ਬੁੱਧਵਾਰ, ਜੁਲਾਈ 1, 2026 02:35 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਸਿੱਖਿਆ

ਚੰਡੀਗੜ੍ਹ ਦੇ ਪ੍ਰਸ਼ਾਸਕ ਗ਼ੁਲਾਬ ਚੰਦ ਕਟਾਰੀਆ ਨੇ ਚੰਡੀਗੜ੍ਹ ਦੀ ‘ਆਪਣੀ ਮੰਡੀ’ ਦੇ ਬੁਨਿਆਦੀ ਢਾਂਚੇ ਦੇ ਸੁਧਾਰ ਸਬੰਧੀ ਸਾਂਝੀ ਮੀਟਿੰਗ ਅਤੇ ਐਕਸ਼ਨ ਪਲਾਨ ਬਣਾਉਣ ਦਾ ਦਿੱਤਾ ਨਿਰਦੇਸ਼

ਮੈਂਬਰ ਪਾਰਲੀਮੈਂਟ (ਰਾਜ ਸਭਾ) ਸਤਨਾਮ ਸਿੰਘ ਸੰਧੂ ਨੇ ਪੰਜਾਬ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗ਼ੁਲਾਬ ਚੰਦ ਕਟਾਰੀਆ ਸਾਹਵੇਂ ਇੰਸਟੀਚਿਊਟ ਫ਼ਾਰ ਡਿਵੈਲਪਮੈਂਟ ਐਂਡ ਕਮਿਊਨੀਕੇਸ਼ਨ (ਆਈਡੀਸੀ) ਅਤੇ ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਕੀਤੀ ਗਈ

by Pro Punjab Tv
ਮਾਰਚ 6, 2026
in ਸਿੱਖਿਆ
0

ਮੈਂਬਰ ਪਾਰਲੀਮੈਂਟ (ਰਾਜ ਸਭਾ) ਸਤਨਾਮ ਸਿੰਘ ਸੰਧੂ ਨੇ ਪੰਜਾਬ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗ਼ੁਲਾਬ ਚੰਦ ਕਟਾਰੀਆ ਸਾਹਵੇਂ ਇੰਸਟੀਚਿਊਟ ਫ਼ਾਰ ਡਿਵੈਲਪਮੈਂਟ ਐਂਡ ਕਮਿਊਨੀਕੇਸ਼ਨ (ਆਈਡੀਸੀ) ਅਤੇ ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਕੀਤੀ ਗਈ ਇੱਕ ਸਾਂਝੀ ਅਧਿਐਨ ਦੀ ਰਿਪੋਰਟ ਪੇਸ਼ ਕਰਕੇ ਚੰਡੀਗੜ੍ਹ ਦੀ ‘ਆਪਣੀ ਮੰਡੀ’ ਵਿਖੇ ਸਾਫ਼-ਸਫ਼ਾਈ ਅਤੇ ਪਲਾਸਟਿਕ ਰਹਿੰਦ-ਖੂੰਹਦ ਦੇ ਪ੍ਰਬੰਧਨ ਦਾ ਮੁੱਦਾ ਚੁੱਕਿਆ।

ਆਈ.ਡੀ.ਸੀ. ਅਤੇ ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਸਾਂਝੇ ਤੌਰ ‘ਤੇ ‘ਚੰਡੀਗੜ੍ਹ ਦੀ ‘ਆਪਣੀ ਮੰਡੀ’ ਵਿੱਚ ਪਲਾਸਟਿਕ ਕੂੜੇ ਦੀ ਪੈਦਾਵਾਰ ਅਤੇ ਪ੍ਰਬੰਧਨ’ ਵਿਸ਼ੇ ‘ਤੇ ਕੀਤੀ ਗਈ ਸਾਂਝੀ ਖੋਜ ਦੀ ਅੰਤਿਮ ਰਿਪੋਰਟ ਅੱਜ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੂੰ ਸੌਂਪੀ ਗਈ। ਰੋਪੜ ਸਥਿਤ ‘ਟੋਪਨ ਸਪੈਸ਼ਲਿਟੀ ਫਿਲਮਜ਼’ (TSF) ਪ੍ਰਾਈਵੇਟ ਲਿਮਟਿਡ ਦੁਆਰਾ ਸਪਾਂਸਰ ਕੀਤੀ ਗਈ ਇਹ ਰਿਪੋਰਟ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਆਈ.ਡੀ.ਸੀ. ਦੇ ਡਾਇਰੈਕਟਰ ਪ੍ਰੋਫੈਸਰ ਪ੍ਰਮੋਦ ਕੁਮਾਰ ਵੱਲੋਂ ਪ੍ਰਸ਼ਾਸਕ ਨੂੰ ਸੌਂਪੀ ਗਈ।

ਅਧਿਐਨ ਦੀ ਸ਼ਲਾਘਾ ਕਰਦਿਆਂ, ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਇਸ ਮੁੱਦੇ ‘ਤੇ ਪੰਜਾਬ ਮੰਡੀ ਬੋਰਡ, ਚੰਡੀਗੜ੍ਹ ਨਗਰ ਨਿਗਮ, ਚੰਡੀਗੜ੍ਹ ਐਗਰੀਕਲਚਰਲ ਮਾਰਕੀਟਿੰਗ ਬੋਰਡ, ਕਿਸਾਨਾਂ ਅਤੇ ਵਿਕਰੇਤਾਵਾਂ ਸਮੇਤ ਸਾਰੇ ਹਿੱਸੇਦਾਰਾਂ ਦੀ ਇੱਕ ਸਾਂਝੀ ਮੀਟਿੰਗ ਬੁਲਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਅਧਿਐਨ ਵਿੱਚ ਦਿੱਤੀਆਂ ਗਈਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨ ਲਈ ਇੱਕ ਵਿਆਪਕ ਐਕਸ਼ਨ ਪਲਾਨ (ਕਾਰਜ ਯੋਜਨਾ) ਤਿਆਰ ਕਰਨ ਲਈ ਵੀ ਕਿਹਾ। ਇਸ ਦੇ ਨਾਲ ਹੀ, ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਇਸ ਅਧਿਐਨ ਦੇ ਨਤੀਜਿਆਂ ਅਤੇ ਸੁਝਾਵਾਂ ਨੂੰ ਸੈਕਟਰ-26 ਦੀ ਅਨਾਜ ਮੰਡੀ ਵਿੱਚ ਵੀ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਦੇ ਹੁਕਮ ਦਿੱਤੇ।

ਇਸ ਮੌਕੇ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਰਿਪੋਰਟ ਦੇ ਵੇਰਵੇ ਸਾਂਝੇ ਕਰਦਿਆਂ ਕਿਹਾ, “ਇਹ ਤੱਥ-ਖੋਜ ਰਿਪੋਰਟ ਚੰਡੀਗੜ੍ਹ ਦੀਆਂ 11 ਆਪਣੀ ਮੰਡੀਆਂ ਵਿੱਚ 500 ਵਿਕਰੇਤਾਵਾਂ, 750 ਗਾਹਕਾਂ ਅਤੇ ਨੇੜਲੇ 110 ਘਰਾਂ ‘ਤੇ ਕੀਤੇ ਗਏ ਵਿਆਪਕ ਸਰਵੇਖਣ ‘ਤੇ ਆਧਾਰਿਤ ਹੈ। ਸਰਵੇਖਣ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉੱਥੇ ਕੰਮ ਕਰਨ ਵਾਲੇ 50 ਫ਼ੀਸਦੀ ਵਿਕਰੇਤਾ ਵਾਤਾਵਰਣ-ਪੱਖੀ ਅਤੇ ਗ਼ੈਰ-ਪਲਾਸਟਿਕ ਪੈਕੇਜਿੰਗ ਸਮੱਗਰੀ ਬਾਰੇ ਬਿਲਕੁਲ ਵੀ ਜਾਣੂ ਨਹੀਂ ਹਨ। ਸਰਵੇਖਣ ਅਨੁਸਾਰ, ਉੱਤਰਦਾਤਾਵਾਂ ਅਤੇ ਵਿਕਰੇਤਾਵਾਂ ਨੇ ਵਾਤਾਵਰਣ-ਪੱਖੀ ਪੈਕੇਜਿੰਗ ਦੇ ਬਦਲਾਂ ਨੂੰ ਕਾਫ਼ੀ ਮਹਿੰਗਾ ਦੱਸਿਆ ਹੈ, ਜਦਕਿ ਮੰਡੀਆਂ ਵਿੱਚ ਵਿਕਰੇਤਾ ਬਹੁਤ ਹੀ ਘੱਟ ਮੁਨਾਫ਼ੇ ‘ਤੇ ਕੰਮ ਕਰ ਰਹੇ ਹਨ।”

