ਸੋਮਵਾਰ, ਅਪ੍ਰੈਲ 6, 2026 02:30 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੈਤੋ ਨੂੰ 28.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਭਰ ਵਿੱਚ ਆਪਣੀ ਸਰਕਾਰ ਦੇ ਵਿਕਾਸ ਕਾਰਜਾਂ ਨੂੰ ਜਾਰੀ ਰੱਖਦਿਆਂ ਫਰੀਦਕੋਟ ਦੇ ਜੈਤੋ ਵਿੱਚ 28.68 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ

by Pro Punjab Tv
ਅਪ੍ਰੈਲ 6, 2026
in Featured News, ਪੰਜਾਬ
0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਭਰ ਵਿੱਚ ਆਪਣੀ ਸਰਕਾਰ ਦੇ ਵਿਕਾਸ ਕਾਰਜਾਂ ਨੂੰ ਜਾਰੀ ਰੱਖਦਿਆਂ ਫਰੀਦਕੋਟ ਦੇ ਜੈਤੋ ਵਿੱਚ 28.68 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਜਿਸ ਵਿੱਚ ਕਮਿਊਨਿਟੀ ਹੈਲਥ ਸੈਂਟਰ ਨੂੰ 30 ਬਿਸਤਰਿਆਂ ਵਾਲੇ ਹਸਪਤਾਲ ਵਿੱਚ ਅਪਗ੍ਰੇਡ ਕਰਨਾ ਅਤੇ ਪੀਣ ਵਾਲੇ ਸਾਫ਼ ਪਾਣੀ ਅਤੇ ਖੇਡ ਬੁਨਿਆਦੀ ਢਾਂਚੇ ਵਿੱਚ ਮਹੱਤਵਪੂਰਨ ਨਿਵੇਸ਼ ਸ਼ਾਮਲ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ’ਝਾੜੂ’ (ਆਪ ਦਾ ਚੋਣ ਨਿਸ਼ਾਨ) ਲਈ 2022 ‘ਚ ਲੋਕਾਂ ਦੇ ਫਤਵੇ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨਾ ਦਾ ਮੁੱਢ ਬੰਨ੍ਹਿਆ ਸੀ, ਜੋ ਅੱਜ ਪੂਰੇ ਹੋ ਰਹੇ ਹਨ। ਮੁੱਖ ਮੰਤਰੀ ਨੇ ’ਆਪ’ ਦੇ ਸ਼ਾਸਨ ਮਾਡਲ ਦੀ ਤੁਲਨਾ ਵਿਰੋਧੀ ਪਾਰਟੀਆਂ ਨਾਲ ਕਰਦਿਆਂ ਕਿਹਾ ਕਿ ਜਿੱਥੇ ’ਆਪ’ ਪਾਰਟੀ ਸਾਫ਼ ਪਾਣੀ, ਸਿਹਤ ਸੰਭਾਲ, ਸਿੱਖਿਆ, 10 ਲੱਖ ਰੁਪਏ ਦਾ ਸਿਹਤ ਬੀਮਾ ਅਤੇ ਔਰਤਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰ ਰਹੀ ਹੈ, ਉਥੇ ਹੀ ਰਵਾਇਤੀ ਪਾਰਟੀਆਂ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਵਿੱਚ ਹਮੇਸ਼ਾ ਨਾਕਾਮ ਰਹੀਆਂ ਹਨ।

ਉਨ੍ਹਾਂ ਨੇ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ’ਤੇ ਆਪਣੇ ਸ਼ਬਦੀ ਹਮਲੇ ਹੋਰ ਤਿੱਖੇ ਕਰਦਿਆਂ ਪਹਿਲਾਂ ਸੱਤਾ ਵਿੱਚ ਰਹੀਆਂ ਇਨ੍ਹਾਂ ਪਾਰਟੀਆਂ ਦੇ ਰਿਕਾਰਡ ’ਤੇ ਸਵਾਲ ਉਠਾਏ ਅਤੇ ਉਨ੍ਹਾਂ ’ਤੇ ਰਾਜਨੀਤੀ ਵਿੱਚ ਭਾਈ-ਭਤੀਜਾਵਾਦ ਅਤੇ ਅਪਰਾਧਿਕ ਤੱਤਾਂ ਨੂੰ ਉਤਸ਼ਾਹਿਤ ਕਰਨ ਦਾ ਦੋਸ਼ ਲਾਇਆ। ਇਸ ਦੇ ਨਾਲ ਹੀ ਉਨ੍ਹਾਂ ਨੇ ਗਰੀਬੀ ਅਤੇ ਦਿਨੋਂ-ਦਿਨ ਵਧ ਰਹੀਆਂ ਮੁਸ਼ਕਲਾਂ ਲਈ ਕੇਂਦਰ ’ਤੇ ਵੀ ਨਿਸ਼ਾਨਾ ਸਾਧਿਆ।

