ਐਤਵਾਰ, ਮਾਰਚ 1, 2026 06:28 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪੰਜਾਬ ਦੀ ਡੇਅਰੀ ਅਤੇ ਖੇਤੀਬਾੜੀ ਆਰਥਿਕਤਾ ਲਈ ਵੱਡੀ ਪੁਲਾਂਘ; ਭਗਵੰਤ ਮਾਨ ਸਰਕਾਰ ਨੇ ਕਾਰਗਿਲ ਕੰਪਨੀ ਦਾ ਦੱਖਣੀ ਏਸ਼ੀਆ ਦਾ ਸਭ ਤੋਂ ਵੱਡਾ 300 ਕਰੋੜ ਰੁਪਏ ਦਾ ਪਸ਼ੂ ਚਾਰਾ ਪਲਾਂਟ ਕੀਤਾ ਸ਼ੁਰੂ

ਨਵੀਂ ਯੂਨਿਟ ਪੰਜਾਬ ਵਿੱਚ ਕਿਸਾਨਾਂ ਦੀ ਆਮਦਨ ਵਧਾਉਣ, ਦੁੱਧ ਦੀ ਪੈਦਾਵਾਰ ਅਤੇ ਡੇਅਰੀ ਉਤਪਾਦਕਤਾ ਵਧਾਉਣ ਵਿੱਚ ਸਹਾਈ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Pro Punjab Tv
ਮਾਰਚ 1, 2026
in Featured, Featured News, ਪੰਜਾਬ, ਰਾਜਨੀਤੀ
0
  • ਨਵੀਂ ਯੂਨਿਟ ਪੰਜਾਬ ਵਿੱਚ ਕਿਸਾਨਾਂ ਦੀ ਆਮਦਨ ਵਧਾਉਣ, ਦੁੱਧ ਦੀ ਪੈਦਾਵਾਰ ਅਤੇ ਡੇਅਰੀ ਉਤਪਾਦਕਤਾ ਵਧਾਉਣ ਵਿੱਚ ਸਹਾਈ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਤੋਂ ਪਹਿਲਾਂ ਇਹ ਉਦਯੋਗਿਕ ਖੇਤਰ ਵਿੱਚ ਸਾਡੀ ਸਰਕਾਰ ਦੀ ਵੱਡੀ ਪ੍ਰਾਪਤੀ ਹੈ; ਅਸੀਂ ‘ਰੰਗਲਾ ਪੰਜਾਬ’ ਦੇ ਨਿਰਮਾਣ ਲਈ ਵਚਨਬੱਧ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਨਿਵੇਸ਼ਕਾਂ ਦੇ ਵਧਦੇ ਵਿਸ਼ਵਾਸ ਨੇ ਪੰਜਾਬ ਨੂੰ ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਨਿਵੇਸ਼ ਲਈ ਮੋਹਰੀ ਸਥਾਨਾਂ ਵਿੱਚੋਂ ਇੱਕ ਬਣਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਚੰਡੀਗੜ੍ਹ : ਪੰਜਾਬ ਦੀ ਡੇਅਰੀ ਅਤੇ ਖੇਤੀਬਾੜੀ ਅਰਥਚਾਰੇ ਲਈ ਵੱਡੀ ਪੁਲਾਂਘ ਪੁੱਟਦਿਆਂ ਭਗਵੰਤ ਮਾਨ ਸਰਕਾਰ ਨੇ ਮੰਡੀ ਗੋਬਿੰਦਗੜ੍ਹ ਦੇ ਵਜ਼ੀਰਾਬਾਦ ਦੇ ਇੰਡਸਟਰੀਅਲ ਪਾਰਕ ਵਿਖੇ ਕਾਰਗਿਲ ਕੰਪਨੀ ਦੇ 300 ਕਰੋੜ ਰੁਪਏ ਦੇ ਪਸ਼ੂ ਚਾਰਾ ਪਲਾਂਟ ਨੂੰ ਚਾਲੂ ਕਰ ਦਿੱਤਾ ਹੈ, ਜੋ ਦੱਖਣੀ ਏਸ਼ੀਆ ਵਿੱਚ ਆਪਣੀ ਕਿਸਮ ਦਾ ਸਭ ਤੋਂ ਵੱਡਾ ਪਲਾਂਟ ਹੈ। ਇਸ ਮੈਗਾ ਪ੍ਰਾਜੈਕਟ ਦਾ ਚਾਲੂ ਹੋਣਾ ਪ੍ਰੋਗਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ 2026 ਤੋਂ ਪਹਿਲਾਂ ਮਹੱਤਵਪੂਰਨ ਉਦਯੋਗਿਕ ਪ੍ਰਾਪਤੀ ਹੈ, ਜੋ ਪੰਜਾਬ ਵਿੱਚ ਵਿਸ਼ਵਵਿਆਪੀ ਨਿਵੇਸ਼ਕਾਂ ਦੇ ਵਧ ਰਹੇ ਵਿਸ਼ਵਾਸ ਨੂੰ ਦਰਸਾਉਂਦਾ ਹੈ।

