ਐਤਵਾਰ, ਅਪ੍ਰੈਲ 12, 2026 02:30 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਮੁੱਖ ਮੰਤਰੀ ਭਗਵੰਤ ਮਾਨ ਨੇ ਜਗਰਾਉਂ ਪਹੁੰਚ ਕੇ ਮਥੁਰਾ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ, ਹਰ ਸੰਭਵ ਮਦਦ ਦਾ ਦਿੱਤਾ ਭਰੋਸਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਗਰਾਉਂ ਦਾ ਦੌਰਾ ਕਰਕੇ ਮਥੁਰਾ ਨੇੜੇ ਕਿਸ਼ਤੀ ਪਲਟਣ ਦੀ ਦੁਖਦਾਈ ਘਟਨਾ ਵਿੱਚ ਆਪਣੇ ਅਜ਼ੀਜ਼ ਗੁਆਉਣ ਵਾਲੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ

by Pro Punjab Tv
ਅਪ੍ਰੈਲ 12, 2026
in Featured, Featured News, ਦੇਸ਼, ਪੰਜਾਬ, ਰਾਜਨੀਤੀ
0

ਜਗਰਾਉਂ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਰਾਉਂ ਦਾ ਦੌਰਾ ਕਰਕੇ ਮਥੁਰਾ ਨੇੜੇ ਕਿਸ਼ਤੀ ਪਲਟਣ ਦੀ ਦੁਖਦਾਈ ਘਟਨਾ ਵਿੱਚ ਆਪਣੇ ਅਜ਼ੀਜ਼ ਗੁਆਉਣ ਵਾਲੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਅਤੇ ਪੀੜਤਾਂ ਪਰਿਵਾਰਾਂ ਨੂੰ ਸੰਕਟ ਦੀ ਇਸ ਘੜੀ ਵਿੱਚ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ। ਇਸ ਘਟਨਾ ਦੌਰਾਨ ਹੋਏ ਜਾਨੀ ਨੁਕਸਾਨ ‘ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵ੍ਰਿੰਦਾਵਣ ਦੀ ਯਾਤਰਾ ਦੌਰਾਨ ਯਮੁਨਾ ਨਦੀ ਵਿੱਚ ਪੀੜਤਾਂ ਦੀ ਕਿਸ਼ਤੀ ਪਲਟ ਗਈ, ਜਿਸ ਵਿੱਚੋਂ ਹੁਣ ਤੱਕ 11 ਲਾਸ਼ਾਂ ਬਰਾਮਦ ਹੋਈਆਂ ਹਨ ਅਤੇ ਚਾਰ ਲਾਪਤਾ ਵਿਅਕਤੀਆਂ ਦੀ ਭਾਲ ਜਾਰੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਲਗਾਤਾਰ ਉੱਤਰ ਪ੍ਰਦੇਸ਼ ਸਰਕਾਰ ਦੇ ਸੰਪਰਕ ਵਿੱਚ ਹੈ ਅਤੇ ਪੰਜਾਬ ਵੱਲੋਂ ਬਚਾਅ ਕਾਰਜਾਂ ਵਿੱਚ ਸਹਾਇਤਾ ਲਈ ਗੋਤਾਖੋਰਾਂ ਦੀਆਂ ਟੀਮਾਂ ਪਹਿਲਾਂ ਹੀ ਭੇਜੀਆਂ ਜਾ ਚੁੱਕੀਆਂ ਹਨ। ਜਵਾਬਦੇਹੀ ਅਤੇ ਰੋਕਥਾਮ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਧਾਰਮਿਕ ਸਥਾਨਾਂ ‘ਤੇ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਹਰ ਕੀਮਤ ‘ਤੇ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਨੇ ਭਵਿੱਖ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਅਤੇ ਅਜਿਹੇ ਦੁਖਾਂਤ ਰੋਕਣ ਲਈ ਇਹ ਮਾਮਲਾ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਕੋਲ ਉਠਾਇਆ ਹੈ।