ਐਮਪੀ ਸਤਨਾਮ ਸੰਧੂ ਨੇ ਅੱਗੇ ਦੱਸਿਆ, “ਚੰਡੀਗੜ੍ਹ ਦੀਆਂ ਆਪਣੀ ਮੰਡੀਆਂ ਵਿੱਚ ਹੋਰਨਾਂ ਮੁੱਖ ਸਮੱਸਿਆਵਾਂ ਵਿੱਚੋਂ ਇੱਕ ਵੱਡਾ ਮੁੱਦਾ ਉਚਿਤ ਪਾਰਕਿੰਗ ਖੇਤਰਾਂ ਦੀ ਘਾਟ ਹੈ, ਜਿਸ ਕਾਰਨ ਵੱਖ-ਵੱਖ ਸੈਕਟਰਾਂ ਵਿੱਚ ਮੰਡੀ ਵਾਲੇ ਦਿਨ ਟ੍ਰੈਫਿਕ ਜਾਮ ਦੀ ਭਾਰੀ ਸਮੱਸਿਆ ਪੈਦਾ ਹੁੰਦੀ ਹੈ। ਰਿਪੋਰਟ ਵਿੱਚ ਇਹ ਵੀ ਖੁਲਾਸਾ ਹੋਇਆ ਹੈ ਕਿ 87 ਫ਼ੀਸਦੀ ਆਪਣੀ ਮੰਡੀਆਂ ਵਿੱਚ ਕੂੜੇਦਾਨ ਉਪਲਬਧ ਨਹੀਂ ਸਨ ਅਤੇ ਮੰਡੀਆਂ ਵਿੱਚ ਕਾਰੋਬਾਰ ਖ਼ਤਮ ਹੋਣ ਤੋਂ ਬਾਅਦ ਉੱਥੇ ਵੱਡੀ ਮਾਤਰਾ ਵਿੱਚ ਗੰਦਗੀ ਅਤੇ ਕੂੜਾ ਖਿਲਰਿਆ ਸਾਫ਼ ਦਿਖਾਈ ਦਿੰਦਾ ਸੀ।”

