ਬੁੱਧਵਾਰ, ਮਾਰਚ 18, 2026 02:36 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਚਾਰ ਸਾਲ ਮੁਕੰਮਲ: ਮੁੱਢਲੀ ਦੇਖਭਾਲ ਤੋਂ ਲੈ ਕੇ ਲਿਵਰ ਟ੍ਰਾਂਸਪਲਾਂਟ ਤੱਕ: ਪੰਜਾਬ ਨੇ ਸਿਹਤ ਸੰਭਾਲ ਨੂੰ ਨਵੀਆਂ ਬੁਲੰਦੀਆਂ ‘ਤੇ ਪਹੁੰਚਾਇਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋ ਗਏ ਹਨ, ਇਸ ਦੌਰਾਨ ਸੂਬੇ ਦਾ ਸਿਹਤ ਸੰਭਾਲ ਖੇਤਰ ਪੂਰੀ ਤਰ੍ਹਾਂ ਬਦਲ ਗਿਆ ਹੈ, ਜਿਸ ਵਿੱਚ ਜ਼ਮੀਨੀ ਪੱਧਰ 'ਤੇ ਸਿਹਤ ਸੰਭਾਲ ਸੇਵਾਵਾਂ ਤੋਂ ਲੈ ਕੇ ਸੁਪਰ-ਸਪੈਸ਼ਲਿਟੀ ਦੇਖਭਾਲ ਤੱਕ ਸੁਚਾਰੂ ਈਕੋਸਿਸਟਮ ਬਣਾਇਆ ਹੈ।

by Pro Punjab Tv
ਮਾਰਚ 16, 2026
in Featured News, ਪੰਜਾਬ
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋ ਗਏ ਹਨ, ਇਸ ਦੌਰਾਨ ਸੂਬੇ ਦਾ ਸਿਹਤ ਸੰਭਾਲ ਖੇਤਰ ਪੂਰੀ ਤਰ੍ਹਾਂ ਬਦਲ ਗਿਆ ਹੈ, ਜਿਸ ਵਿੱਚ ਜ਼ਮੀਨੀ ਪੱਧਰ ‘ਤੇ ਸਿਹਤ ਸੰਭਾਲ ਸੇਵਾਵਾਂ ਤੋਂ ਲੈ ਕੇ ਸੁਪਰ-ਸਪੈਸ਼ਲਿਟੀ ਦੇਖਭਾਲ ਤੱਕ ਸੁਚਾਰੂ ਈਕੋਸਿਸਟਮ ਬਣਾਇਆ ਹੈ।

ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੰਦਿਆਂ, ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪੰਜਾਬ ਦੇਸ਼ ਦਾ ਇਕੋ ਇਕ ਸੂਬਾ ਹੈ ਜੋ ਪ੍ਰਤੀ ਪਰਿਵਾਰ ਪ੍ਰਤੀ ਸਾਲ 10 ਲੱਖ ਰੁਪਏ ਦਾ ਸਿਹਤ ਬੀਮਾ ਪ੍ਰਦਾਨ ਕਰਦਾ ਹੈ।

ਮੁੱਢਲੀ ਸਿਹਤ ਸੰਭਾਲ ਪ੍ਰਤੀ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ, ਡਾ. ਬਲਬੀਰ ਸਿੰਘ ਨੇ ਐਲਾਨ ਕੀਤਾ ਕਿ 17 ਮਾਰਚ, 2026 ਨੂੰ 100 ਨਵੇਂ ਆਮ ਆਦਮੀ ਕਲੀਨਿਕ (ਏਏਸੀਜ਼) ਦਾ ਉਦਘਾਟਨ ਕੀਤਾ ਜਾਵੇਗਾ। ਇਸ ਨਾਲ ਕਾਰਜਸ਼ੀਲ ਕਲੀਨਿਕਾਂ ਦੀ ਕੁੱਲ ਗਿਣਤੀ 993 ਹੋ ਜਾਵੇਗੀ ਅਤੇ 450 ਹੋਰ ਕਲੀਨਿਕ ਇਸ ਵੇਲੇ ਵਿਚਾਰ ਅਧੀਨ ਵਿੱਚ ਹਨ।

