ਮੰਗਲਵਾਰ, ਮਾਰਚ 3, 2026 03:14 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਪੰਜਾਬ ਸਰਕਾਰ ਨੇ ਹੋਲੇ ਮਹੱਲੇ ਲਈ ਭਾਰਤ ਦੀ ਪਹਿਲੀ ਹਰ ਮੌਸਮ ਲਈ ਅਨੁਕੂਲ ਸਥਾਈ ਟੈਂਟ ਸਿਟੀ ਕੀਤੀ ਸਥਾਪਤ

ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਨੇ ਅੱਜ ਸ੍ਰੀ ਆਨੰਦਪੁਰ ਸਾਹਿਬ ਵਿਖੇ ਚੱਲ ਰਹੇ ਹੋਲਾ ਮਹੱਲਾ ਸਬੰਧੀ ਸਮਾਗਮਾਂ ਮੌਕੇ ਜੁੜਨ ਵਾਲੀ ਵੱਡੀ ਗਿਣਤੀ ਸੰਗਤ ਲਈ ਬਣਾਈ ਗਈ ਸਥਾਈ ਟੈਂਟ ਸਿਟੀ ਸਮੇਤ ਨਿਰਵਿਘਨ ਧਾਰਮਿਕ ਦਰਸ਼ਨਾਂ ਨੂੰ ਯਕੀਨੀ ਬਣਾਉਣ ਲਈ ਬੁਨਿਆਦੀ ਢਾਂਚੇ ਦੇ ਵਿਸਥਾਰ ਅਤੇ ਵਾਤਾਵਰਣਪੱਖੀ ਕਾਰਜਾਂ ਨੂੰ ਉਤਸ਼ਾਹਿਤ ਕਰਨ ਕੀਤੇ ਵਿਆਪਕ ਪ੍ਰਬੰਧਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।

