ਬੁੱਧਵਾਰ, ਅਪ੍ਰੈਲ 15, 2026 02:13 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਕਾਂਗਰਸ ਅਤੇ ਅਕਾਲੀਆਂ ਨੇ ਗਰੀਬਾਂ ਤੋਂ ਸਿੱਖਿਆ ਖੋਹ ਕੇ ਅਤੇ ਸਕਾਲਰਸ਼ਿਪ ਦਾ ਪੈਸੇ ਹੜੱਪ ਕੇ ਬਾਬਾ ਸਾਹਿਬ ਅੰਬੇਡਕਰ ਦੀ ਪਿੱਠ ਵਿੱਚ ਛੁਰਾ ਮਾਰਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਰਤ ਰਤਨ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੇ ਜਨਮ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਂਗਰਸ-ਅਕਾਲੀਆਂ ਦੇ ਦਹਾਕਿਆਂ ਲੰਮੇ ਸ਼ਾਸਨ ਅਤੇ ਗਰੀਬਾਂ ਨੂੰ ਸਿੱਖਿਆ ਤੋਂ ਲਾਂਭੇ ਕਰਨ ਦਰਮਿਆਨ ਸਬੰਧਾਂ ਨੂੰ ਉਜਾਗਰ ਕਰਦਿਆਂ ਕਿਹਾ ਕਿ

by Pro Punjab Tv
ਅਪ੍ਰੈਲ 15, 2026
in Featured News, ਪੰਜਾਬ
0

ਭਾਰਤ ਰਤਨ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੇ ਜਨਮ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਂਗਰਸ-ਅਕਾਲੀਆਂ ਦੇ ਦਹਾਕਿਆਂ ਲੰਮੇ ਸ਼ਾਸਨ ਅਤੇ ਗਰੀਬਾਂ ਨੂੰ ਸਿੱਖਿਆ ਤੋਂ ਲਾਂਭੇ ਕਰਨ ਦਰਮਿਆਨ ਸਬੰਧਾਂ ਨੂੰ ਉਜਾਗਰ ਕਰਦਿਆਂ ਕਿਹਾ ਕਿ ਪਛੜੇ ਵਰਗਾਂ ਨੂੰ ਅਨਪੜ੍ਹ ਰੱਖਣਾ ਇਕ ਸੋਚਿਆ-ਸਮਝਿਆ ਰਾਜਨੀਤਿਕ ਫੈਸਲਾ ਸੀ, ਜਿਸ ਨੇ ਦਲਿਤ ਨੌਜਵਾਨਾਂ ਦੀਆਂ ਪੀੜ੍ਹੀਆਂ ਨੂੰ ਕੁਚਲ ਦਿੱਤਾ ਅਤੇ ਉਨ੍ਹਾਂ ਦੇ ਵਿਕਾਸ ਲਈ ਦਿੱਤੇ ਗਏ ਸਕਾਲਰਸ਼ਿਪ ਫੰਡਾਂ ਨੂੰ ਹੜੱਪ ਲਿਆ। ਪਿਛਲੀਆਂ ਸਰਕਾਰਾਂ ਤੋਂ ਬਿਲਕੁੱਲ ਵੱਖਰੀ ਆਪਣੀ ਸਰਕਾਰ ਦੀ ਪਹੁੰਚ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਬਾਬਾ ਸਾਹਿਬ ਦੇ ਸਮਾਜਿਕ ਨਿਆਂ ਅਤੇ ਸਮਾਨਤਾ ਦੇ ਦ੍ਰਿਸ਼ਟੀਕੋਣ ਨੂੰ ਸਾਕਾਰ ਕਰਨ ਲਈ ਸਿੱਖਿਆ ਅਤੇ ਔਰਤਾਂ ਦੇ ਵਿੱਤੀ ਸ਼ਕਤੀਕਰਨ ਨੂੰ ਤਰਜੀਹ ਦੇ ਕੇ ਪਛੜੇ ਵਰਗਾਂ ਨੂੰ ਅਣਗੌਲਿਆਂ ਕਰਨ ਦੀ ਇਸ ਸੋਚ ਨੂੰ ਬਦਲ ਰਹੀ ਹੈ।

ਆਦਮਪੁਰ ਵਿੱਚ ਭਾਰਤ ਰਤਨ ਬਾਬਾ ਸਾਹਿਬ ਬੀ.ਆਰ. ਅੰਬੇਡਕਰ ਦੇ ਜਨਮ ਦਿਵਸ ਮੌਕੇ ਕਰਵਾਏ ਸੂਬੇ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਆਪ ਸਰਕਾਰ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਮਾਜ ਦੇ ਕਮਜ਼ੋਰ ਅਤੇ ਪਛੜੇ ਵਰਗਾਂ ਦੀਆਂ ਮੁਸ਼ਕਲਾਂ ਨੂੰ ਦੂਰ ਕਰਨ ਲਈ ਅਣਥੱਕ ਮਿਹਨਤ ਕਰ ਰਹੀ ਹੈ।”

ਮੁੱਖ ਮੰਤਰੀ ਨੇ ਕਿਹਾ, “ਬਾਬਾ ਸਾਹਿਬ ਇੱਕ ਮਹਾਨ ਵਿਦਵਾਨ, ਕਾਨੂੰਨਦਾਨ, ਅਰਥਸ਼ਾਸਤਰੀ, ਸਮਾਜ ਸੁਧਾਰਕ ਅਤੇ ਇੱਕ ਰਾਜਨੇਤਾ ਸਨ। ਬਾਬਾ ਸਾਹਿਬ ਅੰਬੇਡਕਰ ਪੂਰੇ ਵਿਸ਼ਵ ਇਤਿਹਾਸ ਵਿੱਚ ਸਭ ਤੋਂ ਉੱਘੀਆਂ ਸ਼ਖਸੀਅਤਾਂ ਵਿੱਚੋਂ ਇੱਕ ਸਨ। ਭਾਵੇਂ ਬਾਬਾ ਸਾਹਿਬ ਅੰਬੇਡਕਰ ਇੱਕ ਨਿਮਰ ਪਰਿਵਾਰ ਤੋਂ ਸਨ ਪਰ ਉਨ੍ਹਾਂ ਦੇ ਵੱਡਮੁੱਲੇ ਯੋਗਦਾਨ ਨੇ ਉਨ੍ਹਾਂ ਨੂੰ ਵਿਸ਼ਵ ਨੇਤਾਵਾਂ ਦੀ ਕਤਾਰ ਵਿੱਚ ਲਿਆਂਦਾ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਭਾਰਤੀ ਸੰਵਿਧਾਨ ਬਾਬਾ ਸਾਹਿਬ ਅੰਬੇਡਕਰ ਦੀ ਸਖ਼ਤ ਮਿਹਨਤ, ਸਮਰਪਣ ਅਤੇ ਦੂਰਅੰਦੇਸ਼ੀ ਦਾ ਨਤੀਜਾ ਸੀ। ਬਾਬਾ ਸਾਹਿਬ ਨਾ ਸਿਰਫ਼ ਕਮਜ਼ੋਰ ਵਰਗਾਂ ਦੇ ਨੇਤਾ ਸਨ, ਸਗੋਂ ਉਹ ਪੂਰੀ ਮਨੁੱਖਤਾ ਦੇ ਨੇਤਾ ਸਨ।”

