ਮੰਗਲਵਾਰ, ਜੂਨ 2, 2026 06:44 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ*

ਅੱਜ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੇਸ਼ ਕੀਤੇ ਗਏ "ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ" ਦੇ ਹੱਕ ਵਿੱਚ ਬੋਲਦਿਆਂ, ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ 'ਬੇਅਦਬੀ' ਲਈ ਸਖ਼ਤ ਸਜ਼ਾ ਯਕੀਨੀ ਬਣਾਉਣ ਵਾਸਤੇ ਜ਼ਰੂਰੀ ਸੋਧਾਂ ਲਿਆਉਣ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਪ੍ਰਗਟਾਇਆ।

by Pro Punjab Tv
ਅਪ੍ਰੈਲ 14, 2026
in Featured News, ਪੰਜਾਬ
0

ਅੱਜ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੇਸ਼ ਕੀਤੇ ਗਏ “ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ” ਦੇ ਹੱਕ ਵਿੱਚ ਬੋਲਦਿਆਂ, ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ‘ਬੇਅਦਬੀ’ ਲਈ ਸਖ਼ਤ ਸਜ਼ਾ ਯਕੀਨੀ ਬਣਾਉਣ ਵਾਸਤੇ ਜ਼ਰੂਰੀ ਸੋਧਾਂ ਲਿਆਉਣ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਪ੍ਰਗਟਾਇਆ।

ਇਸ ਸੋਧ ਨੂੰ ਭਗਵੰਤ ਮਾਨ ਸਰਕਾਰ ਦਾ ਇੱਕ ਇਮਾਨਦਾਰਾਨਾ ਯਤਨ ਕਰਾਰ ਦਿੰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਲੋਕਾਂ ਨੂੰ ਗੁੰਮਰਾਹ ਕਰਨ ਦੀਆਂ ਕੋਸ਼ਿਸ਼ਾਂ ਲਈ ਵਿਰੋਧੀ ਧਿਰ ਦੀ ਸਖ਼ਤ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਸੋਧੇ ਹੋਏ ਬਿੱਲ ਵਿੱਚ ਇਤਿਹਾਸਕ ਸਜ਼ਾ ਦੀਆਂ ਵਿਵਸਥਾਵਾਂ ਪੇਸ਼ ਕੀਤੀਆਂ ਗਈਆਂ ਹਨ, ਜਿਸ ਵਿੱਚ ‘ਬੇਅਦਬੀ’ ਦੇ ਦੋਸ਼ੀਆਂ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦੇ ਜੁਰਮਾਨੇ ਦੀ ਵਿਵਸਥਾ ਹੈ, ਅਤੇ ਇਸ ਅਪਰਾਧ ਨੂੰ ਪੂਰੀ ਤਰ੍ਹਾਂ ਗੈਰ-ਜ਼ਮਾਨਤੀ ਅਪਰਾਧ ਦੀ ਸ਼੍ਰੇਣੀ ਵਿੱਚ ਰੱਖਿਆ ਗਿਆ ਹੈ।

ਆਪਣੇ ਸੰਬੋਧਨ ਦੌਰਾਨ, ਵਿੱਤ ਮੰਤਰੀ ਚੀਮਾ ਨੇ ਸ਼੍ਰੋਮਣੀ ਅਕਾਲੀ ਦਲ, ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਕਾਂਗਰਸ ‘ਤੇ ਤਿੱਖਾ ਹਮਲਾ ਬੋਲਦਿਆਂ, ਸੂਬੇ ਵਿੱਚ ‘ਬੇਅਦਬੀ’ ਦੀਆਂ ਘਟਨਾਵਾਂ ਦੇ ਕਾਲੇ ਇਤਿਹਾਸ ਨੂੰ ਨਕੋਦਰ ਕਾਂਡ ਨਾਲ ਜੋੜਿਆ। ਉਨ੍ਹਾਂ ਕਿਹਾ ਕਿ ‘ਬੇਅਦਬੀ’ ਦੀਆਂ ਮੰਦਭਾਗੀਆਂ ਘਟਨਾਵਾਂ ਦਾ ਸਿਲਸਿਲਾ ਹਮੇਸ਼ਾ ਉਦੋਂ ਹੀ ਸ਼ੁਰੂ ਹੋਇਆ ਜਦੋਂ ਪੰਜਾਬ ਵਿੱਚ ਅਕਾਲੀ-ਭਾਜਪਾ ਸੱਤਾ ਵਿੱਚ ਸਨ।

ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “4 ਫਰਵਰੀ 1986 ਨੂੰ ਨਕੋਦਰ ਵਿਖੇ, ਸ੍ਰੀ ਗੁਰੂ ਅਰਜਨ ਦੇਵ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੰਜ ਸਰੂਪਾਂ ਨੂੰ ਅਗਨ ਭੇਟ ਕਰਨ ਦੀ ਘਟਨਾ ਵਿਰੁੱਧ ਸ਼ਾਂਤਮਈ ਵਿਰੋਧ ਕਰ ਰਹੇ ਸਿੱਖ ਨੌਜਵਾਨਾਂ ‘ਤੇ ਪੁਲਿਸ ਨੇ ਗੋਲੀ ਚਲਾ ਦਿੱਤੀ ਸੀ। ਇਸ ਪੁਲਿਸ ਫਾਇਰਿੰਗ ਵਿੱਚ ਭਾਈ ਰਵਿੰਦਰ ਸਿੰਘ (ਲਿੱਤਰਾਂ), ਭਾਈ ਹਰਮਿੰਦਰ ਸਿੰਘ (ਚੁੱਲ੍ਹੇਪੁਰ), ਭਾਈ ਬਲਧੀਰ ਸਿੰਘ (ਰਾਮਗੜ੍ਹ) ਅਤੇ ਭਾਈ ਝਿਲਮਣ ਸਿੰਘ (ਗੋਰਸੀਆਂ) ਸਮੇਤ ਚਾਰ ਨੌਜਵਾਨ ਸ਼ਹੀਦ ਹੋ ਗਏ ਸਨ। ਘਟਨਾ ਤੋਂ ਬਾਅਦ ਜਸਟਿਸ ਗੁਰਨਾਮ ਸਿੰਘ ਕਮਿਸ਼ਨ ਬਣਾਇਆ ਗਿਆ। ਹਾਲਾਂਕਿ ਰਿਪੋਰਟ ਦਾ ਪਹਿਲਾ ਹਿੱਸਾ ਸੌਂਪ ਦਿੱਤਾ ਗਿਆ ਸੀ, ਪਰ ਦੂਜਾ ਹਿੱਸਾ ਰਹੱਸਮਈ ਢੰਗ ਨਾਲ ਗਾਇਬ ਹੋ ਗਿਆ।”

ਪਿਛਲੀਆਂ ਸਰਕਾਰਾਂ ਵੱਲੋਂ ਕਾਰਵਾਈ ਦੀ ਘਾਟ ਨੂੰ ਉਜਾਗਰ ਕਰਦਿਆਂ ਉਨ੍ਹਾਂ ਅੱਗੇ ਕਿਹਾ, “1997 ਤੋਂ 2002 ਅਤੇ 2007 ਤੋਂ 2017 ਤੱਕ ਲਗਾਤਾਰ ਅਕਾਲੀ-ਭਾਜਪਾ ਸਰਕਾਰਾਂ ਅਤੇ 2002 ਤੋਂ 2007 ਤੱਕ ਕਾਂਗਰਸ ਸਰਕਾਰ ਨੇ ਲਾਪਤਾ ਰਿਪੋਰਟ ਲੱਭਣ ਜਾਂ ਇਨਸਾਫ਼ ਦਿਵਾਉਣ ਲਈ ਬਿਲਕੁਲ ਵੀ ਕੋਈ ਯਤਨ ਨਹੀਂ ਕੀਤਾ। ਹੈਰਾਨੀ ਦੀ ਗੱਲ ਹੈ ਕਿ ਨਕੋਦਰ ਕਾਂਡ ਵਿੱਚ ਦੋਸ਼ੀ ਪਾਏ ਗਏ ਅਧਿਕਾਰੀਆਂ ਨੂੰ ਬਾਅਦ ਵਿੱਚ ਸਰਕਾਰ ਅਤੇ ਸਿਆਸੀ ਪਾਰਟੀਆਂ ਵਿੱਚ ਅਹਿਮ ਅਹੁਦਿਆਂ ਨਾਲ ਨਿਵਾਜਿਆ ਗਿਆ।”

