ਬਠਿੰਡਾ ਵਿੱਚ ਵਾਪਰੇ ਭਾਬੀ ਕਮਲ ਕੌਰ ਉਰਫ ਕੰਚਨ ਕੁਮਾਰੀ ਦੇ ਕਤਲਕਾਂਡ ਮਾਮਲੇ ਵਿੱਚ ਵੱਡੀ ਅਪਡੇਟ ਸਾਹਮਣੇ ਆਈ ਹੈ। ਬਠਿੰਡਾ ਕੋਰਟ ਨੇ ਭਾਬੀ ਕਮਲ ਕੌਰ ਕਤਲ ਕਾਂਡ ਦੇ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਭਗੌੜਾ ਅਪਰਾਧੀ (PO) ਐਲਾਨ ਦਿੱਤਾ। ਅਦਾਲਤ ਦੇ ਇਸ ਫੈਸਲੇ ਨਾਲ ਪੁਲਿਸ ਨੂੰ ਇੰਟਰਪੋਲ ਰਾਹੀਂ ਉਸ ਖ਼ਿਲਾਫ਼ ਰੈੱਡ ਕਾਰਨਰ ਨੋਟਿਸ ਜਾਰੀ ਕਰਵਾਉਣ ‘ਚ ਮਦਦ ਮਿਲੇਗੀ।
ਇਸ ਮਾਮਲੇ ਵਿੱਚ ਐਸਪੀ ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਕੈਂਟ ਵਿੱਚ ਚਾਰ ਲੋਕਾਂ ਦੇ ਖਿਲਾਫ ਮਾਮਲਾ ਦਰਜ ਹੋਇਆ ਸੀ। ਇਹਨਾਂ ਵੱਲੋਂ ਲੁਧਿਆਣਾ ਦੀ ਇਨਫਲੈਂਸਰ ਕੰਚਨ ਕੁਮਾਰੀ ਉਰਫ ਕੰਚਨ ਭਾਬੀ ਦਾ ਕਤਲ ਬਠਿੰਡਾ ਦੇ ਆਦੇਸ਼ ਹਸਪਤਾਲ ਦੇ ਪਾਰਕ ਵਿੱਚ ਕੀਤਾ ਗਿਆ ਸੀ। ਮਾਮਲੇ ਵਿੱਚ ਹੁਣ ਤੱਕ ਅਸੀਂ ਤਿੰਨ ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਦੋ ਲੋਕਾਂ ਦਾ ਕੋਰਟ ਵਿੱਚ ਚਲਾਣ ਵੀ ਪੇਸ਼ ਕਰ ਦਿੱਤਾ ਗਿਆ ਹੈ। ਤੀਸਰੇ ਨੂੰ ਜੋ ਰਣਜੀਤ ਸਿੰਘ ਹੈ, ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ ਜਿਸ ਦੀ ਪੁੱਛਗਿੱਛ ਚੱਲ ਰਹੀ ਹੈ।