13 ਅਪ੍ਰੈਲ ਨੂੰ ਵਿਸਾਖੀ ਵਾਲੇ ਦਿਨ ਹੋਰ ਰਹੇ ਵਿਸ਼ੇਸ਼ ਇਜਲਾਸ ਵਿੱਚ ਇੱਕ ਸਾਲ ਤੱਕ ਕੋਈ ਜ਼ਮਾਨਤ ਨਾ ਹੋਣ ਅਤੇ ਉਮਰ ਕੈਦ ਦੀ ਵਿਵਸਥਾ ਵਾਲਾ ਸਖ਼ਤ ਬੇਅਦਬੀ ਵਿਰੋਧੀ ਕਾਨੂੰਨ ਬਣਾਉਣ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 2027 ਦੀਆਂ ਚੋਣਾਂ ਨੂੰ ਆਪਣੀ ਸਰਕਾਰ ਦੇ ਹੱਕ ਵਿੱਚ ਸਪੱਸ਼ਟ ਮਾਹੌਲ ਐਲਾਨਦਿਆਂ ਕਿਹਾ ਕਿ ਜਿੱਥੇ ਕਾਂਗਰਸ ਦਾ ਨਾਤਾ ਸ਼ੁਰੂ ਤੋਂ ਹੀ ਸਿੱਖ ਵਿਰੋਧੀ ਦੰਗਿਆਂ ਨਾਲ ਜੁੜਿਆ ਰਿਹਾ ਹੈ, ਉਥੇ ਹੀ ਅਕਾਲੀ ਦਲ ਆਪਣੇ ਕਾਲੇ ਕੁਕਰਮਾਂ ਕਰਕੇ ਪੂਰੀ ਤਰ੍ਹਾਂ ਬਦਨਾਮ ਹੋ ਚੁੱਕਾ ਹੈ ਅਤੇ ਇਹ ਸਿਰਫ਼ ਉਨ੍ਹਾਂ ਦੀ ’ਆਪ’ ਪਾਰਟੀ ਹੈ, ਜੋ ਬਿਹਤਰ ਸ਼ਾਸਨ-ਅਧਾਰਤ “ ਇੱਕੋ ਇੱਕ ਬਦਲ ਹੈ ਅਤੇ “ਰੰਗਲਾ ਪੰਜਾਬ” ਬਣਾਉਣ ਲਈ ਦ੍ਰਿੜ੍ਹ ਵਚਨਬੱਧ ਹੈ।

ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੈਤੋ ਦੀ ਧਰਤੀ ਨੇ ਹਮੇਸ਼ਾ ਇਤਿਹਾਸ ਲਿਖਿਆ ਹੈ, ਜਿਸਨੂੰ ਉਨ੍ਹਾਂ ਦੀ ਪਾਰਟੀ ਸਲਾਮ ਕਰਦੀ ਹੈ। ਉਨ੍ਹਾਂ ਕਿਹਾ ਕਿ ਸਾਹਿਤ ਹੋਵੇ ਜਾਂ ਸੰਘਰਸ਼, ਜਦੋਂ ਵੀ ਕਿਸੇ ਵੀ ਖੇਤਰ ਵਿੱਚ ਲੋੜ ਪਈ, ਜੈਤੋ ਹਮੇਸ਼ਾ ਅੱਗੇ ਵਧਿਆ ਅਤੇ ਸਭ ਤੋਂ ਅੱਗੇ ਹੋ ਖੜ੍ਹਾ ਹੋਇਆ ਹੈ।

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀਆਂ ਨੂੰ ਪਾਈ ਗਈ ਹਰ ਵੋਟ ਗੁਰੂ ਅਤੇ ਗੁਰਬਾਣੀ ਦੀ ਬੇਅਦਬੀ ਦੇ ਹੱਕ ਵਿੱਚ ਫਤਵਾ ਹੋਵੇਗੀ। ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਕੇ ਹਰੇਕ ਵਿਅਕਤੀ ਦੇ ਮਨ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਮਹਾਨ ਗੁਰੂ ਸਾਹਿਬਾਨ ਦੀ ਬਾਣੀ ਦਾ ਨਿਰਾਦਰ ਕੀਤਾ ਅਤੇ ਬਹਿਬਲ ਕਲਾਂ ਅਤੇ ਬਰਗਾੜੀ ਵਿੱਚ ਨਿਰਦੋਸ਼ਾਂ ਉੱਤੇ ਗੋਲੀ ਚਲਾਉਣ ਦਾ ਹੁਕਮ ਦਿੱਤਾ ਸੀ। ਅਕਾਲੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਘੋਰ ਨਿਰਾਦਰ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰਾਂ ਦੀ ਚੋਣ ਵੀ ਅਕਾਲੀਆਂ ਦੀ ਮਨਮਾਨੀ ਨਾਲ ਹੁੰਦੀ ਹੈ, ਜੋ ਪੰਜਾਬ ਦੇ ਲੋਕਾਂ ਨਾਲ ਘੋਰ ਬੇਇਨਸਾਫ਼ੀ ਹੈ।

ਵਿਕਾਸ ਦੇ ਦਾਅਵਿਆਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਸਾਬਕਾ ਉਪ ਮੁੱਖ ਮੰਤਰੀ ਦਾਅਵਾ ਕਰਦੇ ਹਨ ਕਿ ਉਨ੍ਹਾਂ ਦੇ ਸ਼ਾਸਨਕਾਲ ਦੌਰਾਨ ਸੂਬੇ ਦਾ ਵੱਡੇ ਪੱਧਰ ‘ਤੇ ਵਿਕਾਸ ਹੋਇਆ ਹੈ ਪਰ ਕੋਟਕਪੂਰਾ, ਬਹਿਬਲ ਕਲਾਂ ਅਤੇ ਹੋਰ ਥਾਵਾਂ ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਈ ਅਤੇ ਨਿਰਦੋਸ਼ ਮਾਰੇ ਗਏ, ਦੀ ਗੱਲ ‘ਤੇ ਉਹ ਅੱਖਾਂ ਮੀਟ ਲੈਂਦੇ ਹਨ ।

ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ’ਤੇ ਵਿਅੰਗ ਕੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀ ਦਲ ਦੀ ਇਸ ਚਾਲ ਦਾ ਅਸਲ ਨਾਮ ਪਰਿਵਾਰ ਬਚਾਓ ਯਾਤਰਾ ਹੈ। ਉਨ੍ਹਾਂ ਅੱਗੇ ਕਿਹਾ ਕਿ ਮੈਂ ਅਕਾਲੀ ਆਗੂਆਂ ਨੂੰ ਚੁਣੌਤੀ ਦਿੰਦਾ ਹਾਂ ਕਿ ਉਹ ਇਹ ਸਪੱਸ਼ਟ ਕਰਨ ਕਿ 15 ਸਾਲਾਂ ਤੱਕ ਸੂਬੇ ਨੂੰ ਲੁੱਟਣ ਤੋਂ ਬਾਅਦ ਉਹ ਕਿਸ ਤੋਂ ਸੂਬੇ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਸੂਬੇ ਨੂੰ ਬੇਰਹਿਮੀ ਨਾਲ ਲੁੱਟਿਆ ਅਤੇ ਪੰਜਾਬੀਆਂ ਦੀ ਮਾਨਸਿਕਤਾ ਨੂੰ ਭਾਵਨਾਤਮਕ ਤੌਰ ’ਤੇ ਕੁਚਲਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਵੱਖ-ਵੱਖ ਮਾਫੀਆ ਨੂੰ ਸਰਪ੍ਰਸਤੀ ਦਿੱਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਲੀਡਰਸ਼ਿਪ ਨੂੰ ਕਦੇ ਵੀ ਮੁਆਫ਼ ਨਹੀਂ ਕੀਤਾ ਜਾ ਸਕਦਾ ਕਿਉਂਕਿ ਉਹ ਕਈ ਪੀੜ੍ਹੀਆਂ ਦੀ ਨਸਲਕੁਸ਼ੀ ਲਈ ਜ਼ਿੰਮੇਵਾਰ ਹਨ, ਜਿਨ੍ਹਾਂ ਨੇ ਨਸ਼ਿਆਂ ਦੇ ਵਪਾਰ ਨੂੰ ਸਰਪ੍ਰਸਤੀ ਦਿੱਤੀ ਅਤੇ ਉਨ੍ਹਾਂ ਦੇ ਲੰਬੇ ਸਮੇਂ ਦੇ ਕੁਸ਼ਾਸਨ ਦੌਰਾਨ ਨਸ਼ਾ ਵੱਡੇ ਪੱਧਰ ‘ਤੇ ਵਧਿਆ-ਫੁੱਲਿਆ।

ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਆਗੂਆਂ ਦੇ ਹੱਥ ਲੱਖਾਂ ਨੌਜਵਾਨਾਂ ਦੇ ਖੂਨ ਨਾਲ ਰੰਗੇ ਹੋਏ ਹਨ, ਜੋ ਇਨ੍ਹਾਂ ਆਗੂਆਂ ਦੇ ਸਰਕਾਰੀ ਵਾਹਨਾਂ ਜ਼ਰੀਏ ਸੂਬੇ ਵਿੱਚ ਸਪਲਾਈ ਕੀਤੇ ਜਾਂਦੇ ਨਸ਼ਿਆਂ ਦਾ ਸ਼ਿਕਾਰ ਹੋਏ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਦੇ ਪਾਪ ਮੁਆਫ਼ ਨਹੀਂ ਕੀਤੇ ਜਾ ਸਕਦੇ ਅਤੇ ਅਕਾਲੀਆਂ ਨੂੰ ਉਨ੍ਹਾਂ ਦੇ ਕੁਕਰਮਾਂ ਦੀ ਲੰਬੀ ਚੌੜੀ ਸੂਚੀ ਲਈ ਲੋਕ ਕਦੇ ਵੀ ਮਾਫ਼ ਨਹੀਂ ਕਰਨਗੇ।

ਇਸ ਦੌਰਾਨ ਵਿਧਾਨਕ ਕਾਰਵਾਈ ਦੀ ਰੂਪ-ਰੇਖਾ ਪੇਸ਼ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪ ਸਰਕਾਰ ਨੇ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ, 2008 ਵਿੱਚ ਸੋਧ ਲਈ 13 ਅਪ੍ਰੈਲ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਪਵਿੱਤਰ ਗ੍ਰੰਥ ਦੀ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਘੱਟੋ-ਘੱਟ 10 ਸਾਲ ਅਤੇ ਉਮਰ ਕੈਦ ਤੱਕ ਦੀ ਸਖ਼ਤ ਸਜ਼ਾ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਕਾਨੂੰਨ ਬਣਾਉਣ ਲਈ ਤਜਰਬੇਕਾਰ ਕਾਨੂੰਨੀ ਮਾਹਿਰਾਂ ਦੀ ਸਹਾਇਤਾ ਲਈ ਹੈ ਅਤੇ ਇਸ ਸਬੰਧੀ ਸੰਤ ਸਮਾਜ ਨਾਲ ਵੀ ਸਲਾਹ-ਮਸ਼ਵਰਾ ਕੀਤਾ ਜਾ ਰਿਹਾ ਹੈ।

ਅਕਾਲੀ ਲੀਡਰਸ਼ਿਪ ’ਤੇ ਵਰ੍ਹਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੌਕਾਪ੍ਰਸਤ ਆਗੂ ਹਨ, ਜੋ ਆਪਣੀ ਸਹੂਲਤ ਅਤੇ ਨਿੱਜੀ ਰਾਜਨੀਤਿਕ ਹਿੱਤਾਂ ਅਨੁਸਾਰ ਗਿਰਗਿਟ ਵਾਂਗ ਰੰਗ ਅਤੇ ਰੁਖ਼ ਬਦਲਦੇ ਰਹਿੰਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਇਹ ਪਰਿਵਾਰ ਅੰਗਰੇਜ਼ਾਂ ਦਾ ਪਿੱਠੂ ਰਿਹਾ ਹੈ ਅਤੇ ਦੇਸ਼ ਭਗਤਾਂ ਵਿਰੁੱਧ ਅੰਗਰੇਜ਼ਾਂ ਦਾ ਸਾਥ ਦੇਣ ਲਈ ਇਸ ਪਰਿਵਾਰ ਨੂੰ ਸਰ ਦੀ ਉਪਾਧੀ ਨਾਲ ਨਿਵਾਜਿਆ ਗਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਇਸ ਪਰਿਵਾਰ ਨੇ 13 ਅਪ੍ਰੈਲ, 1919 ਨੂੰ ਜਲ੍ਹਿਆਂਵਾਲਾ ਬਾਗ ਕਤਲੇਆਮ ਦੇ ਦੋਸ਼ੀ ਜਨਰਲ ਡਾਇਰ ਵਾਸਤੇ ਇਸ ਘਿਨਾਉਣੀ ਘਟਨਾ ਤੋਂ ਬਾਅਦ ਰਾਤ ਦੇ ਖਾਣੇ ਦੀ ਮੇਜ਼ਬਾਨੀ ਕੀਤੀ ਸੀ।

