ਐਤਵਾਰ, ਮਾਰਚ 29, 2026 06:10 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ

by Pro Punjab Tv
ਮਾਰਚ 29, 2026
in Featured, Featured News, Health, ਪੰਜਾਬ, ਰਾਜਨੀਤੀ
0

ਪੰਜਾਬ ਵਿੱਚ ਆਪਣੇ ਪ੍ਰਮੁੱਖ ਸਿਹਤ ਸੰਭਾਲ ਮਾਡਲ ਨੂੰ ਵੱਡਾ ਹੁਲਾਰਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਦੀ ਪੰਜਾਬ ਸਰਕਾਰ ਨੇ ਅੱਜ 109 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ, ਜਿਸ ਨਾਲ ਰਾਜ ਵਿੱਚ ਅਜਿਹੇ ਕਲੀਨਿਕਾਂ ਦੀ ਕੁੱਲ ਗਿਣਤੀ ਚਾਰ ਸਾਲਾਂ ਦੇ ਅੰਦਰ 990 ਹੋ ਗਈ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਅਜਿਹੇ 400 ਹੋਰ ਕਲੀਨਿਕ ਵੀ ਖੋਲ੍ਹੇ ਜਾਣਗੇ। ਆਪਣੀ ਸਰਕਾਰ ਦੇ ਸਿਹਤ ਮਾਡਲ ਨੂੰ ਜਨਤਕ ਸਿਹਤ ਸੰਭਾਲ ਢਾਂਚੇ ਦੇ ਵੱਡੇ ਪੱਧਰ ‘ਤੇ ਵਿਸਥਾਰ ਵਜੋਂ ਪੇਸ਼ ਕਰਦੇ ਕਰਦਿਆਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਕਲੀਨਿਕ 107 ਦਵਾਈਆਂ ਅਤੇ 47 ਡਾਇਗਨੌਸਟਿਕ ਟੈਸਟ ਪੂਰੀ ਤਰ੍ਹਾਂ ਮੁਫ਼ਤ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਨਾਲ ਹੀ ਕਿਹਾ ਕਿ ਇਸ ਸਿਹਤ ਨੈੱਟਵਰਕ ਤਹਿਤ ਹੁਣ ਤੱਕ ਤਕਰੀਬਨ 5 ਕਰੋੜ ਓ.ਪੀ.ਡੀ. ਵਿਜ਼ਿਟ ਦਰਜ ਕੀਤੀਆਂ ਗਈਆਂ ਹਨ।

‘ਆਪ’ ਸੁਪਰੀਮੋ ਨੇ ਸਾਂਝਾ ਕੀਤਾ ਕਿ ਸਰਕਾਰ 65 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਜਾਰੀ ਕਰ ਰਹੀ ਹੈ, ਜਿਨ੍ਹਾਂ ਵਿੱਚੋਂ 30 ਲੱਖ ਕਾਰਡ ਪਹਿਲਾਂ ਹੀ ਬਣ ਚੁੱਕੇ ਹਨ ਅਤੇ 1.65 ਲੱਖ ਲੋਕਾਂ ਨੇ ਇਸ ਨਾਲ ਇਲਾਜ ਦਾ ਲਾਭ ਉਠਾਇਆ ਲਿਆ ਹੈ। ਆਪਣੇ ਵਿਰੁੱਧ ਦੋਸ਼ਾਂ ਅਤੇ ਕਾਨੂੰਨੀ ਕਾਰਵਾਈਆਂ ਦਾ ਹਵਾਲਾ ਦਿੰਦੇ ਦਿੰਦਿਆਂ ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਦੀ “ਕੰਮ ਦੀ ਰਾਜਨੀਤੀ” ਨੂੰ ਰੋਕਣ ਲਈ ਲਈ ਮੈਨੂੰ ਅਤੇ ਮੇਰੀ ਪਾਰਟੀ ਦੇ ਹੋਰ ਆਗੂਆਂ ਨੂੰ ਝੂਠੇ ਮਾਮਲਿਆਂ ਵਿੱਚ ਜੇਲ੍ਹ ਭੇਜਿਆ ਗਿਆ ਸੀ। ਉਨ੍ਹਾਂ ਕਿਹਾ ਕਿ ਅਦਾਲਤ ਨੂੰ ਉਨ੍ਹਾਂ ਵਿਰੁੱਧ ਕੋਈ ਸਬੂਤ ਨਹੀਂ ਮਿਲਿਆ ਅਤੇ ਅਦਾਲਤ ਦੇ ਫ਼ੈਸਲੇ ਨੇ ਉਨ੍ਹਾਂ ਦੀ “ਕੱਟੜ ਇਮਾਨਦਾਰੀ” (ਕੱਟੜ ਇਮਾਨਦਾਰੀ) ਨੂੰ ਕਾਇਮ ਰੱਖਿਆ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਦਿੱਲੀ ਨਾਲ ਤੁਲਨਾ ਕਰਦਿਆਂ ਪੰਜਾਬ ਦੇ ਵੋਟਰਾਂ ਨੂੰ ਭਾਜਪਾ ਦੀਆਂ ਲੋਕ ਵਿਰੋਧੀ ਨੀਤੀਆਂ ਵਿਰੁੱਧ ਸਾਵਧਾਨ ਕਰਦਿਆਂ ਕਿਹਾ ਕਿ ਜੇ ਬੀਜੇਪੀ ਦੀ ਸਰਕਾਰ ਆਉਂਦੀ ਹੈ ਤਾਂ ਉਹ ਦਿੱਲੀ ਵਾਂਗ ਮੁਫਤ ਬਿਜਲੀ, ਸਿਹਤ ਸੰਭਾਲ ਅਤੇ ਹੋਰ ਜਨਤਕ ਸੇਵਾਵਾਂ ਵਰਗੇ ਭਲਾਈ ਉਪਾਵਾਂ ਨੂੰ ਵਾਪਸ ਲੈ ਲਵੇਗੀ।

ਫਤਿਹਗੜ੍ਹ ਸਾਹਿਬ ਵਿੱਚ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦੇ ਕਰਦਿਆਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ 109 ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ ਜਾ ਰਿਹਾ ਹੈ, ਜਿੱਥੇ ਗਰੀਬਾਂ ਨੂੰ ਇਲਾਜ ਅਤੇ ਮੁਫਤ ਦਵਾਈਆਂ ਮਿਲਣਗੀਆਂ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ 881 ਆਮ ਆਦਮੀ ਕਲੀਨਿਕ ਪਹਿਲਾਂ ਹੀ ਬਣਾਏ ਜਾ ਚੁੱਕੇ ਹਨ ਅਤੇ ਇਸ ਸੂਚੀ ਵਿੱਚ ਅੱਜ 109 ਹੋਰ ਕਲੀਨਿਕ ਜੋੜੇ ਜਾ ਰਹੇ ਹਨ, ਜਿਸ ਨਾਲ ਇਨ੍ਹਾਂ ਕਲੀਨਿਕਾਂ ਦੀ ਕੁੱਲ ਗਿਣਤੀ 990 ਹੋ ਗਈ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ 400 ਹੋਰ ਆਮ ਆਦਮੀ ਕਲੀਨਿਕ ਸਥਾਪਤ ਕੀਤੇ ਜਾਣਗੇ ਜਾਣਗੇ, ਜਿਸਦਾ ਨਾਲ ਪੰਜਾਬ ਭਰ ਵਿੱਚ ਲਗਭਗ 1500 ਆਮ ਆਦਮੀ ਕਲੀਨਿਕ ਕਾਰਜਸ਼ੀਲ ਹੋ ਜਾਣਗੇ।

ਉਨ੍ਹਾਂ ਕਿਹਾ ਪੰਜਾਬ ਦੇ ਹਰ ਕੋਨੇ, ਹਰ ਪਿੰਡ ਅਤੇ ‘ਮੁਹੱਲੇ’ ਵਿੱਚ ਤੁਹਾਨੂੰ ਇੱਕ ਆਮ ਆਦਮੀ ਕਲੀਨਿਕ ਮਿਲੇਗਾ। ਜੇਕਰ ਤੁਹਾਨੂੰ ਕੋਈ ਛੋਟੀ ਸਮੱਸਿਆ ਹੈ ਤਾਂ ਤੁਸੀਂ ਇਲਾਜ ਲਈ ਉੱਥੇ ਜਾ ਸਕਦੇ ਹੋ, ਜਿੱਥੇ ਡਾਕਟਰ ਦੀ ਸਲਾਹ, ਇਲਾਜ, ਟੈਸਟ ਅਤੇ ਦਵਾਈਆਂ ਸਭ ਮੁਫ਼ਤ ਹਨ। ਪਿਛਲੇ 75 ਸਾਲਾਂ ਵਿੱਚ, ਬਾਕੀ ਸਾਰੀਆਂ ਪਾਰਟੀਆਂ ਨੇ ਪੰਜਾਬ ਉੱਤੇ ਰਾਜ ਕੀਤਾ, ਕਾਂਗਰਸ ਨੇ ਰਾਜ ਕੀਤਾ, ਭਾਜਪਾ ਨੇ ਰਾਜ ਕੀਤਾ, ਅਕਾਲੀ ਦਲ ਨੇ ਰਾਜ ਕੀਤਾ, ਪਰ ਉਨ੍ਹਾਂ ਵੱਲੋਂ ਅਜਿਹਾ ਇੱਕ ਵੀ ਕਲੀਨਿਕ ਨਹੀਂ ਖੋਲ੍ਹਿਆ ਗਿਆ, ਜਿੱਥੇ ਲੋਕਾਂ ਨੂੰ ਅਜਿਹੀਆਂ ਸਹੂਲਤਾਂ ਅਤੇ ਗੁਣਵੱਤਾ ਵਾਲਾ ਇਲਾਜ ਮਿਲ ਸਕੇ।”

