ਐਤਵਾਰ, ਫਰਵਰੀ 22, 2026 07:42 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦੇ ਇਤਿਹਾਸਕ ਨਤੀਜੇ ਸਾਹਮਣੇ ਆਉਣ ਲੱਗੇ, ਸਰਕਾਰੀ ਸਕੂਲਾਂ ਦੇ 305 ਵਿਦਿਆਰਥੀ ਨੇ ਪਾਸ ਕੀਤਾ ਜੇ.ਈ.ਈ. ਮੇਨਜ਼ : ਹਰਜੋਤ ਸਿੰਘ ਬੈਂਸ

by Pro Punjab Tv
ਫਰਵਰੀ 22, 2026
in Featured, Featured News, ਸਿੱਖਿਆ, ਪੰਜਾਬ
0
  • ਪਿਛਲੇ ਸਾਲ ਸਰਕਾਰੀ ਸਕੂਲਾਂ ਦੇ 187 ਵਿਦਿਆਰਥੀਆਂ ਨੇ ਪਾਸ ਕੀਤਾ ਜੇ.ਈ.ਈ. ਮੇਨਜ਼, ਇੱਕ ਸਾਲ ਅੰਦਰ ਹੀ ਗਿਣਤੀ ਲਗਭਗ ਦੁੱਗਣੀ ਹੋਈ: ਹਰਜੋਤ ਸਿੰਘ ਬੈਂਸ
  • ਸਰਕਾਰੀ ਸਕੂਲਾਂ ਦੀ ਮਿਆਰੀ ਸਿੱਖਿਆ ਕਾਰਨ ਗਰੀਬ ਪਰਿਵਾਰਾਂ ਦੇ ਕਈ ਬੱਚਿਆਂ ਨੇ ਪਾਸ ਕੀਤੀ ਪ੍ਰੀਖਿਆ: ਹਰਜੋਤ ਸਿੰਘ ਬੈਂਸ
  • ‘ਆਪ’ ਨੇ ਸਿੱਖਿਆ ਅਤੇ ਸਿਹਤ ਸੰਭਾਲ ਦੇ ਮੁੱਦਿਆਂ ’ਤੇ ਪੰਜਾਬ ’ਚ ਚੋਣਾਂ ਲੜੀਆਂ ਅਤੇ ਭਾਰੀ ਬਹੁਮਤ ਨਾਲ ਸਰਕਾਰ ਬਣਾਈ: ਹਰਜੋਤ ਸਿੰਘ ਬੈਂਸ
  • ਕਿਸੇ ਵੀ ਸੂਬੇ ਵਿੱਚ ਸਿੱਖਿਆ ਦਾ ਮਿਆਰ ਇਸਦੇ ਨਤੀਜਿਆਂ ਤੋਂ ਹੁੰਦੈ ਤੈਅ ,ਇਸ ਮਾਪਦੰਡ ਅਨੁਸਾਰ ਪੰਜਾਬ ਦੇਸ਼ ਭਰ ’ਚ ਮੋਹਰੀ : ਹਰਜੋਤ ਸਿੰਘ ਬੈਂਸ
  • 1.2 ਲੱਖ ਤੋਂ 1.5 ਲੱਖ ਸਾਲਾਨਾ ਆਮਦਨ ਵਾਲੇ ਪਰਿਵਾਰਾਂ, ਮਜ਼ਦੂਰਾਂ, ਦਰਜ਼ੀਆਂ ਅਤੇ ਹੋਰ ਕਾਮਿਆਂ ਦੇ ਬੱਚੇ ਜੇ.ਈ.ਈ. ਵਿੱਚ ਚਮਕੇ: ਹਰਜੋਤ ਸਿੰਘ ਬੈਂਸ
  • ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਜੇ.ਈ.ਈ. ਐਡਵਾਂਸ ਦੀ ਤਿਆਰੀ ਕਰਨ ਲਈ 3 ਹਫ਼ਤਿਆਂ ਦਾ ਵਿਸ਼ੇਸ਼ ਰਿਹਾਇਸ਼ੀ ਕੈਂਪ ਲਗਾਏਗੀ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਭਵਨ ਵਿਖੇ ਹੋਈ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵਿੱਦਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਨਿਰੰਤਰ ਸੁਧਾਰਾਂ ਸਦਕਾ ਸੂਬੇ ਦੇ ਸਰਕਾਰੀ ਸਕੂਲਾਂ ਦੇ 305 ਵਿਦਿਆਰਥੀਆਂ ਨੇ ਪਹਿਲੀ ਕੋਸ਼ਿਸ਼ ਵਿੱਚ ਹੀ ਜੁਆਇੰਟ ਐਂਟਰੈਂਸ ਪ੍ਰੀਖਿਆ (ਜੇ.ਈ.ਈ.) ਮੇਨਜ਼- 2026 ਪਾਸ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ, ਜੋ ਕਿ ਪਿਛਲੇ ਸਾਲ ਦੇ 187 ਸਫਲ ਉਮੀਦਵਾਰਾਂ ਨਾਲੋਂ 63 ਫੀਸਦੀ ਦੇ ਸ਼ਾਨਦਾਰ ਵਾਧੇ ਨੂੰ ਦਰਸਾਉਂਦੀ ਹੈ। ਉਨ੍ਹਾਂ ਨੇ ਇਸ ਪ੍ਰਾਪਤੀ ਨੂੰ ਸੂਬੇ ਦੀ ਸਕੂਲ ਸਿੱਖਿਆ ਪ੍ਰਣਾਲੀ ਲਈ ਇੱਕ ਅਹਿਮ ਤੇ ਇਤਿਹਾਸਕ ਪਲ ਦੱਸਿਆ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਉਨ੍ਹਾਂ ਦੇ ਹਲਕੇ ਸ੍ਰੀ ਆਨੰਦਪੁਰ ਸਾਹਿਬ ਦੇ ਪੰਜ ਵਿਦਿਆਰਥੀਆਂ ਨੇ ਵੀ ਇਹ ਵੱਕਾਰੀ ਪ੍ਰੀਖਿਆ ਪਾਸ ਕੀਤੀ ਹੈ। ਉਨ੍ਹਾਂ ਐਲਾਨ ਕੀਤਾ ਕਿ ਸਰਕਾਰ ਯੋਗ ਵਿਦਿਆਰਥੀਆਂ ਨੂੰ ਜੇ.ਈ.ਈ. ਐਡਵਾਂਸ ਦੀ ਤਿਆਰੀ ਲਈ ਤਿੰਨ ਹਫ਼ਤਿਆਂ ਦਾ ਵਿਸ਼ੇਸ਼ ਰਿਹਾਇਸ਼ੀ ਸਿਖਲਾਈ ਕੈਂਪ ਲਾਵੇਗੀ ਤਾਂ ਜੋ ਅਗਲੇ ਪੜਾਅ ਲਈ ਉਨ੍ਹਾਂ ਦਾ ਸਹੀ ਮਾਰਗਦਰਸ਼ਨ ਯਕੀਨੀ ਬਣਾਇਆ ਜਾ ਸਕੇ।

