ਸ਼ਨੀਵਾਰ, ਜੂਨ 13, 2026 07:42 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪੰਜਾਬ ਵਜ਼ਾਰਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਅਤੇ ਸਜ਼ਾਵਾਂ ਹੋਰ ਸਖ਼ਤ ਬਣਾਉਣ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਤਰਮੀਮ ਕਰਨ ਦੀ ਮਨਜ਼ੂਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ-2026 ਵਿੱਚ ਸਖ਼ਤ ਸੋਧਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ।

by Pro Punjab Tv
ਅਪ੍ਰੈਲ 12, 2026
in Featured, Featured News, ਧਰਮ, ਪੰਜਾਬ, ਰਾਜਨੀਤੀ
0

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ-2026 ਵਿੱਚ ਸਖ਼ਤ ਸੋਧਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਸੋਧਾਂ ਵਿੱਚ ਸ੍ਰੀ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਅਤੇ ਪਵਿੱਤਰਤਾ ਕਾਇਮ ਰੱਖਣ ਅਤੇ ਬੇਅਦਬੀ ਲਈ ਜ਼ਿੰਮੇਵਾਰ ਲੋਕਾਂ ਨੂੰ ਸਖ਼ਤ ਸਜ਼ਾਵਾਂ ਦੇਣ ਲਈ ਉਮਰ ਕੈਦ ਤੱਕ ਦੀ ਵਿਵਸਥਾ ਕੀਤੀ ਗਈ ਹੈ। ਇਹ ਸੋਧ ਬਿੱਲ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਪੇਸ਼ ਕੀਤਾ ਜਾਵੇਗਾ। ਅੱਜ ਇੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ।

ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਨੇ ਖੁਲਾਸਾ ਕੀਤਾ, “ਬੀਤੇ ਸਮੇਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਹੋਰ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਦੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ ਜਿਸ ਨਾਲ ਲੋਕਾਂ ਦੀਆਂ ਭਾਵਨਾਵਾਂ ਨੂੰ ਗਹਿਰੀ ਠੇਸ ਪਹੁੰਚੀ ਹੈ ਅਤੇ ਸਮਾਜ ਵਿੱਚ ਬੇਚੈਨੀ ਦਾ ਮਾਹੌਲ ਪੈਦਾ ਹੋਇਆ।” ਭਾਵੇਂ ਕਿ ਭਾਰਤੀ ਨਿਆਂਏ ਸੰਹਿਤਾ ਦੀਆਂ ਧਾਰਾਵਾਂ 298, 299 ਅਤੇ 300 ਅਜਿਹੇ ਮਸਲਿਆਂ ਨਾਲ ਨਿਪਟਦੀਆਂ ਹਨ ਪਰ ਇਹ ਧਾਰਾਵਾਂ ਅਜਿਹੇ ਗੁਨਾਹ ਕਰਨ ਵਾਲਿਆਂ ਨਾਲ ਕਰੜੇ ਹੱਥੀਂ ਨਿਪਟਣ ਲਈ ਸਖ਼ਤ ਸਜ਼ਾਵਾਂ ਦੀ ਢੁਕਵੀਂ ਵਿਵਸਥਾ ਨਹੀਂ ਦਰਸਾਉਂਦੀਆਂ।

ਬੜੇ ਗਹੁ ਨਾਲ ਕੀਤੇ ਗਏ ਵਿਚਾਰ-ਵਟਾਂਦਰੇ ਅਤੇ ਸਲਾਹ ਮਸ਼ਵਰੇ ਤੋਂ ਬਾਅਦ ਭਗਵੰਤ ਸਿੰਘ ਮਾਨ ਸਰਕਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰਾਖੀ ਕਰਨ ਅਤੇ ਸਮਾਜ ਵਿੱਚ ਆਪਸੀ ਸਤਿਕਾਰ, ਭਾਈਚਾਰਕ ਸਾਂਝ ਅਤੇ ਫਿਰਕੂ ਸਦਭਾਵਨਾ ਨੂੰ ਯਕੀਨੀ ਬਣਾਉਣ ਲਈ ਢੁਕਵੇਂ ਕਦਮ ਚੁੱਕਣ ਦਾ ਫੈਸਲਾ ਲਿਆ ਹੈ।

