ਵੀਰਵਾਰ, ਫਰਵਰੀ 5, 2026 03:46 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ‘ਤੇ ਰੱਖਣ ਦੀ ਅਪੀਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਨੂੰ ਮੋਹਾਲੀ ਹਵਾਈ ਅੱਡੇ ਤੋਂ ਅੰਤਰਰਾਸ਼ਟਰੀ ਉਡਾਣਾਂ ਵਧਾਉਣ ਦੀ ਅਪੀਲ ਕੀਤੀ

by Pro Punjab Tv
ਫਰਵਰੀ 1, 2026
in Featured, Featured News, ਕੇਂਦਰ, ਪੰਜਾਬ
0
  • ਭਗਵੰਤ ਮਾਨ ਸਰਕਾਰ ਗੁਰੂਆਂ ਅਤੇ ਸ਼ਹੀਦਾਂ ਦੇ ਸਤਿਕਾਰ ਲਈ ਵਚਨਬੱਧ
  • ਪੰਜਾਬ ਦੇ ਹਵਾਈ ਅੱਡਿਆਂ ਦਾ ਨਾਂ ਗੁਰੂਆਂ ਅਤੇ ਸ਼ਹੀਦਾਂ ਦੇ ਨਾਂ ‘ਤੇ ਰੱਖਣਾ ਉਨ੍ਹਾਂ ਦੀ ਵਿਰਾਸਤ ਪ੍ਰਤੀ ਡੂੰਘੇ ਸਤਿਕਾਰ ਦਾ ਪ੍ਰਤੀਕ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਜਲਦ ਹੀ, ਪੰਜਾਬ ਦੇ ਚਾਰੇ ਹਵਾਈ ਅੱਡੇ ਸਾਡੇ ਗੁਰੂਆਂ ਅਤੇ ਸ਼ਹੀਦਾਂ ਦੇ ਨਾਵਾਂ ਨਾਲ ਜਾਣੇ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਪੰਜਾਬ ਸਰਕਾਰ ਸੂਬੇ ਦੀ ਅਧਿਆਤਮਿਕ ਅਤੇ ਇਨਕਲਾਬੀ ਵਿਰਾਸਤ ਨੂੰ ਸੰਭਾਲਣ ਲਈ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਦੇ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਟਰਮੀਨਲ ਇਮਾਰਤ ਦੇ ਉਦਘਾਟਨ ਸਮਾਰੋਹ ਵਿੱਚ ਕੀਤੀ ਸ਼ਿਰਕਤ*

ਲੁਧਿਆਣਾ, 1 ਫਰਵਰੀ 2026 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੁਧਿਆਣਾ ਦੇ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਟਰਮੀਨਲ ਇਮਾਰਤ ਦੇ ਉਦਘਾਟਨ ਮੌਕੇ ਭਾਰਤ ਸਰਕਾਰ ਨੂੰ ਹਵਾਈ ਅੱਡੇ ਦਾ ਨਾਮ ਮਹਾਨ ਸ਼ਹੀਦ, ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ‘ਤੇ ਰੱਖਣ ਦੀ ਮੰਗ ਨੂੰ ਦੁਹਰਾਉਂਦਿਆਂ ਕਿਹਾ ਕਿ ਇਹ ਕਦਮ ਭਾਰਤ ਦੇ ਆਜ਼ਾਦੀ ਸੰਗਰਾਮ ਦੇ ਸਭ ਤੋਂ ਛੋਟੀ ਉਮਰ ਦੇ ਨਾਇਕਾਂ ਵਿੱਚੋਂ ਇੱਕ ਨਾਇਕ ਪ੍ਰਤੀ ਸੱਚੀ ਸ਼ਰਧਾਂਜਲੀ ਹੋਵੇਗੀ।