ਇਕੱਠ ਨੂੰ ਬਾਬਾ ਸਾਹਿਬ ਅੰਬੇਡਕਰ ਵੱਲੋਂ ਦਿਖਾਏ ਗਏ ਮਾਰਗ ‘ਤੇ ਚੱਲਣ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਬਾਬਾ ਸਾਹਿਬ ਅੰਬੇਡਕਰ ਨੇ ਹਮੇਸ਼ਾ ਹਰ ਖੇਤਰ ਵਿੱਚ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕੀਤਾ, ਭਾਵੇਂ ਉਹ ਸਮਾਜਿਕ, ਆਰਥਿਕ ਅਤੇ ਰਾਜਨੀਤਿਕ ਹੋਣ। ਉਨ੍ਹਾਂ ਨੇ ਸਾਰਿਆਂ ਲਈ ਬਰਾਬਰ ਰੁਤਬੇ ਅਤੇ ਸਤਿਕਾਰ ਦੀ ਵਕਾਲਤ ਕੀਤੀ। ਬਾਬਾ ਸਾਹਿਬ ਦੇ ਜੀਵਨ ਅਤੇ ਸਿਧਾਂਤਾਂ ਅਨੁਸਾਰ ਚਲਦਿਆਂ ਸੂਬਾ ਸਰਕਾਰ ਵੱਲੋਂ ਸਿੱਖਿਆ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਲੋਕਾਂ ਦੇ ਜੀਵਨ ਨੂੰ ਬਦਲਣ ਲਈ ਸਿੱਖਿਆ ਖੇਤਰ ਵਿੱਚ ਕ੍ਰਾਂਤੀਕਾਰੀ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ।”

ਮੁੱਖ ਮੰਤਰੀ ਨੇ ਕਿਹਾ, “ਕੋਈ ਵੀ ਮੁਫ਼ਤ ਸਹੂਲਤ ਜਾਂ ਰਿਆਇਤ ਸੂਬੇ ਵਿੱਚੋਂ ਗਰੀਬੀ ਜਾਂ ਹੋਰ ਸਮਾਜਿਕ ਬੁਰਾਈਆਂ ਨੂੰ ਖਤਮ ਨਹੀਂ ਕਰ ਸਕਦੀ ਪਰ ਸਿੱਖਿਆ ਹੀ ਉਹ ਕੁੰਜੀ ਹੈ ਜੋ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕ ਕੇ ਉਨ੍ਹਾਂ ਨੂੰ ਗਰੀਬੀ ਵਿੱਚੋਂ ਬਾਹਰ ਕੱਢ ਸਕਦੀ ਹੈ। ਪਿਛਲੀਆਂ ਸਰਕਾਰਾਂ ਦੇ ਆਗੂਆਂ ਨੇ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੀ ਪਿੱਠ ਵਿੱਚ ਛੁਰਾ ਮਾਰਨ ਅਤੇ ਉਨ੍ਹਾਂ ਦੇ ਸੁਪਨਿਆਂ ਨੂੰ ਚਕਨਾਚੂਰ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ।”