ਅਰਵਿੰਦ ਕੇਜਰੀਵਾਲ ਨੇ ਅੱਗੇ ਕਿਹਾ ਕਿ ਚਾਰ ਸਾਲਾਂ ਦੇ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਭਰ ਵਿੱਚ ਮੁਫ਼ਤ ਇਲਾਜ ਯਕੀਨੀ ਬਣਾਇਆ ਹੈ। ਹੁਣ ਤੱਕ 5 ਕਰੋੜ ਓਪੀਡੀ ਵਿਜ਼ਿਟਸ ਦਰਜ ਕੀਤੀਆਂ ਗਈਆਂ ਹਨ। ਪੰਜਾਬ ਦੀ ਆਬਾਦੀ 3 ਕਰੋੜ ਹੈ, ਜਿਸਦਾ ਮਤਲਬ ਹੈ ਕਿ ਬਹੁਤ ਸਾਰੇ ਲੋਕ ਕਈ-ਕਈ ਵਾਰ ਇਲਾਜ ਲਈ ਇਨ੍ਹਾਂ ਕਲੀਕਿਨਾਂ ਵਿੱਚ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਥੇ ਸ਼ੂਗਰ ਦੇ ਮਰੀਜ਼ ਹਨ, ਬਲੱਡ ਪ੍ਰੈਸ਼ਰ ਦੇ ਮਰੀਜ਼ ਹਨ, ਜੋ ਹਰ ਮਹੀਨੇ ਇਨ੍ਹਾਂ ਕਲੀਨਕਾਂ ‘ਚੋਂ ਦਵਾਈ ਲੈਂਦੇ ਹਨ ਅਤੇ ਕਈ ਅਜਿਹੇ ਹਨ ਜੋ ਇੱਕ ਵਾਰ, ਦੋ ਵਾਰ ਜਾਂ ਤਿੰਨ ਵਾਰ ਇਥੇ ਜਾ ਚੁੱਕੇ ਹੋਣਗੇ, ਕਿਉਂਕਿ ਉਨ੍ਹਾਂ ਨੂੰ ਇਨ੍ਹਾਂ ਕਲੀਨਿਕਾਂ ਵਿੱਚ ਮੁਫ਼ਤ ਇਲਾਜ ਅਤੇ ਦਵਾਈਆਂ ਮਿਲ ਰਹੀਆਂ ਹਨ।

ਫੀਡਬੈਕ ਅਤੇ ਨਿਗਰਾਨੀ ਬਾਰੇ ਦੱਸਦਿਆਂ ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਫ਼ਤਰ ਤੋਂ ਆਮ ਆਦਮੀ ਕਲੀਨਿਕਾਂ ਵਿੱਚ ਆਉਣ ਵਾਲੇ ਸਾਰੇ ਮਰੀਜ਼ਾਂ ਨੂੰ ਕਾਲਾਂ ਕੀਤੀਆਂ ਗਈਆਂ। ਉਨ੍ਹਾਂ ਤੋਂ ਉਨ੍ਹਾਂ ਦੇ ਤਜਰਬੇ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਇਹ ਵਧੇਰੇ ਸੁਵਿਧਾਜਨਕ ਰਿਹਾ। ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਕੀ ਉਨ੍ਹਾਂ ਨੂੰ ਕੋਈ ਸਮੱਸਿਆ ਆਈ ਹੈ, ਤਾਂ ਉਨ੍ਹਾਂ ਨੇ ਕਿਹਾ ਨਹੀਂ ਕੋਈ ਸਮੱਸਿਆ ਨਹੀਂ ਆਈ। ਉਨ੍ਹਾਂ ਨੇ ਪੁਸ਼ਟੀ ਕੀਤੀ ਕਿ ਉਨ੍ਹਾਂ ਨੂੰ ਡਾਕਟਰਾਂ ਤੋਂ ਸਹੀ ਦਵਾਈਆਂ ਅਤੇ ਇਲਾਜ ਮਿਲਿਆ ਹੈ। ਲੋਕਾਂ ਨੇ ਭਗਵੰਤ ਸਿੰਘ ਮਾਨ ਨੂੰ, ਆਮ ਆਦਮੀ ਪਾਰਟੀ ਨੂੰ ਅਤੇ ਸਾਨੂੰ ਸਾਰਿਆਂ ਨੂੰ ਫ਼ੋਨ ‘ਤੇ ਢੇਰ ਸਾਰੀਆਂ ਅਸੀਸਾਂ ਦਿੱਤੀਆਂ। ਕਿਸੇ ਇੱਕ ਵਿਅਕਤੀ ਵੱਲੋਂ ਵੀ ਸ਼ਿਕਾਇਤ ਨਹੀਂ ਕੀਤੀ ਗਈ। ਕਿਉਂ? ਕਿਉਂਕਿ ਮੁੱਖ ਮੰਤਰੀ ਦਫ਼ਤਰ ਤੋਂ ਹਰ ਚੀਜ਼ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਦਵਾਈਆਂ ਦੀ ਕੋਈ ਕਮੀ ਨਹੀਂ ਹੈ, ਟੈਸਟਾਂ ਦੀ ਕੋਈ ਕਮੀ ਨਹੀਂ ਹੈ, ਡਾਕਟਰਾਂ ਦੀ ਕੋਈ ਕਮੀ ਨਹੀਂ ਹੈ।

ਉਨ੍ਹਾਂ ਕਿਹਾ ਕਿ ਜਦੋਂ ਵੀ ਕੋਈ ਛੋਟੀ ਤੋਂ ਛੋਟੀ ਮੁਸ਼ਕਿਲ ਵੀ ਦਰਪੇਸ਼ ਆਉਂਦੀ ਹੈ ਤਾਂ ਉੱਪਰੋਂ ਤੁਰੰਤ ਇਸ ਨੂੰ ਠੀਕ ਕਰਨ ਲਈ ਨਿਰਦੇਸ਼ ਜਾਰੀ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਆਮ ਤੌਰ ‘ਤੇ ਦੇਖਿਆ ਜਾਵੇ ਤਾਂ ਅਕਸਰ ਅਜਿਹਾ ਹੁੰਦਾ ਹੈ ਕਿ ਸਰਕਾਰੀ ਡਿਸਪੈਂਸਰੀਆਂ ਅਤੇ ਕਲੀਨਿਕ ਬਣ ਤਾਂ ਜਾਂਦੇ ਹਨ ਪਰ ਕੰਮ ਨਹੀਂ ਕਰਦੇ ਅਤੇ ਦਸ ਦਿਨਾਂ ਦੇ ਅੰਦਰ ਉਹ ਖਾਲੀ ਹੋ ਜਾਂਦੇ ਹਨ। ਪਰ ਆਮ ਆਦਮੀ ਕਲੀਨਿਕ ਅਜਿਹੇ ਨਹੀਂ ਹਨ। ਹਰੇਕ ਕਲੀਨਿਕ ਦੀ ਮੁੱਖ ਮੰਤਰੀ ਦਫ਼ਤਰ ਵੱਲੋਂ ਨੇੜਿਓਂ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਸਾਰਾ ਕੰਮ ਸਹੀ ਢੰਗ ਨਾਲ ਕੀਤਾ ਜਾ ਰਿਹਾ ਹੈ। ਇਨ੍ਹਾਂ 5 ਕਰੋੜ ਓਪੀਡੀ ਵਿਜ਼ਿਟਸ ਤੋਂ ਲਗਭਗ 1.5 ਤੋਂ 2 ਕਰੋੜ ਲੋਕਾਂ ਨੇ ਇਲਾਜ ਕਰਵਾਇਆ ਹੈ ਅਤੇ ਆਪਣੀਆਂ ਅਸੀਸਾਂ ਦਿੱਤੀਆਂ। ਪਿਛਲੇ ਚਾਰ ਸਾਲਾਂ ਵਿੱਚ, ਅਸੀਂ ਤੁਹਾਡੀਆਂ ਅਸੀਸਾਂ ਕਮਾਈਆਂ ਹਨ, ਨਾ ਕਿ ਪੈਸਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅਸੀਂ ਇੱਕ ਪੈਸਾ ਵੀ ਨਹੀਂ ਕਮਾਇਆ, ਸਗੋਂ ਸਿਰਫ਼ ਤੇ ਸਿਰਫ਼ ਤੁਹਾਡਾ ਆਸ਼ੀਰਵਾਦ ਕਮਾਇਆ ਹੈ।