ਮੁੱਖ ਮੰਤਰੀ ਨੇ ਕੇਂਦਰ ਨੂੰ ਮੋਹਾਲੀ ਹਵਾਈ ਅੱਡੇ ਤੋਂ ਅੰਤਰਰਾਸ਼ਟਰੀ ਉਡਾਣਾਂ ਵਿੱਚ ਵਾਧਾ ਕਰਨ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਇੱਕ ਅਜਿਹੇ ਪਲ ਵੱਲ ਲਗਾਤਾਰ ਵਧ ਰਿਹਾ ਹੈ ਜਿੱਥੇ ਇਸ ਦੇ ਚਾਰੇ ਹਵਾਈ ਅੱਡਿਆਂ ਦੇ ਨਾਂ ਸੂਬੇ ਦੇ ਮਹਾਨ ਗੁਰੂਆਂ ਅਤੇ ਸ਼ਹੀਦਾਂ ਦੇ ਨਾਮ ਉੱਤੇ ਰੱਖੇ ਜਾਣਗੇ, ਜੋ ਆਧੁਨਿਕ ਬੁਨਿਆਦੀ ਢਾਂਚੇ ਨੂੰ ਸੂਬੇ ਦੀ ਅਧਿਆਤਮਿਕ ਅਤੇ ਇਨਕਲਾਬੀ ਵਿਰਾਸਤ ਨਾਲ ਜੋੜਨਗੇ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਹਵਾਈ ਅੱਡੇ ਦੇ ਵਰਚੁਅਲ ਉਦਘਾਟਨ ਦੌਰਾਨ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕਿੰਜਰਾਪੂ ਰਾਮ ਮੋਹਨ ਨਾਇਡੂ ਦੀ ਮੌਜੂਦਗੀ ਵਿੱਚ ਇਹ ਮੁੱਦਾ ਉਠਾਉਂਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸ਼ਹੀਦ ਕਰਤਾਰ ਸਿੰਘ ਸਰਾਭਾ ਨੇ ਸਿਰਫ਼ 19 ਸਾਲ ਦੀ ਉਮਰ ਵਿੱਚ ਮਾਤ ਭੂਮੀ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ। ਉਨ੍ਹਾਂ ਦੀ ਮਹਾਨ ਕੁਰਬਾਨੀ ਨੇ ਲੱਖਾਂ ਲੋਕਾਂ ਨੂੰ ਬ੍ਰਿਟਿਸ਼ ਸਾਮਰਾਜਵਾਦ ਵਿਰੁੱਧ ਆਵਾਜ਼ ਬੁਲੰਦ ਕਰਨ ਲਈ ਪ੍ਰੇਰਿਤ ਕੀਤਾ ਅਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਵੀ ਉਨ੍ਹਾਂ ਨੂੰ ਆਪਣਾ ਰੋਲ ਮਾਡਲ ਮੰਨਦੇ ਸਨ।”

ਮੁੱਖ ਮੰਤਰੀ ਨੇ ਕਿਹਾ ਕਿ ਹਲਵਾਰਾ ਹਵਾਈ ਅੱਡੇ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ‘ਤੇ ਰੱਖਣਾ ਇਸ ਮਹਾਨ ਸ਼ਹੀਦ ਪ੍ਰਤੀ ਸੱਚੀ ਸਰਧਾਂਜਲੀ ਹੋਵੇਗੀ ਜੋ ਇਸ ਖੇਤਰ ਨਾਲ ਸਬੰਧਤ ਸੀ ਅਤੇ ਹਵਾਬਾਜ਼ੀ ਵਿੱਚ ਕਰੀਅਰ ਬਣਾਉਣ ਲਈ ਬਰਕਲੇ ਯੂਨੀਵਰਸਿਟੀ ਗਿਆ ਸੀ ਪਰ ਉਸ ਨੇ ਵਾਪਸ ਆਉਣ ਦੀ ਬਜਾਇ ਆਜ਼ਾਦੀ ਅੰਦੋਲਨ ਲਈ ਆਪਣਾ ਜੀਵਨ ਸਮਰਪਿਤ ਕਰਨ ਦਾ ਰਾਹ ਚੁਣਿਆ। ਉਨ੍ਹਾਂ ਕਿਹਾ, “ਪੰਜਾਬ ਮਹਾਨ ਗੁਰੂਆਂ, ਪੈਗੰਬਰਾਂ, ਸੰਤਾਂ, ਪੀਰਾਂ ਅਤੇ ਸ਼ਹੀਦਾਂ ਦੀ ਧਰਤੀ ਹੈ। ਇਸ ਪਵਿੱਤਰ ਮਿੱਟੀ ਦੇ ਕਣ-ਕਣ ਵਿੱਚੋਂ ਉਨ੍ਹਾਂ ਦੀਆਂ ਕੁਰਬਾਨੀਆਂ ਦੀ ਮਹਿਕ ਆਉਂਦੀ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇਕਰ ਹਲਵਾਰਾ ਹਵਾਈ ਅੱਡੇ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ‘ਤੇ ਰੱਖਿਆ ਜਾਂਦਾ ਹੈ ਤਾਂ ਪੰਜਾਬ ਦੇ ਚਾਰ ਹਵਾਈ ਅੱਡਿਆਂ ਵਿੱਚੋਂ ਦੋ ਦਾ ਨਾਮ ਸਤਿਕਾਰਯੋਗ ਗੁਰੂਆਂ ਦੇ ਨਾਮ ‘ਤੇ ਅਤੇ ਦੋ ਦਾ ਨਾਮ ਸ਼ਹੀਦਾਂ ਦੇ ਨਾਮ ‘ਤੇ ਰੱਖਿਆ ਜਾਵੇਗਾ। ਉਨ੍ਹਾਂ ਕਿਹਾ, “ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ, ਅੰਮ੍ਰਿਤਸਰ ਅਤੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਹਵਾਈ ਅੱਡਾ, ਆਦਮਪੁਰ ਦਾ ਨਾਮ ਗੁਰੂਆਂ ਦੇ ਨਾਮ ‘ਤੇ ਰੱਖਿਆ ਗਿਆ ਹੈ, ਜਦੋਂ ਕਿ ਸ਼ਹੀਦ ਭਗਤ ਸਿੰਘ ਹਵਾਈ ਅੱਡਾ, ਮੋਹਾਲੀ ਅਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਹਵਾਈ ਅੱਡਾ, ਹਲਵਾਰਾ ਸਾਡੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਹੋਵੇਗਾ।”

ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ‘ਤੇ ਲੋਕਾਂ ਨੂੰ ਵਧਾਈ ਦਿੰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਆਦਮਪੁਰ ਹਵਾਈ ਅੱਡੇ ਦਾ ਨਾਮ ਭਗਤੀ ਲਹਿਰ ਦੇ ਮਹਾਨ ਗੁਰੂ ਦੇ ਨਾਮ ‘ਤੇ ਰੱਖਿਆ ਗਿਆ ਹੈ। ਉਨ੍ਹਾਂ ਕਿਹਾ, “ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੁਆਰਾ ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਦਿਖਾਇਆ ਗਿਆ ਰਾਹ ਸਾਡੀ ਸਰਕਾਰ ਦੀ ਜਨਤਾ ਦੀ ਸੇਵਾ ਕਰਨ ਦੀ ਵਚਨਬੱਧਤਾ ਦਾ ਮੁੱਖ ਥੰਮ੍ਹ ਹੈ।” ਉਨ੍ਹਾਂ ਕਿਹਾ ਕਿ ਇਹ ਪੰਜਾਬ ਲਈ ਇੱਕ ਇਤਿਹਾਸਕ ਦਿਨ ਰਿਹਾ ਕਿਉਂਕਿ ਪ੍ਰਧਾਨ ਮੰਤਰੀ ਨੇ ਇਸ ਸ਼ੁਭ ਮੌਕੇ ‘ਤੇ ਦੋ ਹਵਾਈ ਅੱਡੇ ਲੋਕਾਂ ਨੂੰ ਸਮਰਪਿਤ ਕੀਤੇ।

ਹਲਵਾਰਾ ਹਵਾਈ ਅੱਡੇ ਦੀ ਰਣਨੀਤਕ ਮਹੱਤਤਾ ਨੂੰ ਉਜਾਗਰ ਕਰਦਿਆਂ, ਮੁੱਖ ਮੰਤਰੀ ਨੇ ਕਿਹਾ ਕਿ ਇਸ ਹਵਾਈ ਅੱਡੇ ਨੇ ਸਾਲਾਂ ਦੌਰਾਨ ਅਹਿਮ ਭੂਮਿਕਾ ਨਿਭਾਈ ਹੈ ਅਤੇ ਮਹੱਤਵਪੂਰਨ ਕਾਰਜਾਂ ਦੌਰਾਨ ਹਥਿਆਰਬੰਦ ਸੈਨਾਵਾਂ ਵੱਲੋਂ ਇਸ ਦੀ ਵਰਤੋਂ ਕੀਤੀ ਜਾਂਦੀ ਰਹੀ ਹੈ। ਉਨ੍ਹਾਂ ਨੇ ਹਲਵਾਰਾ ਵਿਖੇ ਟਰਮੀਨਲ, ਜਿਸ ਨੂੰ ਹੁਣ ਜਨਤਾ ਨੂੰ ਸਮਰਪਿਤ ਕਰ ਦਿੱਤਾ ਗਿਆ ਹੈ, ਨੂੰ ਵਿਕਸਤ ਕਰਨ ਵਿੱਚ ਯੋਗਦਾਨ ਪਾਉਣ ਲਈ ਭਾਰਤੀ ਹਥਿਆਰਬੰਦ ਸੈਨਾਵਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ, “ਸੂਬਾ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਇਸ ਹਵਾਈ ਅੱਡੇ ਤੋਂ ਸੰਪਰਕ ਵਧਾਉਣ ਲਈ ਭਾਰਤ ਸਰਕਾਰ ਨਾਲ ਵਿਚਾਰ-ਵਟਾਂਦਰਾ ਕਰੇਗੀ।”

