ਪੰਜਾਬ ‘ਚ 20 ਫਰਵਰੀ ਨੂੰ ਵੋਟਿੰਗ ਹੋਣੀ ਹੈ।ਅਜਿਹੇ ‘ਚ ਸੂਬੇ ਦੀ ਸਿਆਸਤ ਗਰਮਾਈ ਹੋਈ ਹੈ।ਹਾਲ ਹੀ ‘ਚ ਕਵੀ ਕੁਮਾਰ ਵਿਸ਼ਵਾਸ ਨੇ ਪੰਜਾਬ ਅਤੇ ਅਰਵਿੰਦ ਕੇਜਰੀਵਾਲ ਨੂੰ ਲੈ ਕੇ ਟਿੱਪਣੀ ਕੀਤੀ ਸੀ।ਹੁਣ ਇਸ ‘ਤੇ ਸਿਆਸੀ ਬਵਾਲ ਮੱਚ ਗਿਆ ਹੈ।ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕੁਮਾਰ ਵਿਸ਼ਵਾਸ ਦੇ ਦਾਅਵੇ ਦੀ ਜਾਂਚ ਦੀ ਮੰਗ ਕੀਤੀ ਹੈ।
As CM of Punjab, I request Hon'ble PM @narendramodi Ji to order an impartial enquiry in the matter of @DrKumarVishwas Ji’s video. Politics aside, people of Punjab have paid a heavy price while fighting separatism. Hon’ble PM needs to address the worry of every Punjabi. pic.twitter.com/aoSwie55yx
— Charanjit S Channi (@CHARANJITCHANNI) February 17, 2022
ਦੱਸਣਯੋਗ ਹੈ ਕਿ ਸੀਅੇੱਮ ਚੰਨੀ ਨੇ ਟਵੀਟ ਕੀਤਾ ਕਿ ਪੰਜਾਬ ਦੇ ਸੀਐੱਮ ਦੇ ਰੂਪ ‘ਚ, ਮੈਂ ਪ੍ਰਧਾਨ ਮੰਤਰੀ ਮੋਦੀ ਨੂੰ ਅਪੀਲ ਕਰਦਾ ਹਾਂ ਕਿ ਹਾਲ ਹੀ ‘ਚ ਕੁਮਾਰ ਵਿਸ਼ਵਾਸ ਨੇ ਜੋ ਕਿਹਾ ਹੈ, ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ।ਨਾਲ ਹੀ ਕਿਹਾ ਕਿ ਸਿਆਸਤ ਇੱਕ ਪਾਸੇ, ਪੰਜਾਬ ਦੇ ਲੋਕਾਂ ਦੀ ਪੀਐੱਮ ਨੂੰ ਹਰ ਚਿੰਤਾ ਦੂਰ ਕਰਨ ਦੀ ਲੋੜ ਹੈ।