‘ਆਪ’ ਮੁਖੀ ਨੇ ਅੱਗੇ ਕਿਹਾ ਕਿ ਬਹੁਤ ਸਾਰੇ ਲੋਕਾਂ ਨੇ ਮੇਰੇ ਵਿਰੁੱਧ, ਮਨੀਸ਼ ਸਿਸੋਦੀਆ ਵਿਰੁੱਧ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਵਿਰੁੱਧ ਝੂਠੇ ਦੋਸ਼ ਲਾਏ। ਉਨ੍ਹਾਂ ਵੱਲੋਂ ਕਿਹਾ ਗਿਆ ਕਿ ਕੇਜਰੀਵਾਲ ਨੇ ਪੈਸੇ ਲਏ, ਕੇਜਰੀਵਾਲ ਨੇ ਭ੍ਰਿਸ਼ਟਾਚਾਰ ਕੀਤਾ, ਕੇਜਰੀਵਾਲ ਨੇ 100 ਕਰੋੜ ਰੁਪਏ ਲਏ, ਅਤੇ ਸ਼ਰਾਬ ਘੁਟਾਲਾ ਕੀਤਾ। ਉਨ੍ਹਾਂ ਨੇ ਸਾਨੂੰ ਜੇਲ੍ਹਾਂ ਵਿੱਚ ਪਾ ਦਿੱਤਾ, ਮੈਨੂੰ ਛੇ ਮਹੀਨੇ ਜੇਲ੍ਹ ਵਿੱਚ ਰੱਖਿਆ ਗਿਆ, ਮਨੀਸ਼ ਸਿਸੋਦੀਆ ਨੂੰ ਡੇਢ ਸਾਲ ਜੇਲ੍ਹ ਵਿੱਚ ਰੱਖਿਆ ਗਿਆ। ਅਜਿਹੀਆਂ ਸ਼ਕਤੀਸ਼ਾਲੀ ਤਾਕਤਾਂ ਸਾਡੇ ਪਿੱਛੇ ਹਨ। ਪਰ ਹੁਣ ਅਦਾਲਤ ਦੇ ਫ਼ੈਸਲੇ ਨੇ ਸਭ ਕੁਝ ਸਾਫ਼ ਕਰ ਦਿੱਤਾ ਕਿ ਕੇਜਰੀਵਾਲ ਵਿਰੁੱਧ ਕੋਈ ਸਬੂਤ ਨਹੀਂ ਹੈ, ਇੱਕ ਵੀ ਸਬੂਤ ਨਹੀਂ।

ਉਸ ਨੇ ਸਾਂਝਾ ਕੀਤਾ ਕਿ ਅਦਾਲਤ ਨੇ ਆਪਣੇ ਹੁਕਮਾਂ ਵਿੱਚ ਕਿਹਾ ਕਿ ਕੇਜਰੀਵਾਲ ‘ਕੱਟੜ ਇਮਾਨਦਾਰ’ ਹੈ ਅਤੇ ਉਸ ਨੇ ਕੋਈ ਗਲਤ ਕੰਮ ਨਹੀਂ ਕੀਤਾ ਅਤੇ ਭਾਜਪਾ ਆਗੂ ਝੂਠ ਬੋਲ ਰਹੇ ਹਨ। ਲੋਕਾਂ ਨੇ ਮੈਨੂੰ ਪੁੱਛਿਆ ਕਿ ਅਜਿਹਾ ਚਮਤਕਾਰ ਕਿਵੇਂ ਹੋਇਆ। ਮੈਂ ਕਿਹਾ ਕਿ ਮੈਨੂੰ ਵਿਸ਼ਵਾਸ ਕਰਨਾ ਮੁਸ਼ਕਲ ਹੈ। ਪਰ ਇੱਕ ਸਰਵਉੱਚ ਤਾਕਤ ਹੈ ਜੋ ਸੱਚ ਦੇ ਨਾਲ ਖੜ੍ਹੀ ਰਹਿੰਦੀ ਹੈ ਅਤੇ ਇਮਾਨਦਾਰ ਲੋਕਾਂ ਦਾ ਸਾਥ ਦਿੰਦੀ ਹੈ। ਅਜਿਹਾ ਇਸ ਲਈ ਹੋਇਆ ਕਿਉਂਕਿ ਦਿੱਲੀ ਵਿਚ ਅਸੀਂ ਗਰੀਬਾਂ ਦਾ ਮੁਫ਼ਤ ਇਲਾਜ ਕੀਤਾ, ਹਸਪਤਾਲ ਖੋਲ੍ਹੇ ਅਤੇ ਮੁਹੱਲਾ ਕਲੀਨਿਕ ਸਥਾਪਿਤ ਕੀਤੇ। ਅਸੀਂ ਕਰੋੜਾਂ ਲੋਕਾਂ ਦਾ ਇਲਾਜ ਕੀਤਾ ਅਤੇ ਗਰੀਬ ਬੱਚਿਆਂ ਲਈ ਸਕੂਲ ਖੋਲ੍ਹੇ। ਗਰੀਬਾਂ ਦੀਆਂ ਅਸੀਸਾਂ ਅਤੇ ਅਰਦਾਸਾਂ ਸਾਡੇ ਨਾਲ ਹਨ, ਪ੍ਰਮਾਤਮਾ ਸਾਡੇ ਨਾਲ ਹੈ, ਗੁਰੂ ਮਹਾਰਾਜ ਸਾਡੇ ਨਾਲ ਹਨ ਅਤੇ ਜਦੋਂ ਤੱਕ ਪ੍ਰਮਾਤਮਾ ਸਾਡੇ ਨਾਲ ਹੈ, ਕੋਈ ਵੀ ਤਾਕਤ ਸਾਡਾ ਨੁਕਸਾਨ ਨਹੀਂ ਕਰ ਸਕਦੀ।

ਸਿਹਤ ਸਕੀਮ ਬਾਰੇ ਦੱਸਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਸ਼ੁਰੂ ਕੀਤੀ ਹੈ। ਹਰ ਗਰੀਬ ਪਰਿਵਾਰ ਲਈ ਤੁਹਾਡੇ ਘਰ ਦੇ ਨੇੜੇ ਆਮ ਆਦਮੀ ਕਲੀਨਿਕ ਬਣਾਏ ਗਏ ਹਨ। ਰੱਬ ਨਾ ਕਰੇ ਤੁਹਾਨੂੰ ਕਦੇ ਇਸਦੀ ਲੋੜ ਪਵੇ, ਪਰ ਜੇਕਰ ਤੁਹਾਨੂੰ ਕੋਈ ਵੀ ਲੋੜ ਪੈਂਦੀ ਹੈ ਤਾਂ ਤੁਹਾਨੂੰ ਪੈਸੇ ਦੀ ਚਿੰਤਾ ਕਰਨ ਦੀ ਬਿਲਕੁਲ ਵੀ ਲੋੜ ਨਹੀਂ। ਜੇਕਰ ਕੋਈ ਵਿਅਕਤੀ ਦਿਲ ਦੇ ਦੌਰੇ ਜਾਂ ਕੈਂਸਰ ਵਰਗੀ ਗੰਭੀਰ ਬਿਮਾਰੀ ਤੋਂ ਪੀੜਤ ਹੈ ਜਾਂ ਕਿਸੇ ਨੇ ਗੋਡਾ ਬਦਲਾਉਣ ਹੈ ਤਾਂ ਉਹ ਕੀ ਕਰੇ? ਸਰਕਾਰੀ ਹਸਪਤਾਲਾਂ ਵਿੱਚ ਸੁਧਾਰ ਕੀਤਾ ਜਾ ਰਿਹਾ ਹੈ, ਪਰ ਉਦੋਂ ਤੱਕ ਅਸੀਂ ਇੱਕ ਅਜਿਹੀ ਸਕੀਮ ਸ਼ੁਰੂ ਕੀਤੀ ਹੈ, ਜਿਸ ਅਧੀਨ ਅਸੀਂ ਸਭ ਤੋਂ ਵਧੀਆ ਪ੍ਰਾਈਵੇਟ ਹਸਪਤਾਲਾਂ, ਜਿੱਥੇ ਭਗਵੰਤ ਸਿੰਘ ਮਾਨ ਵੀ ਇਲਾਜ ਲਈ ਜਾਂਦੇ ਹਨ, ਜਿਵੇਂ ਕਿ ਮੋਹਾਲੀ ਦਾ ਫੋਰਟਿਸ ਹਸਪਤਾਲ, ਹੁਣ ਤੁਹਾਡੇ ਲਈ ਵੀ ਇਲਾਜ ਵਾਸਤੇ ਖੋਲ੍ਹ ਦਿੱਤੇ ਹਨ। ਪੰਜਾਬ ਦਾ ਕੋਈ ਵੀ ਕਿਸਾਨ, ਮਜ਼ਦੂਰ, ਰਿਕਸ਼ਾ ਚਾਲਕ, ਅਧਿਆਪਕ ਜਾਂ ਕੋਈ ਵੀ ਨਾਗਰਿਕ ਇਨ੍ਹਾਂ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਕਰਵਾ ਸਕਦਾ ਹੈ ਜਿੱਥੇ ਮੁੱਖ ਮੰਤਰੀ, ਮੰਤਰੀਆਂ ਅਤੇ ਵਿਧਾਇਕਾਂ ਦਾ ਇਲਾਜ ਹੁੰਦਾ ਹੈ।