ਉਨ੍ਹਾਂ ਕਿਹਾ, “ਇਸ ਕਾਰਵਾਈ ਨੇ ਉਨ੍ਹਾਂ ਦੀ ਦੇਸ਼ ਵਿਰੋਧੀ ਅਤੇ ਪੰਜਾਬ ਵਿਰੋਧੀ ਮਾਨਸਿਕਤਾ ਨੂੰ ਜੱਗ ਜ਼ਾਹਰ ਕੀਤਾ ਹੈ।” ਉਨ੍ਹਾਂ ਅੱਗੇ ਕਿਹਾ, “ਸਿਰਫ ਇਹ ਹੀ ਨਹੀਂ, ਪਰਿਵਾਰ ਨੇ ਜਨਰਲ ਡਾਇਰ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਿਰੋਪਾਓ ਭੇਂਟ ਕਰਨ ਅਤੇ ਮੁਆਫ਼ੀ ਦਿਵਾਉਣ ਵਿੱਚ ਵੀ ਅਹਿਮ ਭੂਮਿਕਾ ਨਿਭਾਈ ਸੀ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਇਹ ਹੋਰ ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਸਿਰੋਪਾਓ ਭੇਂਟ ਕਰਨ ਵਾਲੇ ਜਥੇਦਾਰ ਅਰੂੜ ਸਿੰਘ, ਸਾਬਕਾ ਲੋਕ ਸਭਾ ਮੈਂਬਰ ਸਿਮਰਜੀਤ ਸਿੰਘ ਮਾਨ ਦੇ ਨਾਨਾ ਜੀ ਸਨ।”’’

ਇਤਿਹਾਸ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ, “ਬਾਦਲ ਦੇ ਪੁਰਖਿਆਂ ਦੇ ਦੋਗਲੇ ਕਿਰਦਾਰ ਦਾ ਸੱਚ ਇਤਿਹਾਸ ਦੇ ਪੰਨਿਆਂ ’ਤੇ ਉੱਕਰਿਆ ਹੈ, ਜਿਸ ਨੂੰ ਮਿਟਾਇਆ ਨਹੀਂ ਜਾ ਸਕਦਾ ।” ਉਨ੍ਹਾਂ ਅੱਗੇ ਕਿਹਾ, “ਇਸ ਪਰਿਵਾਰ ਦੇ ਹੱਥ ਦੇਸ਼ ਭਗਤਾਂ ਦੇ ਖੂਨ ਨਾਲ ਰੰਗੇ ਹਨ ਅਤੇ ਰਾਸ਼ਟਰਵਾਦੀਆਂ ਦੀ ਪਿੱਠ ’ਚ ਛੁਰਾ ਮਾਰਨ ਤੋਂ ਲੈ ਕੇ ਕੌਮ ਨਾਲ ਧ੍ਰੋਹ ਕਮਾਉਣ ਤੱਕ ਉਨ੍ਹਾਂ ਦੀ ਭੂਮਿਕਾ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।”

ਕਾਂਗਰਸ ਨੂੰ ਕਰੜੀ ਹੱਥੀਂ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕਾਂਗਰਸ ਵਿੱਚ ਹਰ ਆਗੂ ਸੂਬੇ ਦਾ ਮੁਖੀ ਬਣਨਾ ਚਾਹੁੰਦਾ ਹੈ। ਉਨ੍ਹਾਂ ਕੋਲ ਵਰਕਰਾਂ ਨਾਲੋਂ ਵੱਧ ਮੁੱਖ ਮੰਤਰੀ ਹਨ।” ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਦੇ ਚੋਟੀ ਦੇ ਨੇਤਾ ਨੇ ਹਾਲ ਹੀ ਦੌਰਾਨ ਹੋਈ ਇੱਕ ਰੈਲੀ ਵਿੱਚ ਉਨ੍ਹਾਂ ਨੂੰ ਜਨਤਕ ਤੌਰ ’ਤੇ ਝਿੜਕਿਆ ਹੈ। ਉਨ੍ਹਾਂ ਤੰਜ ਕੱਸਦਿਆਂ ਕਿਹਾ, “ਕਾਂਗਰਸ ਇੱਕ ਦੁਫਾੜ ਹੋਈ ਪਾਰਟੀ ਹੈ, ਜੋ ਅੰਦਰੂਨੀ ਖਿੱਚੋਤਾਣ ਕਾਰਨ ਢਹਿ-ਢੇਰੀ ਹੋਣ ਦੇ ਕੰਢੇ ਹੈ ।” ਉਨ੍ਹਾਂ ਕਿਹਾ, ‘‘ਇਹ ਬੜੀ ਮੰਦਭਾਗੀ ਗੱਲ ਹੈ ਕਿ ਉਨ੍ਹਾਂ ਨੂੰ ਇਕਜੁੱਟ ਕਰਨ ਲਈ ਭੇਜੇ ਗਏ ਆਗੂਆਂ ਨੂੰ ਉਨ੍ਹਾਂ ਦੇ ਨਾਮ ਤੱਕ ਨਹੀਂ ਉਚਾਰਣੇ ਆਉਂਦੇ।’’”