ਮੀਡੀਆ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮਥੁਰਾ ਨੇੜੇ ਵਾਪਰੀ ਮੰਦਭਾਗੀ ਘਟਨਾ ਵਿੱਚ ਕੀਮਤੀ ਜਾਨਾਂ ਦੇ ਨੁਕਸਾਨ ‘ਤੇ ਬੇਹੱਦ ਦੁੱਖ ਹੋਇਆ ਹੈ। ਮੇਰੀ ਦਿਲੀ ਹਮਦਰਦੀ ਉਨ੍ਹਾਂ ਪਰਿਵਾਰਾਂ ਦੇ ਨਾਲ ਹੈ ਜਿਨ੍ਹਾਂ ਨੇ ਇਸ ਦੁਖਾਂਤ ਵਿੱਚ ਆਪਣੇ ਅਜ਼ੀਜ਼ ਨੂੰ ਗੁਆ ਦਿੱਤਾ ਹੈ। ਪੀੜਤ ਵ੍ਰਿੰਦਾਵਣ ਵਿਖੇ ਮੱਥਾ ਟੇਕਣ ਜਾ ਰਹੇ ਸਨ, ਜਦੋਂ ਉਨ੍ਹਾਂ ਨੂੰ ਲਿਜਾ ਰਹੀ ਕਿਸ਼ਤੀ ਯਮੁਨਾ ਨਦੀ ਵਿੱਚ ਪਲਟ ਗਈ।”

ਮੁੱਖ ਮੰਤਰੀ ਨੇ ਦੱਸਿਆ, “ਹੁਣ ਤੱਕ 11 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ, ਜਦੋਂ ਕਿ ਚਾਰ ਲਾਪਤਾ ਵਿਅਕਤੀਆਂ ਦੀ ਭਾਲ ਅਜੇ ਵੀ ਜਾਰੀ ਹੈ। ਪੰਜਾਬ ਸਰਕਾਰ ਵੱਲੋਂ ਬਚਾਅ ਕਾਰਜਾਂ ਵਿੱਚ ਉੱਤਰ ਪ੍ਰਦੇਸ਼ ਦੇ ਅਧਿਕਾਰੀਆਂ ਦੀ ਸਹਾਇਤਾ ਲਈ ਹਾਦਸੇ ਵਾਲੀ ਥਾਂ ‘ਤੇ ਗੋਤਾਖੋਰਾਂ ਦੀਆਂ ਟੀਮਾਂ ਵੀ ਭੇਜੀਆਂ ਗਈਆਂ ਹਨ।”
ਮੁੱਖ ਮੰਤਰੀ ਨੇ ਕਿਹਾ, “ਇਸ ਦੁਖਾਂਤ ਵਿੱਚ ਬਚੇ ਲੋਕਾਂ ਨੂੰ ਜ਼ਰੂਰੀ ਡਾਕਟਰੀ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਮੈਂ ਉੱਤਰ ਪ੍ਰਦੇਸ਼ ਵਿੱਚ ਆਪਣੇ ਹਮਰੁਤਬਾ ਨਾਲ ਲਗਾਤਾਰ ਸੰਪਰਕ ਵਿੱਚ ਹਾਂ ਅਤੇ ਚੱਲ ਰਹੇ ਬਚਾਅ ਅਤੇ ਰਾਹਤ ਕਾਰਜਾਂ ਦੀ ਨੇੜਿਓਂ ਨਿਗਰਾਨੀ ਕਰ ਰਿਹਾ ਹਾਂ।”

ਰੋਕਥਾਮ ਉਪਾਵਾਂ ਦੀ ਜ਼ਰੂਰਤ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ, “ਮੈਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਭਵਿੱਖ ਵਿੱਚ ਅਜਿਹੇ ਪਵਿੱਤਰ ਸਥਾਨਾਂ ਦੀ ਯਾਤਰਾ ਕਰਨ ਵਾਲੇ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ। ਇਹ ਜ਼ਰੂਰੀ ਹੈ ਕਿ ਸਬੰਧਤ ਸੂਬਾ ਸਰਕਾਰਾਂ ਵੱਲੋਂ ਜਨਤਕ ਮਹੱਤਤਾ ਵਾਲੇ ਸਥਾਨਾਂ ‘ਤੇ ਸ਼ਰਧਾਲੂਆਂ ਦੀ ਸੁਰੱਖਿਆ ਲਈ ਸਾਰੇ ਜ਼ਰੂਰੀ ਕਦਮ ਚੁੱਕੇ ਜਾਣ।”