by Pro Punjab Tv
ਮਾਰਚ 3, 2026
in Featured News, ਪੰਜਾਬ
0

ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਨੇ ਅੱਜ ਸ੍ਰੀ ਆਨੰਦਪੁਰ ਸਾਹਿਬ ਵਿਖੇ ਚੱਲ ਰਹੇ ਹੋਲਾ ਮਹੱਲਾ ਸਬੰਧੀ ਸਮਾਗਮਾਂ ਮੌਕੇ ਜੁੜਨ ਵਾਲੀ ਵੱਡੀ ਗਿਣਤੀ ਸੰਗਤ ਲਈ ਬਣਾਈ ਗਈ ਸਥਾਈ ਟੈਂਟ ਸਿਟੀ ਸਮੇਤ ਨਿਰਵਿਘਨ ਧਾਰਮਿਕ ਦਰਸ਼ਨਾਂ ਨੂੰ ਯਕੀਨੀ ਬਣਾਉਣ ਲਈ ਬੁਨਿਆਦੀ ਢਾਂਚੇ ਦੇ ਵਿਸਥਾਰ ਅਤੇ ਵਾਤਾਵਰਣਪੱਖੀ ਕਾਰਜਾਂ ਨੂੰ ਉਤਸ਼ਾਹਿਤ ਕਰਨ ਕੀਤੇ ਵਿਆਪਕ ਪ੍ਰਬੰਧਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਅੱਜ ਇੱਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਭਾਰਤ ਦੀ ਪਹਿਲੀ ਸਥਾਈ (ਪਰਮਾਨੈਂਟ) ਏਅਰ-ਕੰਡੀਸ਼ਨਡ ਟੈਂਟ ਸਿਟੀ ਅਤੇ ਗ੍ਰੀਨ ਹੋਲਾ ਮਹੱਲਾ ਸਮੇਤ ਕਈ ਅਹਿਮ ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ, “ਪਿਛਲੇ ਸਾਲ ਇੱਕ ਅਸਥਾਈ ਢਾਂਚੇ ਦੀ ਸਫਲਤਾ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੀਖਣ ਤੋਂ ਬਾਅਦ ਇੱਕ ਸਥਾਈ ਟੈਂਟ ਸਿਟੀ ਬਣਾਉਣ ਬਾਰੇ ਵਿਚਾਰ ਰੱਖਿਆ ਗਿਆ ਸੀ ਅਤੇ ਹੁਣ ਪਵਿੱਤਰ ਨਗਰੀ ਵਿਖੇ ਸਥਾਈ ਟੈਂਟ ਸਿਟੀ ਸਥਾਪਤ ਕੀਤੀ ਗਈ ਹੈ। ਸਿੱਖਿਆ ਮੰਤਰੀ ਨੇ ਕਿਹਾ, “ਇਹ ਪੰਜਾਬ ਦੇ ਧਾਰਮਿਕ ਸੈਰ-ਸਪਾਟੇ ਲਈ ਇੱਕ ਇਤਿਹਾਸਕ ਪਲ ਹੈ। ਅਸੀਂ ਅੱਜ ਇੱਕ ਸਥਾਈ, ਪੂਰੀ ਤਰ੍ਹਾਂ ਏਅਰ-ਕੰਡੀਸ਼ਨਡ ਟੈਂਟ ਸਿਟੀ ਸੰਗਤ ਨੂੰ ਸਮਰਪਿਤ ਕਰ ਰਹੇ ਹਾਂ। ਇਹ ਸਹੂਲਤ ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਸਹੂਲਤ ਹੈ ਜੋ ਸਾਲ ਭਰ ਸੰਗਤ ਨੂੰ ਸੁਖਦ ਰਿਹਾਇਸ਼ ਦੇਵੇਗੀ। ਇਸ ਨਾਲ ਨਾ ਸਿਰਫ਼ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸੰਗਤ ਨੂੰ ਸਹੂਲਤ ਹੋਵੇਗੀ ਬਲਕਿ ਸ੍ਰੀ ਅਨੰਦਪੁਰ ਸਾਹਿਬ ਦੀ ਸੈਰ-ਸਪਾਟਾ ਸੰਭਾਵਨਾ ਨੂੰ ਵੀ ਵੱਡਾ ਹੁਲਾਰਾ ਮਿਲੇਗਾ, ਜਿਸ ਨਾਲ ਇੱਥੇ ਆਉਣ ਵਾਲੀ ਸੰਗਤ ਨੂੰ ਬਿਹਤਰ ਅਨੁਭਵ ਮਿਲੇਗਾ।” ਵਾਤਾਵਰਣ ਸੰਭਾਲ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦਹੁਰਾਉਂਦਿਆਂ, ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਸ ਸਾਲ ਗਰੀਨ ਹੋਲਾ ਮਹੱਲਾ ਮਨਾਇਆ ਜਾਵੇਗਾ। ਸਿੱਖਿਆ ਮੰਤਰੀ ਨੇ ਅੱਗੇ ਦੱਸਿਆ ਕਿ ਸਿੰਗਲ-ਯੂਜ਼ ਪਲਾਸਟਿਕ ‘ਤੇ ਵਿਆਪਕ ਪਾਬੰਦੀ ਲਾਗੂ ਕੀਤੀ ਗਈ ਹੈ, ਪਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਸਾਰੇ ਲੰਗਰ ਸਥਾਨਾਂ ‘ਤੇ ਬਾਇਓਡੀਗ੍ਰੇਡੇਬਲ ਬਦਲ ਪ੍ਰਦਾਨ ਕਰਨ ਦਾ ਸਾਰਾ ਖਰਚ ਕੀਤਾ ਜਾਵੇਗਾ। ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਲੱਖਾਂ ਦੀ ਗਿਣਤੀ ਵਿੱਚ ਸੰਗਤ ਦੀ ਸੇਵਾ ਲਈ ਵੱਡੇ ਪੱਧਰ ‘ਤੇ ਲੰਗਰ ਲਗਾਏ ਜਾ ਰਹੇ ਹਨ, ਇਸ ਲਈ ਅਸੀਂ ਵਾਤਾਵਰਣ ਸਬੰਧੀ ਚਿੰਤਾਵਾਂ ਨੂੰ ਤਰਜੀਹ ਦਿੱਤੀ ਹੈ। ਵਰਤੀ ਜਾਣ ਵਾਲੀ ਹਰ ਪਲੇਟ, ਕੱਪ ਅਤੇ ਭਾਂਡੇ ਬਾਇਓਡੀਗ੍ਰੇਡੇਬਲ, ਗੈਰ-ਪਲਾਸਟਿਕ ਸਮੱਗਰੀ ਤੋਂ ਬਣੇ ਹੋਣਗੇ।” ਦੁਨੀਆਂ ਭਰ ਦੀ ਸਿੱਖ ਸੰਗਤ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਗੁਰੂਘਰ ਦਰਸ਼ਨਾਂ ਲਈ ਆਉਣ ਦਾ ਸੱਦਾ ਦਿੰਦਿਆਂ, ਸ. ਬੈਂਸ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਪੁਰਬ ਅਤੇ ਫਤਿਹਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ਨੂੰ ਪੂਰੀ ਸ਼ਰਧਾ ਨਾਲ ਮਨਾਉਣ ਤੋਂ ਬਾਅਦ, ਸੂਬਾ ਸਰਕਾਰ ਵੱਲੋਂ ਹੁਣ ਨਵੇਂ ਜੋਸ਼ ਨਾਲ ਹੋਲਾ ਮਹੱਲਾ ਮਨਾਇਆ ਜਾ ਰਿਹਾ ਹੈ। ਉਨ੍ਹਾਂ ਸਾਰੀ ਸੰਗਤ ਨੂੰ ਆਪਣੇ ਪਰਿਵਾਰਾਂ ਸਮੇਤ ਹੋਲੇ ਮਹੱਲੇ ਵਿੱਚ ਸ਼ਾਮਲ ਹੋਣ ਅਤੇ ਇਸ ਇਤਿਹਾਸਕ ਜਸ਼ਨ ਦੀ ਅਧਿਆਤਮਿਕ ਸ਼ਾਨ ਦਾ ਆਨੰਦ ਮਾਨਣ ਦਾ ਸੱਦਾ ਦਿੱਤਾ। ਉਨ੍ਹਾਂ ਦੱਸਿਆ ਕਿ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਨੂੰ ਲਾਈਟਾਂ ਨਾਲ ਵੱਡੇ ਪੱਧਰ ‘ਤੇ ਸਜਾਇਆ ਗਿਆ ਹੈ ਜੋ ਰਾਤ ਸਮੇਂ ਇਕ ਰੂਹਾਨੀ ਅਨੁਭਵ ਪ੍ਰਦਾਨ ਕਰਦਾ ਹੈ। ਪੰਜ ਪਿਆਰਿਆਂ ਦੇ ਪਾਰਕ ਨੂੰ ਹੁਣ ਪੂਰੀ ਤਰ੍ਹਾਂ ਨਵਾਂ ਰੂਪ ਦਿੱਤਾ ਗਿਆ ਹੈ ਜੋ ਵਿਰਾਸਤੀ ਸ਼ਾਨ ਬਹਾਲੀ ਵੱਲ ਸਰਕਾਰ ਦੀ ਤਰਜੀਹ ਨੂੰ ਦਰਸਾਉਂਦਾ ਹੈ। ਭਾਈ ਜੈਤਾ ਜੀ ਅਜਾਇਬ ਘਰ ਅਤੇ ਹੋਰ ਸਥਾਨ ਆਪਣੇ ਅਮੀਰ ਇਤਿਹਾਸਕ ਪ੍ਰਦਰਸ਼ਨੀਆਂ ਨਾਲ ਸੰਗਤਾਂ ਨੂੰ ਆਕਰਸ਼ਿਤ ਕਰਦੇ ਰਹਿੰਦੇ ਹਨ। ਪੰਜਾਬ ਦੇ ਹਰ ਕੋਨੇ ਕੋਨੇ ਤੋਂ ਟਰੈਕਟਰਾਂ ਅਤੇ ਟਰਾਲੀਆਂ ‘ਤੇ ਆਉਣ ਵਾਲੀ ਸੰਗਤ ਦੇ ਪ੍ਰਬੰਧਨ ਲਈ, ਰੂਪਨਗਰ ਜ਼ਿਲ੍ਹਾ ਪ੍ਰਸ਼ਾਸਨ ਨੇ 28 ਸਮਰਪਿਤ ਪਾਰਕਿੰਗ ਜ਼ੋਨ ਅਤੇ ਦੋ ਵਿਸ਼ੇਸ਼ ‘ਟਰਾਲੀ ਸਿਟੀ’ ਅਤੇ ਟਰਾਲੀ ਸਟ੍ਰੀਟ ਸਥਾਪਤ ਕੀਤੀਆਂ ਹਨ। ਬਾਥਰੂਮ, ਸੀਸੀਟੀਵੀ ਨਿਗਰਾਨੀ ਅਤੇ ਜਾਣਕਾਰੀ ਦੇਣ ਵਾਲੀਆਂ ਐਲਈਡੀ ਸਕ੍ਰੀਨਾਂ ਨਾਲ ਲੈਸ ਇਹ ਸਹੂਲਤਾਂ ਵੱਖ-ਵੱਖ ਖੇਤਰਾਂ ਵਿੱਚ ਸੇਵਾ ਲਈ ਰਣਨੀਤਕ ਤੌਰ ‘ਤੇ ਸਥਿਤ ਹਨ। ਮਾਝਾ ਅਤੇ ਦੋਆਬਾ ਵਾਲੀ ਸੰਗਤ ਨੂੰ ਚਰਨ ਗੰਗਾ ਦੇ ਨੇੜੇ ਟਰਾਲੀ ਸਿਟੀ ਵੱਲ ਭੇਜਿਆ ਜਾਵੇਗਾ, ਜਦੋਂ ਕਿ ਮਾਲਵਾ ਅਤੇ ਚੰਡੀਗੜ੍ਹ ਵਾਲੇ ਪਾਸੇ ਤੋਂ ਆਉਣ ਵਾਲੀ ਸੰਗਤ ਨੂੰ ਪਿੰਡ ਝਿੰਜੜੀ ਵਿੱਚ ਸਥਿਤ ਸਹੂਲਤ ‘ਤੇ ਠਹਿਰਾਇਆ ਜਾਵੇਗਾ। ਹਰਜੋਤ ਸਿੰਘ ਬੈਂਸ ਨੇ ਅੱਗੇ ਦੱਸਿਆ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਕਿਲ੍ਹਾ ਅਨੰਦਗੜ੍ਹ ਸਾਹਿਬ ਵਰਗੇ ਪ੍ਰਮੁੱਖ ਧਾਰਮਿਕ ਸਥਾਨਾਂ ‘ਤੇ ਸੰਗਤਾਂ ਨੂੰ ਲਿਜਾਣ ਲਈ 100 ਈ-ਰਿਕਸ਼ਾ ਸ਼ਟਲ ਸੇਵਾਵਾਂ ਚਲਾਈਆਂ ਜਾਣਗੀਆਂ ਤਾਂ ਜੋ ਹੋਲਾ ਮਹੱਲਾ ਦੌਰਾਨ ਨਿਰਵਿਘਨ ਆਵਾਜਾਈ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ 2 ਅਤੇ 3 ਮਾਰਚ ਨੂੰ ਵਿਰਾਸਤ-ਏ-ਖਾਲਸਾ ਵਿਖੇ ਸ਼ਾਮ ਵੇਲੇ ਅਸਮਾਨ ਵਿੱਚ ਆਤਿਸ਼ਬਾਜ਼ੀ ਦੀ ਸ਼ਾਨਦਾਰ ਪੇਸ਼ਾਕਾਰੀ ਦਿਖਾਈ ਜਾਵੇਗੀ, ਜਿਸ ਨਾਲ ਹੋਲਾ ਮਹੱਲਾ ਦੇ ਜਸ਼ਨਾਂ ਦਾ ਰੰਗ ਹੋਰ ਵੀ ਗੂੜ੍ਹਾ ਹੋ ਜਾਵੇਗਾ। ਸਿਹਤ ਅਤੇ ਸੁਰੱਖਿਆ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਚਰਨ ਗੰਗਾ ਸਟੇਡੀਅਮ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪੂਰੀ ਤਰ੍ਹਾਂ ਲੈਸ ਐਂਬੂਲੈਂਸਾਂ ਤਾਇਨਾਤ ਕੀਤੀਆਂ ਗਈਆਂ ਹਨ, ਜਦੋਂ ਕਿ ਹਰ ਪਾਰਕਿੰਗ ਅਤੇ ਮੁੱਖ ਸੰਗਤ ਸਥਾਨ ‘ਤੇ ਆਮ ਆਦਮੀ ਕਲੀਨਿਕ ਕਾਰਜਸ਼ੀਲ ਹਨ। ਉਨ੍ਹਾਂ ਅੱਗੇ ਕਿਹਾ, “ਸੰਗਤ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਚਰਨ ਗੰਗਾ ਸਟੇਡੀਅਮ ਨੇੜੇ ਮੁੱਖ ਇਕੱਠ ਦੇ ਰਸਤੇ ‘ਤੇ ਤਿੰਨ-ਪਰਤੀ ਬੈਰੀਕੇਡਿੰਗ ਪ੍ਰਣਾਲੀ ਦੇ ਨਾਲ ਮਜ਼ਬੂਤ ਸੁਰੱਖਿਆ ਉਪਾਅ ਕੀਤੇ ਗਏ ਹਨ ਅਤੇ ਨਿਹੰਗ ਸਿੰਘਾਂ ਨੂੰ ਆਪਣੇ ਰਵਾਇਤੀ ਯੁੱਧ ਪ੍ਰਦਰਸ਼ਨਾਂ ਲਈ ਲੋੜੀਂਦੀ ਜਗ੍ਹਾ ਪ੍ਰਦਾਨ ਕੀਤੀ ਗਈ ਹੈ।” ਮੁੱਖ ਇਕੱਠ ਦੀ ਅਸਲ-ਸਮੇਂ ਦੀ ਜਾਣਕਾਰੀ ਅਤੇ ਲਾਈਵ ਪ੍ਰਸਾਰਣ ਪ੍ਰਦਾਨ ਕਰਨ ਲਈ ਮੁੱਖ ਸਥਾਨਾਂ ‘ਤੇ 20 ਵੱਡੀਆਂ ਐਲਈਡੀ ਸਕ੍ਰੀਨਾਂ ਦਾ ਇੱਕ ਨੈੱਟਵਰਕ ਲਗਾਇਆ ਗਿਆ ਹੈ। ਇਹ ਪਹਿਲਕਦਮੀ ਪਾਰਕਿੰਗ ਖੇਤਰਾਂ ਵਿੱਚ ਸ਼ਰਧਾਲੂਆਂ ਨੂੰ ਵਿਰਾਸਤੀ ਖੇਡਾਂ ਅਤੇ ਕਰਾਫਟ ਮੇਲੇ ਸਮੇਤ ਚੱਲ ਰਹੇ ਸਮਾਗਮਾਂ ਨਾਲ ਜੋੜੀ ਰੱਖੇਗੀ। ਸ. ਹਰਜੋਤ ਸਿੰਘ ਬੈਂਸ ਨੇ ਇਸ ਇਤਿਹਾਸਕ ਜਸ਼ਨ ਦੀ ਸਫਲਤਾ ਨੂੰ ਯਕੀਨੀ ਬਣਾਉਣ ਲਈ ਮਹੀਨਿਆਂ ਦੀ ਤਿਆਰੀ ਅਤੇ ਸਖ਼ਤ ਮਿਹਨਤ ਲਈ ਅਧਿਕਾਰੀਆਂ ਦਾ ਧੰਨਵਾਦ ਵੀ ਕੀਤਾ।