ਉਨ੍ਹਾਂ ਕਿਹਾ ਕਿ ਜਦੋਂ ਅਸੀਂ ਇਹ ਸਕੀਮ ਸ਼ੁਰੂ ਕੀਤੀ ਤਾਂ ਕਾਂਗਰਸ ਅਤੇ ਭਾਜਪਾ ਆਗੂਆਂ ਨੇ ਸਾਡੀ ਆਲੋਚਨਾ ਕਰਨੀ ਸ਼ੁਰੂ ਕਰ ਦਿੱਤੀ। ਉਨ੍ਹਾਂ ਕਿਹਾ ਕਿ ਇਸ ਦੀ ਕੀ ਲੋੜ ਹੈ, ਗਰੀਬ ਲੋਕ ਸਰਕਾਰੀ ਹਸਪਤਾਲ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਗਰੀਬਾਂ ਦਾ ਨੁਕਸਾਨ ਹੋਵੇਗਾ। ਮੈਂ ਤੁਹਾਨੂੰ ਪੁੱਛਣਾ ਚਾਹੁੰਦਾ ਹਾਂ ਕਿ ਕੀ ਗਰੀਬਾਂ ਦਾ ਇਲਾਜ ਵਧੀਆ ਹਸਪਤਾਲਾਂ ਵਿੱਚ ਹੋਣਾ ਚਾਹੀਦਾ ਹੈ ਜਾਂ ਨਹੀਂ? ਇਲਾਜ ਮੁਫਤ ਹੋਣਾ ਚਾਹੀਦਾ ਹੈ ਜਾਂ ਨਹੀਂ? ਬੇਸ਼ੱਕ ਅਜਿਹਾ ਹੋਣਾ ਚਾਹੀਦਾ ਹੈ। ਉਹੀ ਹਸਪਤਾਲ ਜਿੱਥੇ ਮੁੱਖ ਮੰਤਰੀ ਦਾ ਇਲਾਜ ਹੁੰਦਾ ਹੈ ਹੁਣ ਉਹ ਗਰੀਬਾਂ ਦਾ ਇਲਾਜ ਵੀ ਕਰਨਗੇ। ਜਦੋਂ ਵਿਰੋਧੀ ਪਾਰਟੀਆਂ ਨੇ ਵਿਰੋਧ ਕਰਨ ਦੀ ਕੋਸ਼ਿਸ਼ ਕੀਤੀ ਤਾਂ ਜਨਤਾ ਨੇ ਉਨ੍ਹਾਂ ਨੂੰ ਭਜਾ ਦਿੱਤਾ। ਅੱਜਕੱਲ੍ਹ ਲੋਕ ਆਪ ਹੀ ਅਜਿਹੇ ਵਿਰੋਧੀਆਂ ਨੂੰ ਭਜਾ ਦਿੰਦੇ ਹਨ।

ਬਿਜਲੀ ਅਤੇ ਸ਼ਾਸਨ ਬਾਰੇ ਗੱਲ ਕਰਦਿਆਂ ‘ਆਪ’ ਸੁਪਰੀਮੋ ਨੇ ਕਿਹਾ, “ਅਸੀਂ ਪੂਰੇ ਪੰਜਾਬ ਵਿੱਚ ਬਿਜਲੀ ਮੁਫ਼ਤ ਕਰ ਦਿੱਤੀ ਹੈ। ਪੰਜਾਬ ਅਤੇ ਦਿੱਲੀ ਹੀ ਦੋ ਅਜਿਹੇ ਸੂਬੇ ਸਨ ਜਿੱਥੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਦੌਰਾਨ ਮੁਫ਼ਤ ਬਿਜਲੀ ਹੈ। ਹੁਣ ਜਦੋਂ ਦਿੱਲੀ ਵਿੱਚ ਸਾਡੀ ਸਰਕਾਰ ਨਹੀਂ ਹੈ, ਤਾਂ ਮੈਂ ਸੁਣਿਆ ਹੈ ਕਿ ਛੇ ਮਹੀਨਿਆਂ ਦੇ ਅੰਦਰ ਉੱਥੇ ਮੁਫ਼ਤ ਬਿਜਲੀ ਬੰਦ ਹੋ ਸਕਦੀ ਹੈ। ਪੰਜਾਬ ਵਿੱਚ, ਤੁਹਾਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਕਾਰਨ ਮੁਫ਼ਤ ਬਿਜਲੀ ਮਿਲ ਰਹੀ ਹੈ। ਜੇਕਰ ਗਲਤੀ ਨਾਲ ਤੁਸੀਂ ਉਨ੍ਹਾਂ ਲੋਕਾਂ ਨੂੰ ਵੋਟ ਦਿੰਦੇ ਹੋ ਤਾਂ ਸੋਚੋ ਕਿ ਪੰਜਾਬ ਵਿੱਚ ਕੀ ਹੋਵੇਗਾ।”

ਉਨ੍ਹਾਂ ਕਿਹਾ, “ਦਿੱਲੀ ਵਿੱਚ ਸਾਡੀ ਸਰਕਾਰ ਤੋਂ ਬਾਅਦ, ਸਾਰੇ ਮੁਹੱਲਾ ਕਲੀਨਿਕ ਬੰਦ ਕਰ ਦਿੱਤੇ ਗਏ, ਸਰਕਾਰੀ ਹਸਪਤਾਲਾਂ ਵਿੱਚ ਦਵਾਈਆਂ ਅਤੇ ਟੈਸਟ ਬੰਦ ਕਰ ਦਿੱਤੇ ਗਏ ਅਤੇ ਹੁਣ ਉਹ ਮੁਫਤ ਬਿਜਲੀ ਨੂੰ ਖਤਮ ਕਰਨ ਦੀ ਯੋਜਨਾ ਬਣਾ ਰਹੇ ਹਨ। ਔਰਤਾਂ ਲਈ ਮੁਫਤ ਬੱਸ ਯਾਤਰਾ ਲਈ ਟਿਕਟਾਂ ਵੀ ਬੰਦ ਕਰ ਦਿੱਤੀਆਂ ਗਈਆਂ ਹਨ। ਇਸ ਲਈ ਆਮ ਆਦਮੀ ਪਾਰਟੀ ਜ਼ਰੂਰੀ ਹੈ। ਭੁੱਲ ਕੇ ਵੀ ਦੂਜੀਆਂ ਪਾਰਟੀਆਂ ਨੂੰ ਵੋਟ ਨਾ ਦਿਓ।”

ਕਿਸਾਨਾਂ ਨੂੰ ਦਿੱਤੇ ਜਾ ਰਹੇ ਫਾਇਦਿਆਂ ‘ਤੇ ਚਾਨਣਾ ਪਾਉਂਦਿਆਂ, ਅਰਵਿੰਦ ਕੇਜਰੀਵਾਲ ਨੇ ਕਿਹਾ, “ਕਿਸਾਨਾਂ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਹੁਤ ਕੁਝ ਕੀਤਾ ਹੈ। ਪਹਿਲਾਂ ਸਿੰਚਾਈ ਲਈ ਬਿਜਲੀ ਸਵੇਰੇ 3 ਜਾਂ 4 ਵਜੇ ਆਉਂਦੀ ਸੀ। ਕਈ ਵਾਰ ਸਿਰਫ ਅੱਧੇ ਘੰਟੇ ਲਈ ਹੀ ਬਿਜਲੀ ਦਿੱਤੀ ਜਾਂਦੀ ਸੀ। ਹੁਣ ਕਿਸਾਨਾਂ ਨੂੰ ਦਿਨ ਵਿੱਚ 7 ਤੋਂ 8 ਘੰਟੇ ਲਗਾਤਾਰ ਬਿਜਲੀ ਮਿਲਦੀ ਹੈ, ਇੱਥੋਂ ਤੱਕ ਕਿ 12 ਘੰਟੇ ਤੱਕ ਵੀ ਬਿਜਲੀ ਦਿੱਤੀ ਜਾਂਦੀ ਹੈ। ਹੁਣ ਰਾਤ ਨੂੰ ਜਾਗਣ ਦੀ ਜ਼ਰੂਰਤ ਨਹੀਂ ਹੈ। ਨਹਿਰੀ ਪਾਣੀ ਹੁਣ ਹਰ ਖੇਤ ਤੱਕ ਪਹੁੰਚ ਰਿਹਾ ਹੈ। ਪਹਿਲਾਂ ਸਿਰਫ 22 ਫੀਸਦ ਕਿਸਾਨਾਂ ਨੂੰ ਸਿੰਚਾਈ ਦਾ ਪਾਣੀ ਮਿਲਦਾ ਸੀ ਪਰ ਹੁਣ ਪੰਜਾਬ ਭਰ ਵਿੱਚ 78 ਫੀਸਦ ਕਿਸਾਨਾਂ ਨੂੰ ਨਹਿਰੀ ਪਾਣੀ ਮਿਲ ਰਿਹਾ ਹੈ। ਪਹਿਲਾਂ, ਮੰਡੀਆਂ ਵਿੱਚ ਫਸਲ ਵੇਚਣ ਤੋਂ ਬਾਅਦ, ਕਿਸਾਨਾਂ ਨੂੰ ਭੁਗਤਾਨ ਲਈ ਤਿੰਨ ਤੋਂ ਚਾਰ ਮਹੀਨੇ ਉਡੀਕ ਕਰਨੀ ਪੈਂਦੀ ਸੀ। ਹੁਣ ਤੁਸੀਂ ਸਵੇਰੇ ਆਪਣੀ ਫਸਲ ਮੰਡੀਆਂ ਵਿੱਚ ਲੈ ਜਾਂਦੇ ਹੋ ਅਤੇ ਸ਼ਾਮ ਨੂੰ ਘਰ ਵਾਪਸ ਆਉਣ ਤੱਕ ਤੁਹਾਨੂੰ ਸੁਨੇਹਾ ਮਿਲ ਜਾਂਦਾ ਹੈ ਕਿ ਤੁਹਾਨੂੰ ਭੁਗਤਾਨ ਕਰ ਦਿੱਤਾ ਗਿਆ ਹੈ। ਭੁਗਤਾਨ ਹੁਣ ਉਸੇ ਦਿਨ ਕੀਤੇ ਜਾਂਦੇ ਹਨ।”