ਇਹ ਅਤਿ-ਆਧੁਨਿਕ ਪਲਾਂਟ ਪੰਜਾਬ ਦੇ ਖੇਤੀਬਾੜੀ-ਉਦਯੋਗਿਕ ਵਾਤਾਵਰਣ ਨੂੰ ਮਜ਼ਬੂਤ ​​ਕਰਦਾ ਹੈ, ਰੋਜ਼ਗਾਰ ਪੈਦਾ ਕਰਦਾ ਹੈ ਅਤੇ ਦੁੱਧ ਦੀ ਪੈਦਾਵਾਰ ਵਿੱਚ ਸੁਧਾਰ ਅਤੇ ਡੇਅਰੀ ਉਤਪਾਦਕਤਾ ਵਿੱਚ ਵਾਧਾ ਕਰਕੇ ਕਿਸਾਨਾਂ ਨੂੰ ਸਿੱਧਾ ਲਾਭ ਪਹੁੰਚਾਉਂਦਾ ਹੈ। ਇਹ ਪ੍ਰਾਜੈਕਟ ਪੰਜਾਬ ਸਰਕਾਰ ਦੇ ਉਦਯੋਗਿਕ ਵਿਕਾਸ ਨੂੰ ਤੇਜ਼ ਕਰਨ, ਖੇਤੀਬਾੜੀ-ਪ੍ਰਾਸੈਸਿੰਗ ਸਮਰੱਥਾ ਨੂੰ ਵਧਾਉਣ ਅਤੇ ਨਿਰੰਤਰ ਨਿਵੇਸ਼ ਅਤੇ ਨੀਤੀ-ਅਧਾਰਤ ਵਿਕਾਸ ਰਾਹੀਂ ‘ਰੰਗਲਾ ਪੰਜਾਬ’ ਦੇ ਦ੍ਰਿੜ੍ਹ ਇਰਾਦੇ ਨੂੰ ਦਰਸਾਉਂਦਾ ਹੈ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “300 ਕਰੋੜ ਰੁਪਏ ਦੇ ਨਿਵੇਸ਼ ਨਾਲ ਸਥਾਪਿਤ ਇਹ ਪਲਾਂਟ ਉਦਯੋਗਿਕ ਵਿਕਾਸ ਅਤੇ ਨਿਵੇਸ਼ਕਾਂ ਦੀ ਸਹੂਲਤ ਪ੍ਰਤੀ ਪੰਜਾਬ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੀ ਪੁਸ਼ਟੀ ਕਰਦਾ ਹੈ। ਕਾਰਗਿਲ ਪ੍ਰਾਈਵੇਟ ਲਿਮਟਿਡ ਦੇ ਅਤਿ-ਆਧੁਨਿਕ ਪਲਾਂਟ ਨੇ ਮੰਡੀ ਗੋਬਿੰਦਗੜ੍ਹ ਦੇ ਵਜ਼ੀਰਾਬਾਦ ਦੇ ਉਦਯੋਗਿਕ ਪਾਰਕ ਵਿਖੇ ਆਪਣਾ ਕੰਮ ਸ਼ੁਰੂ ਕਰ ਦਿੱਤਾ ਹੈ। ਇਨਵੈਸਟ ਪੰਜਾਬ ਪਹਿਲਕਦਮੀ ਰਾਹੀਂ ਪੰਜਾਬ ਵਿੱਚ ਕਾਫ਼ੀ ਉਦਯੋਗਿਕ ਨਿਵੇਸ਼ ਹੋ ਰਿਹਾ ਹੈ। ਅਜਿਹੇ ਨਿਵੇਸ਼ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰ ਰਹੇ ਹਨ ਅਤੇ ਪੰਜਾਬ ਦੇ ਸਮੁੱਚੇ ਆਰਥਿਕ ਵਿਕਾਸ ਨੂੰ ਤੇਜ਼ ਕਰ ਰਹੇ ਹਨ।”

