ਬੁੱਧਵਾਰ, ਅਗਸਤ 19, 2026 06:54 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਚੰਡੀਗੜ੍ਹ ਗ੍ਰਨੇਡ ਹਮਲੇ ਦੇ ਸਬੰਧ ਵਿੱਚ ਆਪਣੀ ਕਾਰਵਾਈ ਜਾਰੀ ਰੱਖਦਿਆਂ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਚੰਡੀਗੜ੍ਹ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ

by Pro Punjab Tv
ਅਪ੍ਰੈਲ 6, 2026
in Featured News, ਪੰਜਾਬ
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਚੰਡੀਗੜ੍ਹ ਗ੍ਰਨੇਡ ਹਮਲੇ ਦੇ ਸਬੰਧ ਵਿੱਚ ਆਪਣੀ ਕਾਰਵਾਈ ਜਾਰੀ ਰੱਖਦਿਆਂ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਚੰਡੀਗੜ੍ਹ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਅਤੇ ਹਰਿਆਣਾ ਪੁਲਿਸ ਦੀ ਸਹਾਇਤਾ ਨਾਲ ਦੋ ਮੁੱਖ ਦੋਸ਼ੀਆਂ – ਜਿਨ੍ਹਾਂ ਨੇ ਚੰਡੀਗੜ੍ਹ ਦੇ ਸੈਕਟਰ 37 ਵਿੱਚ ਸਥਿਤ ਭਾਰਤੀ ਜਨਤਾ ਪਾਰਟੀ (ਭਾਜਪਾ) ਦਫਤਰ ਦੇ ਬਾਹਰ ਹੈਂਡ ਗ੍ਰਨੇਡ ਸੁੱਟਿਆ ਸੀ – ਨੂੰ ਹਰਿਆਣਾ ਦੇ ਰੇਵਾੜੀ ਤੋਂ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

 

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਤੇਜ ਸਿੰਘ ਅਤੇ ਅਮਨਪ੍ਰੀਤ ਸਿੰਘ ਵਜੋਂ ਹੋਈ ਹੈ, ਦੋਵੇਂ ਰੂਪਨਗਰ ਦੇ ਰਤਨਗੜ੍ਹ ਦੇ ਰਹਿਣ ਵਾਲੇ ਹਨ। ਮੁਲਜ਼ਮ ਅਮਨਪ੍ਰੀਤ ਸਿੰਘ ਦਾ ਪਹਿਲਾਂ ਵੀ ਅਪਰਾਧਿਕ ਪਿਛੋਕੜ ਹੈ। ਉਸ ਦੇ ਖਿਲਾਫ ਕ੍ਰਮਵਾਰ ਐਸਏਐਸ ਨਗਰ ਅਤੇ ਬਿਲਾਸਪੁਰ (ਹਿਮਾਚਲ ਪ੍ਰਦੇਸ਼) ਵਿੱਚ ਚੋਰੀ ਅਤੇ ਲੁੱਟ-ਖੋਹ ਦੇ ਮਾਮਲੇ ਦਰਜ ਹਨ।

 

ਇਹ ਕਾਰਵਾਈ, ਉਕਤ ਮਾਮਲੇ ਵਿੱਚ ਸ਼ਾਮਲ ਪੰਜ ਮੁਲਜ਼ਮਾਂ – ਬਲਵਿੰਦਰ ਲਾਲ ਉਰਫ਼ ਸ਼ਮੀ, ਜਸਵੀਰ ਸਿੰਘ ਉਰਫ਼ ਜੱਸੀ, ਚਰਨਜੀਤ ਸਿੰਘ ਉਰਫ਼ ਚੰਨੀ, ਰੂਬਲ ਚੌਹਾਨ ਅਤੇ ਮਨਦੀਪ ਉਰਫ਼ ਅਭਿਜੋਤ ਸ਼ਰਮਾ- ਨੂੰ ਇੱਕ ਹੈਂਡ ਗ੍ਰਨੇਡ ਅਤੇ ਇੱਕ .30 ਬੋਰ ਜ਼ਿਗਾਨਾ ਪਿਸਤੌਲ ਨਾਲ ਗ੍ਰਿਫ਼ਤਾਰ ਕਰਨ ਤੋਂ ਇੱਕ ਦਿਨ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ।