2027 ਦੀ ਚੋਣ ਦੀ ਰੂਪ-ਰੇਖਾ ਬਾਰੇ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਲੋਕਾਂ ਕੋਲ ਚੁਣਨ ਲਈ ਤਿੰਨ ਕਲਮਾਂ ਹੋਣਗੀਆਂ।” ਉਨ੍ਹਾਂ ਕਿਹਾ, “ਪਹਿਲੀ ਕਲਮ ਕਾਂਗਰਸ ਦੀ ਹੈ, ਜਿਸ ਦੀ ਸਿਆਹੀ ਸ੍ਰੀ ਹਰਿਮੰਦਰ ਸਾਹਿਬ ’ਤੇ ਹਮਲੇ, 1984 ਦੇ ਦੰਗਿਆਂ ਅਤੇ ਹੋਰ ਸਿੱਖ ਵਿਰੋਧੀ ਸਟੈਂਡਾਂ ਦੀ ਪ੍ਰਤੀਕ ਹੈ। ਇਸੇ ਤਰ੍ਹਾਂ ਦੂਜੀ ਕਲਮ ਅਕਾਲੀਆਂ ਦੀ ਹੈ ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਸਿਆਹੀ ਹੈ।” ਉਨ੍ਹਾਂ ਜ਼ੋਰ ਦਿੰਦਿਆਂ ਕਿਹਾ, “ਤੀਜੀ ਕਲਮ ਆਪ ਦੀ ਹੈ, ਜੋ ਕਿ ਲੋਕ-ਪੱਖੀ ਤੇ ਵਿਕਾਸਸ਼ੀਲ ਪਹਿਲਕਦਮੀਆਂ ਰਾਹੀਂ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾ ਕੇ ਇਸ ਦੀ ਸ਼ਾਨ-ਬਹਾਲੀ ਕਰ ਰਹੀ ਹੈ।”

ਸੁਚੱਜੇ ਸ਼ਾਸਨ ਪ੍ਰਬੰਧਾਂ ਬਾਰੇ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬਾ ਸਰਕਾਰ ਨੇ ਕਈ ਲੋਕ-ਪੱਖੀ ਪਹਿਲਕਦਮੀਆਂ ਕੀਤੀਆਂ ਹਨ, ਜਿਸ ਨਾਲ ਸੂਬੇ ਦੀ ਬਦਲੀ ਨੁਹਾਰ ਦੀ ਤਸਵੀਰ ਸਪੱਸ਼ਟ ਦਿਖ ਰਹੀ ਹੈ।” ਉਨ੍ਹਾਂ ਅੱਗੇ ਕਿਹਾ, “ਲੋਕਾਂ ਦੇ ਟੈਕਸ ਦਾ ਪੈਸਾ ਬੜੀ ਸਮਝਦਾਰੀ ਨਾਲ ਲੋਕਾਂ ਦੀ ਭਲਾਈ ’ਤੇ ਖਰਚ ਕੀਤਾ ਜਾ ਰਿਹਾ ਹੈ। ਇਹ ਪੈਸਾ ਵਿਕਾਸ, ਸਕੂਲਾਂ, ਹਸਪਤਾਲਾਂ ਅਤੇ ਸੜਕਾਂ ਦੀ ਅਪਗ੍ਰੇਡੇਸ਼ਨ ਰਾਹੀਂ ਮੁੜ ਸੂਬੇ ’ਤੇ ਹੀ ਲਗਾਇਆ ਜਾ ਰਿਹਾ ਹੈ।

ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਮੁਹੱਈਆ ਕਰਵਾਈ ਹੈ, ਬਿਨਾਂ ਕਿਸੇ ਭ੍ਰਿਸ਼ਟਾਚਾਰ ਤੋਂ 65000 ਤੋਂ ਵੱਧ ਨੌਕਰੀਆਂ ਦਿੱਤੀਆਂ , ਸੜਕਾਂ ਵਿੱਚ ਸੁਧਾਰ ਕੀਤਾ ਹੈ, ਟੋਲ ਪਲਾਜ਼ਾ ਬੰਦ ਕੀਤੇ, ਜਿਸ ਨਾਲ ਰੋਜ਼ਾਨਾ 70 ਲੱਖ ਰੁਪਏ ਦੀ ਬਚਤ ਹੋਈ ਹੈ ਅਤੇ ਬੁਨਿਆਦੀ ਢਾਂਚਾ ਮਜ਼ਬੂਤ ਹੋਇਆ ਹੈ।” ਉਨ੍ਹਾਂ ਅੱਗੇ ਕਿਹਾ, “ਨਹਿਰੀ ਪਾਣੀ ਦੀ ਵਰਤੋਂ 22 ਫੀਸਦੀ ਤੋਂ ਵਧ ਕੇ 71 ਫੀਸਦੀ ਹੋ ਗਈ ਹੈ ਅਤੇ ਆਉਣ ਵਾਲੇ ਝੋਨੇ ਦੇ ਸੀਜ਼ਨ ਤੱਕ 90 ਫੀਸਦੀ ਤੱਕ ਪੁੱਜ ਜਾਵੇਗੀ।”

ਸਿੱਖਿਆ ’ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੁਫ਼ਤ ਸਹੂਲਤਾਂ ਗ਼ਰੀਬੀ ਨੂੰ ਖਤਮ ਨਹੀਂ ਕਰ ਸਕਦੀਆਂ। ਸਿੱਖਿਆ ਇਕਲੌਤਾ ਸਾਧਨ ਹੈ ਜਿਸ ਰਾਹੀਂ ਲੋਕਾਂ ਨੂੰ ਉੱਚਾ ਚੁੱਕਿਆ ਸਕਦਾ ਹੈ।” ਉਨ੍ਹਾਂ ਅੱਗੇ ਕਿਹਾ, “ਵਿੱਦਿਆ ਉਹ ਚਾਨਣ ਹੈ ਜੋ ਹਨੇਰੇ ਦੂਰ ਕਰਦਾ ਹੈ, ਇਸ ਲਈ ਅਸੀਂ ਸਿੱਖਿਆ ਨੂੰ ਵਡੇਰੀ ਤਰਜੀਹ ਦੇ ਰਹੇ ਹਾਂ।”

