ਆਮ ਆਦਮੀ ਪਾਰਟੀ ਨੂੰ ਇੱਕ ਵਾਰ ਫਿਰ ਝਟਕਾ ਲੱਗਾ ਹੈ। ‘ਆਪ’ ਦੇ ਸੀਨੀਅਰ ਆਗੂ ਆਰ ਕੇ ਸਿਕੰਦਰ, ਅਜੇ ਬੇਦੀ ਅਤੇ ਸੁਨੀਲ ਬੇਦੀ ਅੱਜ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਅੰਮ੍ਰਿਤਸਰ ਪੱਛਮੀ ਤੋਂ ਕਾਂਗਰਸੀ ਉਮੀਦਵਾਰ ਡਾ: ਰਾਜ ਕੁਮਾਰ ਵੇਰਕਾ ਨੂੰ ਵੱਡੇ ਫਰਕ ਨਾਲ ਜਿਤਾਉਣ ਦਾ ਸੱਦਾ ਦਿੱਤਾ।
ਇਸ ਦੇ ਨਾਲ ਹੀ ਡਾ: ਵੇਰਕਾ ਨੇ ਉਪਰੋਕਤ ਆਗੂਆਂ ਦਾ ਕਾਂਗਰਸ ਪਾਰਟੀ ‘ਚ ਸਵਾਗਤ ਕੀਤਾ | ਉਨ੍ਹਾਂ ਕਿਹਾ ਕਿ ਦਿਨੋਂ ਦਿਨ ‘ਆਪ’ ਦਾ ਅਸਲੀ ਚਿਹਰਾ ਸਭ ਦੇ ਸਾਹਮਣੇ ਆ ਰਿਹਾ ਹੈ ਅਤੇ ਜਿਹੜੇ ਲੋਕ ਕੇਜਰੀਵਾਲ ਦੀ ਅਸਲੀਅਤ ਜਾਣ ਰਹੇ ਹਨ, ਉਹ ਉਸ ਨੂੰ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋ ਰਹੇ ਹਨ।