ਆਈ.ਡੀ.ਸੀ. ਦੇ ਡਾਇਰੈਕਟਰ ਡਾ. ਪ੍ਰਮੋਦ ਕੁਮਾਰ ਨੇ ਰਿਪੋਰਟ ਦੇ ਮੁੱਖ ਨੁਕਤਿਆਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ, “ਰਿਪੋਰਟ ਵਿੱਚ ਵਿਅਕਤੀਗਤ ਵਿਕਰੇਤਾਵਾਂ (ਰੇਹੜੀ-ਫੜ੍ਹੀ ਵਾਲਿਆਂ) ਨੂੰ ਜੁਰਮਾਨਾ ਕਰਨ ਦੀ ਬਜਾਏ ਮੰਡੀ ਦੇ ਪੱਧਰ ‘ਤੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਕਰਨ ਦੀ ਵਕਾਲਤ ਕੀਤੀ ਗਈ ਹੈ। ਇਸ ਦੇ ਨਾਲ ਹੀ ਸਾਰੀਆਂ ਮੰਡੀਆਂ ਵਿੱਚ ਕੂੜੇ ਨੂੰ ਸਰੋਤ ਪੱਧਰ ‘ਤੇ ਹੀ ਵੱਖ-ਵੱਖ ਕਰਨ ਦਾ ਸਿਸਟਮ ਲਾਜ਼ਮੀ ਤੌਰ ‘ਤੇ ਸਥਾਪਤ ਕਰਨ, ਟ੍ਰੈਫਿਕ ਜਾਮ ਨੂੰ ਘਟਾਉਣ ਲਈ ਵਿਸ਼ੇਸ਼ ਪਾਰਕਿੰਗ ਅਤੇ ਟ੍ਰੈਫਿਕ ਪ੍ਰਬੰਧਨ ਯੋਜਨਾ ਤਿਆਰ ਕਰਨ, ਅਤੇ ਹਰ ਆਪਣੀ ਮੰਡੀ ਵਿੱਚ ਜਨਤਕ ਪਖਾਨੇ, ਪੀਣ ਵਾਲੇ ਸਾਫ਼ ਪਾਣੀ ਅਤੇ ਹੱਥ-ਮੂੰਹ ਧੋਣ ਦੀ ਸਹੂਲਤ ਮੁਹੱਈਆ ਕਰਵਾਉਣ ਦੀ ਸਿਫ਼ਾਰਸ਼ ਵੀ ਕੀਤੀ ਗਈ ਹੈ।”

ਇਸ ਮੌਕੇ ਹਾਜ਼ਰ ‘ਟੋਪਨ ਸਪੈਸ਼ਲਿਟੀ ਫਿਲਮਜ਼’ ਦੇ ਸੀ.ਈ.ਓ. ਮਨੋਹਰਾ ਕੁਮਾਰ ਨੇ ਵੀ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਕੰਪਨੀ ਪਲਾਸਟਿਕ ਕੂੜੇ ਦੇ ਨਿਪਟਾਰੇ ਵਿੱਚ ਤਕਨੀਕੀ ਸਹਾਇਤਾ ਪ੍ਰਦਾਨ ਕਰੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਭਵਿੱਖ ਵਿੱਚ ਜਾਗਰੂਕਤਾ ਪ੍ਰੋਗਰਾਮਾਂ ਅਤੇ ਇਸ ਨਾਲ ਸਬੰਧਤ ਹੋਰ ਅਧਿਐਨਾਂ ਵਿੱਚ ਆਪਣਾ ਪੂਰਾ ਸਹਿਯੋਗ ਦੇਣ ਦਾ ਵਾਅਦਾ ਵੀ ਕੀਤਾ।

Tags: Gulab chand katarialatest newslatest UpdateMP Satnam Sandhupro punjab tvpropunjabnewspunjab governmentpunjab newspunjabi news
Share202Tweet126Share51

Related Posts

ਸੀਜੀਸੀ ਯੂਨੀਵਰਸਿਟੀ ਵੈਂਚਰਨੈਸਟ : ਨਵੀਨਤਾ ਨੂੰ ਨਵੀਂ ਦਿਸ਼ਾ, ਉੱਦਮਤਾ ਨੂੰ ਨਵੀਂ ਪਹਿਚਾਣ

ਜੂਨ 30, 2026

ਚੰਡੀਗੜ੍ਹ ਯੂਨੀਵਰਸਿਟੀ ਵਿਖੇ 10ਵੇਂ ‘ਇੰਟਰਨੈਸ਼ਨਲ ਫ਼ੈਕਲਟੀ ਡਿਵੈਲਪਮੈਂਟ ਪ੍ਰੋਗਰਾਮ’ ‘ਚ 40 ਮੁਲਕਾਂ ਦੀਆਂ 100 ਤੋਂ ਵੱਧ ਯੂਨੀਵਰਸਿਟੀਆਂ ਤੇ 130 ਨਾਮਵਰ ਗਲੋਬਲ ਅਕਾਦਮਿਕ ਮਾਹਰਾਂ ਨੇ ਲਿਆ ਹਿੱਸਾ