ਭਲਾਈ ਸਬੰਧੀ ਗਰੰਟੀਆਂ ਦਾ ਵੇਰਵਾ ਦਿੰਦਿਆਂ ਉਨ੍ਹਾਂ ਕਿਹਾ, “ਇਹ ਸਾਰੀਆਂ ਸਹੂਲਤਾਂ ਆਮ ਆਦਮੀ ਪਾਰਟੀ ਸਰਕਾਰ ਦੀ ਬਦੌਲਤ ਹਨ। ਜਲਦੀ ਹੀ ਸਭ ਤੋਂ ਵੱਡਾ ਐਲਾਨ ਕੀਤਾ ਜਾਵੇਗਾ ਜਿਸ ਤਹਿਤ ਹਰ ਔਰਤ ਦੇ ਖਾਤੇ ਵਿੱਚ 1000 ਰੁਪਏ ਪ੍ਰਤੀ ਮਹੀਨਾ ਜਮ੍ਹਾ ਕੀਤੇ ਜਾਣਗੇ। ਰਜਿਸਟ੍ਰੇਸ਼ਨ ਵਿਸਾਖੀ ਦੇ ਆਸਪਾਸ ਸ਼ੁਰੂ ਹੋ ਜਾਵੇਗੀ। ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1500 ਰੁਪਏ ਦਿੱਤੇ ਜਾਣਗੇ। 18 ਸਾਲ ਤੋਂ ਵੱਧ ਉਮਰ ਦੀ ਕੋਈ ਵੀ ਔਰਤ ਜੋ ਪੰਜਾਬ ਦੀ ਵਸਨੀਕ ਹੈ, ਇਸ ਯੋਜਨਾ ਤਹਿਤ ਰਜਿਸਟਰ ਕਰਕੇ ਲਾਭ ਪ੍ਰਾਪਤ ਕਰਨਾ ਸ਼ੁਰੂ ਕਰ ਸਕਦੀ ਹੈ। ਇਸ ਦੇ ਨਾਲ, ਅਸੀਂ ਆਪਣੀਆਂ ਸਾਰੀਆਂ ਗਰੰਟੀਆਂ ਪੂਰੀਆਂ ਕਰ ਲਈਆਂ ਹਨ।”

ਆਪ ਸੁਪਰੀਮੋ ਨੇ ਕਿਹਾ, “2022 ਦੀਆਂ ਚੋਣਾਂ ਦੌਰਾਨ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਮੈਂ ਕਈ ਵਾਅਦੇ ਕੀਤੇ ਸਨ ਅਤੇ ਹੁਣ ਇੱਕ ਵੀ ਗਰੰਟੀ ਅਧੂਰੀ ਨਹੀਂ ਰਹੀ। ਹਰ ਵਾਅਦਾ ਪੂਰਾ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਅਸੀਂ ਹੋਰ ਵੀ ਬਹੁਤ ਸਾਰੇ ਕੰਮ ਕੀਤੇ ਹਨ। ਪਿੰਡਾਂ ਨੂੰ ਜੋੜਨ ਵਾਲੀਆਂ 4000 ਕਿਲੋਮੀਟਰ ਸੜਕਾਂ ਬਣਾਈਆਂ ਜਾ ਰਹੀਆਂ ਹਨ। ਹਰ ਪਿੰਡ ਵਿੱਚ ਖੇਡ ਦੇ ਮੈਦਾਨ ਬਣਾਏ ਜਾ ਰਹੇ ਹਨ ਅਤੇ ਜਲਦ ਹੀ ਖੇਡਾਂ ਦਾ ਸਮਾਨ ਵੀ ਪ੍ਰਦਾਨ ਕੀਤਾ ਜਾਵੇਗਾ। ਸਰਕਾਰ ਵੱਲੋਂ ਹੋਰ ਬਹੁਤ ਸਾਰੇ ਕੰਮ ਕੀਤੇ ਗਏ ਹਨ ਅਤੇ ਇਹ ਕੰਮ ਭਵਿੱਖ ਵਿੱਚ ਵੀ ਜਾਰੀ ਰਹਿਣਗੇ।”

ਆਪਣੇ ਸੰਬੋਧਨ ਦੇ ਅੰਤ ਵਿੱਚ ਅਰਵਿੰਦ ਕੇਜਰੀਵਾਲ ਨੇ ਕਿਹਾ, “ਹੋਰ ਪਾਰਟੀਆਂ ਕੋਲ ਕਹਿਣ ਲਈ ਕੁਝ ਨਹੀਂ ਬਚਿਆ। ਉਹ ਸਿਰਫ਼ ਟਵਿੱਟਰ ‘ਤੇ ਸਾਨੂੰ ਗਾਲ੍ਹਾਂ ਕੱਢਦੀਆਂ ਹਨ। ਜਦੋਂ ਇਹ ਪਾਰਟੀਆਂ ਪਿੰਡਾਂ ਵਿੱਚ ਜਾਂਦੀਆਂ ਹਨ, ਤਾਂ ਲੋਕ ਉਨ੍ਹਾਂ ਨੂੰ ਭਜਾ ਦਿੰਦੇ ਹਨ। ਹੁਣ ਇਹ ਸਿਰਫ ਟਵਿੱਟਰ (ਹੁਣ ਐਕਸ) ‘ਤੇ ਬਿਆਨਬਾਜ਼ੀ ਕਰਨ ਵਾਲੀਆਂ ਪਾਰਟੀਆਂ ਬਣ ਗਈਆਂ ਹਨ। ਆਮ ਆਦਮੀ ਪਾਰਟੀ ਨੂੰ ਵਾਪਸ ਲਿਆਉਣਾ ਚਾਹੀਦਾ ਹੈ। ਪਿਛਲੀ ਵਾਰ ਤੁਸੀਂ 92 ਸੀਟਾਂ ਦਿੱਤੀਆਂ ਸਨ। ਇਸ ਵਾਰ ਇਹਨਾਂ ਪਾਰਟੀਆਂ ਨੂੰ ਇੱਕ ਵੀ ਸੀਟ ਨਾ ਦਿਓ। ਆਮ ਆਦਮੀ ਪਾਰਟੀ ਨੂੰ ਸਾਰੀਆਂ 117 ਸੀਟਾਂ ਦਿਓ ਤਾਂ ਜੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੱਥ ਮਜ਼ਬੂਤ ਹੋਣ ਅਤੇ ਅਸੀਂ ਹੋਰ ਵੀ ਸਖ਼ਤ ਮਿਹਨਤ ਕਰ ਸਕੀਏ।”

ਇਸ ਦੌਰਾਨ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਸ ਸਟੇਜ ਤੋਂ ਅਸੀਂ ਸਿੱਖਿਆ, ਸਿਹਤ, ਬਿਜਲੀ, ਖੇਤੀਬਾੜੀ ਅਤੇ ਹੋਰ ਖੇਤਰਾਂ ਬਾਰੇ ਗੱਲ ਕਰ ਰਹੇ ਹਾਂ ਜਦੋਂ ਕਿ ਦੂਜੀਆਂ ਪਾਰਟੀਆਂ ਦੇ ਸਟੇਜਾਂ ‘ਤੇ, ਸਿਰਫ਼ ਸੱਤਾ ਹਥਿਆਉਣ ਦੇ ਦਾਅਵੇ ਕੀਤੇ ਜਾ ਰਹੇ ਹਨ। ਇਹ ਮੌਕਾਪ੍ਰਸਤ ਆਗੂ ਹੈਰਾਨ ਹਨ ਕਿਉਂਕਿ ਲੋਕ ਉਨ੍ਹਾਂ ਨੂੰ ਜਵਾਬ ਨਹੀਂ ਦੇ ਰਹੇ ਹਨ। ਉਨ੍ਹਾਂ ਦਾ ਏਜੰਡਾ ਲੋਕਾਂ ਦੀ ਭਲਾਈ ਲਈ ਨਹੀਂ, ਸਗੋਂ ਉਨ੍ਹਾਂ ਦੇ ਆਪਣੇ ਪਰਿਵਾਰਾਂ ਦੀ ਭਲਾਈ ਤੱਕ ਸੀਮਤ ਹੈ। ਸੁਖਬੀਰ ਬਾਦਲ ਸੂਬੇ ਨੂੰ ਲੁੱਟਣ ਲਈ ‘ਸਮੈਕ ਆਰਗੇਨਾਈਜ਼ੇਸ਼ਨ ਆਫ਼ ਇੰਡੀਆ’ ਦੇ ਆਗੂਆਂ ਨੂੰ ਸਰਪ੍ਰਸਤੀ ਦੇ ਰਹੇ ਹਨ ਅਤੇ ਇਹ ਸਵੀਕਾਰਯੋਗ ਨਹੀਂ ਹੈ।”