ਇੱਕ ਉਦਾਹਰਣ ਸਾਂਝੀ ਕਰਦਿਆਂ ਉਨ੍ਹਾਂ ਕਿਹਾ, “ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਲੋਕਾਂ ਪ੍ਰਤੀ ਨਜ਼ਰੀਆ ਇਸ ਤੱਥ ਤੋਂ ਜ਼ਾਹਰ ਹੁੰਦਾ ਹੈ ਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਨੌਵੀਂ ਜਮਾਤ ਤੱਕ ਕਿਸੇ ਵੀ ਵਿਦਿਆਰਥੀ ਨੂੰ ਸਕੂਲ ਵਿੱਚ ਫੇਲ੍ਹ ਨਹੀਂ ਕੀਤਾ ਜਾਂਦਾ ਸੀ, ਜਿਸ ਦੇ ਨਤੀਜੇ ਵਜੋਂ ਵਿਦਿਆਰਥੀ ਆਪਣੀਆਂ ਕਮਜ਼ੋਰੀਆਂ ਤੋਂ ਅਣਜਾਣ ਰਹਿ ਗਏ ਅਤੇ ਬਾਅਦ ਵਿੱਚ ਮੈਟ੍ਰਿਕ ਵਿੱਚ ਫੇਲ੍ਹ ਹੋ ਗਏ, ਜਿਸ ਨਾਲ ਉਨ੍ਹਾਂ ਦੀ ਪੂਰੀ ਜ਼ਿੰਦਗੀ ਬਰਬਾਦ ਹੋ ਗਈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਗਰੀਬ ਤਬਕੇ ਨੂੰ ਮਿਆਰੀ ਸਿੱਖਿਆ ਰਾਹੀਂ ਅਫ਼ਸਰ ਬਣਾ ਕੇ ਸਸ਼ਕਤ ਬਣਾਉਣ ਦੀ ਬਜਾਏ ਬਾਦਲਾਂ ਨੇ ਇਹ ਯਕੀਨੀ ਬਣਾਇਆ ਕਿ ਗਰੀਬਾਂ ਦੇ ਵਿਦਿਆਰਥੀ ਪੜ੍ਹਾਈ ਨਾ ਕਰਨ ਅਤੇ ਸਿਰਫ਼ ਆਟਾ-ਦਾਲ ਸਕੀਮ ਤੱਕ ਹੀ ਸੀਮਤ ਰਹਿਣ।” ਉਨ੍ਹਾਂ ਅੱਗੇ ਕਿਹਾ, “ਕਮਜ਼ੋਰ ਵਰਗਾਂ ਦੀਆਂ ਪੀੜ੍ਹੀਆਂ ਬਾਦਲਾਂ ਵੱਲੋਂ ਬਣਾਈ ਆਟਾ ਦਾਲ ਸਕੀਮ ਦੇ ਭਰੋਸੇ ਹੀ ਰਹਿ ਗਈਆਂ।” ਉਨ੍ਹਾਂ ਕਿਹਾ, “ਇਨ੍ਹਾਂ ਆਗੂਆਂ ਨੇ ਬਾਬਾ ਸਾਹਿਬ ਅੰਬੇਡਕਰ ਦੀ ਪਿੱਠ ਵਿੱਚ ਛੁਰਾ ਮਾਰਿਆ ਅਤੇ ਗਰੀਬ ਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਲੋਕਾਂ ਨੂੰ ਸਿੱਖਿਆ ਤੋਂ ਵਾਂਝਾ ਕਰ ਦਿੱਤਾ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਨ੍ਹਾਂ ਆਗੂਆਂ ਦੇ ਹੱਥ ਅਨੁਸੂਚਿਤ ਜਾਤੀਆਂ ਦੀਆਂ ਕਈ ਪੀੜ੍ਹੀਆਂ ਦੇ ਖੂਨ ਨਾਲ ਰੰਗੇ ਹੋਏ ਹਨ ਕਿਉਂਕਿ ਇਨ੍ਹਾਂ ਲੋਕਾਂ ਨੇ ਆਪਣੇ ਲਾਲਚ ਅਤੇ ਸੌੜੇ ਹਿੱਤਾਂ ਲਈ ਇਨ੍ਹਾਂ ਲੋਕਾਂ ਦੇ ਕਰੀਅਰ ਬਰਬਾਦ ਕਰ ਦਿੱਤੇ ਸਨ। ਇਨ੍ਹਾਂ ਆਗੂਆਂ ਨੇ ਗਰੀਬ ਵਿਦਿਆਰਥੀਆਂ ਦੇ ਵਜ਼ੀਫ਼ੇ ਲਈ ਰੱਖੇ ਪੈਸੇ ਹੜੱਪ ਲਏ ਤਾਂ ਜੋ ਉਹ ਜ਼ਿੰਦਗੀ ਵਿੱਚ ਸਫਲ ਨਾ ਹੋਣ। ਅਮੀਰ ਘਰਾਣਿਆਂ ਵਿੱਚ ਪੈਦਾ ਹੋਏ ਇਹਨਾਂ ਆਗੂਆਂ ਨੂੰ ਆਮ ਆਦਮੀ ਨੂੰ ਦਰਪੇਸ਼ ਮੁਸ਼ਕਲਾਂ ਦਾ ਬਿਲਕੁੱਲ ਵੀ ਅਹਿਸਾਸ ਨਹੀਂ ਹੈ, ਜਿਸ ਨੂੰ ਤਿਉਹਾਰ ਦੌਰਾਨ ਵੀ ਕੰਮ ਕਰਨਾ ਪੈਂਦਾ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਆਪ ਸਰਕਾਰ ਨੇ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕੀਤੀ ਹੈ, ਜਿਸ ਤਹਿਤ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਅਤੇ ਬਾਕੀ ਔਰਤਾਂ ਨੂੰ 1,000 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਇਹ ਫੰਡ ਸਿੱਧੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੇ ਜਾਣਗੇ ਅਤੇ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨ ਪ੍ਰਾਪਤ ਕਰ ਰਹੀਆਂ ਔਰਤਾਂ ਵੀ ਇਸ ਯੋਜਨਾ ਦਾ ਲਾਭ ਲੈ ਸਕਦੀਆਂ ਹਨ। ਇਸ ਯੋਜਨਾ ਤਹਿਤ ਪੰਜਾਬ ਦੀਆਂ 97 ਫੀਸਦ ਔਰਤਾਂ ਨੂੰ ਲਾਭ ਹੋਵੇਗਾ ਅਤੇ ਸੂਬਾ ਸਰਕਾਰ ਵੱਲੋਂ ਇਸ ਸਬੰਧੀ ਬਜਟ ਵਿੱਚ 9,300 ਕਰੋੜ ਰੁਪਏ ਰੱਖੇ ਗਏ ਹਨ। ਇਸ ਯੋਜਨਾ ਲਈ ਰਜਿਸਟ੍ਰੇਸ਼ਨ 13 ਅਪ੍ਰੈਲ ਤੋਂ ਸ਼ੁਰੂ ਹੋ ਗਈ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜੋ ਲੋਕ ਇਸ ਯੋਜਨਾ ਦੀ ਸ਼ੁਰੂਆਤ ਨੂੰ ਲੈ ਕੇ ਪੰਜਾਬ ਸਰਕਾਰ ਦਾ ਮਜ਼ਾਕ ਉਡਾ ਰਹੇ ਹਨ ਜਾਂ ਬੇਬੁਨਿਆਦ ਸਵਾਲ ਉਠਾ ਰਹੇ ਹਨ ਉਹ ਆਮ ਲੋਕਾਂ ਲਈ 1000 ਰੁਪਏ ਦੀ ਕੀਮਤ ਨਹੀਂ ਜਾਣਦੇ। ਇਹ ਲੋਕ ਜੋ ਗੈਰ-ਕਾਨੂੰਨੀ ਢੰਗ ਨਾਲ ਕਮਾਏ ਪੈਸੇ ਨਾਲ ਇਕ ਵਾਰ ਦੇ ਖਾਣੇ ‘ਤੇ 5,000 ਰੁਪਏ ਤੋਂ ਵੱਧ ਖਰਚ ਕਰ ਦਿੰਦੇ ਹਨ, ਉਹ ਇਸ ਪੈਸੇ ਦੀ ਕਦਰ ਨਹੀਂ ਜਾਣਦੇ। ਇਹ ਯੋਜਨਾ ਉਨ੍ਹਾਂ ਲੋਕਾਂ ਲਈ ਇੱਕ ਵੱਡੀ ਵਿੱਤੀ ਸਹਾਇਤਾ ਹੈ ਜਿਨ੍ਹਾਂ ਨੂੰ ਤਿਉਹਾਰਾਂ ਵਾਲੇ ਦਿਨ ਵੀ ਸਖ਼ਤ ਮਿਹਨਤ ਕਰਨੀ ਪੈਂਦੀ ਹੈ।” ਉਨ੍ਹਾਂ ਅੱਗੇ ਕਿਹਾ, “ਇਨ੍ਹਾਂ ਅਮੀਰ ਆਗੂਆਂ ਦੀਆਂ ਪਤਨੀਆਂ ਨੂੰ 1000 ਰੁਪਏ ਦੀ ਲੋੜ ਨਹੀਂ ਹੈ ਕਿਉਂਕਿ ਉਹ ਆਪਣੇ ਸ਼ਿੰਗਾਰ ਸਮੱਗਰੀ ਦੀ ਖਰੀਦ ‘ਤੇ ਇਸ ਤੋਂ ਕਿਤੇ ਜ਼ਿਆਦਾ ਪੈਸੇ ਖਰਚ ਕਰ ਦਿੰਦੀਆਂ ਹਨ।”

