ਐਤਵਾਰ, ਮਾਰਚ 22, 2026 09:56 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਧੀਨ 1.91 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ₹219 ਕਰੋੜ ਜਾਰੀ

by Pro Punjab Tv
ਮਾਰਚ 22, 2026
in Featured, Featured News, ਪੰਜਾਬ, ਰਾਜਨੀਤੀ
0

ਚੰਡੀਗੜ੍ਹ : ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਾਸ਼ੀਆਗ੍ਰਸਤ ਵਰਗਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਅਤੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸੇ ਦਿਸ਼ਾ ਵਿੱਚ ਅੱਗੇ ਵਧਦਿਆਂ ਹੋਇਆ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਮੌਜੂਦਾ ਵਿੱਤੀ ਸਾਲ ਦੌਰਾਨ 1,91,429 ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ₹219 ਕਰੋੜ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਹ ਮਾਨ ਸਰਕਾਰ ਦੀ ਅਨੁਸੂਚਿਤ ਜਾਤੀਆਂ ਅਤੇ ਹੋਰ ਪਿੱਛੜੇ ਵਰਗਾਂ ਦੀ ਭਲਾਈ ਅਤੇ ਸਸ਼ਕਤੀਕਰਨ ਪ੍ਰਤੀ ਮਜ਼ਬੂਤ ਵਚਨਬੱਧਤਾ ਨੂੰ ਦਰਸਾਉਂਦਾ ਹੈ।ਸਕੀਮ ਦੇ ਮਨੁੱਖੀ ਪੱਖ ਨੂੰ ਉਜਾਗਰ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ, “ਪੋਸਟ ਮੈਟ੍ਰਿਕ ਸਕਾਲਰਸ਼ਿਪ ਸਿਰਫ਼ ਵਿੱਤੀ ਸਹਾਇਤਾ ਨਹੀਂ, ਸਗੋਂ ਹਜ਼ਾਰਾਂ ਪਰਿਵਾਰਾਂ ਲਈ ਉਮੀਦ ਦੀ ਇੱਕ ਕਿਰਨ ਹੈ। ਕਈ ਘਰਾਂ ਲਈ ਇਹ ਸਕੀਮ ਬੱਚਿਆਂ ਨੂੰ ਉੱਚ ਸਿੱਖਿਆ ਹਾਸਲ ਕਰਨ ਅਤੇ ਆਪਣਾ ਭਵਿੱਖ ਸੁਨਹਿਰੀ ਬਣਾਉਣ ਦਾ ਮੌਕਾ ਪ੍ਰਦਾਨ ਕਰ ਰਹੀ ਹੈ। ਸਾਡੀ ਸਰਕਾਰ ਦਾ ਦ੍ਰਿੜ ਇਰਾਦਾ ਹੈ ਕਿ ਕੋਈ ਵੀ ਯੋਗ ਵਿਦਿਆਰਥੀ ਸਿਰਫ਼ ਆਰਥਿਕ ਕਮੀ ਕਾਰਨ ਆਪਣੀ ਪੜਾਈ ਤੋਂ ਵਾਂਝਾ ਨਾ ਰਹੇ।”

ਹੋਰ ਜਾਣਕਾਰੀ ਸਾਂਝੀ ਕਰਦਿਆਂ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੌਜੂਦਾ ਵਿੱਤੀ ਸਾਲ ਦੌਰਾਨ 2.70 ਲੱਖ ਵਿਦਿਆਰਥੀਆਂ ਨੂੰ ਸਕੀਮ ਅਧੀਨ ਕਵਰ ਕਰਨ ਦਾ ਟੀਚਾ ਰੱਖਿਆ ਗਿਆ ਸੀ, ਜਦਕਿ ਹੁਣ ਤੱਕ 2,72,093 ਵਿਦਿਆਰਥੀਆਂ ਵੱਲੋਂ ਅਰਜ਼ੀਆਂ ਪ੍ਰਾਪਤ ਹੋ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਟੀਚੇ ਤੋਂ ਵੱਧ ਅਰਜ਼ੀਆਂ ਮਿਲਣ ਨਾਲ ਸਕੀਮ ਪ੍ਰਤੀ ਲੋਕਾਂ ਵਿੱਚ ਵਧ ਰਹੀ ਜਾਗਰੂਕਤਾ ਅਤੇ ਭਰੋਸਾ ਸਪੱਸ਼ਟ ਹੁੰਦਾ ਹੈ।