ਉਨ੍ਹਾਂ ਦੱਸਿਆ ਕਿ ਮੌਜੂਦਾ 883 ਏਏਸੀਜ਼ ਪਹਿਲਾਂ ਹੀ 1.6 ਕਰੋੜ ਤੋਂ ਵੱਧ ਪੰਜਾਬੀਆਂ ਨੂੰ ਸੇਵਾਵਾਂ ਪ੍ਰਦਾਨ ਕਰ ਚੁੱਕੇ ਹਨ ਅਤੇ ਇਹਨਾਂ ਕਲੀਨਿਕਾਂ ਵਿੱਚ 5 ਕਰੋੜ ਤੋਂ ਵੱਧ ਮਰੀਜ਼ ਦੀ ਆਮਦ ਦਰਜ ਕੀਤੀ ਗਈ ਹੈ। ਇਨ੍ਹਾਂ ਕਲੀਨਿਕਾਂ ਵਿੱਚ 107 ਜ਼ਰੂਰੀ ਦਵਾਈਆਂ ਅਤੇ 47 ਡਾਇਗਨੌਸਟਿਕ ਟੈਸਟ ਪੂਰੀ ਤਰ੍ਹਾਂ ਮੁਫਤ ਪ੍ਰਦਾਨ ਕੀਤੇ ਜਾਂਦੇ ਹਨ। ਜ਼ਿਕਰਯੋਗ ਹੈ ਕਿ ਇਨ੍ਹਾਂ ਕਲੀਨਿਕਾਂ ਵਿੱਚ ਹਰ ਮਹੀਨੇ 30,000 ਤੋਂ ਵੱਧ ਗਰਭਵਤੀ ਔਰਤਾਂ ਨੂੰ ਜਣੇਪੇ ਤੋਂ ਪਹਿਲਾਂ ਦੀ ਦੇਖਭਾਲ ਪ੍ਰਦਾਨ ਕੀਤੀ ਜਾ ਰਹੀ ਹੈ ਅਤੇ 1.1 ਲੱਖ ਤੋਂ ਵੱਧ ਲੋਕ ਸ਼ੂਗਰ ਅਤੇ ਹਾਈਪਰਟੈਨਸ਼ਨ ਲਈ ਨਿਯਮਤ ਇਲਾਜ ਪ੍ਰਦਾਨ ਕਰ ਰਹੇ ਹਨ।

ਮੰਤਰੀ ਨੇ ਦੁਹਰਾਇਆ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਪ੍ਰਤੀ ਪਰਿਵਾਰ ਪ੍ਰਤੀ ਸਾਲ 10 ਲੱਖ ਰੁਪਏ ਦੀ ਸੁਰੱਖਿਆ ਪ੍ਰਦਾਨ ਕੀਤੀ ਜਾਂਦੀ ਹੈ ਅਤੇ ਇਹ ਦੇਸ਼ ਦੀ ਸਭ ਤੋਂ ਵੱਡੀ ਸੂਬਾਈ ਫੰਡ ਪ੍ਰਾਪਤ ਸਿਹਤ ਬੀਮਾ ਯੋਜਨਾ ਹੈ। ਇਸ ਯੋਜਨਾ ਤਹਿਤ 2,300 ਤੋਂ ਵੱਧ ਸਰਜਰੀਆਂ ਅਤੇ ਬਿਮਾਰੀ ਪ੍ਰਬੰਧਨ ਪੈਕੇਜ ਜਿਸ ਵਿੱਚ ਕਾਰਡੀਓਲੋਜੀ, ਓਨਕੋਲੋਜੀ ਅਤੇ ਟਰੌਮਾ ਸ਼ਾਮਲ ਹਨ, ਨੂੰ ਕਵਰ ਕੀਤਾ ਜਾਂਦਾ ਹੈ। ਇਸ ਯੋਜਨਾ ਤਹਿਤ 600 ਤੋਂ ਵੱਧ ਪ੍ਰਮੁੱਖ ਪ੍ਰਾਈਵੇਟ ਹਸਪਤਾਲਾਂ ਨੂੰ ਸੂਚੀਬੱਧ ਕੀਤਾ ਗਿਆ ਹੈ ਤਾਂ ਜੋ ਸੂਬੇ ਦੇ ਗਰੀਬ ਪਰਿਵਾਰਾਂ ਨੂੰ ਮਿਆਰੀ ਇਲਾਜ ਤੱਕ ਆਸਾਨ ਪਹੁੰਚ ਪ੍ਰਦਾਨ ਕੀਤੀ ਜਾ ਸਕੇ।