ਸਮਾਜਿਕ, ਆਰਥਿਕ ਅਤੇ ਰਾਜਨੀਤਿਕ ਖੇਤਰਾਂ ਵਿੱਚ ਔਰਤਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਦੀ ਵਕਾਲਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਬੇਹੱਦ ਜ਼ਰੂਰੀ ਹੈ ਕਿ ਕੁੜੀਆਂ ਅੱਗੇ ਆਉਣ ਅਤੇ ਸਿੱਖਿਆ ਰਾਹੀਂ ਆਪਣੇ ਆਪ ਨੂੰ ਸਸ਼ਕਤ ਬਣਾਉਣ। ਇਹ ਦੇਸ਼ ਲਈ ਬੇਹੱਦ ਜ਼ਰੂਰੀ ਹੈ ਕਿਉਂਕਿ ਘਰਾਂ ਅਤੇ ਪਰਿਵਾਰਾਂ ਨੂੰ ਕੁਸ਼ਲਤਾ ਨਾਲ ਸੰਭਾਲਣ ਵਾਲੀਆਂ ਔਰਤਾਂ ਨੂੰ ਵੀ ਦੇਸ਼ ਚਲਾਉਣਾ ਚਾਹੀਦਾ ਹੈ। ‘ਆਪ’ ਸਰਕਾਰ ਇਸ ਨੇਕ ਕਾਰਜ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਲੜਕੀਆਂ ਨੂੰ ਫੈਸਲੇ ਲੈਣ ਵਿੱਚ ਸਰਗਰਮ ਭਾਈਵਾਲ ਬਣਨ ਅਤੇ ਸਮਾਜ ਵਿੱਚ ਬੇਹੱਦ ਜ਼ਰੂਰੀ ਤਬਦੀਲੀ ਲਿਆਉਣ ਲਈ ਅੱਗੇ ਆਉਣਾ ਚਾਹੀਦਾ ਹੈ ਅਤੇ ਰਾਜਨੀਤੀ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ। ਭਾਵੇਂ ਅੱਜ-ਕੱਲ੍ਹ ਕੁੜੀਆਂ ਹਰ ਖੇਤਰ ਵਿੱਚ ਮੁੰਡਿਆਂ ਨੂੰ ਪਛਾੜ ਚੁੱਕੀਆਂ ਹਨ ਪਰ ਰਾਜਨੀਤੀ ਖੇਤਰ ਵਿੱਚ ਕੁੜੀਆਂ ਅੱਜ ਵੀ ਪਿੱਛੇ ਹਨ। ਇਸ ਖੇਤਰ ਨੂੰ ਹੁਣ ਤੱਕ ਮਰਦਾਂ ਦੀ ਜਾਗੀਰ ਮੰਨਿਆ ਜਾਂਦਾ ਰਿਹਾ ਹੈ ਪਰ ਹੁਣ ਸਮਾਂ ਆ ਗਿਆ ਹੈ ਜਦੋਂ ਔਰਤਾਂ ਨੂੰ ਇਸ ਖੇਤਰ ਵਿੱਚ ਵੀ ਸਫਲਤਾ ਪ੍ਰਾਪਤ ਕਰਨੀ ਚਾਹੀਦੀ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਸ ਖੇਤਰ ਵਿੱਚ ਔਰਤਾਂ ਦੀ ਭਾਗੀਦਾਰੀ ਇੱਕ ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਅਤੇ ਸਮਾਜ ਤੇ ਸੂਬੇ ਦੇ ਵਡੇਰੇ ਹਿੱਤ ਵਿੱਚ ਬਹੁਤ ਅਹਿਮ ਹੈ। ਇਹ ਜ਼ਮੀਨੀ ਪੱਧਰ ‘ਤੇ ਲੋਕਤੰਤਰ ਦੇ ਸਿਧਾਂਤਾਂ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਇਸ ਖੇਤਰ ਵਿੱਚ ਔਰਤਾਂ ਦੀ ਭਾਗੀਦਾਰੀ ਵਧਾਉਣ ਵਿੱਚ ਮਦਦ ਕਰੇਗਾ। ਔਰਤਾਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਉਹ ਅਤੇ ਉਨ੍ਹਾਂ ਦਾ ਪਰਿਵਾਰ ਆਪਣੇ ਵੋਟ ਦੇ ਅਧਿਕਾਰ ਦੀ ਸਾਵਧਾਨੀ ਨਾਲ ਵਰਤੋਂ ਕਰਨ ਤਾਂ ਜੋ ਉਨ੍ਹਾਂ ਦੀ ਵੋਟ ਸਹੀ ਆਗੂਆਂ ਨੂੰ ਵਿਧਾਨ ਸਭਾ ਅਤੇ ਸੰਸਦ ਵਿੱਚ ਭੇਜ ਸਕੇ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਸ ਸਟੇਜ ਤੋਂ ਸਿੱਖਿਆ, ਸਿਹਤ, ਬਿਜਲੀ, ਖੇਤੀਬਾੜੀ ਅਤੇ ਹੋਰ ਖੇਤਰਾਂ ‘ਤੇ ਗੱਲਬਾਤ ਹੋ ਰਹੀ ਹੈ ਜਦੋਂ ਕਿ ਦੂਜੀਆਂ ਪਾਰਟੀਆਂ ਦੇ ਸਟੇਜਾਂ ‘ਤੇ ਸੱਤਾ ਹਥਿਆਉਣ ਦੇ ਦਾਅਵੇ ਕੀਤੇ ਜਾ ਰਹੇ ਹਨ। ਇਹ ਮੌਕਾਪ੍ਰਸਤ ਆਗੂ ਹੈਰਾਨ ਹਨ ਕਿਉਂਕਿ ਲੋਕ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦਾ ਸਮਰਥਨ ਨਹੀਂ ਦੇ ਰਹੇ ਹਨ। ਉਨ੍ਹਾਂ ਦਾ ਏਜੰਡਾ ਲੋਕਾਂ ਦੀ ਬਜਾਏ ਆਪਣੇ ਪਰਿਵਾਰਾਂ ਦੀ ਭਲਾਈ ਤੱਕ ਸੀਮਤ ਹੈ। ਇਨ੍ਹਾਂ ਲੋਕਾਂ ਨੇ ਲੰਬੇ ਸਮੇਂ ਤੱਕ ਰਾਜ ਕੀਤਾ ਸੀ ਪਰ ਆਪਣੀ ਅਯੋਗਤਾ ਅਤੇ ਕੁਸ਼ਾਸਨ ਕਾਰਨ ਲੋਕਾਂ ਨੇ ‘ਆਪ’ ਨੂੰ ਚੁਣਿਆ, ਜੋ ਉਨ੍ਹਾਂ ਲਈ ਅਣਥੱਕ ਮਿਹਨਤ ਕਰ ਰਹੀ ਹੈ।”