ਕੈਬਨਿਟ ਮੰਤਰੀ ਨੇ ਇਹ ਵੀ ਕਿਹਾ ਕਿ ਸਕੀਮ ਅਧੀਨ ਵਿਦਿਆਰਥੀਆਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਇਆ ਜਾ ਰਿਹਾ ਹੈ, ਜਿਸ ਨਾਲ ਪਿੱਛਲੇ ਸਾਲਾਂ ਦੇ ਮੁਕਾਬਲੇ ਲਾਭਪਾਤਰੀਆਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ।

 

Tags: Aam Aadmi Partydr. baljit kaurlatest newspro punjab tvpunjab governmentPunjab Government releases rs 219 crore to over 1.91 lakh students under Post Matric Scholarship
Share198Tweet124Share49

Related Posts

ਮੁੱਖ ਮੰਤਰੀ ਭਗਵੰਤ ਮਾਨ ਨੇ ਫੇਰ ਸੱਦੀ ਪੰਜਾਬ ਮੰਤਰੀ ਮੰਡਲ ਬੈਠਕ, ਜਾਣੋ ਕਦੋਂ ਹੋਵੇਗੀ ਮੀਟਿੰਗ

ਮਾਰਚ 22, 2026

ਵੱਡੇ ਪੱਧਰ ‘ਤੇ ਉਦਯੋਗਿਕ ਨਿਵੇਸ਼ ਪੰਜਾਬ ਵਿੱਚ ਕਾਨੂੰਨ ਵਿਵਸਥਾ ਅਤੇ ਸ਼ਾਸਨ ਵਿੱਚ ਸੁਧਾਰ ਦਾ ਸਬੂਤ ਹੈ: ਮੁੱਖ ਮੰਤਰੀ ਮਾਨ

ਮਾਰਚ 22, 2026

CM ਮਾਨ ਵੱਲੋਂ ਈਦ ਮੌਕੇ ਮਲੇਰਕੋਟਲਾ ਦੇ ਲੋਕਾਂ ਨੂੰ ਮਿਲੀ ਵੱਡੀ ਸੌਗਾਤ

ਮਾਰਚ 22, 2026

ਨੈਸ਼ਨਲ ਹਾਈਵੇਅ ‘ਤੇ ਵਾਪਰਿਆ ਵੱਡਾ ਹਾਦਸਾ

ਮਾਰਚ 22, 2026

ਲਾਲਜੀਤ ਸਿੰਘ ਭੁੱਲਰ, ਉਸਦੇ ਪਿਤਾ ਅਤੇ ਪੀਏ ਖਿਲਾਫ FIR ਦਰਜ, ਜਾਣੋ ਪੂਰਾ ਮਾਮਲਾ

ਮਾਰਚ 22, 2026

SUV ਦੇ ਸ਼ੌਕੀਨਾਂ ਲਈ ਵੱਡੀ ਖ਼ੁਸ਼ਖ਼ਬਰੀ ! ਸਿਰਫ਼ ਐਨੇ ਲੱਖ ਰੁਪਏ ‘ਚ ਲਾਂਚ ਹੋਈ Skoda Kushaq Facelift

ਮਾਰਚ 21, 2026
Load More

Recent News

ਮੁੱਖ ਮੰਤਰੀ ਭਗਵੰਤ ਮਾਨ ਨੇ ਫੇਰ ਸੱਦੀ ਪੰਜਾਬ ਮੰਤਰੀ ਮੰਡਲ ਬੈਠਕ, ਜਾਣੋ ਕਦੋਂ ਹੋਵੇਗੀ ਮੀਟਿੰਗ

ਮਾਰਚ 22, 2026

ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਧੀਨ 1.91 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ₹219 ਕਰੋੜ ਜਾਰੀ

ਮਾਰਚ 22, 2026

ਵੱਡੇ ਪੱਧਰ ‘ਤੇ ਉਦਯੋਗਿਕ ਨਿਵੇਸ਼ ਪੰਜਾਬ ਵਿੱਚ ਕਾਨੂੰਨ ਵਿਵਸਥਾ ਅਤੇ ਸ਼ਾਸਨ ਵਿੱਚ ਸੁਧਾਰ ਦਾ ਸਬੂਤ ਹੈ: ਮੁੱਖ ਮੰਤਰੀ ਮਾਨ

ਮਾਰਚ 22, 2026

CM ਮਾਨ ਵੱਲੋਂ ਈਦ ਮੌਕੇ ਮਲੇਰਕੋਟਲਾ ਦੇ ਲੋਕਾਂ ਨੂੰ ਮਿਲੀ ਵੱਡੀ ਸੌਗਾਤ

ਮਾਰਚ 22, 2026

ਨੈਸ਼ਨਲ ਹਾਈਵੇਅ ‘ਤੇ ਵਾਪਰਿਆ ਵੱਡਾ ਹਾਦਸਾ

ਮਾਰਚ 22, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.