ਸ. ਬੈਂਸ ਨੇ ਕਿਹਾ,“ਇਹ ਪ੍ਰਾਪਤੀ ਸਾਡੇ ਪੂਰੇ ਸਕੂਲ ਸਿੱਖਿਆ ਵਿਭਾਗ ਲਈ ਬਹੁਤ ਮਾਣ ਵਾਲੀ ਗੱਲ ਹੈ। ਮੈਂ ਆਪਣੇ ਸਾਰੇ ਸਮਰਪਿਤ ਅਧਿਆਪਕਾਂ ਦਾ ਦਿਲੋਂ ਧੰਨਵਾਦ ਕਰਦਾ ਹਾਂ। ਹਾਲ ਹੀ ਵਿੱਚ ਆਏ ਜੇ.ਈ.ਈ. ਮੇਨਜ਼ ਫੇਜ਼ 1 ਦੇ ਨਤੀਜਿਆਂ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਤਸਵੀਰ ਪੇਸ਼ ਕੀਤੀ ਹੈ , ਜਿਸ ਵਿੱਚ 305 ਵਿਦਿਆਰਥੀਆਂ ਨੇ ਪ੍ਰਤੀਯੋਗੀ ਇੰਜੀਨੀਅਰਿੰਗ ਪ੍ਰੀਖਿਆ ਪਾਸ ਕੀਤੀ ਹੈ। ਇਹ ਪ੍ਰਾਪਤੀ ਪਿਛਲੇ ਸਾਲ ਦੇ 187 ਸਫ਼ਲ ਉਮੀਦਵਾਰਾਂ ਨਾਲੋਂ 63 ਫੀਸਦ ਦਾ ਸ਼ਾਨਦਾਰ ਵਾਧਾ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਇੱਕ ਸਾਲ ਵਿੱਚ ਹੀ ਇੰਨਾ ਵੱਡਾ ਮੀਲ ਪੱਥਰ ਸਥਾਪਤ ਕਰਨਾ ਸਾਡੀ ਪੰਜਾਬ ਸਿੱਖਿਆ ਕ੍ਰਾਂਤੀ ਪਹਿਲਕਦਮੀ ਦੀ ਪਰਿਵਰਤਨਸ਼ੀਲ ਸ਼ਕਤੀ ਦਾ ਪ੍ਰਤੱਖ ਪ੍ਰਮਾਣ ਹੈ। ਅਸੀਂ ਆਪਣੀ ਤਰੱਕੀ ਨੂੰ ਹੋਰ ਤੇਜ਼ ਕਰਨ ਲਈ ਵਚਨਬੱਧ ਹਾਂ,।’’