ਹਮਦਰਦੀ ਸਾਂਝੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਮੈਂ ਜਾਨਾਂ ਗੁਆਉਣ ਵਾਲਿਆਂ ਦੇ ਪੀੜਤ ਪਰਿਵਾਰਾਂ, ਰਿਸ਼ਤੇਦਾਰਾਂ ਅਤੇ ਦੋਸਤਾਂ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦਾ ਹਾਂ। ਮੈਂ ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਰਿਵਾਰਾਂ ਨੂੰ ਇਹ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਦਾ ਬਲ ਬਖਸ਼ਣ। ਪੰਜਾਬ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ।”

Tags: cm bhagwant mannCM Mann reaches Jagraon to share grief with Mathura victims' familieslatest newsMathura boat accidentMathura victims' familiespro punjab tv
Share198Tweet124Share50

Related Posts

ਨਹੀਂ ਰਹੀ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ, 92 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਕਿਹਾ ਅਲਵਿਦਾ

ਅਪ੍ਰੈਲ 12, 2026

ਪੰਜਾਬ ਵਜ਼ਾਰਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਅਤੇ ਸਜ਼ਾਵਾਂ ਹੋਰ ਸਖ਼ਤ ਬਣਾਉਣ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਤਰਮੀਮ ਕਰਨ ਦੀ ਮਨਜ਼ੂਰੀ

ਅਪ੍ਰੈਲ 12, 2026

ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ

ਅਪ੍ਰੈਲ 12, 2026

ਵ੍ਰਿੰਦਾਵਨ ਕਿਸ਼ਤੀ ਹਾਦਸੇ ਵਿੱਚ ਪੰਜਾਬ ਦੇ 11 ਲੋਕਾਂ ਦੀ ਮੌਤ, ਨੌਜਵਾਨ ਦਾ ਸਿਤੰਬਰ ‘ਚ ਸੀ ਵਿਆਹ

ਅਪ੍ਰੈਲ 11, 2026

Tech News: ਵਟਸਐਪ ਯੂਜ਼ਰਸ ਲਈ ਨਵੀਂ ਚਿਤਾਵਨੀ! ਹੁਣ ਬਿਨਾਂ OTP ਦੇ ਵੀ ਹੈਕ ਹੋ ਸਕਦਾ ਹੈ ਅਕਾਊਂਟ

ਅਪ੍ਰੈਲ 11, 2026

ਪੋਂਟੂਨ ਪੁਲ ਦੇ ਬੈਰਲ ਨਾਲ ਟਕਰਾਉਣ ਨਾਲ ਪਲਟੀ ਮੋਟਰ ਕਿਸ਼ਤੀ

ਅਪ੍ਰੈਲ 11, 2026
Load More

Recent News

ਨਹੀਂ ਰਹੀ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ, 92 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਕਿਹਾ ਅਲਵਿਦਾ

ਅਪ੍ਰੈਲ 12, 2026

ਪੰਜਾਬ ਵਜ਼ਾਰਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਅਤੇ ਸਜ਼ਾਵਾਂ ਹੋਰ ਸਖ਼ਤ ਬਣਾਉਣ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਤਰਮੀਮ ਕਰਨ ਦੀ ਮਨਜ਼ੂਰੀ

ਅਪ੍ਰੈਲ 12, 2026

ਮੁੱਖ ਮੰਤਰੀ ਭਗਵੰਤ ਮਾਨ ਨੇ ਜਗਰਾਉਂ ਪਹੁੰਚ ਕੇ ਮਥੁਰਾ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ, ਹਰ ਸੰਭਵ ਮਦਦ ਦਾ ਦਿੱਤਾ ਭਰੋਸਾ

ਅਪ੍ਰੈਲ 12, 2026

ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ

ਅਪ੍ਰੈਲ 12, 2026

ਵ੍ਰਿੰਦਾਵਨ ਕਿਸ਼ਤੀ ਹਾਦਸੇ ਵਿੱਚ ਪੰਜਾਬ ਦੇ 11 ਲੋਕਾਂ ਦੀ ਮੌਤ, ਨੌਜਵਾਨ ਦਾ ਸਿਤੰਬਰ ‘ਚ ਸੀ ਵਿਆਹ

ਅਪ੍ਰੈਲ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.