ਉਨ੍ਹਾਂ ਕਿਹਾ, “ਇਹ ਉਹ ਗੱਦਾਰ ਸਨ ਜੋ ਕਦੇ ਵੀ ਸੂਬੇ ਅਤੇ ਇਸ ਦੇ ਲੋਕਾਂ ਪ੍ਰਤੀ ਵਫ਼ਾਦਾਰ ਨਹੀਂ ਰਹੇ। ਅਸਲੀਅਤ ਇਹ ਹੈ ਕਿ ਰਵਾਇਤੀ ਪਾਰਟੀਆਂ ਸਾਡੇ ਈਰਖਾ ਕਰਦੀਆਂ ਹਨ ਕਿਉਂਕਿ ‘ਆਪ’ ਨੇ ਆਮ ਆਦਮੀ ਦੀ ਭਲਾਈ ਦਾ ਏਜੰਡਾ ਤੈਅ ਕੀਤਾ ਹੈ।”

ਉਨ੍ਹਾਂ ਅੱਗੇ ਕਿਹਾ, “ਕਾਂਗਰਸ ਲੀਡਰਸ਼ਿਪ ਫੁੱਟ ਦਾ ਸ਼ਿਕਾਰ ਹੈ ਅਤੇ ਇਨ੍ਹਾਂ ਦੀਆਂ ਰੈਲੀਆਂ ਵਿੱਚ ਵਰਕਰਾਂ ਦੀ ਬਜਾਏ ਜ਼ਿਆਦਾ ਆਗੂ ਸਟੇਜ ‘ਤੇ ਮੌਜੂਦ ਹੁੰਦੇ ਹਨ। ਇਨ੍ਹਾਂ ਕਾਂਗਰਸੀ ਆਗੂਆਂ ਕੋਲ ਸੂਬੇ ਲਈ ਕੋਈ ਦ੍ਰਿਸ਼ਟੀਕੋਣ ਨਹੀਂ ਹੈ। ਉਨ੍ਹਾਂ ਦਾ ਇੱਕੋ-ਇੱਕ ਉਦੇਸ਼ ਸੱਤਾ ਸੰਭਾਲ ਕੇ ਪੰਜਾਬ ਦੀ ਦੌਲਤ ਨੂੰ ਲੁੱਟਣਾ ਹੈ ਪਰ ਉਨ੍ਹਾਂ ਦੇ ਸੁਪਨੇ ਕਦੇ ਵੀ ਪੂਰੇ ਨਹੀਂ ਹੋਣਗੇ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਹਿਲੀ ਵਾਰ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਅੱਠ ਘੰਟੇ ਤੋਂ ਵੱਧ ਬਿਜਲੀ ਸਪਲਾਈ ਦੇਣ ਦੇ ਨਾਲ-ਨਾਲ ਦਿਨ ਵੇਲੇ ਵੀ 95 ਫ਼ੀਸਦ ਸਪਲਾਈ ਯਕੀਨੀ ਬਣਾਈ ਗਈ ਹੈ। ਸਾਰੇ ਘਰੇਲੂ ਖਪਤਕਾਰਾਂ ਨੂੰ ਪ੍ਰਤੀ ਮਹੀਨਾ 300 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਲਗਭਗ 90 ਫ਼ੀਸਦ ਘਰੇਲੂ ਖਪਤਕਾਰਾਂ ਨੂੰ ਜ਼ੀਰੋ ਬਿਜਲੀ ਬਿੱਲ ਮਿਲ ਰਹੇ ਹਨ। 65 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ ਹਨ।”

ਉਨ੍ਹਾਂ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਲਈ ਨਾਮ ਦਰਜ ਕਰਵਾਉਣ ਦੀ ਅਪੀਲ ਵੀ ਕੀਤੀ ਤਾਂ ਜੋ ਉਨ੍ਹਾਂ ਨੂੰ 10 ਲੱਖ ਰੁਪਏ ਦਾ ਨਕਦ ਰਹਿਤ ਇਲਾਜ ਮਿਲ ਸਕੇ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਟੈਕਸਦਾਤਾਵਾਂ ਦਾ ਪੈਸਾ ਹੈ ਅਤੇ ‘ਆਪ’ ਸਰਕਾਰ ਇਸ ਦੇ ਇੱਕ-ਇੱਕ ਪੈਸੇ ਦੀ ਵੱਡੇ ਜਨਤਕ ਹਿੱਤ ਵਿੱਚ ਵਰਤੋਂ ਕਰ ਰਹੀ ਹੈ। ਪੰਜਾਬ ਦੀ ਰਾਜਨੀਤੀ ਵਿੱਚ ਇਹ ਲੰਬੇ ਸਮੇਂ ਤੋਂ ਨਹੀਂ ਹੋ ਰਿਹਾ। ਇਹ ਪਾਰਟੀਆਂ ਸਿਰਫ਼ ਬਦਲ-ਬਦਲ ਕੇ ਹਕੂਮਤ ਕਰਦੀਆਂ ਹਨ ਅਤੇ ਲੋਕਾਂ ਤੇ ਦੇਸ਼ ਨੂੰ ਲੁੱਟਣ ਲਈ ਆਪਣੀ ਵਾਰੀ ਦੀ ਉਡੀਕ ਕਰਦੀਆਂ ਸਨ। ‘ਆਪ’ ਸਰਕਾਰ ਦੁਆਰਾ ਕੀਤੇ ਗਏ ਬੇਮਿਸਾਲ ਕੰਮਾਂ ਤੋਂ ਹੈਰਾਨ ਅਕਾਲੀ ਆਗੂ ਸੁਖਬੀਰ ਬਾਦਲ ਲੋਕਾਂ ਨੂੰ ਚੰਨ ‘ਤੇ ਲੈ ਜਾਣ ਵਾਲੇ ਵਾਅਦੇ ਕਰਨ ਦੇ ਨਾਲ-ਨਾਲ ਸੂਬੇ ਵਿੱਚ ਡਾਇਨਾਸੌਰਾਂ ਦੀ ਵਾਪਸੀ ਵਰਗੇ ਬੇਬੁਨਿਆਦ ਅਤੇ ਤਰਕਹੀਣ ਬਿਆਨ ਦੇ ਰਹੇ ਹਨ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਨ੍ਹਾਂ ਗੈਰ-ਜ਼ਿੰਮੇਵਾਰਾਨਾ ਬਿਆਨਾਂ ਦੇ ਆਧਾਰ ‘ਤੇ ਸਾਬਕਾ ਉਪ ਮੁੱਖ ਮੰਤਰੀ ਸੂਬੇ ਵਿੱਚ ਸੱਤਾ ਹਾਸਲ ਕਰਨ ਦੇ ਸੁਪਨੇ ਦੇਖ ਰਹੇ ਹਨ ਜੋ ਕਦੇ ਵੀ ਸੰਭਵ ਨਹੀਂ ਹੋ ਸਕਦਾ। ਇਹ ਆਗੂ ਸਵੇਰੇ-ਸਵੇਰੇ ਉਨ੍ਹਾਂ ਵਿਰੁੱਧ ਜ਼ਹਿਰ ਉਗਲਣਾ ਸ਼ੁਰੂ ਕਰ ਦਿੰਦੇ ਹਨ ਕਿਉਂਕਿ ਉਨ੍ਹਾਂ ਨੇ ਲੋਕਾਂ ਸਾਹਮਣੇ ਇਨ੍ਹਾਂ ਆਗੂਆਂ ਦੀ ਅਸਲੀਅਤ ਉਜਾਗਰ ਕਰ ਦਿੱਤੀ ਹੈ। ਅਕਾਲੀ ਦਲ ਦਾ ਨਾਮ ਇੰਨਾ ਮਾੜਾ ਹੈ ਕਿ ਜੇ ਇਹ ਕਿਸੇ ਦਰੱਖਤ ‘ਤੇ ਲਿਖਿਆ ਵੀ ਜਾਵੇ ਤਾਂ ਇਹ ਸੁੱਕ ਜਾਵੇਗਾ, ਇਸ ਲਈ ਲੋਕਾਂ ਨੂੰ ਇਨ੍ਹਾਂ ਤੋਂ ਬਹੁਤ ਸਾਵਧਾਨ ਰਹਿਣ ਦੀ ਲੋੜ ਹੈ।”

