ਸ਼ੁੱਕਰਵਾਰ, ਜੁਲਾਈ 24, 2026 04:41 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ

ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਨੇ ਵਾਤਾਵਰਣ ਸ਼੍ਰੇਣੀ ਵਿੱਚ ਸਕੌਚ ਸਿਲਵਰ ਅੈਵਾਰਡ 2025 ਹਾਸਲ ਕੀਤਾ ਹੈ

by Pro Punjab Tv
ਅਪ੍ਰੈਲ 11, 2026
in Featured News, ਪੰਜਾਬ
0

ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਨੇ ਵਾਤਾਵਰਣ ਸ਼੍ਰੇਣੀ ਵਿੱਚ ਸਕੌਚ ਸਿਲਵਰ ਅੈਵਾਰਡ 2025 ਹਾਸਲ ਕੀਤਾ ਹੈ ਜਿਸ ਨਾਲ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਬਾਰੇ ਪੰਜਾਬ ਦੀ ਰਣਨੀਤੀ ਨੂੰ ਕੌਮੀ ਪੱਧਰ ‘ਤੇ ਮਾਨਤਾ ਮਿਲੀ ਹੈ। ਉਨ੍ਹਾਂ ਨੇ ਇਸ ਪ੍ਰਾਪਤੀ ਦਾ ਸਿਹਰਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਸਬੰਧੀ ਨਿਰੰਤਰ ਯਤਨਾਂ ਨੂੰ ਦਿੱਤਾ।

 

ਅੱਜ ਇੱਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ. ਖੁੱਡੀਆਂ ਨੇ ਦੱਸਿਆ ਕਿ ਪੰਜਾਬ ਵਿੱਚ ਫਸਲੀ ਰਹਿੰਦ-ਖੂੰਹਦ ਸਾੜਨ ਦੀਆਂ ਘਟਨਾਵਾਂ ਵਿੱਚ 94 ਫੀਸਦੀ ਕਮੀ ਦਰਜ ਕੀਤੀ ਗਈ ਹੈ। ਇਹ ਘਟਨਾਵਾਂ ਸਾਲ 2020-21 ਵਿੱਚ 83,002 ਤੋਂ ਘੱਟ ਕੇ 2025-26 ਵਿੱਚ ਸਿਰਫ਼ 5,114 ਰਹਿ ਗਈਆਂ ਹਨ।

 

ਖੇਤੀਬਾੜੀ ਮੰਤਰੀ ਨੇ ਪੀਪੀਸੀਬੀ ਅਤੇ ਪੰਜਾਬ ਦੇ ਕਿਸਾਨ ਭਾਈਚਾਰੇ ਦੀ ਸ਼ਲਾਘਾ ਕਰਦਿਆਂ ਕਿਹਾ, “ਇਹ ਅਵਾਰਡ ਪੰਜਾਬ ਦੇ ਕਿਸਾਨਾਂ ਦੀ ਦ੍ਰਿੜਤਾ ਅਤੇ ਸਾਡੇ ਪ੍ਰਸ਼ਾਸਨ ਦੀ ਦੂਰਅੰਦੇਸ਼ੀ ਸੋਚ ਦਾ ਪ੍ਰਤੱਖ ਪ੍ਰਮਾਣ ਹੈ। ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਅਸੀਂ ਇਸ ਸੰਕਟ ‘ਤੇ ਸਫਲਤਾਪੂਰਵਕ ਕਾਬੂ ਪਾ ਲਿਆ ਹੈ। ਮਸ਼ੀਨਰੀ ‘ਤੇ ਸਬਸਿਡੀ ਦੇਣ, ਅਸਲ ਸਮੇਂ ਦੀ ਨਿਗਰਾਨੀ, ਕਸਟਮ-ਹਾਇਰਿੰਗ ਸੈਂਟਰ ਸਥਾਪਤ ਕਰਨ ਅਤੇ ਰਿਕਾਰਡ ਫੰਡ ਅਲਾਟ ਕਰਨ ਸਬੰਧੀ ਸਾਡੀ ਰਣਨੀਤੀ ਨੇ ਪਰਾਲੀ ਪ੍ਰਬੰਧਨ ਨੂੰ ਨਵਾਂ ਰੂਪ ਦਿੱਤਾ ਹੈ। ਮੈਂ ਇਹ ਅਵਾਰਡ ਹਰ ਉਸ ਕਿਸਾਨ ਨੂੰ ਸਮਰਪਿਤ ਕਰਦਾ ਹਾਂ ਜਿਸ ਨੇ ਫਸਲੀ ਰਹਿੰਦ-ਖੂੰਹਦ ਨੂੰ ਸਾੜਨ ਦੀ ਬਜਾਏ ਮਸ਼ੀਨਾਂ ਦੀ ਚੋਣ ਕੀਤੀ।”

 

ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ, ਐਫਪੀਓਜ਼ ਅਤੇ ਪੰਚਾਇਤਾਂ ਨੂੰ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀਆਰਐਮ) ਮਸ਼ੀਨਾਂ ‘ਤੇ 50-80 ਫੀਸਦ ਸਬਸਿਡੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵੱਲੋਂ ਇਸ ਸਾਲ 25,000 ਸੀਆਰਐਮ ਮਸ਼ੀਨਾਂ ਦੀ ਖਰੀਦ ਲਈ 600 ਕਰੋੜ ਰੁਪਏ ਰੱਖੇ ਗਏ ਹਨ।

 