ਤੀਜੇ ਦਰਜੇ ਦੀ ਦੇਖਭਾਲ ਸਬੰਧੀ ਵੱਡੀ ਪ੍ਰਾਪਤੀ ਬਾਰੇ ਗੱਲ ਕਰਦਿਆਂ ਡਾ. ਬਲਬੀਰ ਸਿੰਘ ਨੇ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ (ਪੀਆਈਐਲਬੀਐਸ) ਨੂੰ ਕਾਰਜਸ਼ੀਲ ਕਰਨ ਬਾਰੇ ਜਾਣਕਾਰੀ ਦਿੱਤੀ। ਉਹਨਾਂ ਦੱਸਿਆ ਕਿ ਇੱਥੇ ਨਵੰਬਰ 2025 ਵਿੱਚ ਸਰਕਾਰੀ ਸਹੂਲਤ ਵਿੱਚ ਸੂਬੇ ਦਾ ਪਹਿਲਾ ਸਫਲ ਲਿਵਰ ਟ੍ਰਾਂਸਪਲਾਂਟ ਵਿੱਚ ਕੀਤਾ ਗਿਆ ਸੀ।

ਇਸ ਤੋਂ ਇਲਾਵਾ, ਸਰਕਾਰ ਵੱਲੋਂ ਅਤਿ-ਆਧੁਨਿਕ ਮੈਡੀਕਲ ਉਪਕਰਣਾਂ ਦੀ ਖਰੀਦ ਲਈ 400 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਕੀਤਾ ਜਾ ਰਿਹਾ ਹੈ। ਸਾਰੇ ਜ਼ਿਲ੍ਹਾ ਹਸਪਤਾਲਾਂ ਨੂੰ ਐਮਆਰਆਈ ਸੇਵਾਵਾਂ ਨਾਲ ਲੈਸ ਕੀਤਾ ਜਾਵੇਗਾ ਅਤੇ ਸੀਟੀ ਸਕੈਨ ਸੇਵਾਵਾਂ ਦਾ ਵੀ ਵਿਸਥਾਰ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ, ਫਰੀਦਕੋਟ, ਮੋਹਾਲੀ ਅਤੇ ਪਟਿਆਲਾ ਵਿੱਚ ਨਵੀਆਂ ਪੀਈਟੀ ਸਕੈਨ ਸਹੂਲਤਾਂ ਕਾਰਜਸ਼ੀਲ ਕੀਤੀਆਂ ਜਾਣਗੀਆਂ।

ਸੂਬੇ ਦੇ ਇਤਿਹਾਸ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਭਰਤੀ ਮੁਹਿੰਮ ਬਾਰੇ, ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ 2022 ਤੋਂ ਹੁਣ ਤੱਕ 948 ਜਨਰਲ ਡਾਕਟਰਾਂ ਅਤੇ 627 ਸਪੈਸ਼ਲਿਸਟਾਂ ਦੀ ਨਿਯੁਕਤੀ ਕੀਤੀ ਹੈ, ਜੋ ਕਿ ਸਰਕਾਰੀ ਡਾਕਟਰਾਂ ਦੀ ਕੁੱਲ ਗਿਣਤੀ ਦਾ ਲਗਭਗ 35 ਫੀਸਦ ਬਣਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਨਰਸਾਂ ਅਤੇ ਫਾਰਮਾਸਿਸਟਾਂ ਸਮੇਤ ਪੈਰਾ-ਮੈਡੀਕਲ ਸਟਾਫ ਦੀ ਵੱਡੇ ਪੱਧਰ ‘ਤੇ ਭਰਤੀ ਕੀਤੀ ਗਈ ਹੈ।