ਮੁੱਖ ਮੰਤਰੀ ਨੇ ਕਿਹਾ, “ਇਨ੍ਹਾਂ ਲੋਕਾਂ ਨੇ ਆਮ ਆਦਮੀ ਦੀ ਦੌਲਤ ਅਤੇ ਸਰੋਤਾਂ ਨੂੰ ਬੇਰਹਿਮੀ ਨਾਲ ਲੁੱਟਿਆ ਹੈ ਜਿਸ ਲਈ ਉਨ੍ਹਾਂ ਨੂੰ ਕਦੇ ਵੀ ਮਾਫ਼ ਨਹੀਂ ਕੀਤਾ ਜਾਵੇਗਾ। ਇਨ੍ਹਾਂ ਲੋਕਾਂ ਨੇ ਪੰਜਾਬ ਅਤੇ ਪੰਜਾਬੀਆਂ ਨੂੰ ਖਤਮ ਕਰਨ ਲਈ ਹਮੇਸ਼ਾ ਪੰਜਾਬ ਵਿਰੋਧੀ ਤਾਕਤਾਂ ਦਾ ਸਾਥ ਦਿੱਤਾ ਹੈ ਭਾਵੇਂ ਉਹ 1919 ਦੀ ਵਿਸਾਖੀ ਦੀਆਂ ਗੋਲੀਆਂ ਹੋਣ ਜਾਂ ਨਸ਼ਾ, ਜਿਸ ਨੂੰ ਉਨ੍ਹਾਂ ਨੇ ਆਪਣੇ ਲੰਬੇ ਕੁਸ਼ਾਸਨ ਦੌਰਾਨ ਸਰਪ੍ਰਸਤੀ ਦਿੱਤੀ। ‘ਆਪ’ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਸਖ਼ਤ ਯਤਨ ਕਰ ਰਹੀ ਹੈ। ਸਾਡੀ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਸਰਕਾਰੀ ਖਜ਼ਾਨੇ ਦੇ ਇੱਕ-ਇੱਕ ਪੈਸੇ ਦੀ ਸਮਝਦਾਰੀ ਨਾਲ ਵਰਤੋਂ ਕਰ ਰਹੀ ਹੈ।”

ਵਿਸਾਖੀ ਦੀਆਂ ਵਧਾਈਆਂ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਪਵਿੱਤਰ ਤਿਉਹਾਰ ਲੋਕਾਂ ਨੂੰ ਸਦੀਆਂ ਪੁਰਾਣੀ ਅਮੀਰ ਅਤੇ ਸ਼ਾਨਦਾਰ ਸੱਭਿਆਚਾਰਕ ਵਿਰਾਸਤ ਦੀ ਯਾਦ ਦਿਵਾਉਂਦਾ ਹੈ।” ਉਨ੍ਹਾਂ ਅੱਗੇ ਕਿਹਾ, “1699 ਵਿੱਚ ਇਸ ਪਾਵਨ ਦਿਹਾੜੇ ‘ਤੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਵੱਖ-ਵੱਖ ਜਾਤਾਂ ਨਾਲ ਸਬੰਧਤ ਪੰਜ ਪਿਆਰਿਆਂ ਨੂੰ ਅੰਮ੍ਰਿਤ ਛਕਾ ਕੇ ਪਵਿੱਤਰ ਸ਼ਹਿਰ ਸ੍ਰੀ ਆਨੰਦਪੁਰ ਸਾਹਿਬ ਵਿਖੇ ਖਾਲਸਾ ਪੰਥ ਦੀ ਸਾਜਨਾ ਕੀਤੀ ਸੀ, ਜਿਸ ਨਾਲ ਇੱਕ ਸਮਾਨਤਾਵਾਦੀ ਸਮਾਜ ਦੀ ਸਿਰਜਣਾ ਹੋਈ ਅਤੇ ਵਿਸ਼ਵਵਿਆਪੀ ਭਾਈਚਾਰੇ ਅਤੇ ਸਦਭਾਵਨਾ ਤੋਂ ਇਲਾਵਾ ਮਨੁੱਖਤਾ ਲਈ ਪਿਆਰ ਅਤੇ ਦਇਆ ਦਾ ਪ੍ਰਚਾਰ ਕੀਤਾ ਗਿਆ।”