ਪਹਿਲਾਂ ਕੀਤੇ ਗਏ ਉਪਰਾਲਿਆਂ ਨੂੰ ਯਾਦ ਕਰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 22 ਮਾਰਚ, 2023 ਨੂੰ ਪੰਜਾਬ ਵਿਧਾਨ ਸਭਾ ਨੇ ਸਰਬਸੰਮਤੀ ਨਾਲ ਇੱਕ ਮਤਾ ਪਾਸ ਕੀਤਾ ਸੀ ਜਿਸ ਵਿੱਚ ਭਾਰਤ ਸਰਕਾਰ ਨੂੰ ਇੰਡੀਅਨ ਏਅਰ ਫੋਰਸ ਸਟੇਸ਼ਨ, ਹਲਵਾਰਾ, ਲੁਧਿਆਣਾ ਵਿਖੇ ਸਥਿਤ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਅੰਤਰਰਾਸ਼ਟਰੀ ਹਵਾਈ ਅੱਡਾ ਰੱਖਣ ਦੀ ਬੇਨਤੀ ਕੀਤੀ ਗਈ ਸੀ। ਉਨ੍ਹਾਂ ਕਿਹਾ, “ਗਦਰ ਪਾਰਟੀ ਦੇ ਇੱਕ ਸਰਗਰਮ ਆਗੂ ਵਜੋਂ, ਸ਼ਹੀਦ ਕਰਤਾਰ ਸਿੰਘ ਸਰਾਭਾ ਨੇ ਪਹਿਲਾਂ ਵਿਦੇਸ਼ਾਂ ਵਿੱਚ ਅਤੇ ਫਿਰ ਦੇਸ਼ ਦੇ ਅੰਦਰ ਭਾਰਤ ਦੀ ਆਜ਼ਾਦੀ ਲਈ ਅਣਥੱਕ ਮਿਹਨਤ ਕੀਤੀ। ਹਵਾਈ ਅੱਡੇ ਦਾ ਨਾਮ ਉਨ੍ਹਾਂ ਦੇ ਨਾਮ ‘ਤੇ ਰੱਖਣਾ ਉਨ੍ਹਾਂ ਦੇ ਬੇਮਿਸਾਲ ਯੋਗਦਾਨ ਨੂੰ ਇੱਕ ਨਿਮਰ ਸ਼ਰਧਾਂਜਲੀ ਹੋਵੇਗੀ।”

ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਦੇ ਨਿਰੰਤਰ ਯਤਨਾਂ ਸਦਕਾ ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਪਹਿਲਾਂ ਹੀ ਸ਼ਹੀਦ ਭਗਤ ਸਿੰਘ ਦੇ ਨਾਮ ‘ਤੇ ਰੱਖਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੇ ਮਹਾਨ ਸ਼ਹੀਦਾਂ ਦੇ ਨਾਮ ‘ਤੇ ਹਵਾਈ ਅੱਡਿਆਂ, ਯੂਨੀਵਰਸਿਟੀਆਂ ਅਤੇ ਹੋਰ ਸੰਸਥਾਵਾਂ ਦਾ ਨਾਮਕਰਨ ਸਾਡੀ ਸਰਕਾਰ ਦੇ ਮਹਾਨ ਸ਼ਹੀਦਾਂ ਦੀ ਵਿਰਾਸਤ ਨੂੰ ਸੰਭਾਲਣ ਅਤੇ ਨੌਜਵਾਨਾਂ ਨੂੰ ਦੇਸ਼ ਦੀ ਨਿਰਸਵਾਰਥ ਸੇਵਾ ਲਈ ਸਮਰਪਿਤ ਕਰਨ ਲਈ ਪ੍ਰੇਰਿਤ ਕਰਨ ਦੇ ਦ੍ਰਿਸ਼ਟੀਕੋਣ ਦਾ ਇੱਕ ਅਨਿੱਖੜਵਾਂ ਅੰਗ ਹੈ।”