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਨਿਵੇਸ਼ਕਾਂ ਦਾ ਵਧ ਰਿਹਾ ਵਿਸ਼ਵਾਸ ਇਹ ਦਰਸਾਉਂਦਾ ਹੈ ਕਿ ਪੰਜਾਬ ਖਾਸ ਕਰਕੇ ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਖੇਤਰਾਂ ਵਿੱਚ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ। ਉਨ੍ਹਾਂ ਕਿਹਾ, “ਪੰਜਾਬ ਸਰਕਾਰ ਪ੍ਰਗਤੀਸ਼ੀਲ ਨੀਤੀਆਂ ਅਤੇ ਉਦਯੋਗ ਲਈ ਸੁਖਾਵੇਂ ਮਾਹੌਲ ਰਾਹੀਂ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਅਤੇ ਕਾਰੋਬਾਰ ਪੱਖੀ ਮਾਹੌਲ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।”

ਪ੍ਰਾਜੈਕਟ ਦੇ ਪੱਧਰ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “15 ਏਕੜ ਤੋਂ ਵੱਧ ਰਕਬੇ ਵਿੱਚ ਫੈਲੇ ਕਾਰਗਿਲ ਪਲਾਂਟ ਦੀ ਸਾਲਾਨਾ ਉਤਪਾਦਨ ਸਮਰੱਥਾ 4.5 ਲੱਖ ਮੀਟਰਿਕ ਟਨ ਹੈ ਅਤੇ ਇਹ ਦੱਖਣੀ ਏਸ਼ੀਆ ਵਿੱਚ ਸਭ ਤੋਂ ਵੱਡਾ ਪਸ਼ੂ ਫ਼ੀਡ ਪਲਾਂਟ ਹੈ।”

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਬਠਿੰਡਾ ਤੋਂ ਬਾਅਦ ਇਹ ਪੰਜਾਬ ਵਿੱਚ ਕਾਰਗਿਲ ਦੀ ਦੂਜੀ ਵੱਡੀ ਯੂਨਿਟ ਹੈ, ਜੋ ਪੰਜਾਬ ਦੀ ਖੇਤੀਬਾੜੀ-ਉਦਯੋਗਿਕ ਲੜੀ ਨੂੰ ਹੋਰ ਮਜ਼ਬੂਤ ​​ਕਰਦੀ ਹੈ। ਉਨ੍ਹਾਂ ਕਿਹਾ, “ਇਹ ਪ੍ਰੋਜੈਕਟ ਉੱਚ-ਗੁਣਵੱਤਾ ਵਾਲੇ ਪਸ਼ੂ ਚਾਰੇ ਦੀ ਸਥਾਨਕ ਉਪਲਬਧਤਾ ਨੂੰ ਯਕੀਨੀ ਬਣਾ ਕੇ ਕਿਸਾਨਾਂ ਨੂੰ ਸਿੱਧਾ ਲਾਭ ਪ੍ਰਦਾਨ ਕਰੇਗਾ, ਜਿਸ ਨਾਲ ਦੁੱਧ ਦੀ ਪੈਦਾਵਾਰ, ਗੁਣਵੱਤਾ ਅਤੇ ਕਿਸਾਨਾਂ ਦੀ ਆਮਦਨ ਵਿੱਚ ਸੁਧਾਰ ਹੋਵੇਗਾ। ਵਿਗਿਆਨਕ ਤੌਰ ‘ਤੇ ਵਿਕਸਤ ਫੀਡ ਪਸ਼ੂਆਂ ਦੀ ਸਿਹਤ ਅਤੇ ਉਤਪਾਦਕਤਾ ਵਧਾਏਗੀ, ਜਿਸ ਨਾਲ ਪੰਜਾਬ ਦੇ ਡੇਅਰੀ ਸੈਕਟਰ ਨੂੰ ਨਵੀਆਂ ਬੁਲੰਦੀਆਂ ‘ਤੇ ਪਹੁੰਚਣ ਵਿੱਚ ਮਦਦ ਮਿਲੇਗੀ।”