ਇਨ੍ਹਾਂ ਵਿਦਿਆਰਥੀਆਂ ਦੀ ਸਫਲਤਾ ਦੀਆਂ ਕਹਾਣੀਆਂ ਸਾਂਝੀਆਂ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਭਵਿੱਸ਼ਯਾ, ਜੋ ਸਕੂਲ ਆਫ਼ ਐਮੀਨੈਂਸ, ਟਾਊਨ ਹਾਲ, ਅੰਮ੍ਰਿਤਸਰ , 12ਵੀਂ ਜਮਾਤ ਨਾਨ-ਮੈਡੀਕਲ ਦਾ ਵਿਦਿਆਰਥੀ ਹੈ, ਨੇ 98.182 ਫੀਸਦੀ ਅੰਕ ਪ੍ਰਾਪਤ ਕੀਤੇ, ਭਾਵੇਂ ਕਿ ਉਹ ਸਿਰਫ਼ 1.5 ਲੱਖ ਦੀ ਸਾਲਾਨਾ ਆਮਦਨ ਵਾਲੇ ਗਰੀਬ ਪਰਿਵਾਰ ਤੋਂ ਆਉਂਦਾ ਹੈ। ਉਸਦੇ ਪਿਤਾ ਮੋਬਾਈਲ ਮੁਰੰਮਤ ਦੀ ਦੁਕਾਨ ਚਲਾਉਂਦੇ ਹਨ ਅਤੇ ਉਸਦੀ ਮਾਂ ਕੱਪੜੇ ਸਿਉਂਦੀ ਹੈ । ਮੰਤਰੀ ਨੇ ਦੱਸਿਆ ਕਿ ਵਿੱਤੀ ਰੁਕਾਵਟਾਂ ਦੇ ਬਾਵਜੂਦ, ਇੰਜੀਨੀਅਰਿੰਗ ਕਰਨ ਅਤੇ ਆਪਣੇ ਪਰਿਵਾਰ ਦੇ ਵਿੱਤੀ ਪੱਧਰ ਨੂੰ ਉੱਚਾ ਚੁੱਕਣ ਦਾ ਉਸਦਾ ਇਰਾਦਾ ਅਡੋਲ ਤੇ ਅਡਿੱਗ ਰਿਹਾ। ਸਕੂਲ ਦੇ ਪੂਰਨ ਸਮਰਥਨ ਅਤੇ ਅਨੁਸ਼ਾਸਿਤ ਤਿਆਰੀ ਸਦਕਾ ਉਸਨੇ ਸ਼ਾਨਦਾਰ ਸਫਲਤਾ ਪ੍ਰਾਪਤ ਕੀਤੀ।

ਸਿੱਖਿਆ ਮੰਤਰੀ ਨੇ ਅੱਗੇ ਦੱਸਿਆ ਕਿ ਬਠਿੰਡਾ ਦੇ ਸਰਕਾਰੀ ਸਕੂਲ ਦੇ ਵਿਦਿਆਰਥੀ ਦਿਲਖੁਸ਼ ਝਾਅ ਨੇ ਜੇਈਈ ਮੇਨਜ਼ ਵਿੱਚ 95.091 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ। ਇੱਕ ਮਜ਼ਦੂਰ ਪਿਤਾ ਅਤੇ ਘਰੇਲੂ ਮਾਂ ਅਤੇ ਸਿਰਫ਼ 1.2 ਲੱਖ ਦੀ ਸਾਲਾਨਾ ਪਰਿਵਾਰਕ ਆਮਦਨ ਵਾਲੇ ਇਸ ਮਿਹਨਤੀ ਵਿਦਿਆਰਥੀ ਨੇ ਸਵੈ-ਅਧਿਐਨ ਅਤੇ ਪੇਸ ਕਲਾਸਾਂ ਰਾਹੀਂ ਇਹ ਸਫ਼ਲਤਾ ਹਾਸਲ ਕੀਤੀ।

