਤੇ ਕਈ ਮੁੱਖ ਮੰਤਰੀਆਂ ਨੇ ਪਹਿਲਾਂ ਹੀ ਕੇਂਦਰ ਨੂੰ ਚੇਤਾਵਨੀ ਦਿੱਤੀ ਸੀ ਕਿ ਜੇਕਰ ਅਮਰੀਕਾ ਨਾਲ ਕੋਈ ਸਮਝੌਤਾ ਹੁੰਦਾ ਹੈ ਤਾਂ ਖੇਤੀਬਾੜੀ ਨੂੰ ਇਸ ਤੋਂ ਬਾਹਰ ਰੱਖਿਆ ਜਾਵੇ ਕਿਉਂਕਿ ਭਾਰਤੀ ਖੇਤੀ ਪਹਿਲਾਂ ਹੀ ਡੂੰਘੇ ਸੰਕਟ ਵਿੱਚ ਹੈ। ਪਰੰਤੂ ਭਾਜਪਾ ਫਿਰ ਤੋਂ ਉਹੀ ‘ਕਾਲੇ ਖੇਤੀ ਕਾਨੂੰਨ’ ਪਿਛਲੇ ਦਰਵਾਜ਼ੇ ਰਾਹੀਂ ਵਾਪਸ ਲਿਆਉਣ ਦੀ ਕੋਸ਼ਿਸ਼ ਕਰ ਰਹੀ ਹੈ।

ਧਾਲੀਵਾਲ ਨੇ ਕੈਮੀਕਲ ਯੁਕਤ ਅਮਰੀਕੀ ਉਤਪਾਦਾਂ ਦੇ ਸਿਹਤ ਅਤੇ ਭੋਜਨ ਸੁਰੱਖਿਆ ਦੇ ਖਤਰਿਆਂ ਬਾਰੇ ਵੀ ਚਿੰਤਾ ਜਤਾਈ ਅਤੇ ਚੇਤਾਵਨੀ ਦਿੱਤੀ ਕਿ ਇਹ ਸੌਦਾ ਭਾਰਤ ਨੂੰ ਰੂਸ ਤੋਂ ਤੇਲ ਖਰੀਦਣ ਤੋਂ ਰੋਕਣ ਅਤੇ ਅਮਰੀਕਾ ਤੋਂ ਮਹਿੰਗੇ ਆਯਾਤ ਵੱਲ ਜਾਣ ਲਈ ਮਜਬੂਰ ਕਰ ਸਕਦਾ ਹੈ, ਜਿਸ ਨਾਲ ਭਾਰੀ ਮਹਿੰਗਾਈ ਵਧੇਗੀ। ਉਨ੍ਹਾਂ ਕਿਹਾ ਕਿ ਜਦੋਂ ਤੇਲ ਮਹਿੰਗਾ ਹੋਵੇਗਾ, ਤਾਂ ਹਰ ਚੀਜ਼ ਮਹਿੰਗੀ ਹੋ ਜਾਵੇਗੀ। ਇਹ ਸੌਦਾ ਹਰ ਘਰ ‘ਤੇ ਮਾਰ ਕਰੇਗਾ।

ਧਾਲੀਵਾਲ ਨੇ ਪੰਜਾਬ ਦੀ ਭਾਜਪਾ ਲੀਡਰਸ਼ਿਪ ਨੂੰ ਵੀ ਘੇਰਦਿਆਂ ਸਵਾਲ ਕੀਤਾ ਕਿ ਉਹ ਸੂਬੇ ਦੀ ਰੀੜ੍ਹ ਦੀ ਹੱਡੀ ਖੇਤੀਬਾੜੀ ਨੂੰ ਸਿੱਧੇ ਤੌਰ ‘ਤੇ ਖਤਰਾ ਪੈਦਾ ਕਰਨ ਵਾਲੇ ਮੁੱਦੇ ‘ਤੇ ਅਪਰਾਧਿਕ ਚੁੱਪ ਕਿਉਂ ਧਾਰੀ ਬੈਠੇ ਹਨ। ‘ਆਪ’ ਬੁਲਾਰੇ ਨੇ ਸਵਾਲ ਕੀਤਾ ਕਿ ਕੀ ਪੰਜਾਬ ਦੇ ਭਾਜਪਾ ਆਗੂਆਂ ਵਿੱਚ ਕਿਸਾਨਾਂ ਨੂੰ ਇਹ ਦੱਸਣ ਦੀ ਹਿੰਮਤ ਹੈ ਕਿ ਜਦੋਂ ਅਮਰੀਕੀ ਕਣਕ, ਮੱਕੀ, ਸੋਇਆਬੀਨ, ਕਪਾਹ, ਡੇਅਰੀ, ਮੱਛੀ, ਮੀਟ ਅਤੇ ਹੋਰ ਉਤਪਾਦ ਜ਼ੀਰੋ ਟੈਕਸ ਦੇ ਕਰੀਬ ਭਾਰਤ ਵਿੱਚ ਦਾਖਲ ਹੋਣਗੇ ਅਤੇ ਸਥਾਨਕ ਬਾਜ਼ਾਰਾਂ ਨੂੰ ਤਬਾਹ ਕਰ ਦੇਣਗੇ, ਤਾਂ ਉਹ ਕਿੱਥੇ ਜਾਣਗੇ।