ਆਪਣੇ ਐਕਸ ਹੈਂਡਲ ‘ਤੇ ਵੀਡੀਓ ਕਲਿੱਪ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “300 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਦੱਖਣੀ ਏਸ਼ੀਆ ਦੇ ਸਭ ਤੋਂ ਵੱਡੇ ਕਾਰਗਿਲ ਦੇ ਪਸ਼ੂ ਫੀਡ ਪਲਾਂਟ ਦਾ ਵਜ਼ੀਰਾਬਾਦ (ਮੰਡੀ ਗੋਬਿੰਦਗੜ੍ਹ) ਵਿਖੇ ਉਦਘਾਟਨ ਕੀਤਾ ਗਿਆ ਹੈ। ਇਹ ਪ੍ਰਾਜੈਕਟ ਸਾਡੇ ਡੇਅਰੀ ਕਿਸਾਨਾਂ ਦੀ ਆਮਦਨ ਵਧਾਏਗਾ ਅਤੇ ਪੰਜਾਬ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਸੈਂਕੜੇ ਨਵੇਂ ਮੌਕੇ ਪੈਦਾ ਕਰੇਗਾ। ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਤੋਂ ਪਹਿਲਾਂ ਇਹ ਉਦਯੋਗਿਕ ਖੇਤਰ ਵਿੱਚ ਸਾਡੀ ਸਰਕਾਰ ਦੀ ਅਹਿਮ ਪ੍ਰਾਪਤੀ ਹੈ। ਅਸੀਂ ‘ਰੰਗਲਾ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ।”

Tags: A big leap for Punjab's dairy and agricultural economy; Bhagwant Mann government inaugurated Cargill Company's largest Rs 300 crore animal feed plant in South Asialatest newsLatest News Pro Punjab Tvlatest punjabi news pro punjab tvpro punjab tvpro punjab tv newspro punjab tv punjabi newssouth asia
Share197Tweet123Share49

Related Posts

ਮੋਜਤਬਾ ਖਾਮੇਨਈ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

ਮਾਰਚ 1, 2026

3 ਤੋਂ 8 ਸਾਲ ਤੱਕ ਦੀ ਉਮਰ ਦੇ ਬੱਚਿਆਂ ‘ਚ ਨਿਵੇਸ਼ ਦਾ ਮਤਲਬ ਅਗਲੇ 20 ਸਾਲਾਂ ਲਈ ਪੰਜਾਬ ਦੇ ਭਵਿੱਖ ਵਿੱਚ ਨਿਵੇਸ਼ ਕਰਨਾ: ਹਰਜੋਤ ਸਿੰਘ ਬੈਂਸ

ਮਾਰਚ 1, 2026

ਕਾਨੂੰਨ ਵਿਵਸਥਾ ਨਾਲ ਖਿਲਵਾੜ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ, ਵਿਰੋਧੀ ਧਿਰ ਪੁਲਿਸ ਦਾ ਮਨੋਬਲ ਡੇਗਣ ਦੀ ਰਾਜਨੀਤੀ ਬੰਦ ਕਰੇ: ਲਾਲਜੀਤ ਸਿੰਘ ਭੁੱਲਰ*