ਸਿੱਖਿਆ ਮੰਤਰੀ ਨੇ ਕਿਹਾ, “ਸਕੂਲ ਆਫ਼ ਐਮੀਨੈਂਸ, ਸੰਗਰੂਰ ਦੀ 12ਵੀਂ ਜਮਾਤ ਦੀ ਸਾਇੰਸ ਦੀ ਵਿਦਿਆਰਥਣ ਪ੍ਰਿਯੰਕਾ ਸ਼ਰਮਾ ਇੱਕ ਸਾਧਾਰਨ ਪਰਿਵਾਰ ਤੋਂ ਆਉਂਦੀ ਹੈ। ਉਸਦੇ ਪਿਤਾ ਅਕਾਊਂਟੈਂਟ ਹਨ ਅਤੇ ਉਸਦੀ ਮਾਂ ਇੱਕ ਪ੍ਰਾਈਵੇਟ ਸਕੂਲ ਵਿੱਚ ਪੜ੍ਹਾਉਂਦੀ ਹੈ। ਲਗਭਗ 3.5 ਲੱਖ ਦੀ ਸਾਲਾਨਾ ਪਰਿਵਾਰਕ ਆਮਦਨ ਦੇ ਬਾਵਜੂਦ ਉਸਨੇ ਪੂਰੇ ਅਨੁਸ਼ਾਸਨ ਅਤੇ ਲਗਨ ਨਾਲ ਤਿਆਰੀ ਕੀਤੀ, ਪੇਸ ਕਲਾਸਾਂ, ਨਿਯਮਤ ਮੌਕ ਟੈਸਟਾਂ ਅਤੇ ਮਜ਼ਬੂਤ ਅਕਾਦਮਿਕ ਮਾਰਗਦਰਸ਼ਨ ਤੋਂ ਲਾਭ ਲਿਆ। ਉਸਦੇ ਯਤਨਾਂ ਦੇ ਨਤੀਜੇ ਵਜੋਂ ਜੇਈਈ ਮੇਨਜ਼ ਵਿੱਚ ਸ਼ਾਨਦਾਰ 96.44 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ ਭਾਵੇਂ ਨਾਲ ਹੀ ਉਹ ਨੀਟ ਦੀ ਤਿਆਰੀ ਵੀ ਕਰ ਰਹੀ ਸੀ ।”

ਇੱਕ ਹੋਰ ਸਫਲਤਾ ਦੀ ਕਹਾਣੀ ਦੱਸਦੇ ਹੋਏ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, “ਸਕੂਲ ਆਫ਼ ਐਮੀਨੈਂਸ, ਛਾਜਲੀ ਸੰਗਰੂਰ ਦੀ 12ਵੀਂ ਜਮਾਤ ਦੀ ਨਾਨ-ਮੈਡੀਕਲ ਦੀ ਵਿਦਿਆਰਥਣ ਹਰਮਨਦੀਪ ਸ਼ਰਮਾ ਇੱਕ ਅਜਿਹੇ ਪਰਿਵਾਰ ਤੋਂ ਆਉਂਦੀ ਹੈ ਜਿੱਥੇ ਪਿਤਾ ਅਕਾਊਂਟੈਂਟ ਹੈ ਅਤੇ ਉਸਦੀ ਮਾਂ ਘਰੇਲੂ ਔਰਤ ਹੈ ਅਤੇ ਪਰਿਵਾਰ ਦੀ ਸਾਲਾਨਾ ਆਮਦਨ ਲਗਭਗ 2.5 ਲੱਖ ਹੈ। ਇੰਜੀਨੀਅਰਿੰਗ ਕਰਨ ਦੀ ਇੱਛਾ ਰੱਖਣ ਵਾਲੀ ਇਸ ਹੋਣਹਾਰ ਵਿਦਿਆਰਥਣ ਨੇ ਬਿਨਾਂ ਕਿਸੇ ਪ੍ਰਾਈਵੇਟ ਟਿਊਸ਼ਨ ਦੇ ਸਕੂਲ ਸਹਾਇਤਾ ਦੁਆਰਾ ਸਾਰੀ ਤਿਆਰੀ ਕੀਤੀ, ਅਧਿਆਪਕ ਮਾਰਗਦਰਸ਼ਨ ਅਤੇ ਪੇਸ ਲਰਨਿੰਗ ਤੋਂ ਪੂਰਾ ਲਾਭ ਲਿਆ । ਉਸਦੀ ਅਨੁਸ਼ਾਸਿਤ ਤਿਆਰੀ ਸਦਕਾ ਉਸਨੇ ਜੇਈਈ ਮੇਨ ਵਿੱਚ ਸ਼ਾਨਦਾਰ 98.75 ਪ੍ਰਤੀਸ਼ਤ ਅੰਕ ਪ੍ਰਾਪਤ ਹੋਏ।”