ਉਨ੍ਹਾਂ ਅੱਗੇ ਕਿਹਾ, “ਇਹ ਤਿਉਹਾਰ ਵਾਢੀ ਦੇ ਮੌਸਮ ਦੀ ਸ਼ੁਰੂਆਤ ਅਤੇ ਹਾੜੀ ਦੀਆਂ ਫਸਲਾਂ ਦੇ ਪੱਕਣ ਨੂੰ ਵੀ ਦਰਸਾਉਂਦਾ ਹੈ।” ਉਨ੍ਹਾਂ ਅੱਗੇ ਕਿਹਾ, “ਲੋਕਾਂ ਨੂੰ ਸਾਡੇ ਦੇਸ਼ ਦੇ ਧਰਮ ਨਿਰਪੱਖ ਸਮਾਜਿਕ ਤਾਣੇ-ਬਾਣੇ ਨੂੰ ਮਜ਼ਬੂਤ ਕਰਨ ਲਈ ਇਸ ਤਿਉਹਾਰ ਨੂੰ ਰਵਾਇਤੀ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਉਣਾ ਚਾਹੀਦਾ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਦਿਨ ਹਰ ਪੰਜਾਬੀ ਲਈ ਬਹੁਤ ਮਹੱਤਵਪੂਰਨ ਹੈ ਕਿਉਂਕਿ ਉਹ ਆਪਣੇ ਜੀਵਨ ਦੇ ਹਰ ਫੈਸਲੇ ਲਈ ਦਸਮੇਸ਼ ਪਿਤਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੋਂ ਪ੍ਰੇਰਨਾ ਲੈਂਦੇ ਹਨ। ਹਾਲਾਂਕਿ ਅਕਾਲੀਆਂ ਨੇ ਆਪਣੇ ਕਾਰਜਕਾਲ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਘਿਨਾਉਣੇ ਅਪਰਾਧ ਰਾਹੀਂ ਹਰੇਕ ਪੰਜਾਬੀ ਦੀ ਮਾਨਸਿਕਤਾ ਨੂੰ ਠੇਸ ਪਹੁੰਚਾਈ। ਕਾਂਗਰਸ ਅਤੇ ਅਕਾਲੀਆਂ ਦੀ ਬਦਨੀਤੀ ਕਾਰਨ ਇਸ ਨਾ-ਮੁਆਫ਼ੀਯੋਗ ਅਪਰਾਧ ਦੇ ਦੋਸ਼ੀ ਸਜ਼ਾ ਤੋਂ ਬਚ ਗਏ। ਹੁਣ ਸਾਡੀ ਸਰਕਾਰ ਨੇ ਇਤਿਹਾਸਕ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ, 2026 ਪਾਸ ਕਰ ਦਿੱਤਾ ਹੈ ਜਿਸ ਨਾਲ ਬੇਅਦਬੀ ਲਈ ਸਖ਼ਤ ਸਜ਼ਾ ਦੀ ਵਿਵਸਥਾ ਕੀਤੀ ਗਈ ਹੈ।”

ਉਨ੍ਹਾਂ ਕਿਹਾ, “ਮਜੀਠੀਆ ਪਰਿਵਾਰ, ਜਿਸ ਨੇ 13 ਅਪ੍ਰੈਲ, 1919 ਨੂੰ ਜਲ੍ਹਿਆਂਵਾਲਾ ਬਾਗ ਕਤਲੇਆਮ ਦੇ ਦੋਸ਼ੀ ਜਨਰਲ ਡਾਇਰ ਨੂੰ ਇਸ ਘਿਨਾਉਣੀ ਘਟਨਾ ਤੋਂ ਬਾਅਦ ਰਾਤ ਦੇ ਖਾਣੇ ਦਾ ਪ੍ਰਬੰਧ ਕਰਕੇ ਸਨਮਾਨਿਤ ਕੀਤਾ ਸੀ, ਦੇ ਇਕਲੌਤੇ ਪ੍ਰਤੀਨਿਧੀ ਨੇ ਇਸ ਮਹੱਤਵਪੂਰਨ ਦਿਨ ਘਰ ਤੋਂ ਦੂਰ ਰਹਿਣਾ ਪਸੰਦ ਕੀਤਾ। ਉਹ ਘਰ ਤੋਂ ਦੂਰ ਰਹੇ ਕਿਉਂਕਿ ਉਹ ਇਸ ਤੱਥ ਤੋਂ ਚੰਗੀ ਤਰ੍ਹਾਂ ਜਾਣੂ ਸਨ ਕਿ ਉਨ੍ਹਾਂ ਦਾ ਪਰਦਾਫਾਸ਼ ਹੋਣਾ ਲਾਜ਼ਮੀ ਹੈ। ਇਨ੍ਹਾਂ ਆਗੂਆਂ ਦੇ ਹੱਥ ਮਾਸੂਮ ਲੋਕਾਂ ਦੇ ਖੂਨ ਦੇ ਨਾਲ-ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਵੀ ਰੰਗੇ ਹੋਏ ਹਨ, ਜਿਸ ਲਈ ਇਨ੍ਹਾਂ ਨੂੰ ਕਦੇ ਮਾਫ਼ ਨਹੀਂ ਕੀਤਾ ਜਾ ਸਕਦਾ।”

ਇਕੱਠ ਨੂੰ ਸੰਬੋਧਨ ਕਰਦਿਆਂ ਸੀਨੀਅਰ ਆਪ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਯੋਜਨਾ ਲਈ ਰਜਿਸਟ੍ਰੇਸ਼ਨ ਅੱਜ ਸ਼ੁਰੂ ਹੋ ਗਈ ਹੈ। ਜੇਕਰ ਬਾਬਾ ਸਾਹਿਬ ਨੇ ਸੰਵਿਧਾਨ ਨਾ ਬਣਾਇਆ ਹੁੰਦਾ ਤਾਂ ਅਜਿਹੇ ਸਮਾਗਮ ਨਾ ਹੁੰਦੇ। ਦਿੱਲੀ ਵਿੱਚ ਅਸੀਂ ਬਾਬਾ ਸਾਹਿਬ ਅੰਬੇਡਕਰ ਅਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀਆਂ ਤਸਵੀਰਾਂ ਆਪਣੀ ਸਰਕਾਰ ਦੇ ਕਾਰਜਕਾਲ ਦੌਰਾਨ ਲਗਾਈਆਂ ਸਨ ਪਰ ਭਾਜਪਾ ਦੇ ਸੱਤਾ ਵਿੱਚ ਆਉਂਦੇ ਹੀ ਇਨ੍ਹਾਂ ਨੂੰ ਹਟਾ ਦਿੱਤਾ ਗਿਆ ਕਿਉਂਕਿ ਭਾਜਪਾ ਇਨ੍ਹਾਂ ਆਗੂਆਂ ਨੂੰ ਨਫ਼ਰਤ ਕਰਦੀ ਹੈ।”