 

ਡੀਜੀਪੀ ਗੌਰਵ ਯਾਦਵ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਇਨ੍ਹਾਂ ਤਾਜ਼ਾ ਗ੍ਰਿਫ਼ਤਾਰੀਆਂ ਨਾਲ, ਇਸ ਮਾਮਲੇ ਵਿੱਚ ਸ਼ਾਮਲ ਸਾਰੇ ਸੱਤ ਮੁਲਜ਼ਮ ਹੁਣ ਪੁਲਿਸ ਹਿਰਾਸਤ ਵਿੱਚ ਹਨ। ਇਸ ਦੌਰਾਨ ਡੀਜੀਪੀ ਦੇ ਨਾਲ ਏ.ਡੀ.ਜੀ.ਪੀ. ਕਾਊਂਟਰ ਇੰਟੈਲੀਜੈਂਸ ਅਮਿਤ ਪ੍ਰਸਾਦ, ਏ.ਡੀ.ਜੀ.ਪੀ. ਅੰਦਰੂਨੀ ਸੁਰੱਖਿਆ ਐਸ.ਕੇ. ਵਰਮਾ, ਆਈ.ਜੀ.ਪੀ. ਇੰਟੈਲੀਜੈਂਸ ਡਾ. ਸੁਖਚੈਨ ਸਿੰਘ ਗਿੱਲ, ਏ.ਆਈ.ਜੀ. ਐਸ.ਐਸ.ਓ.ਸੀ. ਐਸ.ਏ.ਐਸ. ਨਗਰ ਦੀਪਕ ਪਾਰੀਕ ਵੀ ਮੌਜੂਦ ਸਨ।

 

ਡੀਜੀਪੀ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ, ਪੁਰਤਗਾਲ ਵਿੱਚ ਆਈ.ਐਸ.ਆਈ.-ਸਮਰਥਿਤ ਵਿਦੇਸ਼ੀ ਹੈਂਡਲਰ ਬਲਜੋਤ ਸਿੰਘ ਉਰਫ਼ ਜੋਤ ਅਤੇ ਜਰਮਨੀ ਤੋਂ ਹਰਜੀਤ ਸਿੰਘ ਲਾਡੀ ਵੱਲੋਂ 2 ਲੱਖ ਰੁਪਏ ਦੇ ਵਿੱਤੀ ਇਨਾਮ ਦਾ ਵਾਅਦਾ ਕਰਕੇ ਇਸ ਹਮਲੇ ਨੂੰ ਅੰਜਾਮ ਦੇਣ ਲਈ ਪ੍ਰੇਰਿਆ ਗਿਆ ਸੀ।

 

ਉਨ੍ਹਾਂ ਕਿਹਾ ਕਿ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਕਾਰਵਾਈ ਕਰਦਿਆਂ ਮੁਲਜ਼ਮਾਂ ਨੇ ਹਮਲੇ ਨੂੰ ਅੰਜਾਮ ਦੇਣ ਲਈ ਤਾਲਮੇਲ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਮੁਲਜ਼ਮਾਂ ਨੇ ਹਮਲੇ ਨੂੰ ਅੰਜਾਮ ਦੇਣ ਲਈ ਕਈ ਕੱਟਆਊਟਸ ਅਤੇ ਸਬ-ਮਾਡਿਊਲਾਂ ਦੀ ਵਰਤੋਂ ਕੀਤੀ।

 