ਪੰਜਾਬ ਨੂੰ ਮੈਡੀਕਲ ਸਿੱਖਿਆ ਦਾ ਕੇਂਦਰ ਬਣਾਉਣ ਅਤੇ ਵਿਦਿਆਰਥੀਆਂ ਵੱਲੋਂ ਵਿਦੇਸ਼ਾਂ ਵਿੱਚ ਦਾਖਲਾ ਲੈਣ ਦੇ ਰੁਝਾਨ ਨੂੰ ਰੋਕਣ ਲਈ, ਸਰਕਾਰ ਵੱਲੋਂ ਹੁਸ਼ਿਆਰਪੁਰ, ਕਪੂਰਥਲਾ, ਸੰਗਰੂਰ, ਐਸਬੀਐਸ ਨਗਰ, ਲਹਿਰਾਗਾਗਾ, ਮਲੇਰਕੋਟਲਾ ਅਤੇ ਲੁਧਿਆਣਾ ਵਿੱਚ ਸੱਤ ਨਵੇਂ ਮੈਡੀਕਲ ਕਾਲਜ ਸਥਾਪਤ ਕੀਤੇ ਜਾ ਰਹੇ ਹਨ। ਇਨ੍ਹਾਂ ਕਾਲਜਾਂ ਦੀ ਉਸਾਰੀ ਜਲਦ ਹੀ ਸ਼ੁਰੂ ਹੋ ਜਾਵੇਗੀ, ਜਿਸ ਨਾਲ ਸੂਬੇ ਵਿੱਚ 600 ਨਵੀਆਂ ਐਮਬੀਬੀਐਸ ਸੀਟਾਂ ਸ਼ਾਮਲ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪਟਿਆਲਾ, ਅੰਮ੍ਰਿਤਸਰ ਅਤੇ ਫਰੀਦਕੋਟ ਵਿੱਚ ਮੌਜੂਦਾ ਕਾਲਜਾਂ ਨੂੰ ਵੀ ਪੋਸਟ ਗ੍ਰੈਜੂਏਟ ਸੁਪਰ-ਸਪੈਸ਼ਲਿਟੀ ਇੰਸਟੀਚਿਊਟਾਂ ਵਿੱਚ ਅਪਗ੍ਰੇਡ ਕੀਤਾ ਜਾ ਰਿਹਾ ਹੈ।

ਐਮਰਜੈਂਸੀ ਅਤੇ ਕ੍ਰਿਟੀਕਲ ਕੇਅਰ ਨੂੰ ਸਰਕਾਰ ਵੱਲੋਂ ਦਿੱਤੀ ਜਾ ਰਹੀ ਤਰਜੀਹ ‘ਤੇ ਚਾਨਣਾ ਪਾਇਆ ਮੰਤਰੀ ਨੇ ਕਿਹਾ ਕਿ ਫਰਿਸ਼ਤੇ ਸਕੀਮ ਤਹਿਤ ਦੁਰਘਟਨਾ ਪੀੜਤਾਂ ਨੂੰ ਤੁਰੰਤ ਨਕਦ ਰਹਿਤ ਇਲਾਜ ਪ੍ਰਦਾਨ ਕਰਕੇ 600 ਤੋਂ ਵੱਧ ਜਾਨਾਂ ਬਚਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਵੀ ਜਾਰੀ ਹਨ, ਜਿਸ ਵਿੱਚ 50 ਬੈਡ ਵਾਲੇ 22 ਕ੍ਰਿਟੀਕਲ ਕੇਅਰ ਬਲਾਕਾਂ ਦਾ ਨਿਰਮਾਣ ਵੀ ਸ਼ਾਮਲ ਹੈ।

‘ਸੀਐਮ ਦੀ ਯੋਗਸ਼ਾਲਾ’ ਪਹਿਲਕਦਮੀ ਤਹਿਤ, ਰੋਜ਼ਾਨਾ ਲਗਭਗ 5,000 ਸੁਪਰਵਾਈਜ਼ਡ ਯੋਗਾ ਸੈਸ਼ਨ ਕਰਵਾਏ ਜਾ ਰਹੇ ਹਨ, ਜਿਸ ਰਾਹੀਂ ਲਗਭਗ 1.5 ਲੱਖ ਨਾਗਰਿਕਾਂ ਨੂੰ ਲਾਭ ਹੋ ਰਿਹਾ ਹੈ। ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਤਹਿਤ, ਸਰਕਾਰ ਵੱਲੋਂ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਹਿੱਸੇ ਵਜੋਂ 548 ਓਟ ਕਲੀਨਿਕ ਸਥਾਪਤ ਕੀਤੇ ਗਏ ਹਨ, ਜਿਸ ਵਿੱਚ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਦੇ ਵਿਆਪਕ ਨੈਟਵਰਕ ਰਾਹੀਂ 10.63 ਲੱਖ ਤੋਂ ਵੱਧ ਮਰੀਜ਼ਾਂ ਦਾ ਇਲਾਜ ਕੀਤਾ ਜਾ ਰਿਹਾ ਹੈ।

Tags: latest newslatest Updatepro punjab tvpropunjabnewspropunjabtvPunjab CMpunjab governmentpunjab newspunjabi news
Share200Tweet125Share50