ਉਨ੍ਹਾਂ ਪੁੱਛਿਆ ਕਿ ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ। ਜੇਕਰ ਇਹ ਸੌਦਾ ਲਾਗੂ ਹੁੰਦਾ ਹੈ, ਤਾਂ ਸਾਡੀ ਕਣਕ ਦੀ ਪੱਟੀ, ਸਾਡੀ ਕਪਾਹ ਦੀ ਪੱਟੀ, ਸਾਡੇ ਡੇਅਰੀ ਫਾਰਮਰਾਂ ਅਤੇ ਸਾਡੀਆਂ ਆਪਣੀਆਂ ਮੱਛੀ ਮੰਡੀਆਂ ਦਾ ਕੀ ਬਣੇਗਾ? ਪੰਜਾਬ ਭਾਜਪਾ ਦੇ ਆਗੂਆਂ ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਸਾਡੇ ਕਿਸਾਨ ਕਿੱਥੇ ਜਾਣਗੇ, ਸਾਡੀ ਖੇਤੀ ਕਿੱਥੇ ਜਾਵੇਗੀ ਅਤੇ ਪੰਜਾਬ ਲਈ ਕੀ ਭਵਿੱਖ ਬਚੇਗਾ?

ਵਿਧਾਇਕ ਧਾਲੀਵਾਲ ਨੇ ਮੰਗ ਕੀਤੀ ਕਿ ਪ੍ਰਧਾਨ ਮੰਤਰੀ ਮੋਦੀ ਤੁਰੰਤ ਸਾਰੀਆਂ ਸ਼ਰਤਾਂ ਸਮੇਤ ਪੂਰੇ ਸਮਝੌਤੇ ਦਾ ਲੋਕ ਸਭਾ ਅਤੇ ਭਾਰਤ ਦੇ ਲੋਕਾਂ ਸਾਹਮਣੇ ਖੁਲਾਸਾ ਕਰਨ।

ਧਾਲੀਵਾਲ ਨੇ ਐਲਾਨ ਕੀਤਾ ਕਿ ‘ਆਪ’ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੋਵੇਗੀ ਅਤੇ ਇਸ “ਕਿਸਾਨ ਵਿਰੋਧੀ, ਪੰਜਾਬ ਵਿਰੋਧੀ, ਭਾਰਤ ਵਿਰੋਧੀ” ਸੌਦੇ ਖ਼ਿਲਾਫ਼ ਸੰਸਦ ਦੇ ਅੰਦਰ ਅਤੇ ਸੜਕਾਂ ‘ਤੇ ਉਦੋਂ ਤੱਕ ਲੜੇਗੀ ਜਦੋਂ ਤੱਕ ਇਸ ਨੂੰ ਰੱਦ ਨਹੀਂ ਕਰ ਦਿੱਤਾ ਜਾਂਦਾ। ਪਾਰਟੀ ਨੇ ਦਾਅਵਾ ਕੀਤਾ ਕਿ ਪੰਜਾਬ ਭਾਰਤ ਦੀ ਖੇਤੀਬਾੜੀ ਦੀ ਰੀੜ੍ਹ ਦੀ ਹੱਡੀ ਹੈ। ਜੇਕਰ ਇਹ ਸੌਦਾ ਲਾਗੂ ਹੁੰਦਾ ਹੈ, ਤਾਂ ਪੰਜਾਬ ਬਰਬਾਦ ਹੋ ਜਾਵੇਗਾ। ‘ਆਪ’ ਭਾਜਪਾ ਨੂੰ ਸਿਆਸੀ ਦੋਸਤੀਆਂ ਅਤੇ ਕਾਰਪੋਰੇਟ ਮੁਨਾਫ਼ਿਆਂ ਲਈ ਭਾਰਤ ਦੇ ਕਿਸਾਨਾਂ ਨੂੰ ਵੇਚਣ ਦੀ ਇਜਾਜ਼ਤ ਨਹੀਂ ਦੇਵੇਗੀ।

Tags: kuldeep singh dhaliwallatest newsLatest News Pro Punjab Tvlatest punjabi news pro punjab tvMinister Kuldeep singh dhaliwalpro punjab tvpro punjab tv newspro punjab tv punjabi news
Share201Tweet126Share50

Related Posts

ਪੰਜਾਬ ‘ਚ ਕੱਲ੍ਹ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਰਕਾਰੀ ਅਦਾਰੇ

ਅਪ੍ਰੈਲ 7, 2026

ਇੰਡੀਗੋ ਤੋਂ ਬਾਅਦ ਹੁਣ ਇਸ ਏਅਰਲਾਈਨ ਨੇ ਵਧਾਏ ਟਿਕਟ ਦੇ ਰੇਟ!