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮ ਗੁਰਤੇਜ ਸਿੰਘ ਨੇ ਖੁਲਾਸਾ ਕੀਤਾ ਕਿ ਉਹ ਲਗਭਗ ਛੇ ਮਹੀਨੇ ਪਹਿਲਾਂ ਸੋਸ਼ਲ ਮੀਡੀਆ ਰਾਹੀਂ ਇੱਕ ਵਿਦੇਸ਼ੀ ਹੈਂਡਲਰ ਦੇ ਸੰਪਰਕ ਵਿੱਚ ਆਇਆ ਸੀ। ਉਨ੍ਹਾਂ ਕਿਹਾ ਕਿ ਹੈਂਡਲਰ ਦੇ ਨਿਰਦੇਸ਼ਾਂ ’ਤੇ ਕਾਰਵਾਈ ਕਰਦਿਆਂ ਗੁਰਤੇਜ ਨੇ ਆਪਣੇ ਸਹਿ-ਦੋਸ਼ੀ ਰੂਬਲ ਚੌਹਾਨ ਅਤੇ ਮਨਦੀਪ ਉਰਫ਼ ਅਭਿਜੋਤ ਸ਼ਰਮਾ ਨਾਲ ਮਿਲ ਕੇ 28 ਮਾਰਚ, 2026 ਨੂੰ ਐਸਬੀਐਸ ਨਗਰ ਦੇ ਪਿੰਡ ਭਾਰਾਪੁਰ ਵਿਖੇ ਜਸਵੀਰ ਉਰਫ਼ ਜੱਸੀ ਤੋਂ ਹਥਿਆਰਾਂ ਅਤੇ ਗ੍ਰਨੇਡਾਂ ਦੀ ਖੇਪ ਹਾਸਲ ਕੀਤੀ ਸੀ ਅਤੇ ਗੁਰਤੇਜ ਬਾਅਦ ਵਿੱਚ ਵਾਰਦਾਤ ਨੂੰ ਅੰਜਾਮ ਲਈ ਅਮਨਪ੍ਰੀਤ ਸਿੰਘ ਨੂੰ ਆਪਣੇ ਨਾਲ ਲੈ ਗਿਆ ਸੀ।

 

ਡੀਜੀਪੀ ਨੇ ਕਿਹਾ ਕਿ 1 ਅਪ੍ਰੈਲ ਨੂੰ, ਰੇਕੀ ਕਰਨ ਤੋਂ ਬਾਅਦ ਅਮਨਪ੍ਰੀਤ ਸਿੰਘ ਨੇ ਗ੍ਰਨੇਡ ਸੁੱਟਿਆ, ਜਦੋਂ ਕਿ ਗੁਰਤੇਜ ਸਿੰਘ ਨੇ ਹੈਂਡਲਰ ਦੇ ਨਿਰਦੇਸ਼ਾਂ ਮੁਤਾਬਿਕ ਆਪਣੇ ਮੋਬਾਈਲ ਫੋਨ ’ਤੇ ਇਸ ਵਾਰਦਾਤ ਨੂੰ ਰਿਕਾਰਡ ਕੀਤਾ ਸੀ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਦੋਵੇਂ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ ਸਨ।

 

ਡੀਜੀਪੀ ਗੌਰਵ ਯਾਦਵ ਨੇ ਚੰਡੀਗੜ੍ਹ ਅਤੇ ਹਰਿਆਣਾ ਦੇ ਡੀਜੀਪੀਜ਼ ਦਾ ਧੰਨਵਾਦ ਕੀਤਾ ਅਤੇ ਇਸ ਪੂਰੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਅਤੇ ਮੁਲਜ਼ਮਾਂ ਨੂੰ ਫੜਨ ਵਿੱਚ ਚੰਡੀਗੜ੍ਹ ਪੁਲਿਸ ਅਤੇ ਹਰਿਆਣਾ ਪੁਲਿਸ ਦੇ ਐਸ.ਟੀ.ਐਫ. ਵੱਲੋਂ ਨਿਭਾਈ ਅਹਿਮ ਭੂਮਿਕਾ ਦੀ ਸ਼ਲਾਘਾ ਕੀਤੀ।

