ਐਤਵਾਰ, ਅਪ੍ਰੈਲ 19, 2026 01:58 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

‘ਆਪ’ ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਵੱਡਾ ਖੁਲਾਸਾ- ‘ਆਪਰੇਸ਼ਨ ਲੋਟਸ’ ਤਹਿਤ ਭਾਜਪਾ ਨੇ ਦਿੱਤੀ ਵੱਡੀ ਪੇਸ਼ਕਸ਼

ਸੰਗਰੂਰ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) 'ਤੇ ਸਿਆਸੀ ਧਮਾਕਾ ਕਰਦਿਆਂ ਗੰਭੀਰ ਦੋਸ਼ ਲਾਏ ਹਨ।

by Pro Punjab Tv
ਫਰਵਰੀ 13, 2026
in Featured News, ਪੰਜਾਬ
0

ਸੰਗਰੂਰ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ‘ਤੇ ਸਿਆਸੀ ਧਮਾਕਾ ਕਰਦਿਆਂ ਗੰਭੀਰ ਦੋਸ਼ ਲਾਏ ਹਨ। ਭਰਾਜ ਨੇ ਖੁਲਾਸਾ ਕੀਤਾ ਕਿ ਭਾਜਪਾ ਦੇ ‘ਆਪਰੇਸ਼ਨ ਲੋਟਸ’ ਤਹਿਤ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਉਨ੍ਹਾਂ ਨਾਲ ਸੰਪਰਕ ਸਾਧਿਆ ਅਤੇ ਉਨ੍ਹਾਂ ਨੂੰ ਬੰਦ ਕਮਰਾ ਮੀਟਿੰਗ ਕਰਨ ਸਮੇਤ ਭਾਜਪਾ ਦੀ ਟਿਕਟ ਅਤੇ ਮਨਮੰਗੀਆਂ ਸ਼ਰਤਾਂ ਪੂਰੀਆਂ ਕਰਨ ਦੀ ਵੱਡੀ ਪੇਸ਼ਕਸ਼ ਕੀਤੀ ਹੈ।

ਵੀਰਵਾਰ ਨੂੰ ਪਾਰਟੀ ਦਫਤਰ ਵਿੱਖੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨਾਲ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰਦਿਆਂ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਭਾਜਪਾ ਪੂਰੇ ਦੇਸ਼ ਵਿੱਚ ਚੁਣੀਆਂ ਹੋਈਆਂ ਸਰਕਾਰਾਂ ਨੂੰ ਡੇਗਣ ਲਈ ‘ਆਪਰੇਸ਼ਨ ਲੋਟਸ’ ਚਲਾ ਰਹੀ ਹੈ। ਪਿਛਲੇ ਦਿਨੀਂ ਹਰਿਆਣਾ ਦੇ ਸੀਐਮ ਨਾਇਬ ਸੈਣੀ ਨੇ ਮੇਰੇ ਨਾਲ ਰਾਬਤਾ ਕਰਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਨੇ ਮੈਨੂੰ ਸੰਗਰੂਰ ਤੋਂ ਭਾਜਪਾ ਦੀ ਟਿਕਟ ਦੇਣ ਦਾ ਲਾਲਚ ਦਿੱਤਾ ਅਤੇ ਕਿਹਾ ਕਿ ਮੇਰੀ ਕੋਈ ਵੀ ਮੰਗ ਹੋਵੇ, ਉਹ ਪੂਰੀ ਕੀਤੀ ਜਾਵੇਗੀ।

ਭਰਾਜ ਨੇ ਅੱਗੇ ਕਿਹਾ ਕਿ ਉਹ 2014 ਵਿੱਚ ਮਹਿਜ਼ 19 ਸਾਲ ਦੀ ਉਮਰ ਵਿੱਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜੀ ਸਨ। ਉਨ੍ਹਾਂ ਕਿਹਾ ਕਿ ਮੈਂ ਉਹ ਵਰਕਰ ਹਾਂ ਜਿਸ ਨੇ ਪਾਰਟੀ ਲਈ ਪੋਸਟਰ ਲਾਏ ਹਨ। ਇੱਕ ਛੋਟੇ ਜਿਹੇ ਕਿਸਾਨ ਦੀ ਧੀ ਨੂੰ 27 ਸਾਲ ਦੀ ਉਮਰ ਵਿੱਚ ਵਿਧਾਇਕ ਬਣਾਉਣ ਦਾ ਮਾਣ ਸਿਰਫ ਆਮ ਆਦਮੀ ਪਾਰਟੀ ਹੀ ਦੇ ਸਕਦੀ ਹੈ।