ਜੂਨ 29, 2026

ਦਿੱਲੀ ਹਾਈ ਕੋਰਟ ਪਹੁੰਚਿਆ NEET ਪੇਪਰ ਲੀਕ ਨੂੰ ਰੋਕਣ ਲਈ ਟੈਲੀਗ੍ਰਾਮ ‘ਤੇ ਪਾਬੰਦੀ ਲਗਾਉਣ ਦਾ ਮਾਮਲਾ, ਅੱਜ ਹੋਵੇਗੀ ਸੁਣਵਾਈ

ਜੂਨ 17, 2026

NEET ਪੇਪਰ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਲੱਗੀ ਇਸ ਐਪ ‘ਤੇ ਪਾਬੰਦੀ

ਜੂਨ 16, 2026

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ

ਜੂਨ 11, 2026

ਬਰਾਬਰ ਅੰਕ, ਬਰਾਬਰ ਰੈਂਕ: ਪੰਜਾਬ ਨੇ ਇਤਿਹਾਸਕ ਤੌਰ ‘ਤੇ ਬੋਰਡ ਪ੍ਰੀਖਿਆ ਸੁਧਾਰਾਂ ਵਿੱਚ ਉਮਰ-ਅਧਾਰਤ ਟਾਈ-ਬ੍ਰੇਕਰ ਨੂੰ ਕੀਤਾ ਖਤਮ

ਜੂਨ 10, 2026
Load More

Recent News

ਸੀਜੀਸੀ ਯੂਨੀਵਰਸਿਟੀ ਵੈਂਚਰਨੈਸਟ : ਨਵੀਨਤਾ ਨੂੰ ਨਵੀਂ ਦਿਸ਼ਾ, ਉੱਦਮਤਾ ਨੂੰ ਨਵੀਂ ਪਹਿਚਾਣ

ਜੂਨ 30, 2026

ਸੁਪਰੀਮ ਕੋਰਟ ਤੋਂ ਆਸਾਰਾਮ ਬਾਪੂ ਨੂੰ ਵੱਡਾ ਝਟਕਾ: ਜ਼ਮਾਨਤ ਰੱਦ, ਰਾਜਸਥਾਨ ਸਰਕਾਰ ਨੂੰ ਨੋਟਿਸ ਜਾਰੀ

ਜੂਨ 30, 2026

ਹਲਦੀਆ ਰਿਫਾਇਨਰੀ ਪਾਈਪਲਾਈਨ ‘ਚ ਲੱਗੀ ਅੱਗ; 15 ਕਰਮਚਾਰੀ ਝੁਲਸੇ; ਰੇਲ ਸੇਵਾਵਾਂ ਵੀ ਹੋਈਆਂ ਪ੍ਰਭਾਵਿਤ

ਜੂਨ 30, 2026

ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਸਾਡੀ ਸਰਕਾਰ 7,000 ਕਿਲੋਮੀਟਰ ਨਵੀਂਆਂ ਪਾਈਪਲਾਈਨਾਂ ਵਿਛਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 30, 2026

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਸਿੱਖ ਵਿਧਾਇਕ ਅਤੇ ਮੰਤਰੀ,ਪੰਜਾਬ ਸਰਕਾਰ ਨੇ ਡੂੰਘੀ ਸ਼ਰਧਾ ਪ੍ਰਗਟਾਈ ਅਤੇ ਸੁਝਾਵਾਂ ‘ਤੇ ਵਿਚਾਰ ਕਰਨ ਦਾ ਦਿੱਤਾ ਭਰੋਸਾ

ਜੂਨ 30, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.