ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸਿਰਫ਼ 2 ਦਿਨ ਬਾਕੀ ਹਨ। ਅਜਿਹੇ ‘ਚ ਅਟਾਰੀ ਤੋਂ ਮੌਜੂਦਾ ਕਾਂਗਰਸੀ ਵਿਧਾਇਕ ਤਰਸੇਮ ਸਿੰਘ ਡੀਸੀ ਨੂੰ ਵੱਡਾ ਝਟਕਾ ਲੱਗਾ ਹੈ।
ਦਰਅਸਲ ਉਨ੍ਹਾਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਕੱਢ ਦਿੱਤਾ ਗਿਆ ਹੈ। ਕਾਂਗਰਸ ਨੇ 17 ਫਰਵਰੀ ਨੂੰ ਪਾਰਟੀ ਦੇ ਪੰਜਾਬ ਇੰਚਾਰਜ ਹਰੀਸ਼ ਚੌਧਰੀ ਦੇ ਦਸਤਖਤ ਕਰਕੇ ਤਰਸੇਮ ਸਿੰਘ ਡੀਸੀ ਨੂੰ ਪਾਰਟੀ ਵਿੱਚੋਂ ਕੱਢਣ ਦਾ ਐਲਾਨ ਕੀਤਾ ਸੀ।