ਹਰਿਆਣਾ ਦੇ ਮੁੱਖ ਮੰਤਰੀ ‘ਤੇ ਸਿੱਧਾ ਹਮਲਾ ਕਰਦਿਆਂ ਭਰਾਜ ਨੇ ਕਿਹਾ ਕਿ ਸੈਣੀ ਸਾਹਿਬ ਜਿਸ ਤਰ੍ਹਾਂ ਅੱਜਕੱਲ੍ਹ ਪੰਜਾਬ ਦੀਆਂ ਗਲੀਆਂ ਵਿੱਚ ਘੁੰਮ ਰਹੇ ਹਨ, ਲੱਗਦਾ ਹੈ ਭਾਜਪਾ ਨੇ ਉਨ੍ਹਾਂ ਨੂੰ ਡੈਪੂਟੇਸ਼ਨ ‘ਤੇ ਪੰਜਾਬ ਭੇਜ ਦਿੱਤਾ ਹੈ। ਮੇਰੀ ਉਨ੍ਹਾਂ ਨੂੰ ਸਲਾਹ ਹੈ ਕਿ ਉਹ ਮੇਰੀ ਫਿਕਰ ਛੱਡ ਕੇ ਆਪਣੇ ਹਰਿਆਣੇ ਦੀ ਫਿਕਰ ਕਰਨ। ਪੰਜਾਬ ਦੇ ਲੋਕ ਅਤੇ ‘ਆਪ’ ਦੇ ਵਿਧਾਇਕ ਚੱਟਾਨ ਵਾਂਗ ਮਾਨ ਸਾਹਿਬ ਅਤੇ ਕੇਜਰੀਵਾਲ ਜੀ ਨਾਲ ਖੜ੍ਹੇ ਹਨ।

ਵਿਧਾਇਕਾ ਨੇ ਸਪੱਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਦਾ ਹਰ ਵਰਕਰ, ਵਿਧਾਇਕ ਅਤੇ ਮੰਤਰੀ ਇੱਕਮੁੱਠ ਹੈ। ਅਸੀਂ ਸਿਸਟਮ ਬਦਲਣ, ਸਿਹਤ ਅਤੇ ਸਿੱਖਿਆ ਸਹੂਲਤਾਂ ਦੇਣ ਲਈ ਰਾਜਨੀਤੀ ਵਿੱਚ ਆਏ ਹਾਂ, ਨਾ ਕਿ ਸੌਦੇਬਾਜ਼ੀ ਕਰਨ ਲਈ। ਅਸੀਂ 2027 ਦੀਆਂ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹਾਂ ਅਤੇ ਭਾਜਪਾ ਦੀਆਂ ਅਜਿਹੀਆਂ ਕੋਝੀਆਂ ਚਾਲਾਂ ਸਾਨੂੰ ਡਗਾ ਨਹੀਂ ਸਕਦੀਆਂ।

ਆਪ ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਭਾਰਤੀ ਜਨਤਾ ਪਾਰਟੀ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਭਾਜਪਾ ਪੰਜਾਬ ਵਿੱਚ ਫਿਰ ਤੋਂ ‘ਆਪਰੇਸ਼ਨ ਲੋਟਸ’ ਰਾਹੀਂ ਲੋਕਤੰਤਰ ਦਾ ਘਾਣ ਕਰਨ ਦੀ ਨਾਕਾਮ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਭਾਜਪਾ ਨੇ ਸਾਡੇ ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਕੀਤੀ ਹੋਵੇ, ਪਰ ਉਹ ਇਹ ਭੁੱਲ ਜਾਂਦੇ ਹਨ ਕਿ ਪੰਜਾਬੀ ਆਪਣੀ ਅਣਖ ਲਈ ਜਾਣੇ ਜਾਂਦੇ ਹਨ, ਵਿਕਣ ਲਈ ਨਹੀਂ।

