ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅੱਜ ਭਾਰਤੀ ਜਨਤਾ ਪਾਰਟੀ, ਕੈਪਟਨ ਅਮਰਿੰਦਰ ਸਿੰਘ ਅਤੇ ਸੁਖਦੇਵ ਸਿੰਘ ਢੀਂਡਸਾ ਦੇ ਗਠਜੋੜ ਨੇ ਪਿੰਡਾਂ ਲਈ 11 ਸੰਕਲਪ ਪੱਤਰ ਜਾਰੀ ਕੀਤੇ ਹਨ। ਇਸ ਦੌਰਾਨ ਭਾਜਪਾ ਪੰਜਾਬ ਦੇ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਸਮੇਤ ਕਈ ਭਾਜਪਾ ਆਗੂ ਸ਼ਾਮਲ ਸਨ।
ਗ੍ਰਾਮੀਣ ਸੰਕਲਪ ਪੱਤਰ ਜਾਰੀ ਕਰਦਿਆਂ ਗਜੇਂਦਰ ਸ਼ੇਖਾਵਤ ਨੇ ਕਿਹਾ ਕਿ ਇਸ ਤਹਿਤ ਹਰ ਪਿੰਡ ਵਿੱਚ ਸੋਲਰ ਪੈਨਲ ਲਈ ਸਬਸਿਡੀ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਬੇਜ਼ਮੀਨੇ ਕਿਸਾਨਾਂ ਨੂੰ ਸ਼ਾਮਲਾਟ ਜ਼ਮੀਨ ਦਿੱਤੀ ਜਾਵੇਗੀ, 5 ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕੀਤਾ ਜਾਵੇਗਾ।
ਇਸ ਦੇ ਨਾਲ ਹੀ ਇਸ ਗ੍ਰਾਮੀਣ ਪੱਤਰ ਵਿੱਚ ਕਿਸਾਨਾਂ ਨਾਲ ਵਾਅਦਾ ਕੀਤਾ ਗਿਆ ਹੈ ਕਿ 5 ਹਜ਼ਾਰ ਕਰੋੜ ਰੁਪਏ ਦਾ ਕਾਰਪਸ ਫੰਡ ਬਣਾਇਆ ਜਾਵੇਗਾ।
ਜੈਵਿਕ ਖੇਤੀ ਨੂੰ ਉਤਸ਼ਾਹਿਤ ਕਰਕੇ ਮੰਡੀਕਰਨ ਵਿੱਚ ਮਦਦ ਕੀਤੀ ਜਾਵੇਗੀ। ਹਰ ਖੇਤ ਨੂੰ ਪਾਣੀ ਲਈ ਅਟਲ ਗਰਾਊਂਡ ਵਾਟਰ ਸਕੀਮ ਨਾਲ ਜੋੜਿਆ ਜਾਵੇਗਾ, ਇੰਨਾ ਹੀ ਨਹੀਂ ਹਰ ਪਿੰਡ ਵਿੱਚ 24 ਘੰਟੇ ਬਿਜਲੀ ਅਤੇ ਪੱਕੀਆਂ ਸੜਕਾਂ ਬਣਾਈਆਂ ਜਾਣਗੀਆਂ।