ਉਨ੍ਹਾਂ ਦੱਸਿਆ ਕਿ ਸਾਲ 2025-26 ਦੌਰਾਨ ਇਸ ਯੋਜਨਾ ਤਹਿਤ ਲਗਭਗ 13,000 ਮਸ਼ੀਨਾਂ ਖਰੀਦੀਆਂ ਗਈਆਂ ਹਨ ਅਤੇ ਇਸ ਸਬੰਧੀ ਸਬਸਿਡੀ ਵਜੋਂ 427 ਕਰੋੜ ਰੁਪਏ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ। ਸੀਆਰਐਮ ਮਸ਼ੀਨਾਂ ਦੀ ਬਿਹਤਰ ਡਿਲੀਵਰੀ ਨੂੰ ਯਕੀਨੀ ਬਣਾਉਣ ਲਈ ਖੇਤੀਬਾੜੀ ਵਿਭਾਗ ਵੱਲੋਂ 1 ਅਪ੍ਰੈਲ ਤੋਂ 24 ਅਪ੍ਰੈਲ, 2026 ਤੱਕ ਆਨਲਾਈਨ ਅਰਜ਼ੀਆਂ ਮੰਗੀਆਂ ਗਈਆਂ ਹੈ।

 

ਉਨ੍ਹਾਂ ਕਿਹਾ ਕਿ ਖੇਤਾਂ ਵਿੱਚ ਰਹਿੰਦ-ਖੂੰਹਦ ਸਾੜਨ ਦੀਆਂ ਘਟਨਾਵਾਂ ਵਿੱਚ ਆਈ ਮਹੱਤਵਪੂਰਨ ਗਿਰਾਵਟ ਨਾਲ ਮਿੱਟੀ ਅਤੇ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਮਾਡਲ ਦਰਸਾਉਂਦਾ ਹੈ ਕਿ ਸਰਕਾਰ ਦੀ ਦ੍ਰਿੜ ਇੱਛਾ ਸ਼ਕਤੀ, ਵਿੱਤੀ ਸਹਾਇਤਾ ਅਤੇ ਭਾਈਚਾਰਕ ਸ਼ਮੂਲੀਅਤ ਨਾਲ ਵਾਤਾਵਰਣ ਸਬੰਧੀ ਚੁਣੌਤੀਆਂ ਨਾਲ ਨਜਿੱਠਿਆ ਜਾ ਸਕਦਾ ਹੈ।

Tags: latest newslatest Updatepro punjab tvpropunjabtvpunjab governmentpunjab newspunjabi news
Share200Tweet125Share50

Related Posts

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਜੁਲਾਈ 23, 2026

ਭਗਵੰਤ ਮਾਨ ਸਰਕਾਰ 2100 ਤੋਂ ਵੱਧ ਮਨਰੇਗਾ ਕਰਮਚਾਰੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ; ਪੇਂਡੂ ਵਿਕਾਸ ਮੰਤਰੀ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਪੱਤਰ ਲਿਖ ਕੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਕੀਤੀ ਮੰਗ

ਜੁਲਾਈ 23, 2026

ਕੀ ਬਹੁਤ ਜ਼ਿਆਦਾ ਪ੍ਰੋਟੀਨ ਖਾਣਾ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾਉਂਦਾ ਹੈ ? ਜਾਣੋ

ਜੁਲਾਈ 23, 2026

ਦਿੱਲੀ ‘ਚ ਜੰਤਰ ਮੰਤਰ ਸੰਘਰਸ਼ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਵਿਦਿਆਰਥੀਆਂ ਦੀ ਮੈਡੀਕਲ ਅਤੇ ਕਾਨੂੰਨੀ ਮਦਦ ਲਈ ‘ਆਪ’ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ

ਜੁਲਾਈ 23, 2026

*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਡੀ ਰਾਹਤ ਦਾ ਐਲਾਨ: ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ*

ਜੁਲਾਈ 21, 2026

‘DBT ਨੇ ਵਿਚੋਲਿਆਂ ਦੀ ਭੂਮਿਕਾ ਖਤਮ ਕਰਕੇ ਅਤੇ ਲੀਕੇਜ ਤੇ ਭ੍ਰਿਸ਼ਟਾਚਾਰ ‘ਤੇ ਰੋਕ ਲਗਾ ਕੇ ਭਲਾਈ ਸਕੀਮਾਂ ਦੇ ਲਾਭ ਪਹੁੰਚਾਉਣ ਦੇ ਤਰੀਕੇ ਨੂੰ ਬਦਲ ਦਿੱਤਾ ਹੈ’: ਸੰਸਦ ਮੈਂਬਰ ਸਤਨਾਮ ਸੰਧੂ

ਜੁਲਾਈ 21, 2026
Load More

Recent News

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਜੁਲਾਈ 23, 2026

ਭਗਵੰਤ ਮਾਨ ਸਰਕਾਰ 2100 ਤੋਂ ਵੱਧ ਮਨਰੇਗਾ ਕਰਮਚਾਰੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ; ਪੇਂਡੂ ਵਿਕਾਸ ਮੰਤਰੀ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਪੱਤਰ ਲਿਖ ਕੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਕੀਤੀ ਮੰਗ

ਜੁਲਾਈ 23, 2026

ਕੀ ਬਹੁਤ ਜ਼ਿਆਦਾ ਪ੍ਰੋਟੀਨ ਖਾਣਾ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾਉਂਦਾ ਹੈ ? ਜਾਣੋ

ਜੁਲਾਈ 23, 2026

ਦਿੱਲੀ ‘ਚ ਜੰਤਰ ਮੰਤਰ ਸੰਘਰਸ਼ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਵਿਦਿਆਰਥੀਆਂ ਦੀ ਮੈਡੀਕਲ ਅਤੇ ਕਾਨੂੰਨੀ ਮਦਦ ਲਈ ‘ਆਪ’ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ

ਜੁਲਾਈ 23, 2026

*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਡੀ ਰਾਹਤ ਦਾ ਐਲਾਨ: ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ*

ਜੁਲਾਈ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.