ਪਿਛਲੀਆਂ ਸਰਕਾਰਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ, “ਪ੍ਰਕਾਸ਼ ਸਿੰਘ ਬਾਦਲ ਨੇ ਵੀ ਸੁਖਬੀਰ ਨੂੰ ਸੂਬੇ ਦਾ ਮੁਖੀ ਨਹੀਂ ਬਣਾਇਆ ਕਿਉਂਕਿ ਉਹ ਜਾਣਦੇ ਸਨ ਕਿ ਉਹ ਪੰਜਾਬ ਨੂੰ ਤਬਾਹ ਕਰ ਦੇਣਗੇ। ਅਕਾਲੀ ਪਾਰਟੀ ਨੂੰ ਕਦੇ ਸ਼ਹੀਦਾਂ ਦੀ ਪਾਰਟੀ ਵਜੋਂ ਜਾਣਿਆ ਜਾਂਦਾ ਸੀ ਪਰ ਬਾਦਲ ਪਰਿਵਾਰ ਨੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚ ਸੁੱਟ ਕੇ ਸਾਡੀਆਂ ਪੀੜ੍ਹੀਆਂ ਨੂੰ ਬਰਬਾਦ ਕਰ ਦਿੱਤਾ। ਉਨ੍ਹਾਂ ਨੇ ਆਪਣੇ ਨਿੱਜੀ ਹਿੱਤਾਂ ਲਈ ਸ਼੍ਰੋਮਣੀ ਕਮੇਟੀ ਅਤੇ ਗੁਰਦੁਆਰਿਆਂ ਦੀ ਗੋਲਕ ਦੇ ਪੈਸੇ ਦੀ ਦੁਰਵਰਤੋਂ ਕੀਤੀ।”

ਇਨਸਾਫ਼ ਦੇ ਮੁੱਦੇ ਬਾਰੇ ਗੱਲ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਬਕਾ ਉਪ ਮੁੱਖ ਮੰਤਰੀ ਵਿਕਾਸ ਦੀ ਗੱਲ ਕਰਦੇ ਹਨ ਪਰ ਕੋਟਕਪੂਰਾ, ਬਹਿਬਲ ਕਲਾਂ ਅਤੇ ਹੋਰ ਥਾਵਾਂ ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ‘ਬੇਅਦਬੀ’ ਹੋਈ ਅਤੇ ਬੇਕਸੂਰ ਮਾਰੇ ਗਏ, ਬਾਰੇ ਚੁੱਪ ਕਿਉਂ ਹਨ। ਉਨ੍ਹਾਂ ਦੀ ਪੰਜਾਬ ਬਚਾਓ ਯਾਤਰਾ ‘ਪਰਿਵਾਰ ਬਚਾਓ ਯਾਤਰਾ’ ਤੋਂ ਇਲਾਵਾ ਕੁਝ ਵੀ ਨਹੀਂ ਹੈ। 15 ਸਾਲਾਂ ਤੱਕ ਸੂਬੇ ਨੂੰ ਲੁੱਟਣ ਤੋਂ ਬਾਅਦ, ਉਹ ਕਿਸ ਤੋਂ ਪੰਜਾਬ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ? ਅਕਾਲੀਆਂ ਨੇ ਸੂਬੇ ਨੂੰ ਬੁਰੀ ਤਰ੍ਹਾਂ ਲੁੱਟਿਆ ਹੈ, ਪੰਜਾਬੀਆਂ ਦੀ ਮਾਨਸਿਕਤਾ ਨੂੰ ਕੁਚਲਿਆ ਹੈ ਅਤੇ ਮਾਫੀਆ ਨੂੰ ਸਰਪ੍ਰਸਤੀ ਦਿੱਤੀ ਹੈ।”

ਸ਼ਾਸਨ ਅਤੇ ਸਿੰਚਾਈ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ, “ਲੋਕ ਅਕਾਲੀਆਂ ਅਤੇ ਬਾਦਲ ਪਰਿਵਾਰ ਦੇ ਅਸਲੀ ਕਿਰਦਾਰ ਨੂੰ ਜਾਣਦੇ ਹਨ, ਇਸੇ ਕਰਕੇ ਲੋਕ ਉਨ੍ਹਾਂ ਦੇ ਝਾਂਸੇ ਵਿੱਚ ਨਹੀਂ ਆ ਰਹੇ। ਅਸੀਂ 6900 ਕਿਲੋਮੀਟਰ ਲੰਬੇ ਨਾਲਿਆਂ ਅਤੇ 18,349 ਚੈਨਲਾਂ ਨੂੰ ਮੁੜ ਸੁਰਜੀਤ ਕੀਤਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਨਹਿਰੀ ਪਾਣੀ ਸੂਬੇ ਦੇ ਹਰ ਕੋਨੇ ਤੱਕ ਪਹੁੰਚ ਸਕੇ ਜਿਸ ਨਾਲ ਕਿਸਾਨਾਂ ਨੂੰ ਬਹੁਤ ਫਾਇਦਾ ਹੋਇਆ। ਪਹਿਲਾਂ, ਨਹਿਰਾਂ ਕੁਝ ਆਗੂਆਂ ਦੇ ਘਰਾਂ ਤੱਕ ਜਾਂਦੀਆਂ ਸਨ ਅਤੇ ਉਨ੍ਹਾਂ ਨੇ ਕਦੇ ਵੀ ਕਿਸਾਨਾਂ ਦੀ ਪਰਵਾਹ ਨਹੀਂ ਕੀਤੀ।”

ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ, “ਅਜਿਹੇ ਫੈਸਲੇ ਸਿਰਫ ਉਹ ਲੋਕ ਲੈ ਸਕਦੇ ਹਨ ਜੋ ਜ਼ਮੀਨੀ ਹਕੀਕਤਾਂ ਤੋਂ ਜਾਣੂ ਹੁੰਦੇ ਹਨ, ਪਹਾੜੀਆਂ ਦੇ ਕਾਨਵੈਂਟ ਸਕੂਲਾਂ ਵਿੱਚ ਪੜ੍ਹੇ ਲਿਖੇ ਲੋਕ ਨਹੀਂ ਲੈ ਸਕਦੇ। ਰਵਾਇਤੀ ਪਾਰਟੀਆਂ ਨੇ ਹਮੇਸ਼ਾ ਪੰਜਾਬ ਅਤੇ ਇਸਦੇ ਲੋਕਾਂ ਨਾਲ ਧੋਖਾ ਕੀਤਾ ਹੈ। ਉਹ ਈਰਖਾ ਕਰਦੇ ਹਨ ਕਿਉਂਕਿ ਸਾਡਾ ਏਜੰਡਾ ਆਮ ਆਦਮੀ ਦੀ ਭਲਾਈ ‘ਤੇ ਕੇਂਦ੍ਰਿਤ ਹੈ ਜਦੋਂ ਕਿ ਉਨ੍ਹਾਂ ਨੇ ਸਿਰਫ ਵਾਰੋ-ਵਾਰੀ ਸੂਬੇ ਨੂੰ ਲੁੱਟਿਆ ਹੈ।”

ਫਤਵੇ ‘ਤੇ ਵਿਚਾਰ ਕਰਦਿਆਂ ਉਨ੍ਹਾਂ ਕਿਹਾ, “ਇਹ ਗੰਦੀ ਖੇਡ ਉਦੋਂ ਬੰਦ ਹੋ ਗਈ ਜਦੋਂ ਲੋਕਾਂ ਨੇ ਸਾਨੂੰ ਵੱਡਾ ਫਤਵਾ ਦਿੱਤਾ। ਸੱਤਾ ਸੰਭਾਲਣ ਤੋਂ ਬਾਅਦ ਅਸੀਂ ਕਈ ਲੋਕ-ਪੱਖੀ ਪਹਿਲਕਦਮੀਆਂ ਸ਼ੁਰੂ ਕੀਤੀਆਂ ਜਿਸ ਕਾਰਨ ਸਾਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਨ੍ਹਾਂ ਆਗੂਆਂ ਨੂੰ ਪੰਜਾਬ ਦੇ ਵਿਕਾਸ ਦੀ ਕੋਈ ਚਿੰਤਾ ਨਹੀਂ ਹੈ ਅਤੇ ਉਹ ਸਿਰਫ਼ ਆਪਣੇ ਸੌੜੇ ਦਿੱਤੇ ਨੂੰ ਪੂਰਾ ਕਰਨਾ ਚਾਹੁੰਦੇ ਹਨ। ਦੂਜੇ ਪਾਸੇ ਅਸੀਂ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੇ ਰਹੇ ਹਾਂ, ਭ੍ਰਿਸ਼ਟਾਚਾਰ ਤੋਂ ਬਿਨਾਂ 65,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ, ਸੜਕਾਂ ਵਿੱਚ ਸੁਧਾਰ ਕੀਤਾ ਗਿਆ ਹੈ, ਟੋਲ ਪਲਾਜ਼ੇ ਬੰਦ ਕੀਤੇ ਗਏ ਹਨ ਜਿਸ ਨਾਲ ਰੋਜ਼ਾਨਾ 70 ਲੱਖ ਰੁਪਏ ਦੀ ਬਚਤ ਹੋ ਰਹੀ ਹੈ ਅਤੇ ਬੁਨਿਆਦੀ ਢਾਂਚਾ ਮਜ਼ਬੂਤ ਹੋ ਰਿਹਾ ਹੈ।”