ਸਿਹਤ ਸੰਭਾਲ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 65 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਜਾਰੀ ਕੀਤੇ ਜਾ ਰਹੇ ਹਨ।” ਉਨ੍ਹਾਂ ਅੱਗੇ ਕਿਹਾ,“ਹਰੇਕ ਪਰਿਵਾਰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦਾ ਹੱਕਦਾਰ ਹੈ, ਜਿਸ ਵਿੱਚ 30 ਲੱਖ ਤੋਂ ਵੱਧ ਕਾਰਡ ਜਾਰੀ ਕੀਤੇ ਗਏ ਹਨ ਅਤੇ ਹੁਣ ਤੱਕ 1.65 ਲੱਖ ਇਲਾਜ ਮੁਹੱਈਆ ਕਰਵਾਏ ਗਏ ਹਨ।” ਉਨ੍ਹਾਂ ਲੋਕਾਂ ਅਜਿਹੀ ਲਾਭਕਾਰੀ ਸਕੀਮਾਂ ਤੋਂ ਪੂਰਾ ਲਾਭ ਉਠਾਉਣ ਦੀ ਅਪੀਲ ਵੀ ਕੀਤੀ।

ਬਿਜਲੀ ਸਪਲਾਈ ਬਾਰੇ ਉਨ੍ਹਾਂ ਕਿਹਾ, “ਪਹਿਲੀ ਵਾਰ ਝੋਨੇ ਦੇ ਸੀਜ਼ਨ ਦੌਰਾਨ ਖੇਤਾਂ ਦੇ ਟਿਊਬਵੈੱਲਾਂ ਨੂੰ ਅੱਠ ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਗਈ ਹੈ।” ਉਨ੍ਹਾਂ ਅੱਗੇ ਕਿਹਾ, “ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਮਿਲ ਰਹੀ ਹੈ, ਜਿਸ ਨਾਲ ਉਨ੍ਹਾਂ ਦੀ ਜ਼ਿੰਦਗੀ ਵਿੱਚ ਬਦਲਾਅ ਸਾਫ਼ ਦੇਖਿਆ ਜਾ ਰਿਹਾ ਹੈ।” ਉਨ੍ਹਾਂ ਦੁਹਰਾਇਆ, “ਸਰਕਾਰੀ ਖ਼ਜ਼ਾਨੇ ਦਾ ਇੱਕ-ਇੱਕ ਪੈਸਾ ਲੋਕ ਭਲਾਈ ਲਈ ਵਰਤਿਆ ਜਾ ਰਿਹਾ ਹੈ।’’”

ਸਮਾਜ ਭਲਾਈ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਔਰਤਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਅਤੇ 18 ਸਾਲ ਤੋਂ ਵੱਧ ਉਮਰ ਦੀਆਂ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1500 ਰੁਪਏ ਦਿੱਤੇ ਜਾ ਰਹੇ ਹਨ।”

ਇਕੱਠ ਨੂੰ ਗੱਲਬਾਤ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਕੋਈ ਸਿਆਸੀ ਰੈਲੀ ਨਹੀਂ, ਸਗੋਂ ਲੋਕਾਂ ਨਾਲ ਜੁੜਨ ਦਾ ਅਸਲ ਮੰਚ ਹੈ।” ਉਨ੍ਹਾਂ ਅੱਗੇ ਕਿਹਾ, “ਪਿਛਲੀਆਂ ਸਰਕਾਰਾਂ ਨੇ ਲੋਕਾਂ ਦਾ ਭਰੋਸਾ ਤੋੜਿਆ ਅਤੇ ਸੂਬੇ ਨੂੰ ਲੁੱਟਿਆ, ਪਰ ਫੇਰ ਲੋਕਾਂ ਨੇ ਬਦਲਾਅ ਲਈ ਵੋਟ ਦਿੱਤੀ, ਜਿਸ ਨਾਲ ਸਕੂਲਾਂ, ਹਸਪਤਾਲਾਂ ਅਤੇ ਹੋਰ ਖੇਤਰਾਂ ਵਿੱਚ ਤਬਦੀਲੀ ਆਈ।”

ਜੈਤੋ ਦੀ ਇਤਿਹਾਸਕ ਧਰਤ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ, “ਇਸ ਪਵਿੱਤਰ ਧਰਤੀ ਨੇ ਹਮੇਸ਼ਾ ਇਤਿਹਾਸ ਲਿਖਿਆ ਹੈ ਅਤੇ ਪੰਜਾਬ ਦੀ ਕਿਸਮਤ ਵਿੱਚ ਜ਼ਰਖੇਜ਼ ਭੋਇੰ ਦਾ ਬਹੁਤ ਵੱਡਾ ਯੋਗਦਾਨ ਪਾਇਆ ਹੈ।” ਉਨ੍ਹਾਂ ਅੱਗੇ ਕਿਹਾ, “ਰਵਾਇਤੀ ਆਗੂ ਚਾਂਦੀ ਦੇ ਚਮਚਿਆਂ ਨਾਲ ਪੈਦਾ ਹੋਏ ਸਨ ਅਤੇ ਉਨ੍ਹਾਂ ਨੇ ਦੇਸ਼ ਲਈ ਨਾ ਕਦੇ ਕੁਝ ਕੀਤਾ ਤੇ ਨਾ ਹੀ ਦੁੱਖ ਜਰਿਆ।” ਉਨ੍ਹਾਂ ਕਿਹਾ, “ਉਹ ਮੰਨਦੇ ਰਹੇ ਕਿ ਉਨ੍ਹਾਂ ਕੋਲ ਰਾਜ ਕਰਨ ਦਾ ਰੱਬੀ ਅਧਿਕਾਰ ਹੈ, ਪਰ ਲੋਕਤੰਤਰ ਵਿੱਚ ਲੋਕ ਹੀ ਸਰਵਉੱਚ ਹੁੰਦੇ ਹਨ।’’