ਮਾਰਚ 1, 2026

‘ਆਪ’ ਪੰਜਾਬ ਦੇ ਵਲੰਟੀਅਰ ਅੱਜ ਯਾਨੀ 1 ਮਾਰਚ ਨੂੰ ਵੱਡੀ ਗਿਣਤੀ ਵਿੱਚ ਪਹੁੰਚਣਗੇ ਦਿੱਲੀ: ਬਲਤੇਜ ਪੰਨੂ

ਮਾਰਚ 1, 2026

ਅਯਾਤੁੱਲਾ ਅਲੀ ਖਾਮੇਨਈ ਦੀ ਮੌ*ਤ ਤੋਂ ਬਾਅਦ ਈਰਾਨ ਦੀ ਚੇਤਾਵਨੀ- ‘ਇਤਿਹਾਸ ਦਾ ਸਭ ਤੋਂ ਖ਼ਤਰਨਾਕ ਹਮਲਾ ਕੁਝ ਹੀ ਪਲਾਂ ਵਿੱਚ’

ਮਾਰਚ 1, 2026

ਕਥਿਤ ਸ਼ਰਾਬ ਘੁਟਾਲੇ ਦੇ ਕੇਸ ਵਿੱਚ ਇਨਸਾਫ਼ ਨੇ ਨਿਆਂਪਾਲਿਕਾ ਵਿੱਚ ਆਮ ਆਦਮੀ ਦਾ ਵਿਸ਼ਵਾਸ ਮੁੜ ਬਹਾਲ ਕੀਤਾ : ਬਲਤੇਜ ਪੰਨੂ

ਫਰਵਰੀ 28, 2026
Load More

Recent News

ਮੋਜਤਬਾ ਖਾਮੇਨਈ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

ਮਾਰਚ 1, 2026

3 ਤੋਂ 8 ਸਾਲ ਤੱਕ ਦੀ ਉਮਰ ਦੇ ਬੱਚਿਆਂ ‘ਚ ਨਿਵੇਸ਼ ਦਾ ਮਤਲਬ ਅਗਲੇ 20 ਸਾਲਾਂ ਲਈ ਪੰਜਾਬ ਦੇ ਭਵਿੱਖ ਵਿੱਚ ਨਿਵੇਸ਼ ਕਰਨਾ: ਹਰਜੋਤ ਸਿੰਘ ਬੈਂਸ

ਮਾਰਚ 1, 2026

ਕਾਨੂੰਨ ਵਿਵਸਥਾ ਨਾਲ ਖਿਲਵਾੜ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ, ਵਿਰੋਧੀ ਧਿਰ ਪੁਲਿਸ ਦਾ ਮਨੋਬਲ ਡੇਗਣ ਦੀ ਰਾਜਨੀਤੀ ਬੰਦ ਕਰੇ: ਲਾਲਜੀਤ ਸਿੰਘ ਭੁੱਲਰ*

ਮਾਰਚ 1, 2026

‘ਆਪ’ ਪੰਜਾਬ ਦੇ ਵਲੰਟੀਅਰ ਅੱਜ ਯਾਨੀ 1 ਮਾਰਚ ਨੂੰ ਵੱਡੀ ਗਿਣਤੀ ਵਿੱਚ ਪਹੁੰਚਣਗੇ ਦਿੱਲੀ: ਬਲਤੇਜ ਪੰਨੂ

ਮਾਰਚ 1, 2026

ਪੰਜਾਬ ਦੀ ਡੇਅਰੀ ਅਤੇ ਖੇਤੀਬਾੜੀ ਆਰਥਿਕਤਾ ਲਈ ਵੱਡੀ ਪੁਲਾਂਘ; ਭਗਵੰਤ ਮਾਨ ਸਰਕਾਰ ਨੇ ਕਾਰਗਿਲ ਕੰਪਨੀ ਦਾ ਦੱਖਣੀ ਏਸ਼ੀਆ ਦਾ ਸਭ ਤੋਂ ਵੱਡਾ 300 ਕਰੋੜ ਰੁਪਏ ਦਾ ਪਸ਼ੂ ਚਾਰਾ ਪਲਾਂਟ ਕੀਤਾ ਸ਼ੁਰੂ

ਮਾਰਚ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.