Share201Tweet126Share50

Related Posts

ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ

ਅਗਸਤ 19, 2026

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਦੀ ਚੇਤਾਵਨੀ; 18-19 ਅਗਸਤ ਨੂੰ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ

ਅਗਸਤ 19, 2026

ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫ਼ੈਸਲਾ : ਸਤੀਸ਼ ਪੂਨੀਆ ਨੂੰ ਕੀਤਾ ਪੰਜਾਬ ਇੰਚਾਰਜ ਨਿਯੁਕਤ

ਅਗਸਤ 18, 2026

ਕੈਨੇਡਾ ਦਾ ਪਰਿਵਾਰਕ ਵੀਜ਼ਾ ਦਿਵਾਉਣ ਦੇ ਬਹਾਨੇ 20 ਲੱਖ ਰੁਪਏ ਦੀ ਠੱਗੀ, ਦੋਸ਼ੀ ਫਰਾਰ

ਅਗਸਤ 18, 2026

ਜਲੰਧਰ ਵਿੱਚ ਇੱਕ ਲੋਹੇ ਦੇ ਵਪਾਰੀ ਤੋਂ ਲੱਖਾਂ ਰੁਪਏ ਲੁੱਟੇ ਗਏ; ਬਦਮਾਸ਼ ਕਾਰ ਦੀ ਖਿੜਕੀ ਤੋੜ ਕੇ ਨਕਦੀ ਨਾਲ ਭਰੇ ਦੋ ਬੈਗ ਲੈ ਗਏ

ਅਗਸਤ 18, 2026

ਚੰਡੀਗੜ੍ਹ ਯੂਨੀਵਰਸਿਟੀ ਨੇ ਇਸਰੋ ਨਾਲ ਮਿਲ ਕੇ ਕੀਤੀ ਰਾਸ਼ਟਰੀ ਪੁਲਾੜ ਤਕਨਾਲੋਜੀ ਕਨਕਲੇਵ ਦੀ ਮੇਜ਼ਬਾਨੀ; 30 ਉੱਘੇ ਪੁਲਾੜ ਆਗੂਆਂ ਅਤੇ ਵਿਗਿਆਨੀਆਂ ਨੇ ਭਾਰਤ ਦੇ ਭਵਿੱਖੀ ਪੁਲਾੜ ਮਿਸ਼ਨਾਂ ’ਤੇ ਕੀਤਾ ਵਿਚਾਰ-ਵਟਾਂਦਰਾ

ਅਗਸਤ 18, 2026
Load More

Recent News

ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ

ਅਗਸਤ 19, 2026

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਦੀ ਚੇਤਾਵਨੀ; 18-19 ਅਗਸਤ ਨੂੰ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ

ਅਗਸਤ 19, 2026

ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫ਼ੈਸਲਾ : ਸਤੀਸ਼ ਪੂਨੀਆ ਨੂੰ ਕੀਤਾ ਪੰਜਾਬ ਇੰਚਾਰਜ ਨਿਯੁਕਤ

ਅਗਸਤ 18, 2026

ਕੈਨੇਡਾ ਦਾ ਪਰਿਵਾਰਕ ਵੀਜ਼ਾ ਦਿਵਾਉਣ ਦੇ ਬਹਾਨੇ 20 ਲੱਖ ਰੁਪਏ ਦੀ ਠੱਗੀ, ਦੋਸ਼ੀ ਫਰਾਰ

ਅਗਸਤ 18, 2026

ਜਲੰਧਰ ਵਿੱਚ ਇੱਕ ਲੋਹੇ ਦੇ ਵਪਾਰੀ ਤੋਂ ਲੱਖਾਂ ਰੁਪਏ ਲੁੱਟੇ ਗਏ; ਬਦਮਾਸ਼ ਕਾਰ ਦੀ ਖਿੜਕੀ ਤੋੜ ਕੇ ਨਕਦੀ ਨਾਲ ਭਰੇ ਦੋ ਬੈਗ ਲੈ ਗਏ

ਅਗਸਤ 18, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.