ਪੰਨੂ ਨੇ ਨਾਇਬ ਸੈਣੀ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਸੈਣੀ ਸਾਹਿਬ ਆਪਣਾ ‘ਹਰਿਆਣਾ ਮਾਡਲ’ ਉੱਥੇ ਹੀ ਰੱਖਣ ਜਿੱਥੇ ਜਨਤਾ ਮਹਿੰਗੀ ਬਿਜਲੀ ਨਾਲ ਪਿਸ ਰਹੀ ਹੈ। ਪੰਜਾਬ ਵਿੱਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦਾ ਮਾਡਲ ਚੱਲ ਰਿਹਾ ਹੈ, ਜਿੱਥੇ ਮੁਫ਼ਤ ਬਿਜਲੀ ਅਤੇ ਐਸਐਸਐਫ ਵਰਗੀਆਂ ਸਹੂਲਤਾਂ ਹਨ, ਜੋ ਤੁਹਾਡੇ ਫਲਾਪ ਹਰਿਆਣਾ ਮਾਡਲ ਵਿੱਚ ਕਿਤੇ ਨਜ਼ਰ ਨਹੀਂ ਆਉਂਦੀਆਂ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਵਾਲੇ ਹਨ, ਪਰ ਭਾਜਪਾ ਦੀ ਚਕਾਚੌਧ ਅਤੇ ਅਰਬਾਂ ਰੁਪਏ ਦੀ ਪੇਸ਼ਕਸ਼ ਸਾਡੇ ਇੱਕ ਵੀ ਵਿਧਾਇਕ ਨੂੰ ਡੁਲਾ ਨਹੀਂ ਸਕੀ। ਆਮ ਆਦਮੀ ਪਾਰਟੀ ਦੇ ਵਿਧਾਇਕ ਆਮ ਘਰਾਂ ਦੇ ਉਹ ਧੀ-ਪੁੱਤ ਹਨ ਜਿਨ੍ਹਾਂ ਨੂੰ ਰਵਾਇਤੀ ਪਾਰਟੀਆਂ ਕਦੇ ‘ਮਟੀਰੀਅਲ’ ਅਤੇ ਕਦੇ ‘ਬੈਂਡ-ਵਾਜੇ ਵਾਲੇ’ ਕਹਿ ਕੇ ਭੰਡਦੀਆਂ ਰਹੀਆਂ ਹਨ। ਉਨ੍ਹਾਂ ਭਾਜਪਾ ਨੂੰ ਚਿਤਾਵਨੀ ਦਿੱਤੀ ਕਿ ਇਹ ‘ਫਾਰ ਸੇਲ’ (ਵਿਕਾਊ) ਦਾ ਫੱਟਾ ਕਿਸੇ ਹੋਰ ਸੂਬੇ ਵਿੱਚ ਜਾ ਕੇ ਲਗਾਉਣ, ਕਿਉਂਕਿ ਪੰਜਾਬ ਦਾ ਨਾ ਤਾਂ ਕੋਈ ਵਿਧਾਇਕ ਵਿਕਾਊ ਹੈ ਅਤੇ ਨਾ ਹੀ ਕੋਈ ਵਰਕਰ।

ਬਲਤੇਜ ਪੰਨੂ ਨੇ ਨਾਇਬ ਸੈਣੀ ਨੂੰ ਨਸੀਹਤ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਦੇ ਅਹੁਦੇ ਦੀ ਇੱਕ ਮਰਿਆਦਾ ਹੁੰਦੀ ਹੈ, ਜਿਸ ਨੂੰ ਸਮਝਣਾ ਅਤੇ ਲਾਗੂ ਕਰਨਾ ਬੇਹੱਦ ਜ਼ਰੂਰੀ ਹੈ। ਸੈਣੀ ਸਾਹਿਬ ਨੂੰ ਦੂਜੀਆਂ ਪਾਰਟੀਆਂ ਨੂੰ ਤੋੜਨ ਦੀਆਂ ਸਾਜ਼ਿਸ਼ਾਂ ਘੜਨ ਦੀ ਬਜਾਏ ‘ਆਪ’ ਦੇ ਮਾਡਲ ਤੋਂ ਇਹ ਸਿੱਖਣਾ ਚਾਹੀਦਾ ਹੈ ਕਿ ਇਮਾਨਦਾਰੀ ਨਾਲ ਲੋਕਾਂ ਦੀ ਸੇਵਾ ਕਿਵੇਂ ਕੀਤੀ ਜਾਂਦੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਭਾਜਪਾ ਪੰਜਾਬ ਵਿੱਚ ਆਪਣੀਆਂ ਸਰਗਰਮੀਆਂ ਜਿੰਨੀਆਂ ਮਰਜ਼ੀ ਵਧਾ ਲਵੇ, ਪਰ ਇਹ ਵਹਿਮ ਮਨੋਂ ਕੱਢ ਦੇਵੇ ਕਿ ਕੋਈ ਵਿਧਾਇਕ ਡਰ ਜਾਵੇਗਾ ਜਾਂ ਟੁੱਟ ਜਾਵੇਗਾ। ਜੋ ਦਿੱਲੀ ਵਿੱਚ ਨਾ ਹੋ ਸਕਿਆ, ਉਹ ਪੰਜਾਬ ਦੀ ਧਰਤੀ ‘ਤੇ ਕਦੇ ਨਹੀਂ ਹੋਵੇਗਾ।

