ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਪੇਸ਼ ਕੀਤੇ ਗਏ ਬਜਟ ਵਿੱਚ ਪੰਜਾਬ ਦੀਆਂ ਔਰਤਾਂ ਲਈ ਇੱਕ ਵੱਡਾ ਐਲਾਨ ਕੀਤਾ ਗਿਆ ਹੈ. ਜਿਸ ਦੀ ਪੰਜਾਬ ਦੀਆਂ ਔਰਤਾਂ ਨੂੰ ਕਾਫੀ ਸਮੇਂ ਤੋਂ ਉਡੀਕ ਸੀ। ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਪੇਸ਼ ਕੀਤੇ ਗਏ ਬਜਟ ਵਿੱਚ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਦੇਣ ਦਾ ਆਪਣਾ ਵਾਅਦਾ ਪੂਰਾ ਕਰ ਦਿੱਤਾ ਗਿਆ ਹੈ।
ਦੱਸ ਦੇਈਏ ਕਿ ਨਾਰੀ ਸ਼ਕਤੀਕਰਨ ਅਤੇ ਸਮਾਜ ਭਲਾਈ ਨੂੰ ਮੁੱਖ ਤਰਜੀਹ ਦਿੱਤੀ ਗਈ ਹੈ। ਬਜਟ ਦਾ ਸਭ ਤੋਂ ਅਹਿਮ ਪਹਿਲੂ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਕਾਰ ਯੋਜਨਾ’ ਹੈ।
ਜਾਣਕਾਰੀ ਅਨੁਸਾਰ ਇਸ ਯੋਜਨਾ ਤਹਿਤ ਪੰਜਾਬ ਦੀਆਂ ਸਾਰੀਆਂ ਬਾਲਗ਼ ਔਰਤਾਂ ਨੂੰ 1,000 ਰੁਪਏ ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀ (SC) ਦੀਆਂ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਦਿੱਤੇ ਜਾਣਗੇ।
ਵਿੱਤ ਮੰਤਰੀ ਅਨੁਸਾਰ, ਇਹ ਦੁਨੀਆ ਦੀ ਪਹਿਲੀ ਅਜਿਹੀ ‘ਸਰਵ-ਵਿਆਪਕ ਕੈਸ਼ ਟ੍ਰਾਂਸਫਰ’ ਯੋਜਨਾ ਹੋਵੇਗੀ, ਜਿਸ ਵਿੱਚ ਸੂਬੇ ਦੀਆਂ ਲਗਭਗ 97% ਔਰਤਾਂ ਸ਼ਾਮਲ ਹੋਣਗੀਆਂ। ਇਸ ਯੋਜਨਾ ਲਈ ਬਜਟ ਵਿੱਚ 9,300 ਕਰੋੜ ਰੁਪਏ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ਇਸ ਵਿੱਚ ਉਹ ਔਰਤਾਂ ਵੀ ਸ਼ਾਮਲ ਹੋਣਗੀਆਂ ਜੋ ਪਹਿਲਾਂ ਹੀ ਬੁਢਾਪਾ ਜਾਂ ਵਿਧਵਾ ਪੈਨਸ਼ਨ ਲੈ ਰਹੀਆਂ ਹਨ।
ਜਰੂਰੀ ਗੱਲ ਇਹ ਹੈ ਕਿ ਅਨੁਸੂਚਿਤ ਜਾਤੀ ਸ਼੍ਰੇਣੀ ਦੀਆਂ ਔਰਤਾਂ ਨੂੰ 1,500 ਪ੍ਰਤੀ ਮਹੀਨਾ ਵਾਧੂ ਮਿਲਣਗੇ। ਇਸ ਯੋਜਨਾ ਨੂੰ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਨਾਮ ਦਿੱਤਾ ਗਿਆ ਹੈ। ਪੰਜਾਬ ਸਰਕਾਰ ਇਸ ‘ਤੇ ₹9,300 ਕਰੋੜ ਖਰਚ ਕਰੇਗੀ।
ਪਰ ਉੱਠਦਾ ਹੈ ਕਿ ਕੀ ਜੋ ਔਰਤਾਂ ਆਈਟੀਆਰ ਭਰਦੀਆਂ ਹਨ ਉਨ੍ਹਾਂ ਨੂੰ ਵੀ ਇਹ ਲਾਭ ਮਿਲੇਗਾ ਜਾਂ ਨਹੀਂ
ਤਾਂ ਦੱਸ ਦੇਈਏ ਕਿ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਇਹ ਐਲਾਨ ਕੀਤਾ ਹੈ ਕਿ ਆਈਟੀਆਰ ਭਰਨ ਵਾਲੀਆਂ ਸਿਰਫ ਉਨ੍ਹਾਂ ਔਰਤਾਂ ਨੂੰ ਲਾਭ ਨਹੀਂ ਮਿਲੇਗਾ ਜੋ ਆਮਦਨ ਕਰ ਅਦਾ ਕਰਦੀਆਂ ਹਨ, ਮਤਲਬ ਜੋ ਔਰਤਾਂ ‘NIL’ ਰਿਟਰਨ ਭਰਦੀਆਂ ਹਨ, ਉਹ ਇਸ ਸਕੀਮ ਵਿਚ ਸ਼ਾਮਲ ਹੋਣਗੀਆਂ।