ਸਿੱਖਿਆ ਮੰਤਰੀ ਨੇ ਕਿਹਾ, “ਅੰਮ੍ਰਿਤਸਰ ਦੇ ਇੱਕ ਸਰਕਾਰੀ ਸਕੂਲ ਦੀ 12ਵੀਂ ਜਮਾਤ ਦੀ ਵਿਦਿਆਰਥਣ ਪਲਕ ਕੌਰ ਇੱਕ ਸਾਧਾਰਨ ਪਿਛੋਕੜ ਵਾਲੀ ਲੜਕੀ ਹੈ ਅਤੇ ਆਪਣੇ ਪਿਤਾ ਨੂੰ ਗੁਆਉਣ ਤੋਂ ਬਾਅਦ ਉਸਨੂੰ ਕਈ ਨਿੱਜੀ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ। ਉਸਦੀ ਪਰਵਰਿਸ਼ ਉਸਦੀ ਮਾਂ, ਜੋ ਇੱਕ ਘਰੇਲੂ ਔਰਤ ਹੈ ਵੱਲੋਂ ਕੀਤੀ ਜਾ ਰਹੀ ਹੈ। ਇਸ ਪਰਿਵਾਰ ਦੀ ਸਾਲਾਨਾ ਆਮਦਨ 1,00,000 ਤੋਂ ਵੀ ਘੱਟ ਹੈ। ਵਿੱਤੀ ਤੰਗੀ ਅਤੇ ਹੋਰ ਮੁਸ਼ਕਲਾਂ ਦੇ ਬਾਵਜੂਦ, ਉਹ ਆਪਣੀ ਸਿੱਖਿਆ ’ਤੇ ਕੇਂਦ੍ਰਿਤ ਰਹੀ। ਉਸਦੀ ਲਗਨ ਦੇ ਨਤੀਜੇ ਵਜੋਂ ਜੇਈਈ ਮੇਨ ਵਿੱਚ 90.11 ਪ੍ਰਤੀਸ਼ਤ ਅੰਕ ਪ੍ਰਾਪਤ ਹੋਏ।”

ਉਨ੍ਹਾਂ ਅੱਗੇ ਕਿਹਾ ਕਿ ਐਸਏਐਸ ਨਗਰ ਦੇ ਇੱਕ ਸਰਕਾਰੀ ਸਕੂਲ ਵਿੱਚ 12ਵੀਂ ਜਮਾਤ ਦੀ ਵਿਦਿਆਰਥਣ ਕਾਜਲ, ਜੋ ਇੱਕ ਆਮ ਪਰਿਵਾਰ ਨਾਲ ਸਬੰਧਤ ਹੈ ਅਤੇ ਉਸਦੇ ਪਿਤਾ ਇੱਕ ਨਿੱਜੀ ਸੁਰੱਖਿਆ ਕੰਪਨੀ ਵਿੱਚ ਸੁਪਰਵਾਈਜ਼ਰ ਵਜੋਂ ਕੰਮ ਕਰਦੇ ਹਨ ਅਤੇ ਮਾਂ ਇੱਕ ਘਰੇਲੂ ਔਰਤ ਹੈ। ਉਨ੍ਹਾਂ ਕਿਹਾ ਕਿ ਕਾਜਲ ਦੇ ਪਰਿਵਾਰ ਦੀ ਸਲਾਨਾ ਆਮਦਨ ਲਗਭਗ 80,000 ਹੈ, ਫਿਰ ਵੀ ਇਨ੍ਹਾਂ ਵਿੱਤੀ ਤੰਗੀਆਂ ਦੇ ਬਾਜਜੂਦ, ਸਿੱਖਿਆ ਵੱਲ ਉਸਦਾ ਜਨੂੰਨ ਕਦੇ ਨਹੀਂ ਡੋਲਿਆ। ਉਹ ਆਈਆਈਟੀ ਮਦਰਾਸ ਤੋਂ ਕੰਪਿਊਟਰ ਸਾਇੰਸ ਦੀ ਪੜ੍ਹਾਈ ਕਰਨਾ ਚਾਹੁੰਦੀ ਹੈ। ਉਸਨੇ ਚੰਗੀ ਤਿਆਰੀ ਅਤੇ ਆਪਣੇ ਜਨੂੰਨ ਨਾਲ ਜੇਈਈ ਮੇਨਜ਼ 2026 ਵਿੱਚ 92.66 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ।

ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਇਸੇ ਤਰ੍ਹਾਂ ਐਸਏਐਸ ਨਗਰ ਦੇ ਇੱਕ ਸਰਕਾਰੀ ਸਕੂਲ ਵਿੱਚ 12ਵੀਂ ਜਮਾਤ ਦਾ ਵਿਦਿਆਰਥੀ ਪਰਦੀਪ ਵੀ ਇੱਕ ਆਮ ਪਰਿਵਾਰ ਨਾਲ ਸਬੰਧਤ ਹੈ ਅਤੇ ਉਸਦੇ ਪਿਤਾ ਇੱਕ ਵਾਟਰ ਕੂਲਰ ਫੈਕਟਰੀ ਵਿੱਚ ਮਜ਼ਦੂਰ ਵਜੋਂ ਕੰਮ ਕਰਦੇ ਹਨ ਅਤੇ ਮਾਂ ਇੱਕ ਘਰੇਲੂ ਔਰਤ ਹੈ। ਉਨ੍ਹਾ ਕਿਹਾ ਕਿ ਪਰਦੀਪ ਦੇ ਪਰਿਵਾਰ ਦੀ ਸਲਾਨਾ ਆਮਦਨ ਤਕਰੀਬਨ 1,20,000 ਹੈ, ਜਿਸ ਕਰਕੇ ਉਸ ਨੂੰ ਹਮੇਸ਼ਾ ਵਿੱਤੀ ਚੁਣੌਤੀਆਂ ਵਿੱਚੋਂ ਦੀ ਲੰਘਣਾ ਪਿਆ। ਉਨ੍ਹਾਂ ਕਿਹਾ ਕਿ ਪਰਦੀਪ ਦੀ ਇੱਛਾ ਇੱਕ ਚੰਗੀ ਨੌਕਰੀ ਲੈਣ ਦੀ ਹੈ ਤਾਂ ਜੋ ਉਸਦੇ ਪਿਤਾ ਨੂੰ ਅੱਗੇ ਫੈਕਟਰੀ ਦੇ ਮੁਸ਼ਕਲ ਹਾਲਤਾਂ ਵਿੱਚ ਕੰਮ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਪਰਦੀਪ ਨੇ ਆਪਣੀ ਮਿਹਨਤ ਨਾਲ ਜੇਈਈ ਮੇਨਜ਼ 2026 ਵਿੱਚ 93.11 ਪ੍ਰਤੀਸ਼ਤ ਅੰਕ ਹਾਸਲ ਕੀਤੇ।

ਇਸ ਸਫ਼ਲਤਾ ਦਾ ਸਿਹਰਾ ਪੰਜਾਬ ਸਰਕਾਰ ਦੇ ਠੋਸ ਯਤਨਾਂ, ਖਾਸ ਕਰਕੇ ਪੀਏਸੀਈ ਕੋਚਿੰਗ ਪੋਰਟਲ ਵਰਗੀਆਂ ਪਹਿਲਕਦਮੀਆਂ, ਜੋ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਬਿਨਾਂ ਕੋਈ ਪੈਸਾ ਲਏ ਉੱਚ-ਗੁਣਵੱਤਾ ਦੇ ਨਾਲ ਪ੍ਰੀਖਿਆਵਾਂ ਲਈ ਤਿਆਰ ਕਰਦਿਆਂ ਹਨ, ਨੂੰ ਦਿੰਦਿਆਂ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਾਡੇ ਕੋਲ ਅਜਿਹੇ ਹੋਰ ਪਤਾ ਨਹੀਂ ਕਿੰਨੇ ਕੁ ਕਿੱਸੇ ਹਨ ਜਿਨ੍ਹਾਂ ਵਿੱਚ ਸਾਧਾਰਨ ਪਿਛੋਕੜ ਨਾਲ ਸਬੰਧਤ ਬੱਚੇ ਆਈਆਈਟੀ ਮਦਰਾਸ, ਆਈਆਈਟੀ ਬੰਬੇ, ਆਈਆਈਟੀ ਦਿੱਲੀ ਅਤੇ ਬਿਟਸ (ਬੀਆਈਟੀਐਸ) ਪਿਲਾਨੀ ‘ਚ ਪੜ੍ਹਨ ਦਾ ਸੁਪਨਾ ਦੇਖ ਰਹੇ ਹਨ।