Tags: cm bhagwant maanCM mann appeals to PM to name Halwara Airport after Shaheed Kartar Singh Sarabhalatest newsLatest News Pro Punjab Tvlatest punjabi news pro punjab tvpro punjab tvpro punjab tv newspro punjab tv punjabi news
Share198Tweet124Share49

Related Posts

ਮੋਹਾਲੀ : ਗੁਰਦੁਆਰਾ ਅੰਬ ਸਾਹਿਬ ਦਾ ਮੈਨੇਜਰ ਸਸਪੈਂਡ

ਫਰਵਰੀ 5, 2026

ਅਮਰੀਕੀ ਖੇਤੀਬਾੜੀ ਵਸਤੂਆਂ ਲਈ ਜ਼ੀਰੋ-ਟੈਕਸ ਐਂਟਰੀ ਭਾਰਤੀ ਕਿਸਾਨਾਂ ਨੂੰ ਤਬਾਹ ਕਰ ਦੇਵੇਗੀ, ਭਾਜਪਾ ਆਪਣੇ ਕਿਸਾਨ ਵਿਰੋਧੀ ਏਜੰਡੇ ਨੂੰ ਅੱਗੇ ਵਧਾ ਰਹੀ ਹੈ: ਧਾਲੀਵਾਲ

ਫਰਵਰੀ 4, 2026

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਸੀ ਜੀ ਸੀ ਯੂਨੀਵਰਸਿਟੀ ਵਿੱਚ ਸਾਹਿਤਮ 2026 ਦਾ ਉਦਘਾਟਨ

ਫਰਵਰੀ 4, 2026

ਚੱਲਦਾ ਫ਼ਿਰਦਾ Theatre ਹੈ ਇਹ SUV ਕਾਰ

ਫਰਵਰੀ 4, 2026

ਕੈਂਸਰ ਦੇ ਆਮ ਲੱਛਣ ਜਿਨ੍ਹਾਂ ਨੂੰ ਨਹੀਂ ਕਰਨਾ ਚਾਹੀਦਾ ਨਜ਼ਰਅੰਦਾਜ਼

ਫਰਵਰੀ 4, 2026

18 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਅਤੇ ਚਪੜਾਸੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਫਰਵਰੀ 4, 2026
Load More

Recent News

ਮੋਹਾਲੀ : ਗੁਰਦੁਆਰਾ ਅੰਬ ਸਾਹਿਬ ਦਾ ਮੈਨੇਜਰ ਸਸਪੈਂਡ

ਫਰਵਰੀ 5, 2026

ਅਮਰੀਕੀ ਖੇਤੀਬਾੜੀ ਵਸਤੂਆਂ ਲਈ ਜ਼ੀਰੋ-ਟੈਕਸ ਐਂਟਰੀ ਭਾਰਤੀ ਕਿਸਾਨਾਂ ਨੂੰ ਤਬਾਹ ਕਰ ਦੇਵੇਗੀ, ਭਾਜਪਾ ਆਪਣੇ ਕਿਸਾਨ ਵਿਰੋਧੀ ਏਜੰਡੇ ਨੂੰ ਅੱਗੇ ਵਧਾ ਰਹੀ ਹੈ: ਧਾਲੀਵਾਲ

ਫਰਵਰੀ 4, 2026

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਸੀ ਜੀ ਸੀ ਯੂਨੀਵਰਸਿਟੀ ਵਿੱਚ ਸਾਹਿਤਮ 2026 ਦਾ ਉਦਘਾਟਨ

ਫਰਵਰੀ 4, 2026

ਚੱਲਦਾ ਫ਼ਿਰਦਾ Theatre ਹੈ ਇਹ SUV ਕਾਰ

ਫਰਵਰੀ 4, 2026

ਕੈਂਸਰ ਦੇ ਆਮ ਲੱਛਣ ਜਿਨ੍ਹਾਂ ਨੂੰ ਨਹੀਂ ਕਰਨਾ ਚਾਹੀਦਾ ਨਜ਼ਰਅੰਦਾਜ਼

ਫਰਵਰੀ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.