Share198Tweet124Share50

Related Posts

ਕੇਂਦਰ ਸਰਕਾਰ ਪੰਜਾਬ ਦੇ ਪਟਿਆਲਾ ਵਿੱਚ ਪ੍ਰਮਾਣੂ ਪਾਵਰ ਪਲਾਂਟ ਲਾਉਣ ‘ਤੇ ਮੁੜ ਤੋਂ ਕਰੇਗੀ ਵਿਚਾਰ: ਕੇਂਦਰੀ ਮੰਤਰੀ ਡਾ. ਜਤਿੰਦਰ ਸਿੰਘ

ਮਾਰਚ 3, 2026

ਵਿਸਤੋਸੋ 2026: ਸੀਜੀਸੀ ਯੂਨੀਵਰਸਿਟੀ, ਮੋਹਾਲੀ ਦਾ ਰੰਗਾਂ-ਰੌਣਕਾਂ ਨਾਲ ਭਰਿਆ ਸਾਲਾਨਾ ਕਲਚਰਲ ਫੈਸਟ

ਮਾਰਚ 3, 2026

ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਦਾ ਇਕ ਸਾਲ ਸਫ਼ਲਤਾਪੂਰਵਕ ਮੁਕੰਮਲ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਿਆਂ ਵਿਰੁੱਧ ਸਾਂਝੀ ਲੜਾਈ ਲਈ ਲੋਕਾਂ ਨੂੰ ਦਿੱਤੀ ਵਧਾਈ

ਮਾਰਚ 3, 2026

‘ਯੁੱਧ ਨਸ਼ਿਆਂ ਵਿਰੁੱਧ’ ਦਾ ਇੱਕ ਸਾਲ – 36,178 ਐਫਆਈਆਰ, 51,648 ਗ੍ਰਿਫਤਾਰੀਆਂ, ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜੰਗ ਹੋਰ ਤੇਜ਼: ਬਲਤੇਜ ਪੰਨੂ

ਮਾਰਚ 3, 2026

ਪੰਜਾਬ ਨੂੰ ਨਾਗਰਿਕ-ਕੇਂਦ੍ਰਿਤ ਸੁਧਾਰਾਂ ਲਈ ਮਿਲਿਆ ਵੱਕਾਰੀ ‘ਡਿਜੀਟਲ ਐਕਸੀਲੈਂਸ ਐਵਾਰਡ’

ਮਾਰਚ 3, 2026

ਈਰਾਨ-ਇਜ਼ਰਾਈਲ ਜੰਗ ‘ਤੇ ਪ੍ਰਧਾਨ ਮੰਤਰੀ ਮੋਦੀ ਦਾ ਵੱਡਾ ਬਿਆਨ, ਕਿਹਾ . . . .

ਮਾਰਚ 2, 2026
Load More

Recent News

ਪੰਜਾਬ ਸਰਕਾਰ ਨੇ ਹੋਲੇ ਮਹੱਲੇ ਲਈ ਭਾਰਤ ਦੀ ਪਹਿਲੀ ਹਰ ਮੌਸਮ ਲਈ ਅਨੁਕੂਲ ਸਥਾਈ ਟੈਂਟ ਸਿਟੀ ਕੀਤੀ ਸਥਾਪਤ

ਮਾਰਚ 3, 2026

ਕੇਂਦਰ ਸਰਕਾਰ ਪੰਜਾਬ ਦੇ ਪਟਿਆਲਾ ਵਿੱਚ ਪ੍ਰਮਾਣੂ ਪਾਵਰ ਪਲਾਂਟ ਲਾਉਣ ‘ਤੇ ਮੁੜ ਤੋਂ ਕਰੇਗੀ ਵਿਚਾਰ: ਕੇਂਦਰੀ ਮੰਤਰੀ ਡਾ. ਜਤਿੰਦਰ ਸਿੰਘ

ਮਾਰਚ 3, 2026

ਵਿਸਤੋਸੋ 2026: ਸੀਜੀਸੀ ਯੂਨੀਵਰਸਿਟੀ, ਮੋਹਾਲੀ ਦਾ ਰੰਗਾਂ-ਰੌਣਕਾਂ ਨਾਲ ਭਰਿਆ ਸਾਲਾਨਾ ਕਲਚਰਲ ਫੈਸਟ

ਮਾਰਚ 3, 2026

ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਦਾ ਇਕ ਸਾਲ ਸਫ਼ਲਤਾਪੂਰਵਕ ਮੁਕੰਮਲ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਿਆਂ ਵਿਰੁੱਧ ਸਾਂਝੀ ਲੜਾਈ ਲਈ ਲੋਕਾਂ ਨੂੰ ਦਿੱਤੀ ਵਧਾਈ

ਮਾਰਚ 3, 2026

‘ਯੁੱਧ ਨਸ਼ਿਆਂ ਵਿਰੁੱਧ’ ਦਾ ਇੱਕ ਸਾਲ – 36,178 ਐਫਆਈਆਰ, 51,648 ਗ੍ਰਿਫਤਾਰੀਆਂ, ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜੰਗ ਹੋਰ ਤੇਜ਼: ਬਲਤੇਜ ਪੰਨੂ

ਮਾਰਚ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.