ਸਿੱਖਿਆ ਮੰਤਰੀ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਉਹ ਅਜੇ ਸਿਰਫ਼ ਪ੍ਰੀਖਿਆ ਦੇ ਪਹਿਲੇ ਪੜਾਅ ਦੀ ਗੱਲ ਕਰ ਰਹੇ ਹਨ ਅਤੇ ਜੇਈਈ ਮੇਨਜ਼ ਦੀਆਂ ਅਗਲੀਆਂ ਪ੍ਰੀਖਿਆ ਨਾਲ ਇਹ ਗਿਣਤੀ ਹੋਰ ਵੀ ਵਧ ਜਾਵੇਗੀ। ਉਨ੍ਹਾਂ ਕਿਹਾ ਕਿ ਜੇਈਈ ਮੇਨਜ਼ ਦੀ ਅਗਲੀ ਪ੍ਰੀਖਿਆ ਵੀ ਨੇੜੇ ਆ ਰਹੀ ਹੈ ਅਤੇ ਮੈਨੂੰ ਵਿਸ਼ਵਾਸ ਹੈ ਕਿ ਸਾਡੇ ਤਾਜ਼ਾ ਅੰਕੜੇ ਹੋਰ ਵੀ ਪ੍ਰਭਾਵਸ਼ਾਲੀ ਹੋਣਗੇ।

ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਜ਼ੋਰ ਦੇ ਕੇ ਕਿਹਾ ਕਿ ਪ੍ਰਾਪਤੀਆਂ ਦੇ ਪੱਖ ਤੋਂ ਦੇਖੀਏ ਤਾਂ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਬਰਾਬਰ ਹੋਰ ਕਿਸੇ ਵੀ ਸੂਬੇ ਨੇ ਅਜੇ ਤੱਕ ਅਜਿਹਾ ਕਰ ਕੇ ਨਹੀਂ ਦਿਖਾਇਆ। ਉਨ੍ਹਾਂ ਨੇ ਸਾਰੇ 305 ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਅਧਿਆਪਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਇਸਨੂੰ ਪੰਜਾਬ ਦੀ ਸਰਕਾਰੀ ਸਕੂਲ ਪ੍ਰਣਾਲੀ ਵਿੱਚ ਇੱਕ ਇਤਿਹਾਸਕ ਪਲ ਕਰਾਰ ਦਿੱਤਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਜੇਈਈ ਪ੍ਰੀਖਿਆਵਾਂ ਲਈ ਕੁਆਲੀਫਾਈ ਕਰਨ ਵਾਲੀਆਂ ਵਿਦਿਆਰਥਣਾਂ ਦੀ ਗਿਣਤੀ ਵਿੱਚ ਚੋਖ਼ਾ ਵਾਧਾ ਹੈ ਹੈ ਅਤੇ ਇਸ ਵਾਰ 134 ਲੜਕੀਆਂ ਨੇ ਇਹ ਪ੍ਰੀਖਿਆ ਪਾਸ ਕੀਤੀ ਹੈ, ਜੋ ਕਿ ਸਰਕਾਰੀ ਸਕੂਲਾਂ ਵਿੱਚ ਸਟੈਮ (ਐਸਟੀਈਐਮ) ਸਿੱਖਿਆ ਖੇਤਰ ‘ਚ ਵਧ ਰਹੀ ਲਿੰਗ ਸਮਾਨਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਸ ਸਫ਼ਲਤਾ ਦਾ ਸਿਹਰਾ ਪੇਸ ਪ੍ਰੋਗਰਾਮ ਅਧੀਨ ਦੋ ਸਾਲਾਂ ਦੀ ਜੇਈਈ ਪ੍ਰੀਖਿਆ ਤਿਆਰੀ, ਗਰਮੀਆਂ ਅਤੇ ਸਰਦੀਆਂ ਦੀਆਂ ਛੁੱਟੀਆਂ ਦੌਰਾਨ ਮੁਫ਼ਤ ਰਿਹਾਇਸ਼ੀ ਕੋਚਿੰਗ ਕੈਂਪ, ਨਿਯਮਤ ਮੌਕ ਟੈਸਟ, ਵਿਦਿਆਰਥੀਆਂ ਦੀ ਕਾਰਗੁਜ਼ਾਰੀ ਦਾ ਵਿਸ਼ਲੇਸ਼ਣ, ਪੇਸ ਪੋਰਟਲ ਰਾਹੀਂ ਡਿਜੀਟਲ ਸਿਖਲਾਈ ਤੱਕ ਪਹੁੰਚ ਅਤੇ ਅਵੰਤੀ ਫੈਲੋ ਤੇ ਹੋਰ ਪ੍ਰਮੁੱਖ ਕੋਚਿੰਗ ਸੰਸਥਾਵਾਂ ਦੀ ਮਾਹਰ ਫੈਕਲਟੀ ਵੱਲੋਂ ਪ੍ਰਦਾਨ ਕੀਤੀ ਕਰੀਅਰ ਸੇਧ ਆਦਿ ਨੂੰ ਜਾਂਦਾ ਹੈ।