ਅਪ੍ਰੈਲ 7, 2026

10ਵੀਂ ਅਤੇ 12ਵੀਂ ਦੇ ਨਤੀਜਿਆਂ ਲਈ ਉਲਟੀ ਗਿਣਤੀ ਸ਼ੁਰੂ; ਇਸ ਮਿਤੀ ਨੂੰ ਘੋਸ਼ਿਤ ਕੀਤੇ ਜਾ ਸਕਦੇ ਹਨ ਨਤੀਜੇ

ਅਪ੍ਰੈਲ 7, 2026

ਪੰਜਾਬ ਦੇ ਆਵਾਜਾਈ ਖੇਤਰ ਦੇ ਵਿਕਾਸ ਨੂੰ ਕੀਤਾ ਹੋਰ ਤੇਜ਼, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਆਰ.ਟੀ.ਸੀ. ਫਲੀਟ ‘ਚ 250 ਨਵੀਆਂ ਬੱਸਾਂ ਨੂੰ ਦਿਖਾਈ ਹਰੀ ਝੰਡੀ

ਅਪ੍ਰੈਲ 7, 2026

ਕਦੇ ਘਾਟੇ ‘ਚ ਚਲਦਾ ਬਿਜਲੀ ਵਿਭਾਗ ਪਿਛਲੇ 4 ਸਾਲਾਂ ਤੋਂ ਪੰਜਾਬ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਕਮਾ ਰਿਹੈ ਮੁਨਾਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 7, 2026

ਨਸ਼ਾ ਤਸਕਰ ਅਦਾਲਤ ਵਿੱਚ ਕਿਉਂ ਹਾਰ ਰਹੇ ਹਨ: ਪੰਜਾਬ ਦੇ ਪੁਲਿਸਿੰਗ ਮਾਡਲ ਤੇ ਇੱਕ ਝਾਤ ਜਿਸ ਕਰਕੇ ਪੰਜਾਬ ਦੇਸ਼ ਭਰ ਦੇ ਵਿਚ ਨਸ਼ਿਆਂ ਸੰਬੰਧੀ ਗ੍ਰਿਫਤਾਰੀਆਂ ਹੈ ‘ਚ ਮੋਹਰੀ

ਅਪ੍ਰੈਲ 7, 2026
Load More

Recent News

ਪੰਜਾਬ ‘ਚ ਕੱਲ੍ਹ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਰਕਾਰੀ ਅਦਾਰੇ

ਅਪ੍ਰੈਲ 7, 2026

ਇੰਡੀਗੋ ਤੋਂ ਬਾਅਦ ਹੁਣ ਇਸ ਏਅਰਲਾਈਨ ਨੇ ਵਧਾਏ ਟਿਕਟ ਦੇ ਰੇਟ!

ਅਪ੍ਰੈਲ 7, 2026

10ਵੀਂ ਅਤੇ 12ਵੀਂ ਦੇ ਨਤੀਜਿਆਂ ਲਈ ਉਲਟੀ ਗਿਣਤੀ ਸ਼ੁਰੂ; ਇਸ ਮਿਤੀ ਨੂੰ ਘੋਸ਼ਿਤ ਕੀਤੇ ਜਾ ਸਕਦੇ ਹਨ ਨਤੀਜੇ

ਅਪ੍ਰੈਲ 7, 2026

ਪੰਜਾਬ ਦੇ ਆਵਾਜਾਈ ਖੇਤਰ ਦੇ ਵਿਕਾਸ ਨੂੰ ਕੀਤਾ ਹੋਰ ਤੇਜ਼, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਆਰ.ਟੀ.ਸੀ. ਫਲੀਟ ‘ਚ 250 ਨਵੀਆਂ ਬੱਸਾਂ ਨੂੰ ਦਿਖਾਈ ਹਰੀ ਝੰਡੀ

ਅਪ੍ਰੈਲ 7, 2026

ਕਦੇ ਘਾਟੇ ‘ਚ ਚਲਦਾ ਬਿਜਲੀ ਵਿਭਾਗ ਪਿਛਲੇ 4 ਸਾਲਾਂ ਤੋਂ ਪੰਜਾਬ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਕਮਾ ਰਿਹੈ ਮੁਨਾਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 7, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.