ਲੋਕ-ਪੱਖੀ ਸਕੀਮਾਂ ਨੂੰ ਉਜਾਗਰ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਮਾਵਾਂ ਧੀਆਂ ਸਤਿਕਾਰ ਯੋਜਨਾ ਸ਼ੁਰੂ ਕੀਤੀ ਹੈ ਜਿਸ ਤਹਿਤ 18 ਸਾਲ ਤੋਂ ਵੱਧ ਉਮਰ ਦੀਆਂ ਜਨਰਲ ਵਰਗ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਅਤੇ ਅਨੁਸੂਚਿਤ ਜਾਤੀ ਭਾਈਚਾਰੇ ਦੀਆਂ ਔਰਤਾਂ ਨੂੰ 1500 ਰੁਪਏ ਮਿਲਣਗੇ। ਟੈਕਸ ਦਾ ਪੈਸਾ ਲੋਕਾਂ ਦਾ ਹੈ ਅਤੇ ਅਸੀਂ ਇਸ ਨੂੰ ਉਨ੍ਹਾਂ ਦੀ ਭਲਾਈ ਲਈ ਵਰਤ ਰਹੇ ਹਾਂ। ਇਹ ਪੈਸਾ ਵਿਕਾਸ, ਸਕੂਲਾਂ, ਹਸਪਤਾਲਾਂ ਅਤੇ ਸੜਕਾਂ ਰਾਹੀਂ ਉਨ੍ਹਾਂ ਕੋਲ ਵਾਪਸ ਆ ਰਿਹਾ ਹੈ। ਅਸੀਂ ਆਪਣੀਆਂ ਸਾਰੀਆਂ ਗਰੰਟੀਆਂ ਪੂਰੀਆਂ ਕੀਤੀਆਂ ਹਨ ਅਤੇ ਅਸੀਂ ਸੂਬੇ ਦੀ ਤਰੱਕੀ ਲਈ ਕੰਮ ਕਰਦੇ ਰਹਾਂਗੇ। ਅਸੀਂ ਪੰਜਾਬ ਵਿੱਚ 19 ਟੋਲ ਪਲਾਜ਼ਾ ਬੰਦ ਕੀਤੇ ਹਨ ਜਿਸ ਨਾਲ ਆਮ ਲੋਕਾਂ ਨੂੰ ਰੋਜ਼ਾਨਾ 64 ਲੱਖ ਰੁਪਏ ਦੀ ਬਚਤ ਹੋ ਰਹੀ ਹੈ। ਅਸੀਂ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਹੈ ਅਤੇ ਕਰਦੇ ਰਹਾਂਗੇ। ਸਾਡਾ ਇੱਕੋ-ਇੱਕ ਏਜੰਡਾ ਪੰਜਾਬ ਦੀ ਤਰੱਕੀ ਅਤੇ ਇਸਦੇ ਲੋਕਾਂ ਦੀ ਖੁਸ਼ਹਾਲੀ ਹੈ।”

ਉਨ੍ਹਾਂ ਅੱਗੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਇੱਕ ਕਾਨਵੈਂਟ ਤੋਂ ਪੜ੍ਹੇ-ਲਿਖੇ ਆਗੂ ਹਨ ਜੋ ਪੰਜਾਬ ਦੀ ਮੁੱਢਲੀ ਭੂਗੋਲਿਕ ਸਥਿਤੀ ਨੂੰ ਨਹੀਂ ਸਮਝਦੇ ਪਰ ਇਸ ‘ਤੇ ਰਾਜ ਕਰਨਾ ਚਾਹੁੰਦੇ ਹਨ। ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਨੇ ਸੂਬੇ ਦੀਆਂ ਵਿਰੁੱਧ ਤਾਕਤਾਂ ਭਾਵੇਂ ਮੁਗਲ ਹੋਣ ਭਾਵੇਂ ਅੰਗਰੇਜ਼ ਹੋਣ ਜਾਂ ਹੁਣ ਭਾਜਪਾ, ਦਾ ਸਾਥ ਦੇ ਕੇ ਪੰਜਾਬ ਨੂੰ ਵਾਰ-ਵਾਰ ਧੋਖਾ ਦਿੱਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੱਲਾਂ ਦੇ ਮਾਹਰ ਹਨ ਜੋ ਆਪਣੀ ਸਹੂਲਤ ਅਨੁਸਾਰ ਕਿਸੇ ਵੀ ਚੀਜ਼ ਨਾਲ ਖੁਦ ਨੂੰ ਜੋੜ ਸਕਦੇ ਹਨ। ਕਾਂਗਰਸ ਵਿੱਚ ਹਰ ਨੇਤਾ ਮੁੱਖ ਮੰਤਰੀ ਬਣਨਾ ਚਾਹੁੰਦਾ ਹੈ। ਉਨ੍ਹਾਂ ਕੋਲ ਵਰਕਰਾਂ ਨਾਲੋਂ ਵੱਧ ਮੁੱਖ ਮੰਤਰੀ ਹਨ। ਇਸੇ ਕਰਕੇ ਉਨ੍ਹਾਂ ਦੇ ਚੋਟੀ ਦੇ ਨੇਤਾ ਨੂੰ ਹਾਲ ਹੀ ਵਿੱਚ ਕੀਤੀ ਇੱਕ ਰੈਲੀ ਦੌਰਾਨ ਉਨ੍ਹਾਂ ਨੂੰ ਜਨਤਕ ਤੌਰ ‘ਤੇ ਨਕਾਰਿਆ। ਕਾਂਗਰਸ ਇੱਕ ਵੰਡਿਆ ਹੋਇਆ ਘਰ ਹੈ ਜੋ ਅੰਦਰੂਨੀ ਲੜਾਈ ਕਾਰਨ ਢਹਿ ਜਾਵੇਗਾ।

ਲੀਡਰਸ਼ਿਪ ਦੀ ਭਰੋਸੇਯੋਗਤਾ ‘ਤੇ ਸਵਾਲ ਉਠਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਟਿੱਪਣੀ ਕੀਤੀ, “ਇਹ ਮੰਦਭਾਗਾ ਹੈ ਕਿ ਸੀਨੀਅਰ ਕਾਂਗਰਸੀ ਆਗੂ ਜੋ ਇਨ੍ਹਾਂ ਧੜਿਆਂ ਨੂੰ ਇਕਜੁੱਟ ਕਰਨ ਲਈ ਆਉਂਦੇ ਹਨ, ਉਨ੍ਹਾਂ ਦੇ ਨਾਮ ਵੀ ਸਹੀ ਢੰਗ ਨਾਲ ਨਹੀਂ ਉਚਾਰ ਸਕਦੇ। ਉਨ੍ਹਾਂ ਕੋਲ ਪੰਜਾਬ ਲਈ ਕੋਈ ਦ੍ਰਿਸ਼ਟੀਕੋਣ ਨਹੀਂ ਹੈ ਅਤੇ ਉਹ ਸਿਰਫ਼ ਇਸਦੀ ਦੌਲਤ ਲੁੱਟਣਾ ਚਾਹੁੰਦੇ ਹਨ। ਪਹਿਲਾਂ ਇਹ ਪਾਰਟੀਆਂ ਸੱਤਾ ਹਥਿਆਉਣ ਲਈ ਆਪਣੀ ਵਾਰੀ ਦੀ ਉਡੀਕ ਕਰਦੀਆਂ ਸਨ ਪਰ ਹੁਣ ਝਾੜੂ ਗੰਦਗੀ ਸਾਫ਼ ਕਰਨ ਲਈ ਪੰਜਾਬ ਵਿੱਚ ਮੌਜੂਦ ਹੈ। ਅਸੀਂ ਕਿਸਾਨਾਂ ਦੀ ਜ਼ਮੀਨ ਵਿੱਚੋਂ ਲੰਘਦੀਆਂ ਹਾਈ ਟੈਂਸ਼ਨ ਤਾਰਾਂ ਨੂੰ ਜ਼ਮੀਨਦੋਜ਼ ਕਰਨ ਦੀ ਸੰਭਾਵਨਾ ਦੀ ਪੜਚੋਲ ਕਰ ਰਹੇ ਹਾਂ। ਇਹ ਜਲਦ ਹੀ ਲਾਗੂ ਕੀਤਾ ਜਾਵੇਗਾ ਅਤੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ ਕਿਉਂਕਿ ਇਹ ਤਾਰਾਂ ਉਨ੍ਹਾਂ ਅਤੇ ਉਨ੍ਹਾਂ ਦੀਆਂ ਫਸਲਾਂ ਲਈ ਵੱਡਾ ਖ਼ਤਰਾ ਪੈਦਾ ਕਰਦੀਆਂ ਹਨ।”