2015 ਦੀਆਂ ਘਟਨਾਵਾਂ ਦਾ ਜ਼ਿਕਰ ਕਰਦਿਆਂ, ਕੈਬਨਿਟ ਮੰਤਰੀ ਨੇ ਖੁਲਾਸਾ ਕੀਤਾ ਕਿ ਅਕਾਲੀ-ਭਾਜਪਾ ਸਰਕਾਰ ਨੇ ਸਬੂਤਾਂ ਨੂੰ ਨਸ਼ਟ ਕਰਨ ਦੀ ਸਰਗਰਮੀ ਨਾਲ ਕੋਸ਼ਿਸ਼ ਕੀਤੀ, ਜਿਸ ਵਿੱਚ ਬਹਿਬਲ ਕਲਾਂ ਗੋਲੀਕਾਂਡ ਦੇ ਬੁਲੇਟ (ਗੋਲੀਆਂ ਦੇ) ਸਬੂਤਾਂ ਨਾਲ ਛੇੜਛਾੜ ਕਰਨਾ ਵੀ ਸ਼ਾਮਲ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਸਵਾਲ ਚੁੱਕਦਿਆਂ ਉਨ੍ਹਾਂ ਕਿਹਾ, “ਇੱਕ ਉੱਚ-ਸਿੱਖਿਅਤ ਨੇਤਾ, ਜੋ ਸੰਸਦ ਮੈਂਬਰ, ਕੇਂਦਰੀ ਮੰਤਰੀ ਅਤੇ ਉਪ ਮੁੱਖ ਮੰਤਰੀ ਵਜੋਂ ਸੇਵਾਵਾਂ ਨਿਭਾ ਚੁੱਕਾ ਹੈ, ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਆਪਣੀਆਂ ਗਲਤੀਆਂ ਮੰਨਣ ਤੋਂ ਬਾਅਦ ਅਜਿਹਾ ਇਕਬਾਲੀਆ ਬਿਆਨ ਦੇਣ ਲਈ ‘ਦਬਾਅ’ ਪਾਏ ਜਾਣ ਦਾ ਦਾਅਵਾ ਕਿਵੇਂ ਕਰ ਸਕਦਾ ਹੈ?”

ਕਾਂਗਰਸ ਸਰਕਾਰ ਦੀ ਆਲੋਚਨਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਗੇ ਕਿਹਾ, “ਕਾਂਗਰਸ ਦੋਸ਼ੀਆਂ ਖਿਲਾਫ ਕਾਰਵਾਈ ਕਰਨ ਵਿਚ ਪੂਰੀ ਤਰ੍ਹਾਂ ਨਾਕਾਮ ਰਹੀ। ਉਨ੍ਹਾਂ ਨੇ ਸਿਰਫ਼ ਵਿਸ਼ੇਸ਼ ਜਾਂਚ ਟੀਮਾਂ ਬਣਾਈਆਂ ਪਰ ਕਦੇ ਵੀ ਅਦਾਲਤ ਵਿੱਚ ਚਲਾਨ ਪੇਸ਼ ਨਹੀਂ ਕੀਤੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਸੀਂ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਸਖ਼ਤ ਮਿਹਨਤ ਕਰ ਰਹੇ ਹਾਂ। ਅਸੀਂ ਆਖਿਰਕਾਰ ਜਵਾਬਦੇਹੀ ਤੈਅ ਕਰਨ ਲਈ ਚਲਾਨ ਪੇਸ਼ ਕੀਤੇ ਹਨ।”

ਆਪਣੇ ਵਿਧਾਨ ਸਭਾ ਸੰਬੋਧਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਰਕਾਰ ਦੇ ਸਟੈਂਡ ਦਾ ਸੰਖੇਪ ਵਰਣਨ ਕੀਤਾ ਅਤੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਇਨ੍ਹਾਂ ਮੁੱਦਿਆਂ ‘ਤੇ ਸ਼੍ਰੋਮਣੀ ਅਕਾਲੀ ਦਲ ਦਾ ਇਤਿਹਾਸ ਦਾਗਦਾਰ ਹੈ। ਉਨ੍ਹਾਂ ਨੇ ਪੂਰੀ ਆਸ ਪ੍ਰਗਟਾਈ ਕਿ ਪੰਜਾਬ ਦੇ ਰਾਜਪਾਲ ਲੋਕਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦੇ ਹੋਏ, ਬਿਨਾਂ ਕਿਸੇ ਦੇਰੀ ਦੇ “ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ, 2026” ਨੂੰ ਆਪਣੀ ਮਨਜ਼ੂਰੀ ਦੇਣਗੇ। ਉਨ੍ਹਾਂ ਨੇ ਭਾਜਪਾ ਨੂੰ ਵੀ ਚੁਣੌਤੀ ਦਿੱਤੀ ਅਤੇ ਸਵਾਲ ਕੀਤਾ ਕਿ ਕੇਂਦਰ ਸਰਕਾਰ ਨੇ ਕੌਮੀ ਪੱਧਰ ‘ਤੇ ‘ਬੇਅਦਬੀ’ ਬਾਰੇ ਅਜਿਹਾ ਸਖ਼ਤ ਕਾਨੂੰਨ ਕਿਉਂ ਨਹੀਂ ਬਣਾਇਆ