Tags: latest newsLatest News Pro Punjab Tvlatest Updatepro punjab tvpropunjabnewspunjabpunjab governmentpunjab newspunjabi news
Share200Tweet125Share50

Related Posts

ਚੰਡੀਗੜ੍ਹ ਦੇ ਕਿਸਾਨਾਂ ਲਈ ਕਣਕ ਖ਼ਰੀਦ ਦੇ ਨਿਯਮਾਂ ਵਿੱਚ ਛੋਟ ਦੇਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ

ਅਪ੍ਰੈਲ 18, 2026

ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਦੁਬਾਰਾ ਬੰਦ ਕਰਨ ਦਾ ਕੀਤਾ ਐਲਾਨ

ਅਪ੍ਰੈਲ 18, 2026

ਪ੍ਰਧਾਨ ਮੰਤਰੀ ਮੋਦੀ ਅੱਜ ਰਾਤ 8:30 ਵਜੇ ਰਾਸ਼ਟਰ ਨੂੰ ਸੰਬੋਧਨ ਕਰਨਗੇ, ਵਿਸ਼ੇ ‘ਤੇ ਸਸਪੈਂਸ

ਅਪ੍ਰੈਲ 18, 2026

ਇਸ ਜਗ੍ਹਾ ਮਹਿਸੂਸ ਹੋਏ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ ‘ਤੇ ਦਰਜ ਕੀਤੀ ਗਈ ਤੀਬਰਤਾ 5.3

ਅਪ੍ਰੈਲ 18, 2026

Weather Update: 12 ਰਾਜਾਂ ‘ਚ ਤੂਫ਼ਾਨ ਤੇ ਮੀਂਹ ਦੀ ਚੇਤਾਵਨੀ ਜਾਰੀ, ਦੇਖੋ IMD ਅਪਡੇਟ

ਅਪ੍ਰੈਲ 18, 2026

ਇੰਡੀਗੋ ਨੇ ਯਾਤਰੀਆਂ ਨੂੰ ਜਾਰੀ ਕੀਤਾ ਅਲਰਟ, ਖ਼ਰਾਬ ਮੌਸਮ ਕਾਰਨ ਕਈ ਉਡਾਣਾਂ ਪ੍ਰਭਾਵਿਤ

ਅਪ੍ਰੈਲ 18, 2026
Load More

Recent News

ਚੰਡੀਗੜ੍ਹ ਦੇ ਕਿਸਾਨਾਂ ਲਈ ਕਣਕ ਖ਼ਰੀਦ ਦੇ ਨਿਯਮਾਂ ਵਿੱਚ ਛੋਟ ਦੇਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ

ਅਪ੍ਰੈਲ 18, 2026

ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਦੁਬਾਰਾ ਬੰਦ ਕਰਨ ਦਾ ਕੀਤਾ ਐਲਾਨ

ਅਪ੍ਰੈਲ 18, 2026

ਪ੍ਰਧਾਨ ਮੰਤਰੀ ਮੋਦੀ ਅੱਜ ਰਾਤ 8:30 ਵਜੇ ਰਾਸ਼ਟਰ ਨੂੰ ਸੰਬੋਧਨ ਕਰਨਗੇ, ਵਿਸ਼ੇ ‘ਤੇ ਸਸਪੈਂਸ

ਅਪ੍ਰੈਲ 18, 2026

ਇਸ ਜਗ੍ਹਾ ਮਹਿਸੂਸ ਹੋਏ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ ‘ਤੇ ਦਰਜ ਕੀਤੀ ਗਈ ਤੀਬਰਤਾ 5.3

ਅਪ੍ਰੈਲ 18, 2026

Weather Update: 12 ਰਾਜਾਂ ‘ਚ ਤੂਫ਼ਾਨ ਤੇ ਮੀਂਹ ਦੀ ਚੇਤਾਵਨੀ ਜਾਰੀ, ਦੇਖੋ IMD ਅਪਡੇਟ

ਅਪ੍ਰੈਲ 18, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.