ਉਨ੍ਹਾਂ ਅੱਗੇ ਕਿਹਾ, “ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਬਾਬਾ ਸਾਹਿਬ ਦੀ ਪਿੱਠ ਵਿੱਚ ਛੁਰਾ ਮਾਰਨ ਲਈ ਵਸਨੀਕਾਂ ਨੂੰ ਵੋਟ ਪਾਉਣ ਦੇ ਅਧਿਕਾਰ ਤੋਂ ਵਾਂਝੇ ਕਰਨ ਲਈ ਸਖ਼ਤ ਯਤਨ ਕਰ ਰਹੀ ਹੈ। ਪੰਜਾਬ ਕੋਲ ਹਰਪਾਲ ਚੀਮਾ ਦੇ ਰੂਪ ਵਿੱਚ ਪਹਿਲਾ ਅਨੁਸੂਚਿਤ ਜਾਤੀ ਵਿੱਤ ਮੰਤਰੀ ਹੈ ਕਿਉਂਕਿ ਸਿੱਖਿਆ ਅਤੇ ਵਿੱਤੀ ਸਸ਼ਕਤੀਕਰਨ ਦੇ ਦੋਹਰੇ ਥੰਮ੍ਹ ਬਾਬਾ ਸਾਹਿਬ ਦੀ ਵਿਚਾਰਧਾਰਾ ਦਾ ਆਧਾਰ ਸਨ। ‘ਆਪ’ ਸਰਕਾਰ ਬਾਬਾ ਸਾਹਿਬ ਅੰਬੇਡਕਰ ਅਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀਆਂ ਇੱਛਾਵਾਂ ਨੂੰ ਸਾਕਾਰ ਕਰਨ ਲਈ ਸਖ਼ਤ ਯਤਨ ਕਰ ਰਹੀ ਹੈ।”

ਇਸ ਮੌਕੇ ਹਾਜ਼ਰ ਪ੍ਰਮੁੱਖ ਪਤਵੰਤਿਆਂ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ, ਹਰਪਾਲ ਸਿੰਘ ਚੀਮਾ, ਡਾ. ਬਲਜੀਤ ਕੌਰ, ਹਰਭਜਨ ਸਿੰਘ ਈਟੀਓ ਅਤੇ ਮੋਹਿੰਦਰ ਭਗਤ, ਸੀਨੀਅਰ ‘ਆਪ’ ਆਗੂ ਮਨੀਸ਼ ਸਿਸੋਦੀਆ, ਲੋਕ ਸਭਾ ਮੈਂਬਰ ਡਾ. ਰਾਜਕੁਮਾਰ ਚੱਬੇਵਾਲ, ਚੇਅਰਮੈਨ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਪਵਨ ਕੁਮਾਰ ਟੀਨੂ ਅਤੇ ਹੋਰ ਸ਼ਾਮਲ ਸਨ।

Tags: latest newslatest Updatepro punjab tvpropunjabtvpunjabpunjab governmentpunjab newspunjabi news
Share198Tweet124Share50

Related Posts

ਸਿਲੰਡਰ ਬੁਕਿੰਗ ਨਾਲ ਸਬੰਧਤ ਆਏ 2 ਨਵੇਂ ਅਪਡੇਟਸ

ਅਪ੍ਰੈਲ 15, 2026

ਕੈਨੇਡਾ ‘ਚ ਵਿਸਾਖੀ ਸਮਾਗਮ ਮੌਕੇ ਬਿਕਰਮਜੀਤ ਸਿੰਘ ਅੱਲਾਬਖਸ਼ ਦਾ ਸਨਮਾਨ

ਅਪ੍ਰੈਲ 15, 2026

ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ ‘ਤੇ ਹਮਲਾ ਕਰਾਰ ਦਿੱਤਾ

ਅਪ੍ਰੈਲ 15, 2026

ਭਗਵੰਤ ਮਾਨ ਸਰਕਾਰ ਵੱਲੋਂ ਬਾਬਾ ਸਾਹਿਬ ਅੰਬੇਡਕਰ ਦੇ ਜਨਮ ਦਿਵਸ ਮੌਕੇ ਸੂਬੇ ਦੀਆਂ ਲਗਭਗ ਸਾਰੀਆਂ ਔਰਤਾਂ ਦੀ ਭਲਾਈ ਲਈ ਯੋਜਨਾ ਦੀ ਸ਼ੁਰੂਆਤ; ਪੰਜਾਬ ਵਿੱਚ 1000–1500 ਰੁਪਏ ਮਹੀਨਾਵਾਰ ਸਹਾਇਤਾ ਦਾ ਆਗਾਜ਼

ਅਪ੍ਰੈਲ 15, 2026

ਅਪਰਾਧ ਖਿਲਾਫ਼ ਸਖ਼ਤ ਰੁਖ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ’ ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਕਰਮਚਾਰੀ

ਅਪ੍ਰੈਲ 15, 2026

ਵਿਸਾਖੀ ਦੇ ਪਵਿੱਤਰ ਦਿਹਾੜੇ ’ਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਗੁਰਦੁਆਰਾ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਹੋਏ ਨਤਮਸਤਕ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

ਅਪ੍ਰੈਲ 14, 2026
Load More

Recent News

ਸਿਲੰਡਰ ਬੁਕਿੰਗ ਨਾਲ ਸਬੰਧਤ ਆਏ 2 ਨਵੇਂ ਅਪਡੇਟਸ

ਅਪ੍ਰੈਲ 15, 2026

ਕੈਨੇਡਾ ‘ਚ ਵਿਸਾਖੀ ਸਮਾਗਮ ਮੌਕੇ ਬਿਕਰਮਜੀਤ ਸਿੰਘ ਅੱਲਾਬਖਸ਼ ਦਾ ਸਨਮਾਨ

ਅਪ੍ਰੈਲ 15, 2026

ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ ‘ਤੇ ਹਮਲਾ ਕਰਾਰ ਦਿੱਤਾ

ਅਪ੍ਰੈਲ 15, 2026

ਭਗਵੰਤ ਮਾਨ ਸਰਕਾਰ ਵੱਲੋਂ ਬਾਬਾ ਸਾਹਿਬ ਅੰਬੇਡਕਰ ਦੇ ਜਨਮ ਦਿਵਸ ਮੌਕੇ ਸੂਬੇ ਦੀਆਂ ਲਗਭਗ ਸਾਰੀਆਂ ਔਰਤਾਂ ਦੀ ਭਲਾਈ ਲਈ ਯੋਜਨਾ ਦੀ ਸ਼ੁਰੂਆਤ; ਪੰਜਾਬ ਵਿੱਚ 1000–1500 ਰੁਪਏ ਮਹੀਨਾਵਾਰ ਸਹਾਇਤਾ ਦਾ ਆਗਾਜ਼

ਅਪ੍ਰੈਲ 15, 2026

ਅਪਰਾਧ ਖਿਲਾਫ਼ ਸਖ਼ਤ ਰੁਖ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ’ ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਕਰਮਚਾਰੀ

ਅਪ੍ਰੈਲ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.