ਇਨ੍ਹਾਂ ਅਪਰਾਧਾਂ ਦੀ ਗੰਭੀਰਤਾ ਦੇ ਸੰਦਰਭ ਵਿੱਚ ਅਤੇ ਫਿਰਕੂ ਸਦਭਾਵਨਾ ਤੇ ਧਾਰਮਿਕ ਪਵਿੱਤਰਤਾ ਦੀ ਰਾਖੀ ਲਈ ਮੰਤਰੀ ਮੰਡਲ ਨੇ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ-2008 ਵਿੱਚ ਸੋਧ ਕਰਨ ਦਾ ਫੈਸਲਾ ਕੀਤਾ। ਇਸ ਨਾਲ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ-2026 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਲਈ ਦੋਸ਼ੀ ਪਾਏ ਜਾਣ ਵਾਲਿਆਂ ਲਈ ਉਮਰ ਕੈਦ ਸਮੇਤ ਸਜ਼ਾਵਾਂ ਵਧਾਉਣ ਦੀ ਵਿਵਸਥਾ ਕੀਤੀ ਗਈ ਹੈ। ਇਹ ਪ੍ਰਸਤਾਵਿਤ ਕਾਨੂੰਨ ਬਦਨੀਅਤ ਲੋਕਾਂ ਵਿਰੁੱਧ ਸਖ਼ਤੀ ਨਾਲ ਨਿਪਟੇਗਾ ਅਤੇ ਪੰਜਾਬ ਵਿੱਚ ਅਮਨ-ਸ਼ਾਂਤੀ ਅਤੇ ਸਦਭਾਵਨਾ ਬਰਕਰਾਰ ਰੱਖਣ ਵਿੱਚ ਵੱਡਾ ਯੋਗਦਾਨ ਪਾਵੇਗਾ।

Tags: Aam Aadmi Party PunjabAnti-Sacrilege Actdhan sri guru granth sahib jilatest newspro punjab tvSri Guru Granth Sahib Ji
Share202Tweet127Share51

Related Posts

ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 12, 2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰਮਚਾਰੀਆਂ ਦੇ ਲੰਬਿਤ ਮੁੱਦਿਆਂ ਦਾ ਠੋਸ ਹੱਲ ਲੱਭਣ ਲਈ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

ਜੂਨ 12, 2026

ਐਸਆਈਟੀ ਨੂੰ ਦਿੱਤੇ ਆਪਣੇ ਬਿਆਨ ਵਿੱਚ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੁਸ਼ਟੀ ਕੀਤੀ ਕਿ ਸੁਖਬੀਰ ਬਾਦਲ ਨੇ ਬਹਿਬਲ ਕਲਾਂ ਗੋਲੀਕਾਂਡ ਦੀ ਜ਼ਿੰਮੇਵਾਰੀ ਕਬੂਲੀ ਸੀ: ਬਲਤੇਜ ਪੰਨੂ

ਜੂਨ 12, 2026

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ

ਜੂਨ 11, 2026

ਹਰਦੀਪ ਸਿੰਘ ਮੁੰਡੀਆਂ ਨੇ 48 ਜ਼ਿਲ੍ਹਾ ਸਿਸਟਮ ਮੈਨੇਜਰਾਂ ਅਤੇ ਸਹਾਇਕ ਸਿਸਟਮ ਮੈਨੇਜਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਜੂਨ 11, 2026

Breaking : ਪੰਜਾਬ ‘ਚ ਮਹਿਲਾ ਡਾਕਟਰ ਨੇ ਕੀਤੀ ਖੁਦਕੁਸ਼ੀ

ਜੂਨ 11, 2026
Load More

Recent News

ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 12, 2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰਮਚਾਰੀਆਂ ਦੇ ਲੰਬਿਤ ਮੁੱਦਿਆਂ ਦਾ ਠੋਸ ਹੱਲ ਲੱਭਣ ਲਈ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

ਜੂਨ 12, 2026

ਐਸਆਈਟੀ ਨੂੰ ਦਿੱਤੇ ਆਪਣੇ ਬਿਆਨ ਵਿੱਚ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੁਸ਼ਟੀ ਕੀਤੀ ਕਿ ਸੁਖਬੀਰ ਬਾਦਲ ਨੇ ਬਹਿਬਲ ਕਲਾਂ ਗੋਲੀਕਾਂਡ ਦੀ ਜ਼ਿੰਮੇਵਾਰੀ ਕਬੂਲੀ ਸੀ: ਬਲਤੇਜ ਪੰਨੂ

ਜੂਨ 12, 2026

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ

ਜੂਨ 11, 2026

ਹਰਦੀਪ ਸਿੰਘ ਮੁੰਡੀਆਂ ਨੇ 48 ਜ਼ਿਲ੍ਹਾ ਸਿਸਟਮ ਮੈਨੇਜਰਾਂ ਅਤੇ ਸਹਾਇਕ ਸਿਸਟਮ ਮੈਨੇਜਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਜੂਨ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.