Tags: Education minisiter harjot bainsHarjot Bainslatest newsLatest News Pro Punjab Tvlatest punjabi news pro punjab tvpro punjab tvpro punjab tv newspro punjab tv punjabi news
Share197Tweet123Share49

Related Posts

‘ਆਪ’ ਆਗੂਆਂ ਨੇ ਅੰਮ੍ਰਿਤਸਰ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਦਿਖਾਏ ਕਾਲੇ ਝੰਡੇ

ਫਰਵਰੀ 22, 2026

8 ਮਾਰਚ ਨੂੰ ਹੋਵੇਗਾ ਪੰਜਾਬ ਦਾ ਬਜਟ ਪੇਸ਼ : ਮੁੱਖ ਮੰਤਰੀ ਮਾਨ

ਫਰਵਰੀ 22, 2026

28 ਫਰਵਰੀ ਨੂੰ ਪੰਜਾਬ ਆਉਣਗੇ ਰਾਹੁਲ ਗਾਂਧੀ, ਬਰਨਾਲਾ ਰੈਲੀ ‘ਚ ਹੋਣਗੇ ਸ਼ਾਮਿਲ

ਫਰਵਰੀ 21, 2026

ਸੂਬੇ ਦੇ 2,000 ਤੋਂ ਵੱਧ ਸਰਕਾਰੀ ਸਕੂਲਾਂ ਦਾ ਨਿਰੀਖਣ ਕਰਨ ਵਾਲੇ ਪੰਜਾਬ ਦੇ ਪਹਿਲੇ ਸਿੱਖਿਆ ਮੰਤਰੀ ਬਣੇ ਹਰਜੋਤ ਬੈਂਸ

ਫਰਵਰੀ 21, 2026

5 ਜਾਂ 10 ਨਹੀਂ, 33 ਸਾਲ ਪਹਿਲਾਂ ਲਾਂਚ ਕੀਤੀ ਗਈ ਸੀ ਪਹਿਲੀ ਇਲੈਕਟ੍ਰਿਕ ਕਾਰ, ਇਹ ਸੀ ਇਸਦੀ ਵਿਸ਼ੇਸ਼ਤਾ

ਫਰਵਰੀ 21, 2026

1 ਅਪ੍ਰੈਲ ਤੋਂ ਟੋਲ ਪਲਾਜ਼ਿਆਂ ‘ਤੇ ਬੰਦ ਹੋ ਸਕਦਾ ਹੈ ਨਕਦ ਭੁਗਤਾਨ, ਇਸ ਤਰ੍ਹਾਂ ਕਰ ਸਕਦੇ ਹੋ ਭੁਗਤਾਨ

ਫਰਵਰੀ 21, 2026
Load More

Recent News

Royal Las Vegas Casino Online Play Now

ਫਰਵਰੀ 22, 2026

‘ਆਪ’ ਆਗੂਆਂ ਨੇ ਅੰਮ੍ਰਿਤਸਰ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਦਿਖਾਏ ਕਾਲੇ ਝੰਡੇ

ਫਰਵਰੀ 22, 2026

ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦੇ ਇਤਿਹਾਸਕ ਨਤੀਜੇ ਸਾਹਮਣੇ ਆਉਣ ਲੱਗੇ, ਸਰਕਾਰੀ ਸਕੂਲਾਂ ਦੇ 305 ਵਿਦਿਆਰਥੀ ਨੇ ਪਾਸ ਕੀਤਾ ਜੇ.ਈ.ਈ. ਮੇਨਜ਼ : ਹਰਜੋਤ ਸਿੰਘ ਬੈਂਸ

ਫਰਵਰੀ 22, 2026

8 ਮਾਰਚ ਨੂੰ ਹੋਵੇਗਾ ਪੰਜਾਬ ਦਾ ਬਜਟ ਪੇਸ਼ : ਮੁੱਖ ਮੰਤਰੀ ਮਾਨ

ਫਰਵਰੀ 22, 2026

28 ਫਰਵਰੀ ਨੂੰ ਪੰਜਾਬ ਆਉਣਗੇ ਰਾਹੁਲ ਗਾਂਧੀ, ਬਰਨਾਲਾ ਰੈਲੀ ‘ਚ ਹੋਣਗੇ ਸ਼ਾਮਿਲ

ਫਰਵਰੀ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.