ਸੁਖਬੀਰ ਸਿੰਘ ਬਾਦਲ ’ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਿੱਖਿਆ ਅਤੇ ਭਲਾਈ ਬਾਰੇ ਚਰਚਾ ਕਰਨ ਦੀ ਬਜਾਏ, ਉਹ ਮੱਝਾਂ ਬਾਰੇ ਗੱਲ ਕਰਦੇ ਹਨ, ਜੋ ਕਿ ਇੱਕ ਸੌੜੀ ਮਾਨਸਿਕਤਾ ਨੂੰ ਦਰਸਾਉਂਦਾ ਹੈ।”ਉਨ੍ਹਾਂ ਅੱਗੇ ਕਿਹਾ, “ਕਈ ਮੌਕੇ ਮਿਲਣ ਦੇ ਬਾਵਜੂਦ, ਉਨ੍ਹਾਂ ਨੇ ਰਾਜ ਨੂੰ ਲੁੱਟਿਆ ਅਤੇ ਇਸੇ ਕਰਕੇ ਲੋਕਾਂ ਨੇ ਉਨ੍ਹਾਂ ਨੂੰ ਨਕਾਰ ਦਿੱਤਾ।

ਵਿਰੋਧੀ ਧਿਰ ਦੇ ਆਚਰਣ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸਲ ਮੁੱਦੇ ਉਠਾਉਣ ਦੀ ਬਜਾਏ, ਉਹ ਦੂਸ਼ਣਬਾਜ਼ੀ ਜਾਂ ਚਿੱਕੜ ਉਛਾਲਣ ਵਿੱਚ ਮਸਰੂਫ਼ ਹਨ ਅਤੇ ਸੂਬੇ ਦੇ ਵਡਮੁੱਲੇ ਸਰੋਤਾਂ ਨੂੰ ਲੁੱਟਣ ਦੀ ਆਪਣੀ ਵਾਰੀ ਦੀ ਉਡੀਕ ਕਰ ਰਹੇ ਹਨ।” ਉਨ੍ਹਾਂ ਅੱਗੇ ਕਿਹਾ, “ਉਨ੍ਹਾਂ ਦਾ ਇੱਕੋ-ਇੱਕ ਉਦੇਸ਼ ਸੱਤਾ ਤੇ ਕਾਬਿਜ਼ ਹੋਣਾ ਹੈ, ਲੋਕਾਂ ਦੀ ਭਲਾਈ ਨਹੀਂ।”

‘ਆਪ’ ਦੇ ਏਜੰਡੇ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਸਿੱਖਿਆ, ਸਿਹਤ, ਬਿਜਲੀ ਅਤੇ ਖੇਤੀਬਾੜੀ ਬਾਰੇ ਗੱਲ ਕਰਦੇ ਹਾਂ, ਜਦੋਂ ਕਿ ਦੂਸਰੇ ਸੱਤਾ ਹਥਿਆਉਣ ਦੀਆਂ ਘਾੜਤਾਂ ਵਿੱਚ ਰੁੱਝੇ ਹਨ।” ਉਨ੍ਹਾਂ ਅੱਗੇ ਕਿਹਾ, “ਉਨ੍ਹਾਂ ਦਾ ਏਜੰਡਾ ਪਰਿਵਾਰ ਭਲਾਈ ਹੈ, ਸਾਡਾ ਲੋਕਾਂ ਦੀ ਭਲਾਈ।” ਉਨ੍ਹਾਂ ਕਿਹਾ, “ਪਿਛਲੀਆਂ ਸਰਕਾਰਾਂ ਦੇ ਕੁਸ਼ਾਸਨ ਕਾਰਨ, ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਚੁਣਿਆ, ਜੋ ਅਣਥੱਕ ਮਿਹਨਤ ਕਰ ਰਹੀ ਹੈ।’’”

ਲੋਕਾਂ ਨੂੰ ਪਿਛਲੀਆਂ ਸਰਕਾਰਾਂ ਦੀ ਯਾਦ ਦਿਵਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਰਵਾਇਤੀ ਪਾਰਟੀਆਂ ਕਦੇ ਵੀ ਪੰਜਾਬ ਪ੍ਰਤੀ ਵਫ਼ਾਦਾਰ ਨਹੀਂ ਰਹੀਆਂ।” ਉਨ੍ਹਾਂ ਅੱਗੇ ਕਿਹਾ, “ਉਹ ਈਰਖਾ ਕਰਦੇ ਹਨ ਕਿਉਂਕਿ ‘ਆਪ’ ਨੇ ਭਲਾਈ ਦਾ ਏਜੰਡਾ ਤੈਅ ਕੀਤਾ ਹੈ।” ਉਨ੍ਹਾਂ ਅੱਗੇ ਕਿਹਾ, “ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਦੀ ਮੁੱਢਲੀ ਭੂਗੋਲਿਕ ਸਥਿਤੀ ਬਾਰੇ ਵੀ ਕੋਈ ਜਾਣਕਾਰੀ ਨਹੀਂ ਹੈ।’’

ਹੋਰ ਆਗੂਆਂ ’ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦਾ ਪਰਿਵਾਰ ਲਗਾਤਾਰ ਪੰਜਾਬ ਵਿਰੋਧੀ ਤਾਕਤਾਂ ਨਾਲ ਖੜ੍ਹਾ ਰਿਹਾ ਹੈ।’’ ਉਨ੍ਹਾਂ ਅੱਗੇ ਕਿਹਾ, ‘‘ਆਪ ਸਿਸਟਮ ਬਦਲਣ ਲਈ ਬਣਾਈ ਗਈ ਸੀ ਅਤੇ ਇਸ ਦੀ ਅਗਵਾਈ ਹੇਠ ਪੰਜਾਬ, ਸਿੱਖਿਆ ਅਤੇ ਸਿਹਤ ਸਮੇਤ ਹਰ ਖੇਤਰ ਵਿੱਚ ਤੇਜ਼ੀ ਨਾਲ ਤਰੱਕੀ ਕਰ ਰਿਹਾ ਹੈ।’’