ਉਨ੍ਹਾਂ ਕਿਹਾ, “ਅੱਜ ਫਤਿਹਗੜ੍ਹ ਸਾਹਿਬ ਵਿੱਚ 41.22 ਕਰੋੜ ਰੁਪਏ ਦੇ ਨਿਵੇਸ਼ ਨਾਲ ਦੋ ਵੱਡੇ ਸਿੰਚਾਈ ਪ੍ਰਾਜੈਕਟ ਸ਼ੁਰੂ ਕੀਤੇ ਜਾ ਰਹੇ ਹਨ ਤਾਂ ਜੋ ਕਿਸਾਨਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਜਾ ਸਕੇ। ਇਸ ਵਿੱਚ 1ਐਲ ਡਿਸਟ੍ਰੀਬਿਊਟਰੀ, ਸੰਗਤਪੁਰਾ ਮਾਈਨਰ, ਰੀਠਖੇੜੀ ਮਾਈਨਰ ਅਤੇ ਚਲੀਲਾ ਸਬ-ਮਾਈਨਰ ਦੀ ਕੰਕਰੀਟ ਲਾਈਨਿੰਗ ਸ਼ਾਮਲ ਹੈ। ਪਹਿਲਾਂ ਘੱਟ ਸਮਰੱਥਾ ਕਾਰਨ, ਵਾਧੂ ਪਾਣੀ ਹਰਿਆਣਾ ਵੱਲ ਜਾਂਦਾ ਸੀ ਅਤੇ ਪੰਜਾਬ ਦੇ ਖੇਤਾਂ ਨੂੰ ਨੁਕਸਾਨ ਹੁੰਦਾ ਸੀ। ਹੁਣ ਪੰਜਾਬ ਦੇ ਦਰਿਆਈ ਪਾਣੀ ਦੀ ਹਰ ਬੂੰਦ ਪੰਜਾਬ ਦੇ ਖੇਤਾਂ ਤੱਕ ਪਹੁੰਚੇਗੀ ਜਿਸ ਨਾਲ 70 ਪਿੰਡਾਂ ਦੇ 41,726 ਏਕੜ ਰਕਬੇ ਨੂੰ ਲਾਭ ਹੋਵੇਗਾ।”

ਤਕਨੀਕੀ ਸੁਧਾਰਾਂ ਬਾਰੇ ਦੱਸਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ, “1ਐਲ ਦੀ ਸਮਰੱਥਾ 95.5 ਕਿਊਸਿਕ ਤੋਂ ਵਧ ਕੇ 142.91 ਕਿਊਸਿਕ ਹੋ ਜਾਵੇਗੀ। ਸੰਗਤਪੁਰਾ ਮਾਈਨਰ ਦੀ ਸਮਰੱਥਾ 17 ਤੋਂ ਵਧ ਕੇ 30.74 ਕਿਊਸਿਕ, ਰੀਠਖੇੜੀ ਮਾਈਨਰ ਦੀ ਸਮਰੱਥਾ 49.70 ਤੋਂ 73.69 ਕਿਊਸਿਕ ਅਤੇ ਚਲੀਲਾ ਸਬ-ਮਾਈਨਰ ਦੀ ਸਮਰੱਥਾ 18.80 ਤੋਂ ਵਧ ਕੇ 31.27 ਕਿਊਸਿਕ ਹੋ ਜਾਵੇਗੀ। ਇਹ ਨਹਿਰ 1960 ਵਿੱਚ ਭਾਖੜਾ ਮੇਨ ਲਾਈਨ ਤੋਂ ਨਿਕਲੀ ਸੀ ਪਰ ਸਮੇਂ ਦੇ ਨਾਲ ਢਾਂਚਾਗਤ ਨੁਕਸਾਨ ਕਾਰਨ ਇਸਦੀ ਕੁਸ਼ਲਤਾ ਘਟ ਗਈ। ਕੰਕਰੀਟ ਲਾਈਨਿੰਗ ਦੇ ਨਾਲ, ਇਸ ਦੀ ਸਮਰੱਥਾ 1.5 ਗੁਣਾ ਵਧ ਜਾਵੇਗੀ। ਅਸੀਂ ਰੀਠਖੇੜੀ ਅਤੇ ਚਲੀਲਾ ਮਾਈਨਰ ਦੇ 21,000 ਫੁੱਟ ਲੰਮੇ ਪਹਿਲਾਂ ਤੋਂ ਗੈਰ-ਕਾਰਜਸ਼ੀਲ ਭਾਗਾਂ ਨੂੰ ਬਹਾਲ ਕੀਤਾ ਹੈ ਜਿਸ ਨਾਲ ਵਾਧੂ 6,534 ਏਕੜ ਨੂੰ ਸਿੰਚਾਈ ਦੀ ਸਹੂਲਤ ਮਿਲੇਗੀ। ਸਾਲ 2022 ਤੋਂ ਹੁਣ ਤੱਕ ਲਗਭਗ 11,477 ਏਕੜ ਜ਼ਮੀਨ ਪਹਿਲਾਂ ਹੀ ਨਹਿਰੀ ਸਿੰਚਾਈ ਅਧੀਨ ਲਿਆਂਦੀ ਜਾ ਚੁੱਕੀ ਹੈ।”

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਅਮਨ ਅਰੋੜਾ, ਡਾ. ਬਲਬੀਰ ਸਿੰਘ, ਤਰੁਨਪ੍ਰੀਤ ਸਿੰਘ ਸੌਂਦ, ਬਰਿੰਦਰ ਗੋਇਲ, ਗੁਰਮੀਤ ਸਿੰਘ ਖੁੱਡੀਆਂ, ਡਾ. ਰਵਜੋਤ, ਹਰਭਜਨ ਸਿੰਘ ਈ.ਟੀ.ਓ., ਮੋਹਿੰਦਰ ਭਗਤ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।

Tags: cm bhagwant mannlatest newsLatest News Pro Punjab Tvlatest punjabi news pro punjab tvpro punjab tvpro punjab tv newspro punjab tv punjabi news
Share198Tweet124Share49

Related Posts

ਹੁਣ ਪ੍ਰਧਾਨ ਮੰਤਰੀ ਮੋਦੀ ਲਈ ਅੱਗੇ ਵਧਣ ਅਤੇ ਅਸਲ ਵਿੱਚ ‘ਜੰਗ ਰੋਕਣ’ ਦੀ ਜ਼ਿੰਮੇਵਾਰੀ ਲੈਣ ਦਾ ਸਮਾਂ ਆ ਗਿਆ ਹੈ: CM ਮਾਨ

ਮਾਰਚ 29, 2026

13 ਅਪ੍ਰੈਲ ਨੂੰ ‘ਬੇਅਦਬੀ’ ਕਾਨੂੰਨ ਵਿੱਚ ਸੋਧ ਕਰਾਂਗੇ; ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਹੋਵੇਗੀ: CM ਭਗਵੰਤ ਮਾਨ

ਮਾਰਚ 29, 2026

ਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾ

ਮਾਰਚ 28, 2026

ਆਪ ਦੇ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ: ਮੰਤਰੀਆਂ ਅਤੇ ਵਿਧਾਇਕਾਂ ਨੇ ਪੰਜਾਬ ਦੇ ਘਰ-ਘਰ ਤੱਕ ਪਹੁੰਚਾਇਆ ਭਗਵੰਤ ਮਾਨ ਸਰਕਾਰ ਦਾ ਕੰਮ

ਮਾਰਚ 28, 2026

ਰਿਕਾਰਡ ਸਮੇਂ ਵਿੱਚ 292 ਕਰੋੜ ਰੁਪਏ ਦੇ ਮੁਫ਼ਤ ਇਲਾਜ ਨੂੰ ਮਨਜ਼ੂਰੀ, ਲੱਖਾਂ ਪਰਿਵਾਰਾਂ ਨੂੰ ਅਸਲ ਵਿੱਤੀ ਰਾਹਤ ਪ੍ਰਦਾਨ ਕੀਤੀ: ਡਾ. ਬਲਬੀਰ ਸਿੰਘ

ਮਾਰਚ 28, 2026

ਗੈਂਗਸਟਰਵਾਦ ਦੇ ਖਿਲਾਫ਼ ਮਾਨ ਸਰਕਾਰ ਦੀ ਮੁਹਿੰਮ ਨੂੰ ਮਿਲ ਰਿਹਾ ਜਨਤਾ ਦਾ ਭਾਰੀ ਸਮਰਥਨ: ਬਲਤੇਜ ਪੰਨੂ

ਮਾਰਚ 28, 2026
Load More

Recent News

ਹੁਣ ਪ੍ਰਧਾਨ ਮੰਤਰੀ ਮੋਦੀ ਲਈ ਅੱਗੇ ਵਧਣ ਅਤੇ ਅਸਲ ਵਿੱਚ ‘ਜੰਗ ਰੋਕਣ’ ਦੀ ਜ਼ਿੰਮੇਵਾਰੀ ਲੈਣ ਦਾ ਸਮਾਂ ਆ ਗਿਆ ਹੈ: CM ਮਾਨ

ਮਾਰਚ 29, 2026

ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ

ਮਾਰਚ 29, 2026

13 ਅਪ੍ਰੈਲ ਨੂੰ ‘ਬੇਅਦਬੀ’ ਕਾਨੂੰਨ ਵਿੱਚ ਸੋਧ ਕਰਾਂਗੇ; ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਹੋਵੇਗੀ: CM ਭਗਵੰਤ ਮਾਨ

ਮਾਰਚ 29, 2026

ਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾ

ਮਾਰਚ 28, 2026

ਆਪ ਦੇ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ: ਮੰਤਰੀਆਂ ਅਤੇ ਵਿਧਾਇਕਾਂ ਨੇ ਪੰਜਾਬ ਦੇ ਘਰ-ਘਰ ਤੱਕ ਪਹੁੰਚਾਇਆ ਭਗਵੰਤ ਮਾਨ ਸਰਕਾਰ ਦਾ ਕੰਮ

ਮਾਰਚ 28, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.