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ “ਐਮ.ਬੀ.ਏ. ਪਲੱਸ” ਲੀਡਰਸ਼ਿਪ ਪ੍ਰੋਗਰਾਮ ਦੀ ਸ਼ੁਰੂਆਤ

ਮਾਰਚ 18, 2026

45 ਮਿੰਟ ਦੀ ਦੇਰੀ ਪਈ ਭਾਰੀ: ਫਾਇਰ ਬ੍ਰਿਗੇਡ ਸਮੇਂ ਸਿਰ ਪਹੁੰਚ ਜਾਂਦੀ ਤਾਂ ਬਚਾਈਆਂ ਜਾ ਸਕਦੀਆਂ ਸਨ 7 ਜਾਨਾਂ

ਮਾਰਚ 18, 2026

ਇਸ ਤਾਰੀਕ ਨੂੰ ਖੁੱਲ੍ਹਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ

ਮਾਰਚ 18, 2026

ਪੰਜਾਬ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਇਤਿਹਾਸਕ ਮਿਸ਼ਨ ਦੀ ਸ਼ੁਰੂਆਤ, ਵਿਸ਼ਵ ਬੈਂਕ ਨਾਲ 3,500 ਕਰੋੜ ਰੁਪਏ ਦਾ ਸਮਝੌਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 18, 2026

ਕੁਲਦੀਪ ਧਾਲੀਵਾਲ ਦਾ ਸੁਖਬੀਰ ਬਾਦਲ ‘ਤੇ ਤਿੱਖਾ ਹਮਲਾ, ਕਿਹਾ- ਗੈਂਗਸਟਰ ਭਜਾਉਣ ਦੀਆਂ ਗੱਲਾਂ ਕਰਨ ਵਾਲੇ ਖੁਦ ‘ਗੈਂਗਸਟਰ ਲਿਆਓ ਮੁਹਿੰਮ’ ਚਲਾ ਰਹੇ ਹਨ

ਮਾਰਚ 18, 2026

ਧੂਰੀ ਵਿਖੇ 21.65 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਬ-ਡਿਵੀਜ਼ਨਲ ਹਸਪਤਾਲ ਅਤੇ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਨਾਲ ਸੰਗਰੂਰ ਦਾ ਸਿਹਤ ਢਾਂਚਾ ਹੋਰ ਮਜ਼ਬੂਤ ਹੋਇਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 18, 2026
Load More

Recent News

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ “ਐਮ.ਬੀ.ਏ. ਪਲੱਸ” ਲੀਡਰਸ਼ਿਪ ਪ੍ਰੋਗਰਾਮ ਦੀ ਸ਼ੁਰੂਆਤ

ਮਾਰਚ 18, 2026

45 ਮਿੰਟ ਦੀ ਦੇਰੀ ਪਈ ਭਾਰੀ: ਫਾਇਰ ਬ੍ਰਿਗੇਡ ਸਮੇਂ ਸਿਰ ਪਹੁੰਚ ਜਾਂਦੀ ਤਾਂ ਬਚਾਈਆਂ ਜਾ ਸਕਦੀਆਂ ਸਨ 7 ਜਾਨਾਂ

ਮਾਰਚ 18, 2026

ਇਸ ਤਾਰੀਕ ਨੂੰ ਖੁੱਲ੍ਹਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ

ਮਾਰਚ 18, 2026

ਪੰਜਾਬ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਇਤਿਹਾਸਕ ਮਿਸ਼ਨ ਦੀ ਸ਼ੁਰੂਆਤ, ਵਿਸ਼ਵ ਬੈਂਕ ਨਾਲ 3,500 ਕਰੋੜ ਰੁਪਏ ਦਾ ਸਮਝੌਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 18, 2026

ਕੁਲਦੀਪ ਧਾਲੀਵਾਲ ਦਾ ਸੁਖਬੀਰ ਬਾਦਲ ‘ਤੇ ਤਿੱਖਾ ਹਮਲਾ, ਕਿਹਾ- ਗੈਂਗਸਟਰ ਭਜਾਉਣ ਦੀਆਂ ਗੱਲਾਂ ਕਰਨ ਵਾਲੇ ਖੁਦ ‘ਗੈਂਗਸਟਰ ਲਿਆਓ ਮੁਹਿੰਮ’ ਚਲਾ ਰਹੇ ਹਨ

ਮਾਰਚ 18, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.