ਰਾਸ਼ਟਰੀ ਮੁੱਦਿਆਂ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਦੇਸ਼ ’ਤੇ ਰਾਜ ਕਰਨ ਵਾਲਿਆਂ ਨੂੰ ਲੋਕਾਂ ਦੀ ਭਲਾਈ ਬਾਰੇ ਜਾਣਕਾਰੀ ਨਹੀਂ ਹੈ।’’ ਉਨ੍ਹਾਂ ਅੱਗੇ ਕਿਹਾ, ‘‘ਦੇਸ਼ ਦੀ ਅਗਵਾਈ ਇੱਕ ਅਜਿਹੇ ਭੱਦਰ-ਪੁਰਸ਼ ਕਰ ਰਹੇ ਹਨ, ਜੋ ਜ਼ਿਆਦਾ ਸਮਾਂ ਵਿਦੇਸ਼ਾਂ ਵਿੱਚ ਬਿਤਾਉਂਦੇ ਹਨ ਅਤੇ ਜ਼ਮੀਨੀ ਹਕੀਕਤਾਂ ਤੋਂ ਕੋਹਾਂ ਦੂਰ ਹਨ।’’ ਉਨ੍ਹਾਂ ਕਿਹਾ, ‘‘ਐਲਪੀਜੀ ਅਤੇ ਤੇਲ ਸੰਕਟ ਦਾ ਅੰਦਾਜ਼ਾ ਲਗਾਇਆ ਜਾਣਾ ਚਾਹੀਦਾ ਸੀ।’’

ਇਸ ਤੋਂ ਪਹਿਲਾਂ, ’ਆਪ’ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਕਿਹਾ, ‘‘ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਭਗਵੰਤ ਸਿੰਘ ਮਾਨ ਸਭ ਤੋਂ ਪ੍ਰਸਿੱਧ ਮੁੱਖ ਮੰਤਰੀ ਸਾਬਤ ਹੋਏ ਹਨ।’’ ਉਨ੍ਹਾਂ ਅੱਗੇ ਕਿਹਾ, ‘‘ਉਹ ਲੋਕਾਂ ਦੀ ਭਲਾਈ ਲਈ ਕੰਮ ਕਰਨ ਵਾਲੇ ਇਕਲੌਤੇ ਮੁੱਖ ਮੰਤਰੀ ਹਨ ਅਤੇ ਪਾਰਟੀ ਵੱਡੇ ਫਤਵੇ ਨਾਲ ਸੱਤਾ ਵਿੱਚ ਵਾਪਸ ਆਵੇਗੀ।’’

ਇਸ ਦੌਰਾਨ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਡਾ. ਬਲਬੀਰ ਸਿੰਘ ਅਤੇ ਹੋਰ ਵੀ ਮੌਜੂਦ ਸਨ।

Tags: latest newslatest Updatepro punjab tvpropunjabnewspropunjabtvpunjabpunjab governmentpunjab newspunjabi news
Share198Tweet124Share50

Related Posts

ਦਿੱਲੀ ਦੇ ਡੀਯੂ ਦੇ ਰਾਮਜਸ ਤੇ ਮਿਰਾਂਡਾ ਕਾਲਜਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਅਪ੍ਰੈਲ 6, 2026

ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

ਅਪ੍ਰੈਲ 6, 2026

ਦਿਲ ਦੀਆਂ ਬੀਮਾਰੀਆਂ ਤੋਂ ਲੈ ਕੇ ਕੈਂਸਰ ਵਰਗੀਆਂ ਗੰਭੀਰ ਬੀਮਾਰੀਆਂ ਦਾ ਇਲਾਜ; ਐਮਰਜੈਂਸੀ ਹਾਲਾਤਾਂ ਵਿੱਚ ਸਹਾਇਤਾ ਪ੍ਰਦਾਨ ਕਰ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ’

ਅਪ੍ਰੈਲ 6, 2026

ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜ ਜਾਰੀ; ਮੋਗਾ ਵਿੱਚ ਬਹੁ-ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ

ਅਪ੍ਰੈਲ 6, 2026

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੇ ਦਾਇਰੇ ਦਾ ਵਿਸਤਾਰ ਕਰਨ ਨਾਲ ਪੀ.ਆਰ.ਟੀ.ਸੀ. (PRTC) ਮੈਂਬਰ ਅਤੇ ਟ੍ਰਾਂਸਪੋਰਟ ਮੁਲਾਜ਼ਮਾਂ ਸਿਹਤ ਸੰਭਾਲ ਸੁਰੱਖਿਆ ਘੇਰੇ ਵਿੱਚ ਆਏ

ਅਪ੍ਰੈਲ 6, 2026

ਆਪ ਆਗੂਆਂ ਨੇ ਸੰਸਦ ਵਿੱਚ ਪੰਜਾਬ ਦੇ ਅਹਿਮ ਮੁੱਦਿਆਂ ਨੂੰ ਨਜ਼ਰਅੰਦਾਜ਼ ਕਰਨ ਲਈ ਰਾਘਵ ਚੱਢਾ ਦੀ ਕੀਤੀ ਨਿਖੇਧੀ

ਅਪ੍ਰੈਲ 6, 2026
Load More

Recent News

ਦਿੱਲੀ ਦੇ ਡੀਯੂ ਦੇ ਰਾਮਜਸ ਤੇ ਮਿਰਾਂਡਾ ਕਾਲਜਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਅਪ੍ਰੈਲ 6, 2026

ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

ਅਪ੍ਰੈਲ 6, 2026

ਦਿਲ ਦੀਆਂ ਬੀਮਾਰੀਆਂ ਤੋਂ ਲੈ ਕੇ ਕੈਂਸਰ ਵਰਗੀਆਂ ਗੰਭੀਰ ਬੀਮਾਰੀਆਂ ਦਾ ਇਲਾਜ; ਐਮਰਜੈਂਸੀ ਹਾਲਾਤਾਂ ਵਿੱਚ ਸਹਾਇਤਾ ਪ੍ਰਦਾਨ ਕਰ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ’

ਅਪ੍ਰੈਲ 6, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੈਤੋ ਨੂੰ 28.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ

ਅਪ੍ਰੈਲ 6, 2026

ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜ ਜਾਰੀ; ਮੋਗਾ ਵਿੱਚ ਬਹੁ-ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ

ਅਪ੍ਰੈਲ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.