Tags: latest newslatest Updatepro punjab tvpropunjabtvpunjab governmentpunjab newspunjabi news
Share202Tweet126Share50

Related Posts

Big Breaking: ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, ਜਲੰਧਰ ਕਮਿਸ਼ਨਰ ਸਮੇਤ 2 SSPs ਸਮੇਤ 11 ਪੁਲਿਸ ਅਫ਼ਸਰਾਂ ਦੇ ਤਬਾਦਲੇ

ਜੂਨ 1, 2026

ਕੇਂਦਰੀ ਸਿੱਖਿਆ ਮੰਤਰਾਲੇ ਦੇ ਦਫ਼ਤਰ ‘ਚ ਲੱਗੀ ਭਿਆਨਕ ਅੱਗ

ਜੂਨ 1, 2026

ਮੁਕਤਸਰ ‘ਚ ਦਿਨ ਦਿਹਾੜੇ ਅਗਵਾ: ਫਿਰੌਤੀ ਵਜੋਂ 50,000 ਰੁਪਏ ਦੀ ਫਿਰੌਤੀ; ਤਿੰਨ ਮੁਲਜ਼ਮ ਗ੍ਰਿਫ਼ਤਾਰ

ਜੂਨ 1, 2026

ਅੱਜ ਤੋਂ ਬਦਲ ਰਹੇ UPI ਭੁਗਤਾਨ ਨਿਯਮ! ਹੁਣ ਪੈਸੇ ਭੇਜਣ ਤੋਂ ਪਹਿਲਾਂ ਦੇਖੋਗੇ ਇਹ ਵੱਡਾ ਬਦਲਾਅ

ਜੂਨ 1, 2026

ਸਿਲੰਡਰ ਦੀਆਂ ਕੀਮਤਾਂ ਫਿਰ ਵਧੀਆਂ: ਵਪਾਰਕ ਗੈਸ ਦੀਆਂ ਕੀਮਤਾਂ ਵਧੀਆਂ—ਜਾਣੋ ਅੱਜ ਦੀਆਂ ਕੀਮਤਾਂ

ਜੂਨ 1, 2026

ਵੱਡੀ ਖ਼ਬਰ: ਪੰਜਾਬ SC ਕਮਿਸ਼ਨ ਵੱਲੋਂ ਰਵਨੀਤ ਬਿੱਟੂ ਤਲਬ; 4 ਜੂਨ ਨੂੰ ਨਿੱਜੀ ਤੌਰ ‘ਤੇ ਪੇਸ਼ ਹੋਣ ਦੇ ਹੁਕਮ

ਜੂਨ 1, 2026
Load More

Recent News

Big Breaking: ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, ਜਲੰਧਰ ਕਮਿਸ਼ਨਰ ਸਮੇਤ 2 SSPs ਸਮੇਤ 11 ਪੁਲਿਸ ਅਫ਼ਸਰਾਂ ਦੇ ਤਬਾਦਲੇ

ਜੂਨ 1, 2026

ਕੇਂਦਰੀ ਸਿੱਖਿਆ ਮੰਤਰਾਲੇ ਦੇ ਦਫ਼ਤਰ ‘ਚ ਲੱਗੀ ਭਿਆਨਕ ਅੱਗ

ਜੂਨ 1, 2026

ਮੁਕਤਸਰ ‘ਚ ਦਿਨ ਦਿਹਾੜੇ ਅਗਵਾ: ਫਿਰੌਤੀ ਵਜੋਂ 50,000 ਰੁਪਏ ਦੀ ਫਿਰੌਤੀ; ਤਿੰਨ ਮੁਲਜ਼ਮ ਗ੍ਰਿਫ਼ਤਾਰ

ਜੂਨ 1, 2026

ਅੱਜ ਤੋਂ ਬਦਲ ਰਹੇ UPI ਭੁਗਤਾਨ ਨਿਯਮ! ਹੁਣ ਪੈਸੇ ਭੇਜਣ ਤੋਂ ਪਹਿਲਾਂ ਦੇਖੋਗੇ ਇਹ ਵੱਡਾ ਬਦਲਾਅ

ਜੂਨ 1, 2026

ਸਿਲੰਡਰ ਦੀਆਂ ਕੀਮਤਾਂ ਫਿਰ ਵਧੀਆਂ: ਵਪਾਰਕ ਗੈਸ ਦੀਆਂ ਕੀਮਤਾਂ ਵਧੀਆਂ—ਜਾਣੋ ਅੱਜ ਦੀਆਂ ਕੀਮਤਾਂ

ਜੂਨ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.